ਖੇਤੀ ਕਾਨੂੰਨਾਂ ਦਾ ਵਿਰੋਧ: ਕਿਸਾਨਾਂ ਦੇ ਰੋਸ ’ਚ ਲੱਗੀਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ
ਪ੍ਰਕਾਸ਼ਿਤ
ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਦਾ ਰੋਸ ਜਾਰੀ ਹੈ। 6 ਅਕਤੂਬਰ ਨੂੰ ਸਿਰਸਾ ਵਿੱਚ ਉੱਪ ਮੁੱਖ ਮੰਤਰੀ ਦਾ ਘਰ ਘੇਰਨ ਜਾ ਰਹੇ ਕਿਸਾਨਾਂ ਉੱਪਰ ਪੁਲਿਸ ਕਾਰਵਾਈ ਦੇ ਵਿਰੋਧ ਤਹਿਤ ਅੱਜ ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਈਂ ਦੋ ਘੰਟਿਆਂ ਲਈ ਸੜਕਾਂ ਜਾਮ ਕੀਤੀਆਂ ਗਈਆਂ ਸਨ।
ਪੰਜਾਬ-ਹਰਿਆਣਾ ਬਾਰਡਰ ’ਤੇ ਸ਼ੰਭੂ ਕੋਲ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਨੇ ਮੌਕੇ ’ਤੇ ਸਨ।