ਕੋਰੋਨਾਵਾਇਰਸ: ਡੇਰਾ ਮੁਖੀ ਰਾਮ ਰਹੀਮ ‘ਕੋਰੋਨਾ ਪੌਜ਼ੀਟਿਵ’, ਹਸਪਤਾਲ 'ਚ ਭਰਤੀ - ਪ੍ਰੈੱਸ ਰਿਵੀਊ

ਤਸਵੀਰ ਸਰੋਤ, Getty Images
ਡੇਰਾ ਮੁਖੀ ਰਾਮ ਰਹੀਮ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਗੁੜਗਾਓਂ ਦੇ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ, ਉਨ੍ਹਾਂ ਨੂੰ ਕੁਝ ਟੈਸਟ ਕਰਵਾਉਣ ਲਈ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਨੇ ਪਿਛਲੇ ਹਫ਼ਤੇ ਪੇਟ ਦਰਦ ਦੀ ਸ਼ਿਕਾਇਤ ਕੀਤੀ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਦਾ ਰੋਹਤਕ ਦੇ ਪੀਜੀਆਈਐੱਮਐੱਸ ਦੀ ਇੱਕ ਮੈਡੀਕਲ ਟੀਮ ਉਨ੍ਹਾਂ ਦੀ ਜਾਂਚ ਕੀਤੀ ਸੀ।
ਉੱਥੇ ਸਾਰੇ ਮੈਡੀਕਲ ਟੈਸਟ ਨਾ ਹੋਣ ਕਰਕੇ ਉਨ੍ਹਾਂ ਨੇ ਦਿੱਲੀ ਜਾਂ ਗੁੜਗਾਓਂ ਦੇ ਹਸਪਤਾਲ ਵਿੱਚ ਰੈਫ਼ਰ ਕੀਤਾ, ਤਾਂ ਜੋ ਬਾਕੀ ਟੈਸਟ ਹੋ ਸਕਣ।
ਇਹ ਵੀ ਪੜ੍ਹੋ-
26 ਦਿਨਾਂ ਵਿੱਚ ਰਾਮ ਰਹੀਮ ਨੂੰ 4 ਵਾਰ ਜੇਲ੍ਹ ਤੋਂ ਬਾਹਰ ਕੱਢਿਆ ਗਿਆ, ਜਿਸ ਵਿੱਚ ਤਿੰਨ ਵਾਰ ਮੈਡੀਕਲ ਕਾਰਨਾਂ ਕਰਕੇ ਅਤੇ ਇੱਕ ਵਾਰ ਉਨ੍ਹਾਂ ਦੀ ਬਿਮਾਰ ਮਾਂ ਨੂੰ ਮਿਲਵਾਉਣ ਲਈ।
ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਹਨ।
Please wait...
ਕੋਰੋਨਾਵਾਇਰਸ: ਇੱਕ ਅਧਿਐਨ ਮੁਤਾਬਕ ਕੋਵੈਕਸੀਨ ਨਾਲੋਂ ਕੋਵੀਸ਼ੀਲਡ ਵਧੇਰੇ ਐਂਟੀ ਬੌਡੀ ਬਣਾਉਂਦੀ ਹੈ
ਇੱਕ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਕੋਰੋਨਾ ਟੀਕੇ ਕੋਵੈਕਸੀਨ ਨਾਲੋਂ ਕੋਵੀਸ਼ੀਲਡ ਵਧੇਰੇ ਐਂਡੀ-ਬੌਡੀ ਬਣਾਉਂਦੀ ਹੈ।
ਦਿ ਹਿੰਦੂ ਦੀ ਖ਼ਬਰ ਮੁਤਾਬਕ ਭਾਰਤ ਵਿੱਚ ਹੈਲਥਕੇਅਰ ਵਰਕਰਸ (ਐੱਚਸੀਡਬਲਿਊ) ਦੀ ਰਿਪੋਰਟ ਮਤਾਬਕ ਕੋਵੀਸ਼ੀਲਡ ਦੀਆਂ ਖ਼ੁਰਾਕਾਂ, ਕੋਵੈਕਸੀਨ ਦੀਆਂ ਖ਼ੁਰਾਕਾਂ ਨਾਲੋਂ ਸਰੀਰ ਵਿੱਚ ਵਧੇਰੇ ਐਂਟੀ-ਬੌਡੀ ਪੈਦੀ ਕਰਦੀਆਂ ਹਨ।
ਇਹ ਅਧਿਐਨ ਇੱਕ ਜਨਰਲ ਨੂੰ ਸੌਂਪਿਆ ਗਿਆ ਪਰ ਇਹ ਪ੍ਰਿੰਟ ਹੋਣ ਤੋਂ ਪਹਿਲਾਂ ਇੱਕ ਆਨਲਾਈਨ ਰਿਪੌਜ਼ਟਰੀ, MedrXiv 'ਤੇ ਦੇਖਿਆ ਗਿਆ ਅਤੇ ਇਹ ਭਾਰਤ ਵਿੱਚ ਟੀਕਾਕਰਨ ਦੀ ਅਸਲ ਦੁਨੀਆਂ ਦੇ ਅਸਰਦਾਰ ਅਧਿਐਨਾਂ ਵਿੱਚੋਂ ਇੱਕ ਹੈ।

