ਬਿਲ ਗੇਟਸ ਤੇ ਮੇਲਿੰਡਾ ਗੇਟਸ ਤਲਾਕ ਦਾ ਫੈਸਲਾ ਲੈਂਦੇ ਹੋਏ ਕੀ ਕਿਹਾ - ਪ੍ਰੈੱਸ ਰਿਵੀਊ

ਬਿਲ ਗੇਟਸ ਤੇ ਪਤਨੀ ਮੇਲਿੰਡਾ

ਤਸਵੀਰ ਸਰੋਤ, Getty Images

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਮਾਈਕ੍ਰੋਸੌਫ਼ਟ ਕੰਪਨੀ ਦੇ ਸਹਿ ਸੰਸਥਾਪਕ ਬਿਲ ਗੇਟਸ ਅਤੇ ਉਨ੍ਹਾਂ ਦੀ ਪਤਨੀ ਮੇਲਿੰਡਾ ਗੇਟਸ ਨੇ ਇੱਕ ਦੂਜੇ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ।

ਦਿ ਹਿੰਦੂ ਦੀ ਖ਼ਬਰ ਮੁਤਾਬਕ ਬਿਲ ਤੇ ਮੇਲਿੰਡਾ ਗੇਟਸ ਨੇ ਸੋਮਵਾਰ ਨੂੰ ਕਿਹਾ ਕਿ ਉਹ ਤਲਾਕ ਲੈ ਰਹੇ ਹਨ ਪਰ ਇਕੱਠੇ ਬਿਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ 'ਚ ਕੰਮ ਕਰਦੇ ਰਹਿਣਗੇ।

ਇਹ ਵੀ ਪੜ੍ਹੋ:

ਬਿਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ ਦੁਨੀਆਂ ਦੀਆਂ ਵੱਡੀਆਂ ਚੈਰਿਟੀ ਸੰਸਥਾਵਾਂ ਵਿੱਚੋਂ ਇੱਕ ਹੈ।

27 ਸਾਲ ਚੱਲੇ ਵਿਆਹ ਨੂੰ ਖ਼ਤਮ ਕਰਨ ਬਾਰੇ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੱਤੀ। ਟਵਿੱਟਰ ਬਿਆਨ ਜਾਰੀ ਕਰਦਿਆਂ ਉਨ੍ਹਾਂ ਲਿਖਿਆ, ''ਕਾਫ਼ੀ ਸੋਚ-ਵਿਚਾਰ ਕਰਨ ਅਤੇ ਸਾਡੇ ਰਿਸ਼ਤੇ 'ਤੇ ਕੰਮ ਕਰਨ ਤੋਂ ਬਾਅਦ ਅਸੀਂ ਆਪਣੇ ਵਿਆਹ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ।''

''ਜਿਵੇਂ ਕਿ ਅਸੀਂ ਜ਼ਿੰਦਗੀ ਦੇ ਨਵੇਂ ਰਸਤੇ ਤਲਾਸ਼ ਕਰ ਰਹੇ ਹਾਂ ਅਸੀਂ ਚਾਹੁੰਦੇ ਹਾਂ ਕਿ ਸਾਡੀ ਅਤੇ ਸਾਡੇ ਪਰਿਵਾਰ ਦੀ ਨਿਜਤਾ ਦਾ ਧਿਆਨ ਰੱਖਿਆ ਜਾਵੇ।''

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਬਿਲ ਤੇ ਮੇਲਿੰਡਾ ਦੀ ਮੁਲਾਕਾਤ 1980 ਦੇ ਦਹਾਕੇ ਦੇ ਅਖ਼ੀਰ ਵਿੱਚ ਹੋਈ ਸੀ ਜਦੋਂ ਮੇਲਿੰਡਾ ਨੇ ਮਾਈਕ੍ਰੋਸੌਫਟ ਕੰਪਨੀ ਜੁਆਇਨ ਕੀਤੀ ਸੀ। ਦੋਵਾਂ ਦੇ ਤਿੰਨ ਬੱਚੇ ਹਨ।

ਫੋਰਬਸ ਮੈਗਜ਼ੀਨ ਮੁਤਾਬਕ 124 ਬਿਲੀਅਨ ਡਾਲਰ ਦੇ ਨਾਲ ਬਿਲ ਗੇਟਸ ਦੁਨੀਆਂ ਦੇ ਚੌਥੇ ਸਭ ਤੋਂ ਅਮੀਰ ਸ਼ਖਸ ਹਨ।

