ਹਾਥਰਸ 'ਗੈਂਗਰੇਪ': ਪੀੜਤਾ ਦੇ ਭਰਾ ਨੇ ਕਿਹਾ ‘ਜੀਭ ਕੱਟ ਦਿੱਤੀ ਗਈ ਸੀ, ਰੀੜ੍ਹ ਦੀ ਹੱਡੀ ਟੁੱਟ ਗਈ ਸੀ’ - 5 ਅਹਿਮ ਖ਼ਬਰਾਂ

ਕੁੜੀ ਦਾ ਪਰਛਾਵਾਂ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸਮੂਹਿਕ ਬਲਾਤਕਾਰ ਦਾ ਇਲਜ਼ਾਮ ਪਿੰਡ ਦੇ ਹੀ ਉੱਚ ਜਾਤੀ ਦੇ ਚਾਰ ਲੋਕਾਂ 'ਤੇ ਹੈ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 4 ਮਿੰਟ

ਉੱਤਰ ਪ੍ਰਦੇਸ਼ ਦੇ ਹਾਥਰਾਸ ਵਿੱਚ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਇੱਕ 20 ਸਾਲਾ ਦਲਿਤ ਕੁੜੀ ਦੇ ਭਰਾ ਨੇ ਬੀਬੀਸੀ ਕੋਲ ਪੁਸ਼ਟੀ ਕੀਤੀ ਹੈ ਕਿ ਕੁੜੀ ਦੀ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।

ਹਾਥਰਸ ਪੁਲਿਸ ਦਾ ਕਹਿਣਾ ਹੈ ਕਿ ਇਸ ਕੇਸ ਦੇ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।

ਪੀੜਤ ਕੁੜੀ ਨੂੰ ਸੋਮਵਾਰ ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਮੈਡੀਕਲ ਕਾਲਜ ਤੋਂ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ ਸੀ। ਉਹ ਪਿਛਲੇ ਦੋ ਹਫ਼ਤਿਆਂ ਤੋਂ ਮੌਤ ਨਾਲ ਜੰਗ ਲੜ ਰਹੀ ਸੀ।

ਇਹ ਵੀ ਪੜ੍ਹੋ:

ਪੀੜਤ ਪਰਿਵਾਰ ਦਾ ਇਲਜ਼ਾਮ ਹੈ ਕਿ ਕੁੜੀ ਨਾਲ 14 ਸਤੰਬਰ ਨੂੰ ਉਸ ਸਮੇਂ ਸਮੂਹਿਕ ਬਲਾਤਕਾਰ ਹੋਇਆ ਜਦੋਂ ਉਹ ਆਪਣੀ ਮਾਂ ਅਤੇ ਭਰਾ ਨਾਲ ਘਾਹ ਵੱਢਣ ਗਈ ਸੀ।

ਪੀੜਤਾ ਦੇ ਭਰਾ ਨੇ ਦੱਸਿਆ, "ਮੇਰੀ ਭੈਣ, ਮਾਂ ਅਤੇ ਵੱਡਾ ਭਰਾ ਘਾਹ ਲੈਣ ਗਏ ਸਨ। ਭਰਾ ਘਾਹ ਦੀ ਇੱਕ ਪੰਡ ਲੈ ਕੇ ਘਰ ਆ ਗਿਆ ਸੀ। ਮਾਂ ਅੱਗੇ ਘਾਹ ਕੱਟ ਰਹੀ ਸੀ, ਉਹ ਪਿੱਛੇ ਸੀ। ਉੱਥੇ ਹੀ ਉਸਨੂੰ ਖਿੱਚ ਕੇ ਗੈਂਗਰੇਪ ਕੀਤਾ ਗਿਆ। ਉਹ ਮੇਰੀ ਮਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਮਿਲੀ ਸੀ।"

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਸ੍ਰੀ ਲੰਕਾ ਨੇ ਕੂੜੇ ਦੇ 21 ਕੰਟੇਨਰ ਬ੍ਰਿਟੇਨ ਨੂੰ ਵਾਪਸ ਕੀਤੇ, ਪਰ ਕਿਉਂ

