ਕਦੇ ਕਾਂਗਰਸ ਦਾ ਭਾਈਵਾਲ ਰਿਹਾ ਅਕਾਲੀ ਦਲ ਕਿਵੇਂ ਭਾਜਪਾ ਦੇ ਕਰੀਬ ਆਇਆ - 5 ਅਹਿਮ ਖ਼ਬਰਾਂ

ਤਸਵੀਰ ਸਰੋਤ, NARENDRA MODI/TWITTER
ਕਿਸੇ ਵੇਲੇ ਲੱਗਦਾ ਸੀ ਕਿ ਕੇਂਦਰ 'ਚ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਸੁਣਵਾਈ ਹੈ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਕੇਂਦਰ 'ਚ ਵੀ ਪੂਰਾ ਦਬਦਬਾ ਰੱਖਦੇ ਹਨ।
ਪਰ ਹੁਣ ਇਹ ਤਸਵੀਰ ਬਦਲ ਚੁੱਕੀ ਹੈ। ਕੇਂਦਰ ਵਲੋਂ ਲਿਆਂਦੇ ਗਏ ਤਿੰਨ ਖ਼ੇਤੀ ਬਿੱਲਾਂ ਨੇ ਸਾਰੀ ਬਾਜ਼ੀ ਪਲਟ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿਲਾਂ ਦੇ ਮਾਮਲੇ 'ਤੇ ਕੇਂਦਰ ਵਿੱਚ ਸੱਤਾਧਾਰੀ ਐੱਨਡੀਏ ਗਠਜੋੜ ਤੋਂ ਵੱਖ ਹੋਣ ਦਾ ਐਲਾਨ ਦਰ ਦਿੱਤਾ ਹੈ।
ਸਿਆਸੀ ਤੌਰ 'ਤੇ ਘਿਰ ਜਾਣ ਮਗਰੋਂ ਪਹਿਲਾਂ ਦਲ ਨੂੰ ਕੇਂਦਰੀ ਵਜ਼ਾਰਤ ਵਿੱਚ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਦਵਾਉਣਾ ਪਿਆ। ਪਰ ਜਦੋਂ ਦਬਾਅ ਹੋਰ ਵਧਿਆ ਤਾਂ ਅਕਾਲੀ ਦਲ ਨੂੰ ਦਹਾਕਿਆਂ ਪੁਰਾਣੀ ਭਾਈਵਾਲੀ ਵੀ ਆਖ਼ਰਕਾਰ ਛੱਡਣੀ ਪਈ।
ਅਕਾਲੀ ਦਲ ਦੇ ਪਹਿਲਾਂ ਭਾਜਪਾ ਜੋ ਪਹਿਲਾਂ ਜਨ ਸੰਘ ਦੇ ਨਾਂ ਨਾਲ ਜਾਣਿਆ ਜਾਂਦਾ ਸੀ, ਉਸ ਨਾਲ ਸਾਥ ਦੇ ਸਫ਼ਰ ਬਾਰੇ ਜਾਨਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਇਹ ਵੀ ਪੜ੍ਹੋ
ਸੋਨੀਆ ਗਾਂਧੀ ਨੇ ਕਿਹਾ ਕਿ ਕਾਂਗਰਸ ਸ਼ਾਸਿਤ ਸੂਬੇ ਖੇਤੀ ਕਾਨੂੰਨਾਂ ਖਿਲਾਫ਼ ਪਾਸ ਕਰਨ ਕਾਨੂੰਨ

