ਕਿਸਾਨ ਅੰਦੋਲਨ: ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨਾਲ ਮੁਲਾਕਾਤ ਕਰ ਕੇ ਕਿਸਾਨਾਂ ਦੀਆਂ ਇਹ ਮੰਗਾਂ ਚੁੱਕੀਆਂ

ਕੈਪਟਨ ਅਮਰਿੰਦਰ ਸਿੰਘ ਅਤੇ ਨਰਿੰਦਰ ਮੋਦੀ

ਤਸਵੀਰ ਸਰੋਤ, PMO/twitter

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਦੋ ਵੱਖ-ਵੱਖ ਮੰਗ ਪੱਤਰ ਸੌਂਪੇ।

ਇਨ੍ਹਾਂ ਵਿੱਚੋਂ ਇੱਕ ਵਿੱਚ ਤਿੰਨੇਂ ਵਿਵਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਅਤੇ ਦੂਜੇ ਵਿੱਚ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿੱਚ ਸ਼ਾਮਿਲ ਕਰਨ ਲਈ ਸਬੰਧਿਤ ਕਾਨੂੰਨ ਵਿੱਚ ਸੋਧ ਕਰਨ ਲਈ ਵੀ ਕਿਹਾ ਗਿਆ।

ਲੰਬੇ ਸਮੇਂ ਤੋਂ ਚੱਲਦੇ ਆ ਰਹੇ ਅੰਦੋਲਨ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅੰਦੋਲਨ ਵਿੱਚ ਪੰਜਾਬ ਅਤੇ ਦੇਸ਼ ਲਈ ਸੁਰੱਖਿਆ ਦੇ ਖ਼ਤਰੇ ਪੈਦਾ ਕਰਨ ਦੀ ਸਮਰੱਥਾ ਹੈ।

ਉਨ੍ਹਾਂ ਨੇ ਕਿਹਾ, "ਪਾਕਿਸਤਾਨ ਸਮਰਥਿਤ ਭਾਰਤ ਵਿਰੋਧੀ ਤਾਕਤਾਂ ਸਰਕਾਰ ਨਾਲ ਕਿਸਾਨਾਂ ਦੇ ਅਸੰਤੋਸ਼ ਦਾ ਲਾਹਾ ਚੁੱਕਣਾ ਚਾਹੁੰਦੀਆਂ ਹਨ।"

ਇਹ ਵੀ ਪੜ੍ਹੋ-

ਦਰਅਸਲ, ਪਿਛਲੇ ਸਾਲ 26 ਨਵੰਬਰ ਤੋਂ ਦੇਸ਼ ਦੇ ਕਿਸਾਨ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਹਨ।

ਕੈਪਟਨ ਨੇ ਅੱਗੇ ਕੀ ਕਿਹਾ

ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਸਥਾਈ ਹੱਲ ਲੱਭਣ ਲਈ ਸਰਕਾਰ ਵੱਲੋਂ ਕਿਸਾਨਾਂ ਦੀਆਂ ਕਾਨੂੰਨੀ ਚਿੰਤਾਵਾਂ ਦੇ ਹੱਲ ਲਈ ਦਖ਼ਲ ਦੇਣ ਦੀ ਅਪੀਲ ਕੀਤੀ।

ਵੀਡੀਓ ਕੈਪਸ਼ਨ, ਪੰਜਾਬ ਤੇ ਭਾਰਤੀ ਇਤਿਹਾਸ ਵਿਚ ਲੜੇ ਗਏ ਵੱਡੇ ਕਿਸਾਨੀ ਅੰਦੋਲਨ

ਉਨ੍ਹਾਂ ਨੇ ਅੱਗੇ ਕਿਹਾ, "ਅੰਦੋਲਨ ਨਾ ਕੇਵਲ ਪੰਜਾਬ ਵਿਚਲੀਆਂ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਬਲਕਿ ਸਮਾਜਿਕ ਤਾਣੇ-ਬਾਣੇ ਨੂੰ ਵੀ ਪ੍ਰਭਾਵਿਤ ਕਰਨ ਦੀ ਸਮਰੱਥਆ ਰੱਖਦਾ ਹੈ, ਖ਼ਾਸ ਕਰਕੇ ਜਦੋਂ ਸਿਆਸੀ ਦਲ ਅਤੇ ਸਮੂਹ ਮਜ਼ਬੂਤ ਸਥਿਤੀ ਵਿੱਚ ਹੋਣ।"

ਇਸ ਤੋਂ ਇਲਾਵਾ ਇੱਕ ਹੋਰ ਪੱਤਰ ਵਿੱਚ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਜ਼ਮੀਨਾਂ ਵੰਡੇ ਜਾਣ 'ਤੇ ਪਟੇ ਉੱਤੇ ਜ਼ਮੀਨ ਲੈਣ ਵਾਲਿਆਂ ਅਤੇ ਮਾਰਕੀਟ ਅਪਰੇਟਰਾਂ ਤੇ ਏਜੰਟਾਂ ਨਾਲ ਲਗਾਤਾਰ ਵਿਵਾਦ ਕਾਰਨ ਕਿਸਾਨਾਂ ਨੂੰ ਇੰਨੀ ਦਿਨੀਂ ਅਦਾਲਤੀ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਨਾਲ ਉਨ੍ਹਾਂ ਦੇ ਪਹਿਲਾਂ ਹੀ ਨਿਗੂਣੇ ਵਿੱਤੀ ਵਸੀਲਿਆਂ ਉਤੇ ਹੋਰ ਬੋਝ ਪੈਂਦਾ ਹੈ।

