ਭਾਜਪਾ ਦੇ ਪੰਜਾਬ ਵਿੱਚ ਇਕੱਲਿਆਂ ਚੋਣ ਲੜਨ ਤੇ ਕੀ ਕਹਿੰਦੇ ਸੁਖਬੀਰ ਬਾਦਲ?
ਪ੍ਰਕਾਸ਼ਿਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਵਿਖੇ ਪਰਿਵਾਰ ਸਣੇ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਸਨ।
ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਵੀ ਨਿਸ਼ਾਨਾ ਸਾਧਿਆ।
ਇਹੀ ਨਹੀਂ ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ, ਨਵਜੋਤ ਸਿੰਘ ਸਿੱਧੂ ਦੇ ਭਵਿੱਖ ਅਤੇ ਭਾਜਪਾ ਦੇ ਪੰਜਾਬ ਵਿੱਚ ਚੋਣਾਂ ਇਕੱਲ਼ਿਆਂ ਲੜਨ ਬਾਰੇ ਵੀ ਆਪਣੀ ਪ੍ਰਤੀਕਰਮ ਦਿੱਤਾ।
(ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਸੁਮਿਤ ਵੈਦ)