You’re viewing a text-only version of this website that uses less data. View the main version of the website including all images and videos.
ਭਾਰਤ ਬੰਦ ਦੌਰਾਨ ਕਿਹੜੀਆਂ ਸੇਵਾਵਾਂ ਖੁੱਲ੍ਹੀਆਂ ਤੇ ਕਿਹੜੀਆਂ ਬੰਦ ਰਹਿਣਗੀਆਂ -ਪ੍ਰੈੱਸ ਰਿਵੀਊ
ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਪਿਛਲੇ 10 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਲਗਾ ਕੇ ਬੈਠੇ ਹਨ।
ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਇਸ ਦੌਰਾਨ ਐਮਰਜੈਂਸੀ ਸੇਵਾਵਾਂ, ਹਸਪਤਾਲ, ਦਵਾਈਆਂ ਦੀ ਸਪਲਾਈ, ਰਾਹਤ ਅਤੇ ਬਚਾਅ ਕਾਰਜਾਂ ਨੂੰ ਛੋਟ ਦਿੱਤੀ ਗਈ ਹੈ।
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਆਮ ਲੋਕਾਂ ਨੂੰ ਪਰੇਸ਼ਾਨੀ ਨਾ ਹੋਵੇ ਇਸ ਲਈ ਖ਼ਾਸ ਖ਼ਿਆਲ ਰੱਖਿਆ ਗਿਆ ਹੈ।
ਜਥੇਬੰਦੀਆਂ ਮੁਤਾਬਕ ਕਰੀਬ 500 ਥਾਵਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਜਾਮ 'ਚ ਫਸੇ ਲੋਕਾਂ ਨੂੰ ਭੋਜਨ, ਪਾਣੀ ਅਤੇ ਹੋਰਨਾਂ ਜ਼ਰੂਰਤਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇਗਾ।
ਸੰਯੁਕਤ ਕਿਸਾਨ ਮੋਰਚਾ ਨੇ ਵਿਸ਼ੇਸ਼ ਤੌਰ 'ਤੇ ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ, ਕਾਰੋਬਾਰੀਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਔਰਤਾਂ ਦੀਆਂ ਸਾਰੀਆਂ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਬੰਦ ਦੇ ਦਿਨ ਕਿਸਾਨਾਂ ਨਾਲ ਏਕਤਾ ਵਧਾਉਣ ਦੀ ਅਪੀਲ ਕੀਤੀ ਹੈ।
ਨਕਸਲੀਆਂ ਦੇ ਆਮਦਨੀ ਸਰੋਤਾਂ ਨੂੰ ਬੰਦ ਕਰਨਾ ਬੇਹੱਦ ਲਾਜ਼ਮੀ- ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਹੈ ਕਿ ਨਕਸਲੀਆਂ ਦੇ ਆਮਦਨੀ ਸਰੋਤਾਂ ਨੂੰ ਬੰਦ ਕਰਨਾ ਲਾਜ਼ਮੀ ਹੈ।
ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਉਨ੍ਹਾਂ ਦਾ ਇਹ ਬਿਆਨ 'ਖੱਬੇਪੱਖੀ ਉਗਰਵਾਦ' ਦੇ ਮੁੱਦੇ 'ਤੇ ਦਿੱਲੀ ਵਿੱਚ ਹੋਈ ਇੱਕ ਸਮੀਖਿਆ ਬੈਠਕ ਦੌਰਾਨ ਆਇਆ।
