ਕਿਸਾਨ ਅੰਦੋਲਨ ਦੇ 6 ਮਹੀਨੇ ਦਾ ਕੀ ਹੈ ਸਿਆਸੀ ਤੇ ਆਰਥਿਕ ਨਫ਼ਾ ਨੁਕਸਾਨ

ਵੀਡੀਓ ਕੈਪਸ਼ਨ, ਕਿਸਾਨ ਅੰਦੋਲਨ ਦੇ 6 ਮਹੀਨੇ ਦਾ ਕੀ ਹੈ ਸਿਆਸੀ ਤੇ ਆਰਥਿਕ ਨਫ਼ਾ ਨੁਕਸਾਨ
ਪ੍ਰਕਾਸ਼ਿਤ

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਨੂੰ ਦਿੱਲੀ ਬਾਰਡਰਾਂ 'ਤੇ ਚੱਲਦੇ ਹੋਏ 26 ਮਈ ਨੂੰ 6 ਮਹੀਨੇ ਪੂਰੇ ਹੋ ਗਏ। ਪੰਜਾਬ 'ਚ ਇਹ ਅੰਦੋਲਨ ਦਿੱਲੀ ਆਉਣ ਤੋਂ ਦੋ-ਢਾਈ ਮਹੀਨੇ ਪਹਿਲਾਂ ਸ਼ੁਰੂ ਹੋ ਗਿਆ ਸੀ।

26 ਮਈ ਨੂੰ ਜਦੋਂ ਕਿਸਾਨ ਦਿੱਲੀ ਬਾਰਡਰਾਂ ਉੱਤੇ ਚੱਲ ਰਹੇ ਸੰਘਰਸ਼ ਦੇ 6 ਮਹੀਨੇ ਪੂਰੇ ਹੋਣ ਉੱਤੇ 'ਕਾਲਾ ਦਿਵਸ' ਮਨਾ ਰਹੇ ਹਨ। ਇਸਦਾ ਸਿਆਸੀ ਅਤੇ ਆਰਥਿਕ ਅਸਰ ਕੀ ਹੈ। ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ ਗੱਲ ਕੀਤੀ ਹੈ ਆਰਥਿਕ ਮਾਮਲਿਆਂ ਦੇ ਮਾਹਿਰ ਰਣਜੀਤ ਸਿੰਘ ਘੁੰਮਣ ਅਤੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ।

(ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)