ਕੂੜੇ ਦਾ ਢੇਰ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਖਿੱਤੇ ਦੇ ਕਈ ਹੋਰ ਦੇਸ਼ਾਂ ਨੇ ਵੀ ਵਿਦੇਸ਼ਾਂ ਤੋਂ ਆਯਾਤ ਹੋਇਆ ਕੂੜਾ ਵਾਪਸ ਕਰਨਾ ਸ਼ੁਰੂ ਕਰ ਦਿੱਤਾ ਹੈ

ਸ੍ਰੀ ਲੰਕਾ ਨੇ ਕਿਹਾ ਹੈ ਕਿ ਉਹ ਕੂੜੇ ਨਾਲ ਭਰੇ 21 ਕੰਟੇਨਰਾਂ ਨੂੰ ਬ੍ਰਿਟੇਨ ਵਾਪਸ ਭੇਜ ਰਿਹਾ ਹੈ ਕਿਉਂਕਿ ਇਨ੍ਹਾਂ ਵਿੱਚ ਖ਼ਤਰਨਾਕ ਚੀਜ਼ਾਂ ਹਨ।

ਕਸਟਮ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਪ੍ਰਾਈਵੇਟ ਕੰਪਨੀ ਦੇ ਭੇਜੇ 263 ਕੰਟੇਨਰਾਂ ਵਿੱਚੋਂ ਕਈਆਂ ਵਿੱਚੋਂ ਹਸਪਤਾਲ ਦਾ ਕੂੜਾ ਮਿਲਿਆ ਹੈ।

ਦਰਅਸਲ ਜੋ ਕਚਰਾ ਜਹਾਜ਼ 'ਤੇ ਚੜ੍ਹਾਇਆ ਗਿਆ ਸੀ, ਉਸ ਵਿੱਚ ਪੁਰਾਣੇ ਗੱਦੇ, ਕਾਰਪੈੱਟ ਅਤੇ ਦਰੀਆਂ ਹੋਣੀਆਂ ਚਾਹੀਦੀਆਂ ਸਨ ਜਿਨ੍ਹਾਂ ਦੀ ਰੀਸਾਈਸਲਿੰਗ ਹੋ ਸਕਦੀ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਅਡਵਾਨੀ, ਜੋਸ਼ੀ ਤੇ ਉਮਾ ਭਾਰਤੀ ਦੇ ਅਪਰਾਧਿਕ ਮਾਮਲੇ 'ਤੇ ਫ਼ੈਸਲਾ ਸੁਣਾਉਣ ਵਾਲੇ ਜੱਜ ਕੌਣ ਹਨ

ਪਹਿਲੀ ਪੋਸਟਿੰਗ ਫੈਜ਼ਾਬਾਦ, ਬਤੌਰ ਏਡੀਜੇ ਵੱਜੋਂ ਪਹਿਲੀ ਤਰੱਕੀ ਫੈਜ਼ਾਬਾਦ 'ਚ ਅਤੇ ਹੁਣ ਫੈਜ਼ਾਬਾਦ (ਮੌਜੂਦਾ ਅਯੁੱਧਿਆ ਜ਼ਿਲ੍ਹਾ) 'ਚ ਹੀ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ 'ਚ ਅੰਤਿਮ ਫ਼ੈਸਲਾ….

ਲਗਭਗ 28 ਸਾਲ ਪੁਰਾਣੇ ਇਸ ਅਪਰਾਧਿਕ ਮਾਮਲੇ ਦੀ ਸੁਣਵਾਈ ਕਰ ਰਹੇ ਵਿਸ਼ੇਸ ਜੱਜ ਸੁਰੇਂਦਰ ਕੁਮਾਰ ਯਾਦਵ ਦੀ ਜ਼ਿੰਦਗੀ 'ਚ ਜਿਵੇਂ ਫੈਜ਼ਾਬਾਦ ਮੁੜ-ਮੁੜ ਕੇ ਆ ਰਿਹਾ ਹੈ।

ਲਖਨਊ ਸਥਿਤ ਵਿਸ਼ੇਸ਼ ਅਦਾਲਤ 'ਚ ਬਾਬਰੀ ਮਸਜਿਦ ਮਾਮਲੇ ਦੀ ਸੁਣਵਾਈ ਕਰ ਰਹੀ ਬੈਂਚ ਦੀ ਅਗਵਾਈ ਕਰਨ ਦੇ ਨਾਤੇ ਉਹ 30 ਸਤੰਬਰ ਨੂੰ ਇਸ ਮਾਮਲੇ ਸਬੰਧੀ ਫ਼ੈਸਲਾ ਸੁਣਾਉਣ ਜਾ ਰਹੇ ਹਨ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਭਾਰਤ 'ਚ NGO ਅਤੇ ਵਿਦੇਸ਼ੀ ਫੰਡਿੰਗ ਲਈ ਮੁਸ਼ਕਲਾਂ ਕਿਵੇਂ ਵਧੀਆਂ

