ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਮੌਲਿਕ ਅਧਿਕਾਰ ਹੈ

ਪ੍ਰਕਾਸ਼ਿਤ

ਸੁਪਰੀਮ ਕੋਰਟ ਵਿੱਚ ਦਿੱਲੀ ਦੀ ਸੀਮਾ 'ਤੇ ਵਿਰੋਧ ਕਰਨ ਲਈ ਡਟੇ ਕਿਸਾਨਾਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਣਵਾਈ ਦਾ ਅੱਜ ਦੂਜਾ ਦਿਨ ਸੀ।

ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਦਿਆਂ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਫਿਲ਼ਹਾਲ ਖੇਤੀ ਕਾਨੂੰਨਾਂ ਉੱਤੇ ਰੋਕ ਲਾਉਣ ਉੱਤੇ ਵਿਚਾਰ ਕਰੇ।

ਕਿਸਾਨਾਂ ਦੇ ਅੰਦੋਲਨ ਉੱਤੇ ਪਾਈ ਗਈ ਪਟੀਸ਼ਨ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਬੋਬਡੇ ਨੇ ਕਿਹਾ ਕਿ ਮਾਮਲੇ ਦੀ ਸੁਣਾਈ ਵੋਕੇਸ਼ਨ ਬੈਂਚ ਕਰੇਗਾ, ਕਿਉਂ ਕਿ ਅਦਾਲਤ ਵਿਚ ਕੋਈ ਕਿਸਾਨ ਜਥੇਬੰਦੀ ਹਾਜ਼ਰ ਨਹੀਂ ਹੈ ਇਸ ਲਈ ਕੋਈ ਲਿਖਤੀ ਆਰਡਰ ਨਹੀਂ ਕੀਤੇ ਜਾ ਸਕਦੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)