ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਕਿਸਾਨਾਂ ਨੂੰ ਕਿੰਨੀਆਂ ਉਮੀਦਾਂ

ਵੀਡੀਓ ਕੈਪਸ਼ਨ, ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਕਿਸਾਨਾਂ ਨੂੰ ਕਿੰਨੀਆਂ ਉਮੀਦਾਂ?
ਪ੍ਰਕਾਸ਼ਿਤ

ਖੇਤੀ ਕਾਨੂੰਨ ਖਿਲਾਫ਼ ਮੁਜ਼ਾਹਰੇ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਸੱਦੇ ਨੂੰ ਕਬੂਲ ਕਰਦੇ ਹੋਏ ਦਿੱਲੀ ਵਿੱਚ ਆਪਣਾ ਵਫ਼ਦ 14 ਅਕਤੂਬਰ ਨੂੰ ਭੇਜਣ ਦਾ ਫੈਸਲਾ ਕੀਤਾ ਹੈ।

ਇਸ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਦਰਅਸਲ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 14 ਅਕਤੂਬਰ ਨੂੰ ਗੱਲਬਾਤ ਲਈ ਸੱਦਿਆ ਹੈ। ਇਸੇ ਮੀਟਿੰਗ ਦੀ ਤਿਆਰੀ ਲਈ ਕਿਸਾਨ ਜਥੇਬੰਦੀਆਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ।

ਉੱਥੇ ਹੀ ਅਕਾਲੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਖੁਦ ਮੀਟਿੰਗ ਕਰਨੀ ਚਾਹੀਦੀ ਹੈ।

ਰਿਪੋਰਟ- ਸਰਬਜੀਤ ਧਾਲੀਵਾਲ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)