ਸੁਪਰੀਮ ਕੋਰਟ ਦੇ ਹੁਕਮ ਮਗਰੋਂ ਸਰਕਾਰ ਨੇ LOAN ਲੈਣ ਵਾਲਿਆਂ ਦੀ ‘ਬਚਾਈ ਦਿਵਾਲੀ’

ਤਸਵੀਰ ਸਰੋਤ, Getty Images
ਪਿਛਲੇ ਛੇ ਮਹੀਨਿਆਂ ਦੌਰਾਨ ਜਿਨ੍ਹਾਂ ਲੋਕਾਂ ਨੇ ਆਪਣੇ ਬੈਂਕ ਦੀ ਕਿਸ਼ਤ ਭਰੀ ਹੋਵੇ ਜਾਂ ਨਾ ਭਰੀ ਹੋਵੇ, ਭਾਰਤ ਸਰਕਾਰ ਨੇ ਅਜਿਹੇ ਸਾਰੇ ਕਰਜ਼ਦਾਰਾਂ ਤੋਂ ਵਿਆਜ਼ ’ਤੇ ਵਿਆਜ਼ ਨਾ ਲੈਣ ਦਾ ਫ਼ੈਸਲਾ ਕੀਤਾ ਹੈ। ਵਿਆਜ਼ ਉੱਪਰ ਇਹ ਰਾਹਤ ਦੋ ਕਰੋੜ ਰੁਪਏ ਤੱਕ ਦਾ ਕਰਜ਼ ਲੈਣ ਵਾਲਿਆਂ ਨੂੰ ਮਿਲੇਗੀ।
ਇਸ ਸਕੀਮ ਦੇ ਤਹਿਤ ਪਹਿਲੀ ਮਾਰਚ ਤੋਂ 31 ਅਗਸਤ ਦੇ ਅਰਸੇ ਦੌਰਾਨ ਕਿਸੇ ਕਰਜ਼ ਉੱਪਰ ਲੱਗਣ ਵਾਲੇ ਵਾਲੇ ਮਿਸ਼ਰਿਤ ਵਿਆਜ ਅਤੇ ਸਧਾਰਣ ਵਿਆਜ ਦੇ ਅੰਤਰ ਨੂੰ ਸਰਕਾਰ ਸਬਸਿਡੀ ਦੇ ਰੂਪ ਵਿੱਚ ਦੇਵੇਗੀ। ਇਹ ਸਬਸਿਡੀ ਪੈਸੇ ਦਾ ਕਰਜ਼ ਲੈਣ ਵਾਲਿਆਂ ਨੂੰ ਮਿਲੇਗੀ।
ਵਿੱਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ, "ਕੋਵਿਡ-19 ਕਾਰਨ ਪੈਦਾ ਹੋਏ ਅਸਾਧਾਰਣ ਹਾਲਾਤ ਵਿੱਚ ਕੇਂਦਰ ਸਰਕਾਰ ਨੇ ਉਧਾਰ ਵਾਲਿਆਂ ਨੂੰ ਇੱਕ ਮਾਰਚ ਤੋਂ ਲੈ ਕੇ 31 ਮਾਰਚ 2020 ਤੱਕ ਦੇ ਅਰਸੇ ਲਈ ਵਿਆਜ਼ ਉੱਪਰ ਲੱਗਣ ਵਾਲੇ ਵਿਆਜ਼ ਤੋਂ ਰਾਹਤ ਦਿੱਤੀ ਹੈ।"
ਇਹ ਵੀ ਪੜ੍ਹੋ:
ਇਸ ਸਕੀਮ ਤਹਿਤ ਮਿਲਣ ਵਾਲੇ ਫ਼ਾਇਦੇ ਨੂੰ ਕਰਜ਼ ਦੇਣ ਵਾਲੀਆਂ ਸੰਸਥਾਵਾਂ ਦੇ ਕਰਜ਼ਦਾਰਾਂ ਨੂੰ ਦਿੱਤਾ ਜਾਵੇਗਾ। ਇਹ ਸਕੀਮ ਸੁਪਰੀਮ ਕੋਰਟ ਦੇ ਕੇਂਦਰ ਸਰਕਾਰ ਨੂੰ ਦਿੱਤੇ ਗਏ ਉਸ ਹੁਕਮ ਤੋਂ ਬਾਅਦ ਆਈ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਕੇਂਦਰ ਜਲਦੀ ਤੋਂ ਜਲਦੀ ਦੋ ਕਰੋੜ ਰੁਪਏ ਤੱਕ ਦੇ ਕਰਜ਼ੇ ਉੱਪਰ ਵਿਆਜ਼ ਵਿੱਚ ਛੋਟ ਦੇਵੇ।
ਅਦਾਲਤ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੀਤੀ ਜਾ ਰਹੀ ਦੇਰੀ ਠੀਕ ਨਹੀਂ ਹੈ। ਇਸ ਕਾਰਵਾਈ ਦੇ ਪੂਰਾ ਹੋਣ ਤੋਂ ਬਾਅਦ ਬੈਂਕ ਅਤੇ ਦੂਜੇ ਕਰਜ਼ ਦੇਣ ਵਾਲੀਆਂ ਸੰਸਥਾਵਾਂ ਦੇ ਕਰਜ਼ਦਾਰ 15 ਦਸੰਬਰ 2020 ਤੱਕ ਰੀਅੰਬਰਸਮੈਂਟ ਲਈ ਕਲੇਮ ਕਰ ਸਕਣਗੇ।
ਜਸਟਿਸ ਅਸ਼ੋਕ ਭੂਸ਼ਨ ਦੀ ਅਗਵਾਈ ਵਾਲੇ ਬੈਂਚ ਨੇ ਭਾਰਤ ਦੇ ਸੌਲੀਸੀਟਰ ਜਨਰਲ ਨੂੰ ਕਿਹਾ ਸੀ “ਕਰਜ਼ਦਾਰਾਂ ਦੀ ਦੀਵਾਲੀ ਤੁਹਾਡੇ ਹੱਥਾਂ ਵਿੱਚ ਹੈ।”
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਆਰਟੀਆਰ ਭੜਨ ਦੀ ਆਖ਼ਰੀ ਤਰੀਕ 31 ਦਸੰਬਰ ਤੱਕ ਵਧਾਈ ਗਈ