ਇਹ ਵੀ ਪੜ੍ਹੋ-

ਅਜਿਹੇ ਅਦਾਲਤੀ ਮਾਮਲਿਆਂ ਨਾਲ ਕਿਸਾਨਾਂ ਉੱਤੇ ਪੈਂਦੇ ਵਿੱਤੀ ਬੋਝ ਨੂੰ ਘਟਾਉਣ ਦੀ ਲੋੜ ਉੱਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦਾ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਕੇਂਦਰੀ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ-1987 ਵਿੱਚ ਕੁਝ ਖਾਸ ਸ਼੍ਰੇਣੀਆਂ ਦੇ ਉਨ੍ਹਾਂ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਇਮਦਾਦ ਦੇਣ ਦਾ ਉਪਬਧ ਹੈ ਜੋ ਕਿ ਸਮਾਜ ਦੇ ਕਮਜ਼ੋਰ ਤਬਕੇ ਸਮਝੇ ਜਾਂਦੇ ਹਨ।

ਕਿਸਾਨਾਂ ਨੂੰ ਵੀ ਇਨ੍ਹਾਂ ਵਿੱਚੋਂ ਹੀ ਇੱਕ ਸਮਝਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਕਈ ਵਾਰ ਵਿੱਤੀ ਸਮੱਸਿਆਵਾਂ ਕਰਕੇ ਆਤਮ-ਹੱਤਿਆ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ, ਹਾਲਾਂਕਿ ਇਹ ਵਰਗ ਹੌਸਲਾ ਨਾ ਹਾਰਦੇ ਹੋਏ ਆਪਣੇ ਜ਼ਿੰਦਗੀ ਦੀ ਕੀਮਤ ਉਤੇ ਵੀ ਆਪਣੀ ਜ਼ਮੀਨ ਦੀ ਕਾਸ਼ਤ ਕਰਨ ਨੂੰ ਤਰਜੀਹ ਦਿੰਦੇ ਹਨ।

ਵੀਡੀਓ ਕੈਪਸ਼ਨ, ਕਿਸਾਨਾਂ ਦੇ ਅੰਦੋਲਨ ਦਾ ਹੱਲ ਕੀ, ਮਾਹਿਰ ਤੋਂ ਜਾਣੋ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ, "ਕਿਸਾਨਾਂ ਦੀ ਭਲਾਈ ਨਾਲ ਸਬੰਧਿਤ ਕੇਂਦਰੀ ਮੰਤਰਾਲਿਆਂ ਨੂੰ ਇਹ ਸਲਾਹ ਦਿੱਤੀ ਜਾਵੇ ਕਿ ਕਿਸਾਨਾਂ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਹੋਇਆਂ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ-1987 ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ।"

ਮੁੱਖ ਮੰਤਰੀ ਨੇ ਅੱਗੇ ਕਿਹਾ, "ਇਸ ਲਈ ਇਹ ਸਮੇਂ ਦੀ ਲੋੜ ਹੈ ਕਿ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ-1987 ਦੇ ਸੈਕਸ਼ਨ 12 ਵਿੱਚ ਤਰਮੀਮ ਕਰਦਿਆਂ ਹੋਇਆਂ ਇਸ ਵਿੱਚ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਵੀ ਸ਼ਾਮਲ ਕੀਤਾ ਜਾਵੇ ਤਾਂ ਜੋ ਉਹ ਮੁਫ਼ਤ ਕਾਨੂੰਨੀ ਸੇਵਾਵਾਂ ਹਾਸਲ ਕਰਨ ਦੇ ਹੱਕਦਾਰ ਬਣ ਕੇ ਆਪਣੀ ਰੋਜ਼ੀ-ਰੋਟੀ ਬਚਾਉਣ ਲਈ ਅਦਾਲਤਾਂ ਵਿੱਚ ਆਪਣੀ ਚਾਰਾਜੋਈ ਕਰ ਸਕਣ।"

ਉਨ੍ਹਾਂ ਮੁਤਾਬਕ ਕਿ ਇਸ ਕਦਮ ਨਾਲ ਕਿਸਾਨਾਂ ਦੀ ਖੁਦਕੁਸ਼ੀਆਂ ਦੇ ਮਾਮਲੇ ਘਟਣਗੇ ਅਤੇ ਉਨ੍ਹਾਂ ਦੇ ਕਾਨੂੰਨੀ ਅਤੇ ਵਿੱਤੀ ਹੱਕਾਂ ਦੀ ਬਿਹਤਰ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)