ਹੈਦਰਾਬਾਦ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਕਈ ਲੋਕਾਂ ਦੀ ਮੌਤ

ਵੀਡੀਓ ਕੈਪਸ਼ਨ, ਹੈਦਰਾਬਾਦ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਕਈ ਲੋਕਾਂ ਦੀ ਮੌਤ
ਪ੍ਰਕਾਸ਼ਿਤ

ਹੈਦਰਾਬਾਦ ’ਚ ਪਿਛਲੇ 24 ਘੰਟਿਆਂ ’ਚ ਭਾਰੀ ਮੀਂਹ ਪਿਆ ਹੈ। ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਭਰਨ ਨਾਲ ਕਈ ਲੋਕ ਪ੍ਰਭਾਵਿਤ ਹੋਏ ਹਨ। ਇੱਕ ਘਰ ਦੀ ਛੱਤ ਢਹਿਣ ਕਾਰਨ 8 ਲੋਕਾਂ ਦੀ ਮੌਤ ਹੋ ਗਈ।

ਤੇਲੰਗਾਨਾ ਦੇ ਦੂਜੇ ਹਿੱਸਿਆਂ ਦਾ ਵੀ ਇਹੀ ਹਾਲ ਹੈ। ਇੱਥੇ ਵੱਖ-ਵੱਖ ਹਾਦਸਿਆਂ ਵਿੱਚ 5 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।

ਹੈਦਰਾਬਾਦ ਦੇ ਹੇਠਲੇ ਇਲਾਕਿਆਂ ਤੋਂ ਕਈ ਲੋਕਾਂ ਨੂੰ ਕੱਢ ਕੇ ਰਾਹਤ ਕੈਂਪਾਂ ’ਚ ਪਹੁੰਚਾਇਆ ਗਿਆ ਹੈ। ਲੋਕਾਂ ਨੂੰ ਬਚਾਉਣ ਲਈ ਬੇੜੀਆਂ ਤੇ ਹੈਲੀਕਾਪਟਰ ਲਗਾਏ ਗਏ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)