MBBS ਦੇ ਆਖਰੀ ਸਾਲ ਦੇ ਵਿਦਿਆਰਥੀ ਤੇ ਨਰਸਾਂ ਨੂੰ ਡਿਊਟੀ 'ਤੇ ਭੇਜਣ ਦੀ ਤਿਆਰੀ 'ਚ ਸਰਕਾਰ

ਕੋਰੋਨਾਵਾਇਰਸ ਦੇ ਭਾਰਤ ਦੇ ਪਿੰਡਾਂ ਅਤੇ ਨਿੱਕੇ ਸ਼ਹਿਰਾਂ ਤੇ ਕਸਬਿਆਂ ਵਿੱਟ ਐਂਟਰੀ ਨੇ ਦਹਿਸ਼ਤ ਹੋਰ ਵਧਾ ਦਿੱਤੀ ਹੈ।

ਅਜਿਹੇ 'ਚ ਸਰਕਾਰ ਨੇ ਐਮਬੀਬੀਐਸ ਦੀ ਪੜ੍ਹਾਈ ਕਰਦੇ ਫਾਈਨਲ ਈਅਰ ਦੇ ਵਿਦਿਆਰਥੀਆਂ ਅਤੇ ਨਰਸਿੰਗ ਦਾ ਕੋਰਸ ਕਰਨ ਵਾਲਿਆਂ ਨੂੰ ਸਿਹਤ ਸੇਵਾਵਾਂ 'ਚ ਕੰਮ ਉੱਤੇ ਲਗਾਉਣ ਦੀ ਤਿਆਰੀ ਕਰ ਲਈ ਹੈ।

ਡਾਕਟਰ

ਤਸਵੀਰ ਸਰੋਤ, Getty Images

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਕੋਵਿਡ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਮੀਟਿੰਗ ਦੀ ਅਗਵਾਈ ਕਰਦਿਆਂ ਕਰਮਚਾਰੀਆਂ ਦੀ ਉਪਲਬਧਤਾ ਅਤੇ ਹਾਲਾਤ ਨੂੰ ਸੌਖਾ ਕਰਨ ਲਈ ਇਨ੍ਹਾਂ ਦੀ ਵਰਤੋਂ ਉੱਤੇ ਜ਼ੋਰ ਦਿੱਤਾ।

ਅਖ਼ਬਾਰ ਨੂੰ ਇੱਕ ਸਰਕਾਰੀ ਸੂਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਨੈਸ਼ਨਲ ਮੈਡੀਕਲ ਕਮਿਸ਼ਨ NEET UG ਦੇ ਇਮਤਿਹਾਨ ਅੱਗੇ ਤੋਰ ਸਕਦੀ ਹੈ ਅਤੇ MBBS ਪਾਸ ਆਊਟ ਵਿਦਿਆਰਥੀਆਂ ਨੂੰ ਕੋਵਿਡ ਡਿਊਟੀ ਲਈ ਸੱਦ ਸਕਦੀ ਹੈ।

ਕੋਵਿਡ ਸੰਕਟ: ''ਦਿੱਲੀ ਵੱਲੋਂ ਫੌਜ ਦੀ ਮਦਦ ਲਈ ਰੱਖਿਆ ਮੰਤਰੀ ਦੇਖ ਰਹੇ ਹਨ''

ਦਿ ਇੰਡੀਅਨ ਐਕਸਪ੍ਰੈੱਸ ਮੁਤਾਬਕ ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਫੌਜ ਦੀ ਮਦਦ ਲਈ ਲਿਖੇ ਪੱਤਰ ਦਾ ਜਵਾਬ ਦੇਵੇ।

ਰਾਜਨਾਥ ਸਿੰਘ

ਤਸਵੀਰ ਸਰੋਤ, Twitter/Rajnath singh

ਇਹ ਪੱਤਰ ਕੋਵਿਡ-19 ਨਾਲ ਜੁੜੀਆਂ ਸਿਹਤ ਸਹੂਲਤਾਂ, ਜਿਨ੍ਹਾਂ ਵਿੱਚ 10 ਹਜ਼ਾਰ ਆਕਸੀਜਨ ਵਾਲੇ ਬੈੱਡ ਅਤੇ ਇੱਕ ਹਜ਼ਾਰ ਆਈਸੀਯੂ ਬੈੱਡ ਚਲਾਉਣ ਲਈ ਫੌਜ ਦੀ ਮਦਦ ਬਾਰੇ ਰੱਖਿਆ ਮੰਤਰੀ ਨੂੰ ਸਿਸੋਦੀਆ ਵੱਲੋਂ ਲਿਖਿਆ ਗਿਆ ਸੀ।