ਸਰਕਾਰ ਦਾ ਤਰਕ ਹੈ ਕਿ ਵਿਦੇਸ਼ੀ ਫੰਡ ਰੈਗੂਲੇਟ ਹੋਣੇ ਚਾਹੀਦੇ ਨੇ ਤਾਂ ਜੋ ਇਨ੍ਹਾਂ ਦੀ ਦੇਸ਼ ਵਿਰੋਧੀ ਗਤੀਵਿਧੀਆਂ 'ਚ ਵਰਤੋਂ ਨਾ ਹੋ ਸਕੇ

ਸਰਕਾਰ ਦਾ ਤਰਕ ਹੈ ਕਿ ਵਿਦੇਸੀ ਫੰਡ ਰੈਗੂਲੇਟ ਹੋਣੇ ਚਾਹੀਦੇ ਨੇ ਤਾਂ ਜੋ ਇਨ੍ਹਾਂ ਦੀ ਦੇਸ਼ ਵਿਰੋਧੀ ਗਤੀਵਿਧੀਆਂ 'ਚ ਵਰਤੋਂ ਨਾ ਹੋ ਸਕੇ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸਰਕਾਰ ਦਾ ਤਰਕ ਹੈ ਕਿ ਵਿਦੇਸੀ ਫੰਡ ਰੈਗੂਲੇਟ ਹੋਣੇ ਚਾਹੀਦੇ ਨੇ ਤਾਂ ਜੋ ਇਨ੍ਹਾਂ ਦੀ ਦੇਸ਼ ਵਿਰੋਧੀ ਗਤੀਵਿਧੀਆਂ 'ਚ ਵਰਤੋਂ ਨਾ ਹੋ ਸਕੇ

ਰਾਜ ਸਭਾ 'ਚ ਵਿਦੇਸ਼ੀ ਯੋਗਦਾਨ (ਰੈਗੂਲੇਸ਼ਨ) ਸੋਧ 2020 ਭਾਵ ਐਫ਼ਸੀਆਰਏ ਬਿੱਲ ਨੂੰ ਪਾਸ ਕਰ ਦਿੱਤਾ ਗਿਆ ਹੈ।

ਇਸ ਨਵੇਂ ਬਿੱਲ 'ਚ ਹੁਣ ਗ਼ੈਰ-ਸਰਕਾਰੀ ਸੰਸਥਾਵਾਂ, ਐਨਜੀਓ ਦੇ ਪ੍ਰਬੰਧਕੀ ਕੰਮ 'ਚ 50% ਵਿਦੇਸ਼ੀ ਫੰਡ ਦੀ ਬਜਾਏ ਸਿਰਫ਼ 20% ਫੰਡ ਦੀ ਹੀ ਵਰਤੋਂ ਕੀਤੀ ਜਾ ਸਕੇਗੀ।

ਇਸ ਦਾ ਮਤਲਬ ਇਹ ਕਿ ਇਸ 'ਚ 30% ਕਟੌਤੀ ਕਰ ਦਿੱਤੀ ਗਈ ਹੈ। ਹੁਣ ਇੱਕ ਐਨਜੀਓ ਨੂੰ ਹਾਸਲ ਹੋਣ ਵਾਲੀ ਗ੍ਰਾਂਟ ਨੂੰ ਦੂਜੀਆਂ ਗ਼ੈਰ ਸਰਕਾਰੀ ਸੰਸਥਾਵਾਂ ਨਾਲ ਸਾਂਝਾ ਵੀ ਨਹੀਂ ਕੀਤਾ ਜਾ ਸਕੇਗਾ।

ਐਨਜੀਓ ਨੂੰ ਮਿਲਣ ਵਾਲੇ ਵਿਦੇਸ਼ੀ ਫੰਡ ਨੂੰ ਸਟੇਟ ਬੈਂਕ ਆਫ਼ ਇੰਡੀਆ ਦੀ ਨਵੀਂ ਦਿੱਲੀ ਸਥਿਤ ਸ਼ਾਖਾ 'ਚ ਹੀ ਪ੍ਰਾਪਤ ਕੀਤਾ ਜਾ ਸਕੇਗਾ।

