ਕਿਸਾਨ ਜਥੇਬੰਦੀਆਂ ਸਾਰੀਆਂ ਟਰੇਨਾਂ ਲਈ ਰਾਹ ਖੋਲ੍ਹਣ ਦਾ ਐਲਾਨ ਪਰ ਇਹ ਸ਼ਰਤ ਵੀ ਰੱਖੀ
ਪ੍ਰਕਾਸ਼ਿਤ
ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਿਸਾਨਾਂ ਨੇ ਮੀਟਿੰਗ ਕੀਤੀ। ਇਸ ਮੀਟਿੰਗ ਮਗਰੋਂ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ 23 ਨਵੰਬਰ ਤੋਂ 15 ਦਿਨਾਂ ਲਈ ਟਰੇਨਾਂ ਰੋਕਣ ਦੇ ਅੰਦੋਲਨ ਨੂੰ ਮੁਲਤਵੀ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਇਨ੍ਹਾਂ 15 ਦਿਨਾਂ ਵਿੱਚ ਗੱਲਬਾਤ ਨੂੰ ਜਾਰੀ ਰੱਖੇ। ਉਨ੍ਹਾਂ ਕਿਹਾ ਕਿ ਜੇ ਅਜਿਹਾ ਨਹੀਂ ਕੀਤਾ ਜਾਂਦਾ ਹੈ ਤਾਂ ਉਹ 15 ਦਿਨਾਂ ਤੋਂ ਬਾਅਦ ਮੁੜ ਰੇਲਾਂ 'ਤੇ ਪ੍ਰਦਰਸ਼ਨ ਕਰਨਗੇ। ਕਿਸਾਨਾਂ ਨੇ ਇਸ ਦੇ ਨਾਲ ਹੀ ਇਹ ਸਾਫ ਕੀਤਾ ਹੈ ਕਿ ਉਹ ਹੋਰ ਹਿੱਸਿਆਂ ਵਿੱਚ ਆਪਣੇ ਪ੍ਰਦਰਸ਼ਨ ਨੂੰ ਜਾਰੀ ਰੱਖਣਗੇ।
ਰਿਪੋਰਟ ਨਵਦੀਪ ਕੌਰ ਗਰੇਵਾਲ, ਐਡਿਟ-ਰਾਜਨ ਪਪਨੇਜਾ