ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਕਾਰਨ 6 ਮੌਤਾਂ

ਵੀਡੀਓ ਕੈਪਸ਼ਨ, ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਕਾਰਨ 6 ਮੌਤਾਂ
ਪ੍ਰਕਾਸ਼ਿਤ

ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਕਥਿਤ ਤੌਰ 'ਤੇ ਆਕਸੀਜਨ ਦੀ ਕਮੀ ਕਾਰਨ ਛੇ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਪੰਜ ਕੋਵਿਡ ਦੇ ਮਰੀਜ਼ ਸਨ।

ਅੰਮ੍ਰਿਤਸਰ ਦੇ ਨੀਲਕੰਠ ਹਸਪਤਾਲ ਦੇ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮਰੀਜ਼ਾਂ ਦੀ ਮੌਤ ਆਕਸੀਜਨ ਦੀ ਕਮੀ ਕਾਰਨ ਹੋਈ।

ਮ੍ਰਿਤਕਾਂ ਦੇ ਪਰਿਵਾਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਮਰੀਜ਼ ਇੰਨੇ ਬੀਮਾਰ ਨਹੀਂ ਸਨ। ਹਸਪਤਾਲ ਨੇ ਕਿਹਾ ਸੀ ਕਿ ਉਹ ਠੀਕ ਹਨ।

ਰਿਪੋਰਟ- ਰਵਿੰਦਰ ਸਿੰਘ ਰੌਬਿਨ

ਐਡਿਟ- ਦੇਵੇਸ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)