ਯੁਵਰਾਜ ਸਿੰਘ: ਕੀ ਹੈ ਮਾਮਲਾ ਜਿਸ 'ਚ ਯੁਵੀ ਨੂੰ ਹਾਈ ਕੋਰਟ ਨੇ ਪੇਸ਼ ਹੋਣ ਲਈ ਕਿਹਾ

ਯੁਵਰਾਜ ਸਿੰਘ

ਤਸਵੀਰ ਸਰੋਤ, EUROPEAN PHOTOPRESS AGENCY

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਕ੍ਰਿਕਟ ਖਿਡਾਰੀ ਯੁਵਰਾਜ ਸਿੰਘ ਨੂੰ ਕਥਿਤ ਜਾਤੀਵਾਦੀ ਟਿੱਪਣੀ ਮਾਮਲੇ ਵਿੱਚ ਹਰਿਆਣਾ ਪੁਲਿਸ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

ਮਾਮਲਾ ਲਗਭਗ ਡੇਢ ਸਾਲ ਪੁਰਾਣਾ ਹੈ ਜਦੋਂ ਸਾਬਕਾ ਖਿਡਾਰੀ ਨੇ ਆਪਣੇ ਇੱਕ ਇੰਸਟਾਗ੍ਰਾਮ ਲਾਈਵ ਦੌਰਾਨ ਕ੍ਰਿਕਟਰ ਯੁਜਵਿੰਦਰ ਚਾਹਲ ਬਾਰੇ ਕਥਿਤ ਜਾਤੀਵਾਦੀ ਟਿੱਪਣੀ ਕੀਤੀ ਸੀ, ਹਾਲਾਂਕਿ ਉਨ੍ਹਾਂ ਨੇ ਬਾਅਦ ਵਿੱਚ ਇਸ ਬਾਰੇ ਮਾਫ਼ੀ ਵੀ ਮੰਗ ਲਈ ਸੀ।

ਅਦਾਲਤ ਨੇ ਹਰਿਆਣਾ ਪੁਲਿਸ ਨੂੰ ਕਿਹਾ ਹੈ ਕਿ ਖਿਡਾਰੀ ਦੀ ਗ੍ਰਿਫ਼ਤਾਰੀ ਦੀ ਸੂਰਤ ਵਿੱਚ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਜਾਵੇ।

ਮਾਮਲੇ ਨਾਲ ਜੁੜੇ ਵਕੀਲਾਂ ਦਾ ਕਹਿਣਾ ਹੈ ਕਿ ਅਜੇ ਅਦਾਲਤ ਦੇ ਤਫ਼ਸੀਲੀ ਹੁਕਮਾਂ ਦੀ ਉਡੀਕ ਕਰ ਰਹੇ ਹਨ।

ਇਸ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਖਿਡਾਰੀ ਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕਰਨ ਦੀ ਲੋੜ ਹੈ।

ਹਾਂਸੀ ਦੀ ਐਸਪੀ ਨਿਕਿਤਾ ਗਹਿਲੌਕ ਨੇ ਹਾਈ ਕੋਰਟ ਦੀ ਬੈਂਚ ਨੂੰ ਦੱਸਿਆ ਸੀ ਕਿ ਯੁਵਰਾਜ ਸਿੰਘ ਨੇ ਪੱਟੀਦਰਜ ਜਾਤ ਲਈ ਅਪਮਾਨਜਨਕ ਤਰੀਕੇ ਨਾਲ ਵਰਤੋਂ ਕੀਤੀ ਸੀ ਜਿਸ ਨਾਲ ਕਿ ਸੰਬੰਧਿਤ ਜਾਤ ਨਾਲ ਜੁੜੇ ਲੋਕਾਂ ਦੀ ਬੇਇਜ਼ਤੀ ਹੋਈ ਹੈ।

ਇਹ ਵੀ ਪੜ੍ਹੋ:

ਯੁਵਰਾਜ ਸਿੰਘ

ਕੀ ਸੀ ਮਾਮਲਾ?

ਸਾਬਕਾ ਕ੍ਰਿਕਟ ਖਿਡਾਰੀ ਯੁਵਰਾਜ ਸਿੰਘ ਖ਼ਿਲਾਫ਼ ਇੱਕ ਇੰਸਟਾਗ੍ਰਾਮ ਚਰਚਾ ਦੌਰਾਨ ਦਲਿਤ ਭਾਈਚਾਰੇ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਇਲਜ਼ਾਮਾਂ ਤਹਿਤ ਹਰਿਆਣਾ ਪੁਲਿਸ ਵੱਲੋਂ ਇਸ ਸਾਲ ਦੇ ਫਰਵਰੀ ਮਹੀਨੇ ਵਿੱਚ ਐੱਫ਼ਆਈਆਰ ਦਰਜ ਕੀਤੀ ਗਈ ਸੀ।

ਘਟਨਾ ਤੋਂ ਅੱਠ ਮਹੀਨੇ ਮਗਰੋਂ ਹਰਿਆਣਾ ਦੇ ਹਿਸਾਰ ਵਿੱਚ ਪੈਂਦੇ ਹਾਂਸੀ ਪੁਲਿਸ ਸਟੇਸ਼ਨ ਵਿੱਚ ਪੁਲਿਸ ਵੱਲੋਂ ਯੁਵਰਾਜ ਖ਼ਿਲਾਫ਼ ਇਹ ਰਿਪੋਰਟ ਦਰਜ ਕੀਤੀ ਗਈ ਸੀ।

