You’re viewing a text-only version of this website that uses less data. View the main version of the website including all images and videos.
ਪੱਛਮ ਬੰਗਾਲ 'ਚ ਜਿਸ ਸਿੱਖ ਦੀ ਪੱਗ ਲੱਥੀ ਉਹ ਕੌਣ ਹੈ?
ਪੱਛਮ ਬੰਗਾਲ ਦੇ ਕੋਲਕਾਤਾ ਵਿੱਚ ਇੱਕ ਸਿੱਖ ਨੌਜਵਾਨ ਦੀ ਪੱਗ ਲਹੇ ਜਾਣ ਦੀ ਵੀਡੀਓ ਵਾਇਰਲ ਹੋਈ ਤਾਂ ਸੋਸ਼ਲ ਮੀਡੀਆ ਤੇ ਸਿਆਸਤਦਾਨਾਂ ਦੇ ਨਾਲ-ਨਾਲ ਹੋਰ ਹਸਤੀਆਂ ਦਾ ਪ੍ਰਤੀਕਰਮ ਵੀ ਆਉਣਾ ਸ਼ੁਰੂ ਹੋ ਗਿਆ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਐਵਾਈਜ਼ਰ ਰਵੀਨ ਠੁਕਰਾਲ ਦੇ ਟਵੀਟ ਮੁਤਾਬਕ CM ਵੱਲੋਂ ਪੱਛਮੀ ਬੰਗਾਲ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰੀ ਦੌਰਾਨ ਇੱਕ ਸਿੱਖ ਨੌਜਵਾਨ ਦੀ ਖਿੱਚ-ਧੂਹ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ।
ਉਨ੍ਹਾਂ ਨੇ ਪੱਛਮੀ ਬੰਗਾਲ ਦੀ ਪੁਲਿਸ ਵੱਲੋਂ 'ਸਿੱਖ ਨੌਜਵਾਨ ਦੀ ਬੇਇੱਜ਼ਤੀ ਕਰਨ ਅਤੇ ਉਸ ਦੀ ਪੱਗ ਖਿੱਚ ਕੇ ਲਾਹੇ ਜਾਣ 'ਤੇ ਰੋਸ’ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਸੂਬੇ ਵਿੱਚ ਆਪਣੀ ਹਮਰੁਤਬਾ ਮਮਤਾ ਬੈਨਰਜੀ ਨੂੰ ਅਪੀਲ ਕੀਤੀ ਹੈ ਕਿ ਸਬੰਧਤ ਪੁਲਿਸ ਅਫ਼ਸਰ ਖ਼ਿਲਾਫ਼ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੁਖਾਉਣ ਲਈ ਕਾਰਵਾਈ ਕੀਤੀ ਜਾਵੇ।
ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਮਲੇ ਦੀ ਨਿੰਦਾ ਕੀਤੀ ਤੇ ਕਾਰਵਾਈ ਦੀ ਮੰਗ ਕੀਤੀ। ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਵੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਟੈਗ ਕਰਦਿਆਂ ਮਾਮਲੇ ਵੱਲ ਗੌਰ ਕਰਨ ਦੀ ਅਪੀਲ ਕੀਤੀ।