ਤਸਵੀਰ ਸਰੋਤ, Getty Images
ਵਿੱਤ ਮੰਤਰਾਲਾ ਨੇ ਸ਼ਨਿੱਚਰਵਾਰ ਨੂੰ ਵਿਅਕਤੀਗਤ ਕਰਦਾਤਿਆਂ ਲਈ ਵਿੱਤੀ ਸਾਲ 2019-20 ਦੀ ਆਮਦਨ ਕਰ ਰਿਟਰਨ ਜਮ੍ਹਾਂ ਕਰਵਾਉਣ ਦੀ ਸਮਾਂ ਸੀਮਾਂ ਇੱਕ ਮਹੀਨਾ ਵਧਾ ਕੇ 31 ਦਸੰਬਰ ਕਰ ਦਿੱਤੀ ਗਈ ਹੈ।
ਮੰਤਰਾਲਾ ਨੇ ਕਿਹਾ ਹੈ ਕਿ ਜਿਨ੍ਹਾਂ ਕਰਦਾਤਿਆਂ ਨੂੰ ਆਪਣੇ ਖਾਤਿਆਂ ਦਾ ਆਡਿਟ ਕਰਵਾਉਣ ਦੀ ਲੋੜ ਹੈ, ਉਨ੍ਹਾਂ ਲਈ ਆਰਟੀਆਰ ਦਾਖ਼ਲ ਕਰਨ ਦਾ ਸਮਾਂ ਸੀਮਾਂ ਦੋ ਮਹੀਨੇ ਵਧਾ ਕੇ 31 ਜਨਵਰੀ 2021 ਕਰ ਦਿੱਤੀ ਗਈ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post


ਸਰਕਾਰ ਨੇ ਇਸ ਤੋਂ ਪਹਿਲਾਂ ਮਈ ਵਿੱਚ ਵੀ ਕਰਦਾਤਿਆਂ ਨੂੰ ਰਿਟਰਨ ਭਰਨ ਵਿੱਚ ਰਾਹਤ ਦਿੰਦੇ ਹੋਏ ਵਿੱਤੀ ਸਾਲ 2019-20 ਲਈ ਆਈਟੀਆਰ ਭਰਨ ਦੀ ਸੀਮਾ 31 ਜੁਲਾਈ ਤੋਂ ਵਧਾ ਕੇ 30 ਨਵੰਬਰ ਕਰ ਦਿੱਤੀ ਸੀ।
ਸੈਂਟਰਲ ਡਾਇਰੈਕਟ ਟੈਕਸ ਬੋਰਡ ਨੇ ਇੱਕ ਬਿਆਨ ਵਿੱਚ ਕਿਹਾ ਹੈ,"ਜਿਨ੍ਹਾਂ ਕਰਦਾਤਿਆਂ ਦੇ ਲਈ ਆਮਦਨਕਰ ਰਿਟਰਨ ਭਰਨ ਦੀ ਸੀਮਾਂ ਵਧਾਏ ਜਾਣ ਤੋਂ ਪਹਿਲਾਂ 31 ਜੁਲਾਈ 2020 ਸੀ, ਉਨ੍ਹਾਂ ਲਈ ਮਿਆਦ 31 ਦਸੰਬਰ 2020 ਤੱਕ ਵਧਾ ਦਿੱਤੀ ਗਈ ਹੈ।"
ਸੀਬੀਡੀਟੀ ਨੇ ਕਿਹਾ ਹੈ ਕਿ ਕਰ ਦਾਤਿਆਂ ਨੂੰ ਆਈਟੀਆਰ ਭਰਨ ਵਿੱਚ ਵਧੇਰੇ ਸਮਾਂ ਦੇਣ ਲਈ ਇਹ ਤਰੀਕ ਅੱਗੇ ਵਧਾਈ ਗਈ ਹੈ।
ਇਹ ਵੀ ਪੜ੍ਹੋ:
ਵੀਡੀਓ: ਲਾਹੌਰ ਦੇ ਸਮੋਗ ਦੀ ਵਜ੍ਹਾ ਬਾਰੇ ਲਾਹੌਰੀਆਂ ਤੋਂ ਹੀ ਜਾਣੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












