26 ਮਈ ਨੂੰ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੀ ਕੀ ਹੈ ਤਿਆਰੀ

ਪ੍ਰਕਾਸ਼ਿਤ

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਨੂੰ ਦਿੱਲੀ ਬਾਰਡਰਾਂ 'ਤੇ ਚੱਲਦੇ ਹੋਏ 26 ਮਈ ਨੂੰ 6 ਮਹੀਨੇ ਪੂਰੇ ਹੋ ਰਹੇ ਹਨ। ਪੰਜਾਬ 'ਚ ਇਹ ਅੰਦੋਲਨ ਦਿੱਲੀ ਆਉਣ ਤੋਂ ਦੋ-ਢਾਈ ਮਹੀਨੇ ਪਹਿਲਾਂ ਸ਼ੁਰੂ ਹੋ ਗਿਆ ਸੀ।

26 ਮਈ ਨੂੰ ਕਿਸਾਨ ਦਿੱਲੀ ਬਾਰਡਰਾਂ ਉੱਤੇ ਚੱਲ ਰਹੇ ਸੰਘਰਸ਼ ਦੇ 6 ਮਹੀਨੇ ਪੂਰੇ ਹੋਣ ਉੱਤੇ 'ਕਾਲਾ ਦਿਵਸ' ਮਨਾ ਰਹੇ ਹਨ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੂੰ ਦੱਸਿਆ ਮੋਰਚੇ ਦੀ ਰਣਨੀਤੀ ਬਾਰੇ।