ਕਿਸਾਨ ਅੰਦੋਲਨ ਦੀ ਹਮਾਇਤ 'ਚ ਜਲੰਧਰ ਦੇ ਪਿੰਡਾਂ ਵਿੱਚ ਵੱਡਾ ਟਰੈਕਟਰ ਮਾਰਚ
ਪ੍ਰਕਾਸ਼ਿਤ
ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਨੇ ਜਲੰਧਰ ਦੇ ਭੋਗਪੁਰ ’ਚ ਟਰੈਕਟਰ ਮਾਰਚ ਕੱਢਿਆ। ਇਹ ਟਰੈਕਟਰ ਮਾਰਚ ਦਾਨਾ ਮੰਡੀ ਤੋਂ ਸ਼ੁਰੂ ਹੋਇਆ ਅਤੇ ਨੇੜਲੇ 20 ਤੋਂ ਵੱਧ ਪਿੰਡਾਂ ਤੱਕ ਕੱਢਿਆ ਗਿਆ।
ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਪਿੰਡ-ਪਿੰਡ ਜਾ ਕੇ 26 ਜਨਵਰੀ ਨੂੰ ਦਿੱਲੀ ਪਹੁੰਚਣ ਦੀ ਲੋਕਾਂ ਨੂੰ ਅਪੀਲ ਕੀਤੀ।
ਰਿਪੋਰਟ- ਪ੍ਰਦੀਪ ਪੰਡਤ
ਐਡਿਟ- ਸੁਮਿਤ