ਕੰਗਨਾ ਨੇ ਜਿਸ ਬੇਬੇ ਦਾ ਮਜ਼ਾਕ ਬਣਾਇਆ, ਉਸ ਨੇ ਇਹ ਦਿੱਤਾ ਮੋੜਵਾਂ ਜਵਾਬ
ਪ੍ਰਕਾਸ਼ਿਤ
ਕੰਗਨਾ ਨੇ ਬਠਿੰਡਾ ਦੇ ਬਹਾਦੜਗੜ੍ਹ ਜੰਡੀਆਂ ਦੀ ਮਹਿੰਦਰ ਕੌਰ ਨੂੰ ਸ਼ਾਹੀਨ ਬਾਗ ਵਾਲੀ ਬੀਬੀ ਕਹਿ ਕੇ ਟਵੀਟ ਕੀਤਾ ਸੀ ਜਿਸ ਨੂੰ ਉਨ੍ਹਾਂ ਨੇ ਡਿਲੀਟ ਵੀ ਕੀਤਾ। ਇਸ ਟਵੀਟ ਵਿੱਚ ਉਨ੍ਹਾਂ ਨੇ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੁੰਦਿਆਂ ਦੀ ਮਹਿੰਦਰ ਕੌਰ ਦੀ ਤਸਵੀਰ ’ਤੇ ਲਿਖਿਆ ਸੀ ਕਿ ਸ਼ਾਹੀਨ ਬਾਗ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਵਾਲੀ ਦਾਦੀ 100 ਰੁਪਏ ਦਿਹਾੜੀ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਈ ਹੈ
ਫੈਕਟ ਚੈੱਕ ਕਰਨ ਵਾਲੀ ਸੰਸਥਾ ਆਲਟ ਨਿਊਜ਼ ਨੇ ਕੰਗਨਾ ਦੇ ਇਸ ਦਾਅਵੇ ਨੂੰ ਆਪਣੀ ਰਿਪੋਰਟ ਵਿੱਚ ਗਲਤ ਸਾਬਿਤ ਕਰ ਦਿੱਤਾ ਹੈ।
ਰਿਪੋਰਟ- ਸੁਖਚਰਨ ਪ੍ਰੀਤ, ਐਡਿਟ- ਰਾਜਨ ਪਪਨੇਜਾ