ਅਜਿਹੇ ਹੋਰ ਨਵੇਂ ਨਿਯਮਾਂ ਸਮੇਤ ਇੱਕ ਨਵੇਂ ਐਫਸੀਆਰਏ ਸੰਸ਼ੋਧਿਤ ਬਿੱਲ ਨੂੰ ਪੇਸ਼ ਕੀਤਾ ਗਿਆ ਹੈ। ਇਹ ਨਵਾਂ ਬਿੱਲ ਦੇਸ਼ ਭਰ 'ਚ ਕਾਰਜਸ਼ੀਲ ਸਾਰੀਆਂ ਹੀ ਐਨਜੀਓ ਲਈ ਵੱਡੀ ਮੁਸ਼ਕਲ ਖੜ੍ਹੀ ਕਰ ਸਕਦਾ ਹੈ। ਖ਼ਾਸ ਕਰਕੇ ਛੋਟੀ ਗ਼ੈਰ ਸਰਕਾਰੀ ਸੰਸਥਾਵਾਂ ਲਗਭਗ ਖ਼ਤਮ ਹੀ ਹੋ ਜਾਣਗੀਆਂ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਕੋਰੋਨਾਵਾਇਰਸ
ਕੋਰੋਨਾਵਾਇਰਸ

ਐਮਨੈਸਟੀ ਇੰਟਰਨੈਸ਼ਨਲ ਦਾ ਭਾਰਤ 'ਚ ਕੰਮ ਬੰਦ

ਕੌਮਾਂਤਰੀ ਮਨੁੱਖੀ ਅਧਿਕਾਰ ਸੰਗਠਨ ਐਮਨੈਸਟੀ ਇੰਟਰਨੈਸ਼ਨਲ ਨੇ ਭਾਰਤ ਵਿੱਚ ਆਪਣਾ ਕੰਮ ਬੰਦ ਕਰਨ ਦਾ ਐਲਾਨ ਕੀਤਾ ਹੈ। ਉਸਨੇ ਇਹ ਫੈਸਲਾ ਹਾਲ ਹੀ ਵਿੱਚ ਈਡੀ ਵਲੋ ਸੰਗਠਨ ਦੇ ਖਾਤਿਆਂ ਨੂੰ ਫ੍ਰੀਜ਼ ਕਰਨ ਤੋਂ ਬਾਅਦ ਲਿਆ ਹੈ।

ਈਡੀ ਨੇ ਇੱਕ ਹੋਰ ਜਾਂਚ ਏਜੰਸੀ ਸੀਬੀਆਈ ਵੱਲੋਂ ਪਿਛਲੇ ਸਾਲ ਦਰਜ ਕੀਤੀ ਗਈ ਐਫਆਈਆਰ ਤੋਂ ਬਾਅਦ ਵੱਖਰੀ ਜਾਂਚ ਸ਼ੁਰੂ ਕੀਤੀ ਸੀ।

ਐਮਨੈਸਟੀ 'ਤੇ ਵਿਦੇਸ਼ੀ ਚੰਦਾ ਲੈਣ ਬਾਰੇ ਐਫਸੀਆਰਏ ਕਾਨੂੰਨ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਾਇਆ ਗਿਆ ਸੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਇਹ ਵੀ ਪੜ੍ਹੋ:

ਵੀਡੀਓ: ਖੇਤੀ ਕਾਨੂੰਨਾ ਖਿਲਾਫ਼ ਸੰਗਰੂਰ ਪਹੁੰਚੇ ਸੁਖਬੀਰ ਬਾਦਲ ਨੂੰ ਕਾਲੇ ਝੰਡੇ ਕਿਉਂ ਦਿਖਾਏ ਗਏ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਵੀਡੀਓ: ਰਾਮ ਮੰਦਿਰ ਕਾਰ ਸੇਵਾ ਵਿੱਚ ਜਾਣ ਵਾਲੇ ਦੋ ਬੰਦਿਆਂ ਦੀ ਕਹਾਣੀ ਉਨ੍ਹਾਂ ਦੀ ਜ਼ੁਬਾਨੀ

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

ਵੀਡੀਓ: ਕੇਂਦਰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੀ ਯੋਜਨਾ ਕੀ?

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)