ਤਸਵੀਰ ਸਰੋਤ, CONGRESS/TWITTER
ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਐਤਵਾਰ ਨੂੰ ਖੇਤੀ ਅਤੇ ਕਿਸਾਨਾਂ ਨਾਲ ਜੁੜਿਆਂ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਰ, ਵਿਰੋਧੀ ਧਿਰ ਹੁਣ ਵੀ ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜਿਆ ਹੋਇਆ ਹੈ।
ਇਸ ਵਿਚਾਲੇ ਕਾਂਗਰਸ ਸ਼ਾਸਤ ਸੂਬਿਆਂ ਵਿੱਚ ਖੇਤੀ ਸਬੰਧੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਇੱਕ ਰਣਨੀਤੀ 'ਤੇ ਵਿਚਾਰ ਕੀਤਾ ਗਿਆ ਹੈ।
ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਲਾਹ ਦਿੱਤੀ ਹੈ ਕਿ ਕਾਂਗਰਸ ਸ਼ਾਸਤ ਸੂਬਿਆਂ 'ਚ ਕੇਂਦਰ ਵੱਲੋਂ ਪਾਸ ਕਰਵਾਏ ਗਏ ਖੇਤੀ ਸਬੰਧੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਸੰਵਿਧਾਨ ਦੀ ਧਾਰਾ 254 (2) ਦੀ ਵਰਤੋਂ ਕਰਨ 'ਤੇ ਵਿਚਾਰ ਕਰਨਾ ਚਾਹੀਦਾ।
ਖੇਤੀ ਬਿਲ ਨਾਲ ਸਬੰਧਿਤ ਖ਼ਬਰਾਂ ਤੇ ਹੋਰ ਮਸਲਿਆਂ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਅਕਾਲੀ-ਭਾਜਪਾ ਗਠਜੋੜ ਟੁੱਟਣ ਨਾਲ ਕਿਸ ਨੂੰ ਹੋਵੇਗਾ ਫਾਇਦਾ ਤੇ ਕਿਸ ਦਾ ਨੁਕਸਾਨ

ਤਸਵੀਰ ਸਰੋਤ, SURINDER MAAN/BBC
ਖੇਤੀ ਬਿੱਲਾਂ ਉੱਤੇ ਅਕਾਲੀ ਦਲ-ਭਾਜਪਾ ਦਾ ਪੰਜਾਬ ਵਿੱਚ ਗਠਜੋੜ ਟੁੱਟਣ ਤੋਂ ਬਾਅਦ ਕਈ ਤਰ੍ਹਾਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ।
ਪਰ ਇਸ ਵਿਚਾਲੇ ਸੂਬੇ ਵਿੱਚ ਸਿਆਸੀ ਹਾਲਾਤ ਕਿਹੋ ਜਿਹੇ ਉਭਰ ਰਹੇ ਹਨ, ਅਕਾਲੀ ਦਲ ਦੀ ਅਗਲੀ ਰਣਨੀਤੀ ਕੀ ਹੋ ਸਕਦੀ ਹੈ, ਇਸ ਬਾਰੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਗੱਲਬਾਤ ਕੀਤੀ।
ਪੰਜਾਬ ਦੇ ਸਿਆਸੀ ਭਵਿੱਖ ਬਾਰੇ ਅਹਿਮ ਸਵਾਲ ਦਾ ਜਵਾਬ ਜਾਣਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੁਮੇਧ ਸੈਣੀ ਤੇ ਉਮਰਾਨੰਗਲ ਨਾਮਜ਼ਦ

