ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾ ਸੀਬੀਆਈ ਨਹੀਂ ਕਰ ਸਕੇਗੀ ਸੂਬੇ 'ਚ ਕਾਰਵਾਈ - ਪ੍ਰੈੱਸ ਰਿਵੀਊ

ਸੀਬੀਆਈ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਸੀਬੀਆਈ ਪੰਜਾਬ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਸੂਬੇ ਵਿੱਚ ਨਹੀਂ ਕਰ ਸਕੇਗੀ ਕੋਈ ਕਾਰਵਾਈ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਹੁਣ ਸੀਬੀਆਈ ਪੰਜਾਬ ਵਿੱਚ ਸੂਬਾ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਕੋਈ ਕਾਰਵਾਈ ਨਹੀਂ ਕਰ ਸਕੇਗੀ।

ਟਾਈਮਜ਼ ਆਫ ਇੰਡੀਆ ਦੀ ਖ਼ਬਰ ਮੁਤਾਬਕ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਕੇਂਦਰੀ ਜਾਂਚ ਬਿਓਰੋ (ਸੀਬੀਆਈ) ਵੱਲੋਂ ਸਿੱਧੀ ਕਾਰਵਾਈ ਨਹੀਂ ਕਰ ਸਕੇਗੀ।

ਕੈਪਟਨ ਸਰਕਾਰ ਨੇ ਸੂਬਾ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਕੋਈ ਕਾਰਵਾਈ ਨਾ ਕਰਨ ਸਬੰਧੀ ਦਿੱਲੀ ਵਿਸ਼ੇਸ਼ ਪੁਲਿਸ ਐਕਟ-1946 ਦੀ ਧਾਰਾ 25 ਤਹਿਤ ਲੋੜੀਂਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਅਤੇ ਪੱਛਮੀ ਬੰਗਾਲ ਨੇ ਵੀ ਅਜਿਹੇ ਫ਼ੈਸਲੇ ਲਏ ਹਨ।

ਸੂਬੇ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਦੇ ਦਸਤਖ਼ਤਾਂ ਵਾਲੇ ਇਸ ਨੋਟੀਫਿਕੇਸ਼ਨ ਨੂੰ 6 ਨਵੰਬਰ ਨੂੰ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ-

ਮਾਲ ਗੱਡੀਆਂ ਬੰਦ ਹੋਣ ਕਰਕੇ ਪੰਜਾਬ ਦੇ ਉਦਯੋਗਾਂ ਨੂੰ 22 ਹਜ਼ਾਰ ਕਰੋੜ ਦਾ ਨੁਕਸਾਨ: ਮੰਤਰੀ

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਿਆਮ ਅਰੋੜਾ ਨੇ ਦੱਸਿਆ ਹੈ ਕਿ ਖੇਤੀ ਬਿੱਲਾਂ ਦੇ ਵਿਰੋਧ-ਪ੍ਰਦਰਸ਼ਨਾਂ ਵਿਚਾਲੇ ਰੱਦ ਹੋਈਆਂ ਮਾਲ ਗੱਡੀਆਂ ਕਾਰਨ ਸੂਬੇ ਦੇ ਉਦਯੋਗਾਂ ਨੂੰ 22,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਕਿਸਾਨ

ਤਸਵੀਰ ਸਰੋਤ, HINDUSTAN TIMES

ਤਸਵੀਰ ਕੈਪਸ਼ਨ, ਪੰਜਾਬ ਅਤੇ ਹਰਿਆਣਾ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀਬਾੜੀ ਬਿਲਾਂ ਦਾ ਵਿਰੋਧ ਕਰ ਰਹੇ ਹਨ

ਰੇਲਵੇ ਨੇ ਪੰਜਾਬ ਵਿੱਚ ਮਾਲ ਗੱਡੀਆਂ ਦੀ ਬਹਾਲੀ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਹੈ ਕਿ ਉਹ ਜਾਂ ਤਾਂ ਦੋਵੇਂ ਪੈਸੇਂਜਰ ਅਤੇ ਮਾਲ ਗੱਡੀਆਂ ਨੂੰ ਚਾਲੂ ਕਰੇਗਾ ਨਹੀਂ ਪ੍ਰਦਰਸ਼ਨਾਂ ਕਰਕੇ ਇੱਕ ਵੀ ਨਹੀਂ।

ਅਰੋੜਾ ਨੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਤੁਰੰਤ ਮੁੜ ਮਾਲ ਗੱਡੀਆਂ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਹਰਿਆਣਾ ਨੇ ਦਿਵਾਲੀ 'ਤੇ ਦੋ ਘੰਟੇ ਪਟਾਕੇ ਚਲਾਉਣ ਦੀ ਦਿੱਤੀ ਇਜਾਜ਼ਤ

ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਪਾਬੰਦੀ ਲਗਾਉਣ ਤੋਂ ਬਾਅਦ ਹੁਣ ਹਰਿਆਣਾ ਨੇ ਦਿਵਾਲੀ ਦੇ ਮੱਦੇਨਜ਼ਰ ਸੂਬੇ ਵਿੱਚ ਦੋ ਘੰਟੇ ਲਈ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਗਰੀਨ ਪਟਾਕੇ
ਤਸਵੀਰ ਕੈਪਸ਼ਨ, ਹਰਿਆਣਾ ਵਿੱਚ ਦੋ ਘੰਟੇ ਲਈ ਪਟਾਕੇ ਚਲਾਉਣ ਦੀ ਖੁੱਲ੍ਹ

ਹਰਿਆਣਾ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਦਿਵਾਲੀ ਅਤੇ ਗੁਰਪੁਰਬ ਮੌਕੇ ਰਾਤ 8 ਵਜੇ ਤੋਂ 10 ਵਜੇ ਤੱਕ ਦੋ ਘੰਟਿਆਂ ਲਈ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।

'ਟਾਈਮਜ਼ ਨਾਓ' ਤੇ 'ਰਿਪਬਲਿਕ ਟੀਵੀ' ਨੂੰ ਮਾਣਹਾਨੀ ਵਾਲੀ ਸਮੱਗਰੀ ਪ੍ਰਸਾਰਿਤ ਨਾ ਕਰਨ ਦੇ ਆਦੇਸ਼

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਦਿੱਲੀ ਹਾਈ ਕੋਰਟ ਨੇ ਮੀਡੀਆ ਕੰਪਨੀਆਂ ਏਜੀਆਰ ਆਊਟਲਾਇਰ ਮੀਡੀਆ ਤੇ ਬੈੱਨਟ ਕੋਲਮੈਨ ਐਂਡ ਕੰਪਨੀ ਨੂੰ ਕਿਹਾ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਦੇ ਮਾਣ ਨੂੰ ਹਾਨੀ ਪਹੁੰਚਾਉਣ ਵਾਲੀ ਸਮੱਗਰੀ ਸੋਸ਼ਲ ਮੀਡੀਆ ਉੱਤੇ ਅਪਲੋਡ ਨਾ ਕੀਤੀ ਜਾਵੇ।

ਮੀਡੀਆ

ਇਸ ਨੂੰ ਚੈਨਲ ਉੱਤੇ ਵੀ ਨਾ ਚਲਾਇਆ ਜਾਵੇ। ਬੌਲੀਵੁੱਡ ਨਿਰਮਾਤਾਵਾਂ ਨੇ 'ਰਿਪਬਲਿਕ ਟੀਵੀ' 'ਤੇ 'ਟਾਈਮਜ਼ ਨਾਓ' ਚੈਨਲਾਂ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ ।

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)