ਸੁਪਰੀਮ ਕੋਰਟ ਨੇ ਕਿਸਾਨ ਮਹਾਪੰਚਾਇਤ ਨੂੰ ਕਿਹਾ, "ਤੁਸੀਂ ਸ਼ਹਿਰ ਦਾ ਗਲਾ ਘੁੱਟ ਦਿੱਤਾ ਹੈ ਤੇ ਹੁਣ ਅੰਦਰ ਆ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹੋ"

ਸੁਪਰੀਮ ਕੋਰਟ

ਤਸਵੀਰ ਸਰੋਤ, Reuters

ਤਸਵੀਰ ਕੈਪਸ਼ਨ, ਸੁਪਰੀਮ ਕੋਰਟ ਨੇ ਕਿਹਾ ਕੀ ਹਾਈਵੇਅ ਨੂੰ ਸਥਾਈ ਤੌਰ ਉੱਤੇ ਬੰਦ ਨਹੀਂ ਕੀਤਾ ਜਾ ਸਕਦਾ ਹੈ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਸੁਪਰੀਮ ਕੋਰਟ ਨੇ ਕਿਸਾਨ ਮਹਾਪੰਚਾਇਤ ਦੀ ਹਾਈਵੇ ਨੂੰ ਰੋਕ ਕੇ ਧਰਨਾ-ਪ੍ਰਦਰਸ਼ਨ ਕਰਨ ਲਈ ਖਿਚਾਈ ਕੀਤੀ ਹੈ।

ਅਦਾਲਤ ਨੇ ਦਿੱਲੀ-ਐੱਨਸੀਆਰ ਵਿੱਚ ਹਾਈਵੇ ਨੂੰ ਰੋਕ ਕੇ ਚੱਲ ਰਹੇ ਧਰਨੇ-ਪ੍ਰਦਰਸ਼ਨ ਨੂੰ ਜਾਰੀ ਰੱਖਣ ਲਈ ਅਦਾਲਤ ਦਾ ਦਰਵਾਜ਼ਾ ਖਟਕਟਾਉਣ 'ਤੇ ਕਿਸਾਨ ਮਹਾਪੰਚਾਇਤ ਦੀ ਖਿਚਾਈ ਕੀਤੀ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਵਿਰੋਧ ਕਰ ਰਹੇ ਕਿਸਾਨ ਆਵਾਜਾਈ ਵਿੱਚ ਰੁਕਾਵਟ ਪਾ ਰਹੇ ਹਨ, ਰੇਲ ਗੱਡੀਆਂ ਤੇ ਰਾਸ਼ਟਰੀ ਮਾਰਗਾਂ ਨੂੰ ਰੋਕ ਰਹੇ ਹਨ।

ਅਦਾਲਤ ਨੇ ਮਹਾਪੰਚਾਇਤ ਨੂੰ ਜੰਤਰ-ਮੰਤਰ 'ਤੇ ਸੱਤਿਆਗ੍ਰਹਿ ਕਰਨ ਦੀ ਆਗਿਆ ਦੇਣ ਲਈ ਸੋਮਵਾਰ ਤੱਕ ਹਲਫ਼ਨਾਮਾ ਦਾਇਰ ਕਰਨ ਨੂੰ ਕਿਹਾ ਹੈ ਕਿ ਉਹ ਰਾਸ਼ਟਰੀ ਮਾਰਗਾਂ ਨੂੰ ਰੋਕਣ ਵਾਲੇ ਕਿਸਾਨਾਂ ਦੇ ਵਿਰੋਧ ਦਾ ਹਿੱਸਾ ਨਹੀਂ ਹਨ।