ਤਸਵੀਰ ਸਰੋਤ, AFP
ਡਾਕਟਰਾਂ ਦੇ ਸਮੂਹ ਵੱਲੋਂ ਕੀਤੇ ਗਏ ਅਧਿਐਨ ਵਿੱਚ ਦੇਖਿਆ ਗਿਆ ਹੈ ਪ੍ਰਤੀਭਾਗੀਆਂ, ਜਿਸ ਵਿੱਚ ਡਾਕਟਰ ਵੀ ਸ਼ਾਮਲ ਸਨ ਅਤੇ ਜਿਨ੍ਹਾਂ ਨੇ ਦੋਵੇਂ ਖ਼ੁਰਾਕਾਂ ਲਈਆਂ ਹਨ, ਉਨ੍ਹਾਂ ਵਿਚੋਂ ਕੋਈ ਵੀ ਬਿਮਾਰ ਨਹੀਂ ਸੀ ਅਤੇ ਟੀਕਾਕਰਨ ਦੇ ਵੱਖ-ਵੱਖ ਬਿੰਦੂਆਂ 'ਤੇ ਸਿਰਫ਼ 6 ਫੀਸਦ ਲੋਕ ਹੀ ਪੌਜ਼ੀਟਿਵ ਆਏ।
ਹਾਲਾਂਕਿ, ਦੋਵੇਂ ਵੈਕਸੀਨ ਸੁਰੱਖਿਅਤ ਹਨ, ਟੀਕਿਆਂ ਦੀ ਇੱਕ ਖ਼ੁਰਾਕ ਵੱਲੋਂ ਦਿੱਤੀ ਗਈ ਸੁਰੱਖਿਆ ਵਿੱਚ ਅੰਤਰ ਸੀ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਸਕੂਲੀ ਸਿੱਖਿਆ ਦੇ ਖੇਤਰ 'ਚ ਪੰਜਾਬ ਪਹਿਲੇ ਨੰਬਰ 'ਤੇ
ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) ਵਿਚ ਪੰਜਾਬ, ਚੰਡੀਗੜ੍ਹ, ਤਮਿਲਨਾਡੂ, ਅੰਡਮਾਨ ਤੇ ਨਿਕੋਬਾਰ ਅਤੇ ਕੇਰਲ ਨੇ ਸਿਖਰਲੀਆਂ ਥਾਵਾਂ ਹਾਸਿਲ ਕੀਤੀਆਂ ਹਨ।

ਤਸਵੀਰ ਸਰੋਤ, bbc/Sukhcharan preet
ਇਨ੍ਹਾਂ ਸੂਬਿਆਂ ਨੂੰ ਸਭ ਤੋਂ ਉਪਰਲਾ ਗ੍ਰੇਡ ਮਿਲਿਆ ਹੈ। ਕੇਂਦਰ ਸਰਕਾਰ ਵੱਲੋਂ ਰਿਲੀਜ਼ ਸੂਚੀ ਵਿੱਚ ਸਕੂਲੀ ਸਿੱਖਿਆ ਵਿੱਚ ਆਏ ਸੁਧਾਰਾਂ ਤੇ ਬਦਲਾਅ ਨੂੰ ਆਧਾਰ ਬਣਾਇਆ ਗਿਆ ਹੈ।
ਮੰਤਰਾਲੇ ਮੁਤਾਬਕ ਇਹ ਵਰਗੀਕਰਨ ਸੂਤੀ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਖ਼ਾਮੀਆਂ ਲੱਭਣ ਵਿੱਚ ਮਦਦ ਕਰੇਗਾ ਤੇ ਸਕੂਲੀ ਢਾਂਚੇ ਨੂੰ ਮਜ਼ਬੂਤ ਬਣਾਵੇਗਾ।
ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ 'ਨਿਸ਼ੰਕ' ਨੇ 70 ਪੈਮਾਨਿਆਂ ਨਾਲ ਸੂਚੀ ਨੂੰ ਮਨਜ਼ੂਰ ਕੀਤਾ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












