ਜਲ੍ਹਿਆਂਵਾਲਾ ਬਾਗ਼ ਦੇ ਨਵੀਨੀਕਰਨ ਖਿਲਾਫ਼ ਵਿਦਿਆਰਥੀ ਜਥੇਬੰਦੀ ਦੀ ਚਿਤਾਵਨੀ
ਪ੍ਰਕਾਸ਼ਿਤ
ਪੰਜਾਬ ਸਟੂਡੈਂਟ ਯੂਨੀਅਨ ਨੇ ਮੋਗਾ ਵਿਖੇ ਰੋਸ ਵਜੋਂ ਮੁਜ਼ਾਹਰਾ ਕੀਤਾ। ਇਲਜ਼ਾਮ ਸੀ ਕਿ ਭਾਰਤ ਸਰਕਾਰ ਵੱਲੋਂ ਨਵੀਨੀਕਰਨ ਦੇ ਨਾਂ ਹੇਠ ਜੱਲ੍ਹਿਆਂਵਾਲਾ ਬਾਗ਼ ਵਿੱਚ ਇਤਿਹਾਸ ਨਾਲ ਛੇੜਛਾੜ ਕੀਤੀ ਗਈ ਹੈ।
ਇਸ ਮੌਕੇ ਇਕੱਠੇ ਹੋਏ ਵਿਦਿਆਰਥੀਆਂ ਨੇ ਭਾਰਤ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਜੱਲ੍ਹਿਆਂਵਾਲਾ ਬਾਗ਼ ਦੀ ਪੁਰਾਣੀ ਦਿਖ ਵਾਪਸ ਲਿਆਂਦੀ ਜਾਵੇ।
ਰਿਪੋਰਟ- ਸੁਰਿੰਦਰ ਮਾਨ, ਐਡਿਟ ਸਦਫ਼ ਖ਼ਾਨ