ਸੁਪਰੀਮ ਕੋਰਟ ਨੇ ਜੰਤਰ-ਮੰਤਰ ਉੱਤੇ ਪ੍ਰਦਰਸ਼ਨ ਕਰਨ ਦੀ ਮੰਗ ਲੈ ਕੇ ਆਏ ਕਿਸਾਨਾਂ ਦੇ ਸਮੂਹ ਨੂੰ ਪੁੱਛਿਆ, "ਤੁਸੀਂ ਸ਼ਹਿਰ ਦਾ ਗਲਾ ਘੁੱਟ ਦਿੱਤਾ ਹੈ ਅਤੇ ਹੁਣ ਅੰਦਰ ਆ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹੋ।"

ਅਦਾਲਤ ਨੇ ਸੰਗਠਨ ਨੂੰ ਪਹਿਲਾ ਇੱਕ ਹਲਫ਼ਨਾਮਾ ਦਾਖ਼ਿਲ ਕਰਨ ਲਈ ਕਿਹਾ ਹੈ ਕਿ ਉਹ ਵਿਰੋਧ-ਪ੍ਰਦਰਸ਼ਨਾਂ ਦਾ ਹਿੱਸਾ ਨਹੀਂ ਹਨ, ਜਿਸ ਨੇ ਰਾਜਮਾਰਗਾਂ ਨੂੰ ਰੋਕ ਦਿੱਤਾ।

ਵੀਡੀਓ ਕੈਪਸ਼ਨ, ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ 'ਤੇ ਬੈਠੇ ਕਿਸਾਨਾਂ ਦੇ ਮਨਾਂ 'ਚ ਕੀ ਚੱਲ ਰਿਹਾ ਹੈ

ਇਹ ਵੀ ਪੜ੍ਹੋ-

ਕਿਸਾਨ ਕਿਉਂ ਬੈਠੇ ਹਨ ਧਰਨਾ 'ਤੇ

ਕੇਂਦਰ ਸਰਕਾਰ ਵੱਲੋਂ ਲਾਗੂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਪਿਛਲੇ ਕਰੀਬ 10 ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਬੈਠੇ ਹੋਏ ਹਨ।

ਜਿਸ ਕਾਰਨ ਦਿੱਲੀ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾਂ ਦੇ ਸ਼ੁਰੂ ਤੋਂ ਹੀ ਦਿੱਲੀ ਵਿੱਚ ਆ ਕੇ ਪ੍ਰਦਰਸ਼ਨ ਕਰਨ ਦੀ ਮੰਗ ਰੱਖੀ ਸੀ।

ਪਰ ਇਜਾਜ਼ਤ ਨਹੀਂ ਮਿਲੀ ਸੀ, ਜਿਸ ਕਾਰਨ ਉਹ ਦਿੱਲੀ ਦੀਆਂ ਸਰਹੱਦਾਂ 'ਤੇ ਬੈਠ ਗਏ ਸਨ।

ਵੀਡੀਓ ਕੈਪਸ਼ਨ, ਪੰਜਾਬ ਤੇ ਭਾਰਤੀ ਇਤਿਹਾਸ ਵਿਚ ਲੜੇ ਗਏ ਵੱਡੇ ਕਿਸਾਨੀ ਅੰਦੋਲਨ

ਅਦਾਲਤ ਨੇ ਕੀ ਕਿਹਾ

ਕਿਸਾਨ ਮਹਾਪੰਚਾਇਤ ਵੱਲੋਂ ਪੇਸ਼ ਵਕੀਲ ਅਜੇ ਚੌਧਰੀ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਇਹ ਇੱਕ ਪਟੀਸ਼ਨ ਹੈ, ਜਿਸ ਵਿੱਚ ਅਸੀਂ ਸੱਤਿਆਗ੍ਰਹਿ ਕਰਨ ਦੀ ਆਗਿਆ ਮੰਗੀ ਹੈ।

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੱਤਿਆਗ੍ਰਹਿ ਦਾ ਕੀ ਮਤਲਬ ਹੈ? ਜੇਕਰ ਤੁਸੀਂ ਅਦਾਲਤ ਦਾ ਦਰਵਾਜ਼ਾ ਖਟਖਟਾਉਂਦੇ ਹੋ ਤਾਂ ਤੁਹਾਨੂੰ ਅਦਾਲਤ 'ਤੇ ਭਰੋਸਾ ਵੀ ਕਰਨਾ ਹੋਵੇਗਾ। ਤੁਸੀਂ ਹਾਈ ਕੋਰਟ ਦਾ ਦਰਵਾਜ਼ਾ ਕਿਉਂ ਨਹੀਂ ਖਟਖਟਾਉਂਦੇ?

