ਕੋਰੋਨਾਵਾਇਰਸ: ਕੀ ਨਿੰਬੂ ਅਤੇ ਨੈਬੁਲਾਇਜ਼ਰ ਵਰਗੇ ਨੁਸਖ਼ਿਆਂ ਨਾਲ ਵੱਧਦਾ ਹੈ ਆਕਸੀਜਨ ਲੈਵਲ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਕੀ ਨਿੰਬੂ ਅਤੇ ਨੈਬੁਲਾਇਜ਼ਰ ਵਰਗੇ ਨੁਖ਼ਸਿਆਂ ਨਾਲ ਵੱਧਦਾ ਹੈ ਆਕਸੀਜਨ ਲੈਵਲ
ਪ੍ਰਕਾਸ਼ਿਤ

ਕੋਰੋਨਾ ਦੀ ਦੂਜੀ ਲਹਿਰ ਨੇ ਭਾਰਤ ਦੇ ਸਿਹਤ ਸੰਭਾਲ ਸਿਸਟਮ ਨੂੰ ਬੇਹਾਲ ਕਰ ਦਿੱਤਾ ਹੈ। ਵੱਡੀ ਗਿਣਤੀ ਵਿੱਚ ਲੋਕਾਂ ਨੂੰ ਤੁਰੰਤ ਇਲਾਜ ਦੀ ਲੋੜ ਪੈ ਰਹੀ ਹੈ। ਨਤੀਜੇ ਵਜੋਂ ਲੋਕ ਬੇਹਾਲੀ ਵਿੱਚ ਤਰ੍ਹਾਂ-ਤਰ੍ਹਾਂ ਦੇ ਨੁਸਖ਼ੇ ਅਜ਼ਮਾ ਰਹੇ ਹਨ।

ਇੰਟਰਨੈੱਟ ਅਤੇ ਸੋਸ਼ਲ ਮੀਡੀਆ 'ਤੇ ਗੁੰਮਰਾਹਕੁੰਨ ਜਾਣਕਾਰੀ ਫ਼ੈਲਾਅ ਕੇ ਇਨ੍ਹਾਂ ਵਿੱਚੋਂ ਕੁਝ ਲੋਕਾਂ ਨੂੰ ਬੇਹੱਦ ਖ਼ਤਰਨਾਕ ਤਰੀਕਿਆਂ ਨਾਲ ਗੁਮਰਾਹ ਕੀਤਾ ਜਾ ਰਿਹਾ ਹੈ।

ਮਿਸਾਲ ਵਜੋਂ ਲੋਕਾਂ ਨੂੰ ਆਕਸੀਜਨ ਸੈਚੂਰੇਸ਼ਨ ਲੈਵਲ ਵਧਾਉਣ ਲਈ ਘਰੇਲੂ ਨੁਖ਼ਸੇ ਦੱਸੇ ਜਾ ਰਹੇ ਹਨ, ਜੋ ਬਿਲਕੁਲ ਵੀ ਕਾਰਗਰ ਨਹੀਂ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)