ਕੇਂਦਰ ਸਰਕਾਰ ਵੱਲੋਂ ਐਡੀਸ਼ਨਲ ਸੋਲੀਸਿਟਰ ਜਨਰਲ ਚੇਤਨ ਸ਼ਰਮਾ ਨੇ ਕੋਰਟ ਨੂੰ ਕਿਹਾ ਕਿ ਰੱਖਿਆ ਮੰਤਰੀ ਖ਼ੁਦ ਇਸ ਮਸਲੇ ਨੂੰ ਦੇਖ ਰਹੇ ਹਨ ਅਤੇ ਕੋਰਟ ਤੋਂ ਇਸ ਸਬੰਧੀ ਕੁਝ ਸਮਾਂ ਚਾਹੁੰਦੇ ਹਨ।

ਜੱਜ ਵਿਪਿਨ ਸਾਂਘੀ ਅਤੇ ਰੇਖਾ ਪੱਲੀ ਦੀ ਬੈਂਚ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਇੱਕ ''ਚੰਗਾ ਕੇਸ'' ਫੌਜ ਦੀ ਮਦਦ ਲਈ ਬਣਾਇਆ ਗਿਆ ਹੈ।

ਕੋਰਟ ਨੇ ਕਿਹਾ, ''ਇਹ ਕੌਮੀ ਆਪਦਾ ਹੈ, ਵੱਡੀ ਆਪਦਾ।''

ਪੰਜਾਬ ਨੇ ਕੇਂਦਰ ਨੂੰ ਹੋਰ ਆਕਸੀਜਨ ਟੈਂਕਰ ਭੇਜਣ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸੂਬੇ ਲਈ ਹੋਰ ਆਕਸੀਜਨ ਟੈਂਕਰ ਭੇਜਣ ਦੀ ਅਪੀਲ ਕੀਤੀ ਹੈ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਕੋਵਿਡ ਰਿਵੀਊ ਮੀਟਿੰਗ ਦੌਰਾਨ ਕੈਪਟਨ ਨੇ ਕਿਹਾ ਕਿ ਸੂਬੇ ਨੂੰ ਹੋਰ ਆਕਸੀਜਨ ਟੈਂਕਰਾ ਦੀ ਲੋੜ ਹੈ ਤੇ ਮੌਜੂਦ ਸਮੇਂ ਵਿੱਚ ਪੰਜਾਬ ਕੋਲ ਮਹਿਜ਼ 15 ਟੈਂਕਰ ਹਨ ਜੋ ਖਾਲ੍ਹੀ ਹੋਣ ਵਾਲੇ ਹਨ।

ਕੈਪਟਨ ਅਮਰਿੰਦਰ ਸਿੰਘ

ਤਸਵੀਰ ਸਰੋਤ, FB/Captain amarinder singh

ਪੰਜਾਬ ਨੂੰ ਵੱਖ-ਵੱਖ ਸੂਬਿਆਂ ਤੋਂ 195 ਮਿਟ੍ਰਿਕ ਟਨ ਆਕਸੀਜਨ ਐਲੋਕੇਟ ਹਗੋਈ ਸੀ ਪਰ ਅਸਲ ਵਿੱਚ ਪਿਛਲੇ ਕੁਝ ਦਿਨਾਂ 'ਚ ਸਪਲਾਈ 110 ਤੋਂ 120 ਮਿਟ੍ਰਿਕ ਟਨ ਰਹੀ ਹੈ।

ਖ਼ਬਰ ਮੁਤਾਬਕ ਇਸ ਦੌਰਾਨ ਜਿਹੜੇ ਮਰੀਜ਼ ਆਕਸੀਜਨ ਸਪੋਰਟ 'ਤੇ ਹਨ ਉਨ੍ਹਾਂ ਦੀ ਗਿਣਤੀ 4 ਹਜ਼ਾਰ ਤੋਂ ਵੱਧ ਕੇ 8 ਹਜ਼ਾਰ ਹੋ ਗਈ ਹੈ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)