"ਅਦਾਲਤ ਜਾਓ, ਵਿਰੋਧ ਦੀ ਕੀ ਲੋੜ ਹੈ? ਇੱਕ ਵਾਰ ਜਦੋਂ ਤੁਸੀਂ ਅਦਾਲਤ ਕੋਲ ਆਏ ਹੋ ਤਾਂ ਉਸ 'ਤੇ ਭਰੋਸਾ ਕਰੋ।"

"ਇੱਕ ਪਾਸੇ ਤੁਸੀਂ ਪੂਰੇ ਸ਼ਹਿਰ ਦਾ ਗਲਾ ਘੁੱਟ ਦਿੱਤਾ ਹੈ ਅਤੇ ਹੁਣ ਤੁਸੀਂ ਇੱਥੇ ਆਉਣਾ ਚਾਹੁੰਦੇ ਹਨ।"

ਅਦਾਲਤ ਨੇ ਕਿਹਾ ਕਿ ਤੁਹਾਨੂੰ ਵਿਰੋਧ ਕਰਨ ਦਾ ਅਧਿਕਾਰ ਹੈ। ਪਰ ਤੁਸੀਂ ਜਾਇਦਾਦ ਨੂੰ ਨਸ਼ਟ ਨਹੀਂ ਕਰ ਸਕਦੇ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਚੌਧਰੀ ਨੇ ਹਾਲਾਂਕਿ, ਕਿਹਾ ਹੈ ਕਿ ਪੁਲਿਸ ਨੇ ਰਾਜਮਾਰਗਾਂ ਨੂੰ ਰੋਕ ਦਿੱਤਾ ਹੈ।

ਅਦਾਲਤ ਨੇ ਉਨ੍ਹਾਂ ਕੋਲੋਂ ਪੁੱਛਿਆ, "ਇੱਕ ਵਾਰ ਜਦੋਂ ਤੁਸੀਂ ਅਦਾਲਤ ਦਾ ਦਰਵਾਜ਼ਾ ਖਟਖਟਾਉਂਦੇ ਹੋ ਤਾਂ ਵਿਰੋਧ ਦਾ ਕੋਈ ਉਦੇਸ਼ ਨਹੀਂ ਹੁੰਦਾ ਹੈ।"

ਅਦਾਲਤ ਨੇ ਕਿਹਾ, "ਜਦੋਂ ਤੁਸੀਂ ਵਿਰੋਧ ਕਰਨਾ ਚਾਹੁੰਦੇ ਹੋ ਤਾਂ ਅਦਾਲਤ ਜਾਣ ਦਾ ਕੋਈ ਉਦੇਸ਼ ਨਹੀਂ ਹੈ। ਰਾਜਮਾਰਗਾਂ ਨੂੰ ਰੋਕ ਦਿੱਤਾ ਗਿਆ ਹੈ।"

"ਅਸੀਂ ਵਿਰੋਧ ਦਾ ਹਿੱਸਾ ਨਹੀਂ ਹੈ, "ਚੌਧਰੀ ਨੇ ਸਰਬਉੱਚ ਅਦਾਲਤ ਨੂੰ ਗੁਹਾਰ ਲਗਾਈ।"

ਮਾਮਲੇ ਦੀ ਅਗਲੀ ਸੁਣਵਾਈ 4 ਅਕਤੂਬਰ ਤੈਅ ਕੀਤੀ ਗਈ ਹੈ।

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)