ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ਨਾਲ ਕਿਸਾਨਾਂ ਦਾ ਮੁੱਦਾ ਚੁੱਕਦਿਆਂ ਇਹ ਕਿਹਾ - ਪ੍ਰੈੱਸ ਰਿਵੀਊ

ਤਸਵੀਰ ਸਰੋਤ, Reuters
ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਅਮਰੀਕਾ ਵਿੱਚ ਭਾਰਤ ਦੇ ਅੰਦੋਲਨਕਾਰੀ ਕਿਸਾਨਾਂ ਦਾ ਮੁੱਦਾ ਮੁੜ ਭਾਰਤ ਦੇ ਸਾਹਮਣੇ ਚੁੱਕਿਆ ਗਿਆ ਹੈ।
ਇੰਡੀਆ ਕਾਕਸ ਦੇ ਆਗੂਆਂ ਨੇ ਭਾਰਤ ਨੂੰ ਲੋਕਤੰਤਰੀ ਨਿਯਮਾਂ ਨੂੰ ਬਣਾਈ ਰੱਖਣ ਅਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਲਈ ਕਿਹਾ ਹੈ।
ਕਾਕਸ ਦੇ ਡੈਮੋਕਰੇਟਿਕ ਸਹਿ-ਪ੍ਰਧਾਨ ਬ੍ਰੈਡ ਸ਼ੇਰਮਨ ਨੇ ਟਵਿੱਟਰ ਜ਼ਰੀਏ ਦੱਸਿਆ ਕਿ ਇਹ ਮਾਮਲਾ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਸ਼ਨੀਵਾਰ ਨੂੰ ਕਿਸਾਨ ਅੰਦੋਲਨ ਬਾਰੇ ਵਿਚਾਰ ਵਟਾਂਦਰੇ ਦੌਰਾਨ ਵਰਚੁਅਲ ਮੀਟਿੰਗ ਦੌਰਾਨ ਉਠਾਇਆ ਗਿਆ ਸੀ।
ਸ਼ੇਰਮਨ ਨੇ ਕਿਹਾ, "ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਲੋਕਤੰਤਰ ਦੇ ਨੇਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਅਤੇ ਇੰਟਰਨੈੱਟ ਦੀ ਸੁਵਿਧਾ ਵੀ ਦਿੱਤੀ ਜਾਵੇ।"
ਇਹ ਵੀ ਪੜ੍ਹੋ:
ਦਿ ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਅਸਮ ਅਤੇ ਪੱਛਮੀ ਬੰਗਾਲ ਵਿੱਚ ਬੋਲਦਿਆਂ ਕਿਹਾ ਕਿ ਭਾਰਤ ਨੂੰ 'ਬਦਨਾਮ ਕਰਨ' ਅਤੇ ਇਸਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, 'ਅੰਤਰਰਾਸ਼ਟਰੀ ਸਾਜ਼ਿਸ਼' ਰਚੀ ਜਾ ਰਹੀ ਹੈ।

ਤਸਵੀਰ ਸਰੋਤ, Pib
ਉਨ੍ਹਾਂ ਕਿਹਾ ਸਾਜ਼ਿਸ਼ ਰਚਣ ਵਾਲੇ ਚਾਹ ਵਰਕਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਯੋਗ ਦੀ ਨਿਖੇਧੀ ਕਰ ਰਹੇ ਹਨ।
ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਨੂੰ ਬਦਨਾਮ ਕਰਨ ਲਈ ਉਹ ਚਾਹ ਨਾਲ ਜੁੜੀ ਭਾਰਤ ਦੀ ਪਛਾਣ 'ਤੇ ਹਮਲਾ ਕਰਨ ਦੀ ਗੱਲ ਕਰ ਰਹੇ ਹਨ।
ਮੋਦੀ ਨੇ ਇਸ ਦੌਰਾਨ ਲੋਕਾਂ ਤੋਂ ਵੀ ਪੁੱਛਿਆ ਕਿ ਤੁਸੀਂ ਇਸ ਤਰ੍ਹਾਂ ਦੇ ਹਮਲੇ ਬਰਦਾਸ਼ਤ ਕਰੋਗੇ? ਕੀ ਤੁਸੀਂ ਹਮਲਾਵਰਾਂ ਨੂੰ ਬਰਦਾਸ਼ਤ ਕਰੋਗੇ? ਕੀ ਤੁਸੀਂ ਉਨ੍ਹਾਂ ਨੂੰ ਬਰਦਾਸ਼ਤ ਕਰੋਗੇ ਜੋ ਇਸ ਤਰ੍ਹਾਂ ਦੇ ਹਮਲਿਆਂ ਦੀ ਤਾਰੀਫ਼ ਕਰਦੇ ਹਨ?
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਭਾਰਤ ਵਿੱਚ 57 ਲੱਖ ਨੂੰ ਲੱਗੀ ਕੋਰੋਨਾ ਵੈਕਸੀਨ
ਐਨਡੀਟੀਵੀ ਦੀ ਖ਼ਬਰ ਮੁਤਾਬਕ ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਹੁਣ ਤੱਕ 57 ਲੱਖ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਵਰਕਰਾਂ ਨੂੰ ਕੋਰੋਨਾਵਾਇਰਸ ਵੈਕਸੀਨ ਲੱਗ ਚੁੱਕੀ ਹੈ।

ਤਸਵੀਰ ਸਰੋਤ, EPA
ਇਸ ਨਾਲ ਭਾਰਤ ਕੋਰੋਨਾ ਵੈਕਸੀਨ ਮੁਹੱਈਆ ਕਰਵਾਉਣ ਵਾਲਾ ਦੁਨੀਆਂ ਦਾ ਤੀਜਾ ਸਭ ਤੋਂ ਵੱਡਾ ਦੇਸ਼ ਬਣ ਗਿਆ ਹੈ। ਹਾਲਾਂਕਿ ਅਮਰੀਕਾ ਅਤੇ ਯੂਕੇ ਭਾਰਤ ਤੋਂ ਅੱਗੇ ਹਨ।
ਸਰਕਾਰ ਦਾ ਕਹਿਣਾ ਹੈ ਕਿ 57,75,322 ਕੁੱਲ ਵੈਕਸੀਨ ਲੱਗੀ ਹੈ ਜਿਸ ਵਿੱਚ 53,04,546 ਸਿਹਤ ਕਰਮਚਾਰੀ ਅਤੇ 4,70,776 ਫਰੰਟਲਾਈਨ ਵਰਕਰ ਹਨ।
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












