ਕਿਸਾਨ ਅੰਦੋਲਨ: ਕੇਂਦਰ ਸਰਕਾਰ ਨੇ ਕਿਸਾਨਾਂ ਦੇ ਖ਼ਦਸ਼ਿਆਂ ਦੇ ਇਹ ਦਿੱਤੇ ਜਵਾਬ - 5 ਅਹਿਮ ਖ਼ਬਰਾਂ

ਤਸਵੀਰ ਸਰੋਤ, Sakib Ali/Hindustan Times via Getty Images
ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਖੇਤੀ ਬਿਲਾਂ ਬਾਰੇ ਸੋਧ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਸਿਵਾ ਹੋਰ ਕਿਸੇ ਸੋਧ ਨੂੰ ਸਵੀਕਾਰ ਨਹੀਂ ਕਰਨਗੇ।
ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਪ੍ਰਸਤਾਵ ਕੇਵਲ ਸੋਧ ਬਾਰੇ ਹੀ ਹਨ ਜੋ ਉਨ੍ਹਾਂ ਦੀ ਸਾਂਝੀ ਮੀਟਿੰਗ ਵਿੱਚ ਰੱਦ ਕਰ ਦਿੱਤੇ ਗਏ ਹਨ।
ਕਿਸਾਨਾਂ ਦੇ ਖਦਸ਼ਿਆਂ ਨੂੰ ਲੈ ਕੇ ਜੋ ਪ੍ਰਸਤਾਵ ਕੇਂਦਰ ਸਰਕਾਰ ਨੇ ਕਿਸਾਨ ਲੀਡਰਾਂ ਨੂੰ ਲਿਖਿਤ ਵਿੱਚ ਦਿੱਤੇ ਹਨ।
ਕੇਂਦਰ ਸਰਕਾਰ ਵੱਲੋਂ ਭੇਜੀਆਂ ਤਜਵੀਜ਼ਾਂ ਵਿੱਚ ਕੀ ਹੈ, ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ:
ਕੇਂਦਰ ਦੀ ਤਜਵੀਜ਼ ਠੁਕਰਾ ਕੇ ਕਿਸਾਨਾਂ ਨੇ ਕੀ ਕਿਹਾ?

ਤਸਵੀਰ ਸਰੋਤ, ANI
ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਵੱਲੋਂ ਪੂਰੇ ਦੇਸ ਵਿੱਚ ਭਾਜਪਾ ਦੇ ਦਫ਼ਤਰਾਂ ਤੇ ਆਗੂਆਂ ਦਾ ਘੇਰਾਅ ਕੀਤਾ ਜਾਵੇਗਾ।
14 ਦਸੰਬਰ ਸੋਮਵਾਰ ਨੂੰ ਜ਼ਿਲ੍ਹਾ ਹੈਡ ਕੁਆਟਰਾਂ ਨੂੰ ਘੇਰਿਆ ਜਾਵੇਗਾ। ਇਸ ਦੇ ਨਾਲ ਹੀ ਭਾਜਪਾ ਦੇ ਆਗੂਆਂ ਦਾ ਬਾਈਕਾਟ ਕੀਤਾ ਜਾਵੇਗਾ।
ਪੰਜਾਬ ਵਿੱਚ ਰੇਲ-ਰੋਕੋ ਅੰਦੋਲਨ ਨੂੰ 10 ਦਿਨਾਂ ਵਾਸਤੇ ਕਿਸਾਨਾਂ ਨੇ ਮੁਲਤਵੀ ਕਰ ਦਿੱਤਾ ਹੈ।
ਬੁੱਧਵਾਰ ਨੂੰ ਵਿਰੋਧੀ ਧਿਰ ਦੇ ਆਗੂਆਂ ਨੇ ਖੇਤੀ ਕਾਨੂੰਨਾਂ ਦੇ ਸੰਬੰਧ ਵਿੱਚ ਰਾਸ਼ਟਰਪਤੀ ਨਾਲ ਮੁਲਾਕਾਤ ਵੀ ਕੀਤੀ।
ਕੱਲ੍ਹ ਦਾ ਹੋਰ ਵੱਡਾ ਘਟਨਾਕ੍ਰਮ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਬੀਬੀਸੀ ਪੰਜਾਬੀ ਨੂੰ ਆਪਣੇ ਮੋਬਾਈਲ ਫ਼ੋਨ ਵਿੱਚ ਇੰਝ ਲਿਆਓ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਕਿਸਾਨ ਧਰਨਿਆਂ ਵਿੱਚ ਸਾਫ਼-ਸਫ਼ਾਈ ਤੇ ਔਰਤਾਂ ਲਈ ਕਿਹੋ-ਜਿਹੇ ਪ੍ਰਬੰਧ
ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ ਦੇ ਵੱਖ ਵੱਖ ਸੂਬਿਆਂ ਤੋਂ ਆਏ ਲੱਖਾਂ ਕਿਸਾਨਾਂ ਨੇ ਕੌਮੀ ਰਾਜਧਾਨੀ ਦਿੱਲੀ ਨਾਲ ਲੱਗਦੀਆਂ ਪੰਜ ਹੱਦਾਂ 'ਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਧਰਨਾ ਲਾਇਆ ਹੋਇਆ ਹੈ।
ਕਿਉਂਕਿ ਇਸ ਧਰਨੇ ਦਾ ਦੂਸਰਾ ਹਫ਼ਤਾ ਚੱਲ ਰਿਹਾ ਹੈ ਇਥੇ ਸਾਫ਼-ਸਫ਼ਾਈ ਇੱਕ ਚਿੰਤਾ ਦਾ ਵਿਸ਼ਾ ਬਣ ਗਈ ਹੈ।
ਸਾਫ਼-ਸਫ਼ਾਈ ਅਤੇ ਔਰਤਾਂ ਲਈ ਕੀਤੇ ਗਏ ਬੰਦੋਬਸਤਾਂ ਦਾ ਜਾਇਜ਼ਾ ਬੀਬੀਸੀ ਸਹਿਯੋਗੀ ਚਿੰਕੀ ਸਿਨਹਾ ਨੇ ਲਿਆ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਕਿਸਾਨ ਸੰਘਰਸ਼ ਨਾਲ ਜੁੜੇ 5 ਹਾਲਾਤ ਜੋ ਮੋਦੀ ਸਰਕਾਰ ਸਮਝ ਨਹੀਂ ਸਕੀ - ਨਜ਼ਰੀਆ