ਰਿਪੋਰਟ ਵਿੱਚ ਸਾਬਕਾ ਕ੍ਰਿਕਟਰ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 153, 153-ਏ, 295 ਤੋਂ ਇਲਾਵਾ ਐੱਸਸੀ/ਐੱਸਟੀ ਐਕਟ ਦੀਆਂ ਧਾਰਾਵਾਂ 3(1)(R) ਅਤੇ 3 (1) (ਐੱਸ) ਵੀ ਲਗਾਈਆਂ ਗਈਆਂ ਸਨ।

ਉਨ੍ਹਾਂ ਖ਼ਿਲਾਫ਼ ਹਿਸਾਰ ਦੇ ਇੱਕ ਵਕੀਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਉੱਪਰ ਕਾਰਵਾਈ ਕਰਦਿਆਂ ਅੱਠ ਮਹੀਨੇ ਬਾਅਦ ਇਹ ਰਿਪੋਰਟ ਲਿਖੀ ਗਈ ਸੀ।

ਯੁਵਰਾਜ ਸਿੰਘ ਨੇ ਭਾਰਤ ਦੇ ਤਤਕਾਲੀ ਵਾਈਸ ਕੈਪਟਨ ਰੋਹਿਤ ਸ਼ਰਮਾ ਨਾਲ ਇੱਕ ਲਾਈਵ ਚਰਚਾ ਦੌਰਾਨ ਕ੍ਰਿਕਟਰ ਯੁਜਵਿੰਦਰ ਚਾਹਲ ਦੀਆਂ ਆਮ ਸੋਸ਼ਲ ਮੀਡੀਆ ਪੋਸਟਾਂ ਬਾਰੇ ਚਰਚਾ ਦੌਰਾਨ ਕਥਿਤ ਇਤਰਾਜ਼ਯੋਗ ਟਿੱਪਣੀ ਕੀਤੀ ਸੀ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਵਿਵਾਦ ਅਤੇ ਵਕੀਲ ਰਜਤ ਕਲਸਨ ਦੀ ਸ਼ਿਕਾਇਤ ਤੋਂ ਬਾਅਦ ਯੁਵਰਾਜ ਨੇ ਘਟਨਾ ਬਾਰੇ ਮਾਫ਼ੀ ਮੰਗੀ, ਉਨ੍ਹਾਂ ਨੇ ਲਿਖਿਆ,

''ਮੈਂ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਕਰਦੇ ਵੀ ਕਿਸੇ ਵੀ ਕਿਸਮ ਦੀ ਊਚਨੀਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਹ ਭਾਵੇਂ ਜਾਤ, ਰੰਗ, ਨਸਲ ਜਾਂ ਲਿੰਗ ਕਿਸੇ ਵੀ ਅਧਾਰ ਤੇ ਹੋਵੇ।''

''ਮੈਂ ਆਪਣੀ ਜ਼ਿੰਦਗੀ ਲੋਕਾਂ ਦੀ ਭਲਾਈ ਨੂੰ ਸਮਰਪਿਤ ਕੀਤੀ ਹੈ ਅਤੇ ਉਸੇ ਤਰ੍ਹਾਂ ਜਿਉਂ ਰਿਹਾ ਹਾਂ। ਮੈਂ ਜੀਵਨ ਦੇ ਸਤਿਕਾਰ ਵਿੱਚ ਅਤੇ ਬਿਨਾਂ ਕਿਸੇ ਅਪਵਾਦ ਦੇ ਹਰੇਕ ਵਿਅਕਤੀ ਦਾ ਸਤਿਕਾਰ ਕਰਦਾ ਹਾਂ।''

''ਮੈਂ ਸਮਝਦਾ ਹਾਂ ਕਿ ਜਦੋਂ ਮੈਂ ਆਪਣੇ ਦੋਸਤਾਂ ਨਾਲ ਗੱਲਬਾਤ ਕਰ ਰਿਹਾ ਸੀ, ਤਾਂ ਮੈਨੂੰ ਗਲਤ ਸਮਝਿਆ ਗਿਆ ਜਿਸ ਦੀ ਕਿ ਲੋੜ ਨਹੀਂ ਸੀ।''

ਹਾਲਾਂਕਿ ਇੱਕ ਜ਼ਿੰਮੇਵਾਰ ਭਾਰਤੀ ਹੋਣ ਦੇ ਨਾਤੇ ਮੈਂ ਕਹਿਣਾ ਚਾਹੁੰਦਾ ਹਾਂ ਕਿ ਜੇ ਮੈਂ ਕਿਸੇ ਦੀਆਂ ਭਾਵਨਾਵਾਂ ਨੂੰ ਜਾਣੇ ਜਾਂ ਅਨਜਾਣੇ ਵਿੱਚ ਦੁੱਖ ਪਹੁੰਚਾਇਆ ਹੋਵੇ ਤਾਂ ਮੈਂ ਉਸ ਲਈ ਮਾਫ਼ੀ ਚਾਹੁੰਦਾ ਹਾਂ।''

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)