ਇਸ ਬੈਠਕ ਵਿੱਚ ਨਕਸਲੀ ਹਿੰਸਾ ਨਾਲ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀ ਅਤੇ ਕਈ ਕੇਂਦਰ ਮੰਤਰੀ ਵੀ ਸ਼ਾਮਿਲ ਸਨ।
ਅਮਿਤ ਸ਼ਾਹ ਨੇ ਇਹ ਵੀ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਸੰਸਥਵਾਂ ਨੂੰ ਮਿਲ ਕੇ ਇੱਕ ਵਿਵਸਥਾ ਕਰਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਉਨ੍ਹਾਂ ਸਾਰਿਆਂ ਨੇ ਮੁੱਖ ਮੰਤਰੀਆਂ ਨੂੰ ਖੱਬੇਪੱਖੀ ਉਗਰਵਾਦ ਦੀ ਸਮੱਸਿਆ ਨੂੰ ਅਗਲੇ ਇੱਕ ਸਾਲ ਤੱਕ ਪਹਿਲ ਦੇਣ ਦੀ ਅਪੀਲ ਕੀਤੀ ਹੈ, ਤਾਂ ਜੋ ਇਸ ਸਮੱਸਿਆ ਦਾ ਸਥਾਈ ਹੱਲ ਨਿਕਲ ਸਕੇ।
ਇਹ ਵੀ ਪੜ੍ਹੋ-
ਵਿਦੇਸ਼ ਮੰਤਰਾਲੇ ਵੱਲੋਂ ਮਮਤਾ ਬੈਨਰਜੀ ਨੂੰ ਇਟਲੀ ਦੇ ਸਮਾਗ਼ਮ 'ਚ ਜਾਣ ਨਹੀਂ ਮਿਲੀ ਇਜਾਜ਼ਤ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵਿਸ਼ਵ ਸ਼ਾਂਤੀ ਸੰਮੇਲਨ ਵਿੱਚ ਹਿੱਸਾ ਲੈਣ ਲਈ ਰੋਮ ਵੱਲੋਂ ਸੱਦਾ ਦਿੱਤਾ ਗਿਆ ਸੀ ਪਰ ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਨੂੰ ਜਾਣ ਦੀ ਆਗਿਆ ਨਹੀਂ ਦਿੱਤੀ।
ਦਿ ਵਾਇਰ ਦੀ ਖ਼ਬਰ ਮੁਤਾਬਕ ਇਸ ਪ੍ਰੋਗਰਾਮ ਵਿੱਚ ਮਮਤਾ ਬੈਨਰਜੀ ਨੂੰ ਵਿਦੇਸ਼ ਮੰਤਰਾਲੇ ਨੇ ਇਹ ਕਹਿ ਕੇ ਆਗਿਆ ਨਹੀਂ ਦਿੱਤੀ ਕਿ ਇਹ ਸੰਮੇਲਨ ਕਿਸੇ ਸੂਬੇ ਦੇ ਮੁੱਖ ਮੰਤਰੀ ਦੇ ਅਨੁਸਾਰ ਨਹੀਂ ਹੈ।
ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਇਕੱਲੀ ਭਾਰਤੀ ਮਮਤਾ ਬੈਨਰਜੀ ਨੂੰ ਆਗਿਆ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਬੁਲਾਰੇ ਦੇਬਾਂਗਸ਼ੂ ਭੱਟਾਚਾਰਿਆ ਨੇ ਬੈਨਰਜੀ ਦੀਆਂ ਵਿਦੇਸ਼ ਯਾਤਰਾਵਾਂ ਵਿੱਚ ਦਖ਼ਲ ਲਈ ਇਤਰਾਜ਼ ਜ਼ਾਹਿਰ ਕਰਨ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਹੈ।
ਉਨ੍ਹਾਂ ਨੇ ਕਿਹਾ, "ਕੇਂਦਰ ਸਰਕਾਰ ਇਸ ਤਰ੍ਹਾ 'ਦੀਦੀ' ਦੀ ਰੋਮ ਯਾਤਰਾ ਲਈ ਮਨ੍ਹਾਂ ਨਹੀਂ ਕਰ ਸਕਦੀ। ਪਹਿਲਾਂ ਉਨ੍ਹਾਂ ਨੇ ਚੀਨ ਲਈ ਇਨਕਾਰ ਕਰ ਦਿੱਤਾ ਸੀ। ਅਸੀਂ ਇਸ ਨੂੰ ਭਾਰਤ-ਚੀਨ ਵਿਚਾਲੇ ਕੌਮਾਂਤਰੀ ਰਿਸ਼ਤੇ ਧਿਆਨ ਵਿੱਚ ਰੱਖਦਿਆਂ ਸਵੀਕਾਰ ਕਰ ਲਿਆ ਸੀ।"
"ਪਰ ਹੁਣ ਇਟਲੀ ਕਿਉਂ ਮੋਦੀ ਜੀ? ਬੰਗਾਲ ਨਾਲ ਕੀ ਦਿੱਕਤ ਹੈ।"
ਇਹ ਵੀ ਪੜ੍ਹੋ: