ਸੁਖਬੀਰ ਬਾਦਲ ਨੇ ਕਿਉਂ ਕਿਹਾ, ‘ਭਾਜਪਾ ਹੈ ਦੇਸ ਵਿੱਚ ਅਸਲੀ ਟੁਕੜੇ-ਟੁਕੜੇ ਗੈਂਗ’
ਪ੍ਰਕਾਸ਼ਿਤ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਾਜਪਾ 'ਤੇ ਹਿੰਦੂ-ਸਿੱਖਾਂ ਵਿਚਾਲੇ ਫਿਰਕੂਵਾਦ ਫੈਲਾਉਣ ਦਾ ਇਲਜ਼ਾਮ ਲਗਾਇਆ ਹੈ।
ਸੁਖਬੀਰ ਬਾਦਲ ਨੇ ਕਿਹਾ, "ਬੀਜੇਪੀ ਦੇਸ਼ ਵਿੱਚ ਅਸਲੀ ਟੁਕੜੇ-ਟੁਕੜੇ ਗੈਂਗ ਹੈ। ਬੀਜੇਪੀ ਨੇ ਦੇਸ਼ ਦੀ ਅੰਖਡਤਾ ਨੂੰ ਤਾਰ-ਤਾਰ ਕਰ ਦਿੱਤਾ ਹੈ। ਪਹਿਲਾਂ ਹਿੰਦੂਆਂ ਨੂੰ ਮੁਸਲਮਾਨਾਂ ਖ਼ਿਲਾਫ਼ ਭੜਕਾਇਆ ਅਤੇ ਹੁਣ ਹਿੰਦੂਆਂ ਨੂੰ ਉਨ੍ਹਾਂ ਦੇ ਸਿੱਖ ਭਰਾਵਾਂ ਖ਼ਿਲਾਫ਼ ਕਰ ਰਹੇ ਹਨ। ਉਹ ਪੰਜਾਬ ਵਿੱਚ ਫ਼ਿਰਕੂਵਾਦ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ।"