ਤਸਵੀਰ ਸਰੋਤ, HINDUSTAN TIMES
ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਵਿਰੋਧ ਉਦੋਂ ਹੀ ਸ਼ੁਰੂ ਹੋ ਗਿਆ ਸੀ ਜਦੋਂ ਇਹ ਆਰਡੀਨੈਂਸ ਸਨ ਪਰ ਵਿਰੋਧ ਦੇ ਬਾਵਜੂਦ ਸਰਕਾਰ ਨੇ ਇਹ ਆਰਡੀਨੈਂਸ ਬਿੱਲ ਦੇ ਰੂਪ ਵਿੱਚ ਸੰਸਦ ਵਿੱਚ ਲਿਆਂਦੇ ਤੇ ਪਾਸ ਕਰਵਾ ਕੇ ਕਾਨੂੰਨ ਬਣਾ ਦਿੱਤੇ।
ਪੰਜਾਬ ਵਿੱਚ ਵੱਡੇ ਪੱਧਰ ਤੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ। ਯੂਪੀ, ਮੱਧ ਪ੍ਰਦੇਸ਼ ਤੇ ਰਾਜਸਥਾਨ ਸਣੇ ਕਈ ਥਾਵਾਂ ਤੇ ਇਨ੍ਹਾਂ ਬਿੱਲਾਂ ਦਾ ਵਿਰੋਧ ਹੁੰਦਾ ਰਿਹਾ।
ਇਹ ਅੰਦੋਲਨ ਇੰਨਾ ਵਿਸ਼ਾਲ ਹੋ ਗਿਆ ਕਿ ਸਰਕਾਰ ਦੇ ਗਲ਼ੇ ਦੀ ਹੱਡੀ ਬਣ ਗਿਆ। ਕੀ ਮੋਦੀ ਸਰਕਾਰ ਕਿਸਾਨ ਅੰਦੋਲਨ ਬਾਰੇ ਮਿਸ-ਕੈਲਕੂਲੇਸ਼ਨ ਕਰ ਬੈਠੀ ਹੈ? ਆਓ ਜਾਣਦੇ ਹਾਂ ਕਿ ਇਹ ਹਾਲਾਤ ਇੱਧਰ ਤੱਕ ਕਿਸ ਤਰ੍ਹਾਂ ਪਹੁੰਚੇ।
ਪੂਰਾ ਨਜ਼ਰੀਆ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਕੀ ਆਉਣ ਵਾਲੇ ਸਮੇਂ ਵਿੱਚ ਸੋਨਾ ਮਿਲਣਾ ਘੱਟ ਜਾਵੇਗਾ

ਤਸਵੀਰ ਸਰੋਤ, CHARLES O'REAR/GETTY IMAGES
ਕੋਵਿਡ-19 ਮਹਾਂਮਾਰੀ ਦੇ ਦੌਰ ਵਿੱਚ ਸੋਨੇ ਦੀ ਕੀਮਤ ਅਸਮਾਨ ਛੂੰਹਣ ਲੱਗੀ ਹੈ। ਅਚਾਨਕ ਸੋਨੇ ਦੀ ਕੀਮਤ ਵਧੀ ਹੈ।
ਪਿਛਲੇ ਸਾਲ ਹੀ ਕੌਮਾਂਤਰੀ ਪੱਧਰ 'ਤੇ ਸੋਨੇ ਦੇ ਉਤਪਾਦਨ ਵਿੱਚ ਇੱਕ ਫ਼ੀਸਦ ਦੀ ਕਮੀ ਦਰਜ ਕੀਤੀ ਗਈ ਹੈ। ਸੋਨੇ ਦੇ ਉਤਪਾਦਨ ਵਿੱਚ ਆਈ ਇਹ ਪਿਛਲੇ ਇੱਕ ਦਹਾਕੇ ਦੀ ਸਭ ਤੋਂ ਵੱਡੀ ਗਿਰਾਵਟ ਹੈ।
ਕੁਝ ਜਾਣਕਾਰਾਂ ਦਾ ਤਰਕ ਹੈ ਕਿ ਖਾਨਾਂ ਵਿੱਚੋਂ ਸੋਨਾ ਕੱਢਣ ਦੀ ਹੱਦ ਹੁਣ ਪੂਰੀ ਹੋ ਚੁੱਕੀ ਹੈ। ਜਦੋਂ ਤੱਕ ਸੋਨੇ ਦੀਆਂ ਖਾਨਾਂ ਵਿੱਚ ਖ਼ੁਦਾਈ ਪੂਰੀ ਤਰ੍ਹਾਂ ਬੰਦ ਨਹੀਂ ਹੋ ਜਾਂਦੀ ਸੋਨੇ ਦਾ ਉਤਪਾਦਨ ਘੱਟਦਾ ਰਹੇਗਾ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












