ਖੇਤੀ ਕਾਨੂੰਨਾਂ ਖਿਲਾਫ਼ ਹਰਿਆਣਾ ਵਿੱਚ ਭਾਜਪਾ ਦੀ ਟ੍ਰੈਕਟਰ ਰੈਲੀ ਨੂੰ ਦਿਖਾਏ ਕਾਲੇ ਝੰਡੇ

ਵੀਡੀਓ ਕੈਪਸ਼ਨ, ਖੇਤੀ ਕਾਨੂੰਨਾਂ ਖਿਲਾਫ਼ ਹਰਿਆਣਾ ਵਿੱਚ ਭਾਜਪਾ ਦੀ ਟ੍ਰੈਕਟਰ ਰੈਲੀ ਨੂੰ ਦਿਖਾਏ ਕਾਲੇ ਝੰਡੇ
ਪ੍ਰਕਾਸ਼ਿਤ

ਹਰਿਆਣਾ ’ਚ ਨਰਾਇਣਗੜ੍ਹ-ਅੰਬਾਲਾ ਹਾਈਵੇਅ ’ਤੇ ਭਾਜਪਾ ਦੀ ਟ੍ਰੈਕਟਰ ਰੈਲੀ ਨੂੰ ਕਾਲੇ ਝੰਡੇ ਦਿਖਾਏ ਗਏ। ਭਾਰਤੀ ਕਿਸਾਨ ਯੂਨੀਅਨ ਦੇ ਸਮਰਥਕਾਂ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਇਹ ਪ੍ਰਦਰਸ਼ਨ ਕੀਤਾ। ਖੇਤੀ ਬਿੱਲਾਂ ਦੇ ਹੱਕ ਵਿੱਚ ਭਾਜਪਾ ਨੇ ਟ੍ਰੈਕਟਰ ਰੈਲੀ ਕੀਤੀ ਸੀ।

ਸਿਰਸਾ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਵੀ ਮੰਗ ਕੀਤੀ ਗਈ।

(ਰਿਪੋਰਟ- ਸਤ ਸਿੰਘ ਤੇ ਸਿਰਸਾ ਤੋਂ ਪ੍ਰਭੂ ਦਿਆਲ, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)