ਗੁਜਰਾਤ ਵਿੱਚ ਪੁਲਿਸ ਨੇ ਕਿਸਾਨ ਆਗੂ ਯੁੱਧਵੀਰ ਸਿੰਘ ਨੂੰ ਹਿਰਾਸਤ ਵਿੱਚ ਕਿਉਂ ਲਿਆ

ਪ੍ਰਕਾਸ਼ਿਤ

ਅਹਿਮਦਾਬਾਦ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਪ੍ਰੈੱਸ ਕਾਨਫਰੰਸ ਕਰ ਰਹੇ ਕਿਸਾਨ ਆਗੂ ਯੁੱਧਵੀਰ ਸਿੰਘ ਤੇ ਜੀਕੇ ਪਟੇਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਬੀਬੀਸੀ ਪੱਤਰਕਾਰ ਤੇਜਸ ਵੈਦਿਆ ਅਨੁਸਾਰ ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਆਗੂਆਂ ਨੂੰ ਪ੍ਰੈੱਸ ਕਾਨਫਰੰਸ ਕਰਨ ਦੀ ਇਜਾਜ਼ਤ ਨਹੀਂ ਸੀ।

ਕੁਝ ਦਿਨ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਰੈਲੀ ਕਰਨੀ ਸੀ। ਇਸੇ ਨੂੰ ਲੈ ਕੇ ਯੁੱਧਵੀਰ ਤੇ ਹੋਰ ਕਿਸਾਨ ਆਗੂ ਪ੍ਰੈੱਸ ਕਾਨਫਰੰਸ ਕਰ ਰਹੇ ਸੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਸ ਬਾਰੇ ਆਪਣਾ ਪ੍ਰਤੀਕਰਮ ਦਿੱਤਾ।