ਖੇਤੀ ਕਾਨੂੰਨਾਂ ਨੂੰ ਲੈ ਕੇ ਇੱਕਜੁੱਟ ਹੋਈਆਂ ਸਾਰੀਆਂ ਪਾਰਟੀਆਂ, ਮੋਦੀ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ
ਪ੍ਰਕਾਸ਼ਿਤ
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਨੁੰਨਾਂ ਖਿਲਾਫ਼ ਕੁਝ ਇਸ ਅੰਦਾਜ਼ ਵਿੱਚ ਵਿਧਾਨ ਸਭਾ ਅੰਦਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿਖਾਈ ਦਿੱਤੇ।
ਪੰਜਾਬ ਪੂਰੇ ਭਾਰਤ ਵਿੱਚ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਮਤਾ ਪਾਸ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਖੇਤੀ ਬਾੜੀ ਬਿਲਾਂ ਨੂੰ ਵੀ ਸਰਬ ਸੰਮਤੀ ਨਾਲ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਰਾਜ ਭਵਨ ਦੇ ਬਾਹਰ ਸਾਰੀਆਂ ਪਾਰਟੀਆਂ ਦੇ ਵਿਧਾਇਕ ਨਾਲ ਨਜ਼ਰ ਆਏ।
ਐਡਿਟ- ਰਾਜਨ ਪਪਨੇਜਾ