You’re viewing a text-only version of this website that uses less data. View the main version of the website including all images and videos.
ਕਰਤਾਰਪੁਰ ਲਾਂਘੇ ਨੂੰ ਲੈਕੇ ਲੋਕਾਂ ਦੀਆਂ ਸੱਧਰਾਂ 'ਤੇ ਲੱਗੇ ਜਿੰਦਰੇ -ਵੀਡੀਓ
ਪ੍ਰਕਾਸ਼ਿਤ
9 ਨਵੰਬਰ 2019 ਨੂੰ ਭਾਰਤ ਅਤੇ ਪਾਕਿਸਤਾਨ ਨੇ ਇਤਿਹਾਸਕ ਕਦਮ ਚੁੱਕਦਿਆਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵੱਲੋਂ ਕੀਤਾ ਗਿਆ ਸੀ। ਲਾਂਘੇ ਦੇ ਐਲਾਨ ਤੋਂ ਬਾਅਦ ਇੱਕ ਦਮ ਡੇਰਾ ਬਾਬਾ ਨਾਨਕ ਦਾ ਨਾਮ ਕੌਮਾਂਤਰੀ ਪੱਧਰ ਉੱਤੇ ਚਰਚਾ ਵਿਚ ਆ ਗਿਆ।
ਇਸ ਕਸਬੇ ਤੋਂ ਭਾਰਤ -ਪਾਕਿਸਤਾਨ ਕੌਮਾਂਤਰੀ ਸਰਹੱਦ ਮਹਿਜ਼ ਇੱਕ ਕਿਲੋਮੀਟਰ ਦੀ ਦੂਰੀ ਉੱਤੇ ਹੈ। ਸਰਹੱਦੀ ਇਲਾਕਾ ਹੋਣ ਕਾਰਨ ਇੱਥੇ ਵਿਕਾਸ ਅਤੇ ਸਹੂਲਤਾਂ ਪਹਿਲਾਂ ਨਾਂ ਮਾਤਰ ਦੀਆਂ ਸਨ ਪਰ ਲਾਂਘਾ ਦੇ ਐਲਾਨ ਦੇ ਨਾਲ ਹੀ ਇੱਥੇ ਵਿਕਾਸ ਅਤੇ ਨਿਵੇਸ਼ ਦੀ ਵੱਡੀਆਂ ਸੰਭਾਵਨਾਵਾਂ ਪੈਦਾ ਹੋਣ ਦੀਆਂ ਉਮੀਦਾਂ ਪੈਦਾ ਹੋ ਗਈਆਂ।