ਤਸਵੀਰ ਸਰੋਤ, SOURCED BY SURINDER MAAN
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨਾਲ ਜੁੜੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਉਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੁਲਿਸ ਨੇ ਕਤਲ ਅਤੇ ਇਰਾਦਾ-ਏ-ਕਤਲ ਦੇ ਕੇਸ 'ਚ ਨਾਮਜ਼ਦ ਕਰ ਲਿਆ ਹੈ।
ਅਸਲ ਵਿੱਚ ਪੰਜਾਬ ਪੁਲਿਸ ਦੀ ਸ਼ਪੈਸ਼ਲ ਇਨਵੈਸਟੀਗੇਸ਼ਨ ਟੀਮ 14 ਅਕਤੂਬਰ 2015 ਨੂੰ ਜ਼ਿਲਾ ਫਰੀਦਕੋਟ ਅਧੀਨ ਪੈਂਦੇ ਪਿੰਡ ਬਹਿਬਲ ਕਲਾਂ 'ਚ ਪੁਲਿਸ ਵੱਲੋਂ ਚਲਾਈਆਂ ਗਈਆਂ ਗੋਲੀਆਂ 'ਚ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੀ ਹੋਈ ਮੌਤ ਦੀ ਜਾਂਚ ਕਰ ਰਹੀ ਹੈ।
ਜਾਂਚ ਟੀਮ ਸਬੰਧਤ ਥਾਣਾ ਬਾਜਾਖਾਨਾ ਦੀ ਪੁਲਿਸ ਕੋਲ ਇਹ ਦਾਅਵਾ ਕੀਤਾ ਹੈ ਕਿ ਮੁਢਲੀ ਜਾਂਚ ਵਿੱਚ ਗਵਾਹਾਂ ਵੱਲੋਂ ਦਿੱਤੇ ਦਰਜ ਕਰਵਾਏ ਗਏ ਬਿਆਨਾਂ ਅਤੇ ਦਸਤਾਵੇਜ਼ਾਂ ਦੇ ਅਧਾਰ 'ਤੇ ਕੀਤੀ ਗਈ ਪੜਤਾਲ ਵਿੱਚ ਇਸ ਗੱਲ ਦਾ ਖੁਲਾਸਾ ਕਰਦੀ ਹੈ ਕਿ ਇਹ ਦੋਵੇਂ ਪੁਲਿਸ ਅਧਿਕਾਰੀ ਗੋਲੀ ਕਾਂਡ ਲਈ ਜ਼ਿੰਮੇਵਾਰ ਹਨ।
ਬੇਅਦਬੀ ਮਾਮਲੇ ਦਾ ਪੂਰਾ ਘਟਨਾਕ੍ਰਮ ਜਾਣਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਡੌਨਲਡ ਟਰੰਪ ਨੇ ਦਿੱਤਾ 'ਕੇਵਲ 750 ਡਾਲਰ ਟੈਕਸ'

ਤਸਵੀਰ ਸਰੋਤ, Getty Images
ਅਮਰੀਕੀ ਅਖ਼ਬਾਰ ਨਿਊਯਾਰਕ ਟਾਈਮਜ਼ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਡੌਨਲਡ ਟਰੰਪ ਨੇ 2016 ਵਿੱਚ ਰਾਸ਼ਟਰਪਤੀ ਦੀਆਂ ਚੋਣਾਂ ਲੜ ਵਾਲੇ ਸਾਲ ਅਤੇ ਉਸਦੇ ਅਗਲੇ ਸਾਲ ਵ੍ਹਾਈਟ ਹਾਊਸ ਵਿੱਚ ਜਾਣ ਤੋਂ ਬਾਅਦ ਕੇਵਲ ਸਾਢੇ 750 ਡਾਲਰ ਦਾ ਇਨਕਮ ਟੈਕਸ ਅਦਾ ਕੀਤਾ।
ਨਿਊਯਾਰਕ ਟਾਈਮਜ਼ ਨੇ ਕਿਹਾ ਹੈ ਕਿ ਉਨ੍ਹਾਂ ਨੇ ਟਰੰਪ ਅਤੇ ਉਨ੍ਹਾਂ ਦੀਆਂ ਕੰਪਨੀਆਂ ਦੇ ਦੋ ਦਹਾਕੇ ਤੋਂ ਜ਼ਿਆਦਾ ਸਮੇਂ ਤੋਂ ਇਨਕਮ ਟੈਕਸ ਰਿਟਰਨ ਅੰਕੜੇ ਹਾਸਲ ਕੀਤੇ ਗਏ ਹਨ।
ਅਖ਼ਬਾਰ ਨੇ ਕਿਹਾ ਹੈ ਕਿ ਟਰੰਪ ਨੇ ਪਿਛਲੇ 15 ਵਿੱਚੋਂ 10 ਸਾਲਾਂ ਵਿੱਚ ਕੋਈ ਇਨਕਮ ਟੈਕਸ ਨਹੀਂ ਭਰਿਆ ਹੈ।
ਇਸ ਰਿਪੋਰਟ 'ਤੇ ਟਰੰਪ ਨੇ ਕੀ ਕਿਹਾ, ਜਾਣਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਇਹ ਵੀ ਪੜ੍ਹੋ
ਇਹ ਵੀ ਵੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2

End of YouTube post, 3

End of YouTube post, 4