ਕਿਸਾਨਾਂ ਦੇ ਸੰਘਰਸ਼ ਨੂੰ ਕੇਂਦਰ ਸਰਕਾਰ ਬਦਨਾਮ ਕਰ ਰਹੀ ਹੈ - ਸੁਖਬੀਰ ਸਿੰਘ ਬਾਦਲ
ਪ੍ਰਕਾਸ਼ਿਤ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਖਾਲਿਸਤਾਨੀਆਂ ਤੇ ਸਿਆਸੀ ਪਾਰਟੀਆਂ ਦਾ ਅੰਦੋਲਨ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਜੋ ਵੀ ਕੇਂਦਰ ਸਰਕਾਰ ਨਾਲ ਸਹਿਮਤ ਨਹੀਂ ਹੁੰਦਾ ਹੈ ਉਹ ਉਸ ਨੂੰ ਦੇਸ਼ਧ੍ਰੋਹੀ ਐਲਾਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਦੇਣ ਵਾਲੇ ਮੰਤਰੀਆਂ ਨੂੰ ਜਨਤਕ ਤੌਰ 'ਤੇ ਮਾਫੀ ਮੰਗਣੀ ਚਾਹੀਦੀ ਹੈ।
(ਵੀਡੀਓ- ANI)