ਕੈਨੇਡਾ ਚੋਣਾਂ˸ ਪੰਜਾਬੀ ਮੂਲ ਦੇ 47 ਉਮੀਦਵਾਰ ਮੈਦਾਨ 'ਚ ਉਤਰੇ - ਪ੍ਰੈੱਸ ਰਿਵੀਊ

ਤਸਵੀਰ ਸਰੋਤ, FB/getty images
ਕੈਨੇਡਾ ਦੇ ਚੋਣ ਮੈਦਾਨ ਵਿੱਚ ਇਸ ਵਾਰ ਪੰਜਾਬੀ ਮੂਲ ਦੇ ਕਰੀਬ 47 ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣ ਲਈ ਉਤਰੇ ਹਨ।
ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ, ਉਮੀਦਵਾਰਾਂ ਦੀ ਅੰਤਿਮ ਸੂਚੀ ਵਿੱਚ ਸਭ ਤੋਂ ਵੱਧ ਪੰਜਾਬੀ ਮੂਲ ਦੇ ਉਮੀਦਵਾਰ ਲਿਬਰਲ ਪਾਰਟੀ ਦੇ ਹਨ। ਪਾਰਟੀ ਦੇ 17 ਉਮੀਦਵਾਰ ਪੰਜਾਬੀ ਮੂਲ ਦੇ ਹਨ।
ਇਸ ਤੋਂ ਬਾਅਦ ਕੰਜ਼ਰਵੈਟਿਕ ਪਾਰਟੀ ਦੇ 13, ਨਿਊ ਡੈਮੋਕ੍ਰੇਟਿਕ ਪਾਰਟੀ ਦੇ 10, ਪੀਪਲਸ ਪਾਰਟੀ ਆਫ ਕੈਨੇਡਾ ਦੇ 5, ਗ੍ਰੀਨ ਵੱਲੋਂ ਇੱਕ ਅਤੇ ਇੱਕ ਆਜ਼ਾਦ ਉਮੀਦਵਾਰ ਸ਼ਾਮਿਲ ਹਨ।
ਸਾਲ 2019 ਦੀਆਂ ਚੋਣਾਂ ਵਿੱਚ ਵੀ ਇੰਨੇ ਹੀ ਉਮੀਦਵਾਰ ਨਜ਼ਰ ਆਏ ਸਨ, ਜਿਨ੍ਹਾਂ ਵਿੱਚੋਂ 19 ਨੇ ਹਾਊਸ ਆਫ ਕਾਮਨਸ ਵਿੱਚ ਥਾਂ ਬਣਾਈ ਸੀ।
ਚੋਣਾਂ ਵਿੱਚ ਪ੍ਰਮੁੱਖ ਐੱਨਆਰਆਈ ਚਿਹਰੇ ਹਨ, ਦੱਖਣੀ ਵੈਨਕੂਵਰ ਤੋਂ ਰੱਖਿਆ ਮੰਤਰੀ ਸੱਜਣ ਸਿੰਘ, ਓਂਟਾਰੀਓ ਦੇ ਓਕਵਿਲਾ ਤੋਂ ਅਨਿਤਾ ਆਨੰਦ, ਵਾਟਰਲੂ ਤੋਂ ਬਰਦੀਸ਼ ਚੱਗਰ ਅਤੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਮੁਖੀ ਜਗਮੀਤ ਸਿੰਘ।
ਇਹ ਵੀ ਪੜ੍ਹੋ-
'ਕੋਰੋਨਾ ਦੀ ਤੀਜੀ ਲਹਿਰ ਆ ਨਹੀਂ ਰਹੀ, ਇਹ ਪਹਿਲਾਂ ਹੀ ਆ ਗਈ ਹੈ'
ਦਿ ਇੰਡੀਅਨ ਐਕਸਪ੍ਰੈੱਸ ਮੁਤਾਬਕ ਮੁੰਬਈ ਦੀ ਮੇਅਰ ਕਿਸ਼ੋਰੀ ਪਾਡਨੇਕਰ ਨੇ ਗਣੇਸ਼ ਚਤੁਰਥੀ ਮੌਕੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

ਅਖ਼ਬਾਰ ਨੇ ਖ਼ਬਰ ਏਜੰਸੀ ਏਐੱਨਆਈ ਦੇ ਹਵਾਲੇ ਨਾਲ ਦੱਸਿਆ ਹੈ ਕਿ ਪਾਡਨੇਕਰ ਨੇ ਕਿਹਾ ਹੈ, "ਕੋਰੋਨਾ ਦੀ ਤੀਜੀ ਲਹਿਰ ਆ ਨਹੀਂ ਰਹੀ, ਬਲਕਿ ਇੱਥੇ ਪਹਿਲਾਂ ਤੋਂ ਹੀ ਮੌਜੂਦ ਹੈ।"
ਉਨ੍ਹਾਂ ਨੇ ਲੋਕਾਂ ਨੂੰ ਗਣੇਸ਼ ਚਤੁਰਥੀ ਮੌਕੇ ਘਰੇ ਰਹਿਣ ਦੀ ਅਪੀਲ ਕੀਤੀ ਹੈ। ਇਹ ਤਿਓਹਾਰ 10 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
13 ਦਿਨਾਂ ਵਿੱਚ ਲੱਗੀ 10 ਕਰੋੜ ਲੋਕਾਂ ਨੂੰ ਵੈਕਸੀਨ
ਉਧਰ ਦਿ ਹਿੰਦੂ ਦੀ ਖ਼ਬਰ ਮੁਤਾਬਕ ਦੇਸ਼ ਵਿੱਚ ਕਰੀਬ 70 ਕਰੋੜ ਲੋਕਾਂ ਨੂੰ ਹੁਣ ਤੱਕ ਕੋਰੋਨਾ ਦੀ ਵੈਕਸੀਨ ਲੱਗ ਚੁੱਕੀ ਹੈ।
ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਇਨ੍ਹਾਂ ਵਿੱਚੋਂ 10 ਕਰੋੜ ਡੋਜ਼ ਪਿਛਲੇ 13 ਦਿਨਾਂ ਵਿੱਚ ਦਿੱਤੀਆਂ ਗਈਆਂ ਹਨ, ਜੋ ਕਿ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ।

ਤਸਵੀਰ ਸਰੋਤ, UNIVERSITY OF OXFORD
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਨਡਾਵੀਆ ਨੇ ਇਸ ਲਈ ਸਾਰੇ ਸਿਹਤ ਕਰਮੀਆਂ ਅਤੇ ਜਨਤਾ ਨੂੰ ਵਧਾਈ ਦਿੱਤੀ ਹੈ।
ਅਗਸਤ ਅਖ਼ੀਰ ਤੋਂ ਰੋਜ਼ਾਨਾ ਦਿੱਤੀਆਂ ਜਾਣ ਵਾਲੀਆਂ ਡੋਜ਼ਾਂ ਦੀ ਹਫ਼ਤਾਵਾਰੀ ਗਿਣਤੀ ਵਿੱਚ ਸੁਧਾਰ ਹੋ ਰਿਹਾ ਹੈ।
ਅਗਸਤ ਦੇ ਮੱਧ ਵਿੱਚ ਰੋਜ਼ਾਨਾ ਦਿੱਤੇ ਜਾਣ ਵਾਲੀ ਔਸਤ ਡੋਜ਼ 50 ਲੱਖ ਤੋਂ ਵੱਧ ਕੇ ਸਤੰਬਰ ਦੇ ਪਹਿਲੇ ਹਫ਼ਤੇ ਵਿੱਚ 80 ਲੱਖ ਹੋ ਗਈ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












