ਗੁਰਮੀਤ ਰਾਮ ਰਹੀਮ: ਡੇਰਾ ਸੱਚਾ ਸੌਦਾ ਮੁਖੀ ਨੂੰ ਰਣਜੀਤ ਸਿੰਘ ਕਤਲ ਕੇਸ 'ਚ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ

ਰਾਮ ਰਹੀਮ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਰਾਮ ਰਹੀਮ ਬਲਾਤਕਾਰ ਅਤੇ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਪਹਿਲਾਂ ਤੋਂ ਹੀ ਸਜ਼ਾ ਭੁਗਤ ਰਿਹਾ ਹੈ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ 8 ਅਕਤੂਬਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸਜ਼ਾ 18 ਅਕਤੂਬਰ ਨੂੰ ਸੁਣਾਈ ਜਾਵੇਗੀ।

ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਹਾਲਾਂਕਿ ਰਾਮ ਰਹੀਮ ਬਲਾਤਕਾਰ ਅਤੇ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਪਹਿਲਾਂ ਤੋਂ ਹੀ ਸਜ਼ਾ ਭੁਗਤ ਰਿਹਾ ਹੈ।

ਰਣਜੀਤ ਸਿੰਘ ਡੇਰੇ ਦੀ ਪ੍ਰਬੰਧਕ ਕਮੇਟੀ ਦਾ ਮੈਂਬਰ ਸੀ। ਸਾਲ 2002 ਵਿੱਚ ਉਨ੍ਹਾਂ ਦਾ ਕਤਲ ਹੋਇਆ ਸੀ, ਜਿਸਦਾ ਇਲਜ਼ਾਮ ਡੇਰਾ ਮੁਖੀ 'ਤੇ ਲੱਗਿਆ ਸੀ।

ਇਸ ਮਾਮਲੇ ਵਿੱਚ ਚਲਾਨ 2007 ਵਿੱਚ ਪੇਸ਼ ਹੋਇਆ ਸੀ ਕਿਉਂਕਿ ਦੂਜੇ ਕੇਸਾਂ ਦੀ ਸੁਣਵਾਈ ਵੀ ਨਾਲੋ-ਨਾਲ ਚੱਲ ਰਹੀ ਸੀ।

ਇਹ ਵੀ ਪੜ੍ਹੋ

ਵੀਡੀਓ ਕੈਪਸ਼ਨ, ਸਜ਼ਾ ਮਿਲਣ ਮੌਕੇ ਰਾਮ ਰਹੀਮ ਨੇ ਕੋਰਟ ਅੱਗੇ ਕੀ ਦਲੀਲਾਂ ਰੱਖੀਆਂ
ram rahim

ਸੀਬੀਆਈ ਦੇ ਵਕੀਲ ਨੇ ਕੀ ਕਿਹਾ

ਸੀਬੀਆਈ ਦੇ ਵਕੀਲ ਐਚ ਪੀ ਐਸ ਵਰਮਾ ਨੇ ਕਿਹਾ ਕਿ ਅੱਜ ਸਜ਼ਾ ਬਾਰੇ ਬਹਿਸ ਕੀਤੀ ਗਈ।

ਉਨ੍ਹਾਂ ਨੇ ਕਿਹਾ, "ਸੀਬੀਆਈ ਵੱਲੋਂ ਬਹਿਸ ਪੂਰੀ ਹੋ ਗਈ ਹੈ। ਅਸੀਂ ਵੱਧ ਤੋਂ ਵੱਧ ਸਜਾ ਦੀ ਮੰਗ ਕੀਤੀ ਹੈ। ਧਾਰਾ 302 ਤਹਿਤ ਘੱਟੋ-ਘੱਟ ਸਜ਼ਾ ਉਮਰ ਕੈਦ ਹੈ ਤੇ ਵੱਧ ਤੋਂ ਵੱਧ ਸਜ਼ਾ ਮੌਤ ਦੀ ਹੈ।"

ਉਨ੍ਹਾਂ ਨੇ ਕਿਹਾ, "ਡਿਫੈਨਸ ਦੇ ਵਕੀਲ ਨੇ ਤਿਆਰੀ ਲਈ ਹੋਰ ਸਮਾਂ ਮੰਗਿਆ ਸੀ। ਗੁਰਮੀਤ ਰਾਮ ਰਹੀਮ ਨੇ ਆਪਣੀ ਸਟੇਟਮੈਂਟ ਵਿੱਚ ਡੇਰੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਹੈ ਜਿਵੇਂ ਅੱਖਾਂ ਦੀ ਜਾਂਚ ਲਈ ਕੈਂਪ ਲਗਾਉਣਾ, ਪੇੜ-ਪੌਧੇ ਲਗਾਉਣਾ, ਰਾਹਤ ਸਮਗਰੀ ਪਹੁੰਚਾਉਣਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਿਹਤ ਸਮੱਸਿਆਵਾਂ ਹਨ ਜਿਵੇਂ ਅੱਖਾਂ ਦੀ ਤਕਲੀਫ, ਬਲਡ ਪ੍ਰੈਸ਼ਰ, ਕਿਡਨੀ ਸਟੋਨ।"

ਕੀ ਸੀ ਰਣਜੀਤ ਕਤਲ ਕੇਸ

ਕੇਸ ਦਾ ਘਟਨਾਕ੍ਰਮ ਸਮਝਣ ਲਈ ਬੀਬੀਸੀ ਸਹਿਯੋਗੀ ਪ੍ਰਭੂ ਦਿਆ ਨੇ ਮਰਹੂਮ ਪੱਤਰਕਾਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਦੱਸਿਆ-

''ਮਈ 2002 ਵਿੱਚ ਗੁੰਮਨਾਮ ਚਿੱਠੀ ਆਈ ਸੀ, ਜਿਸ ਬਾਰੇ ਡੇਰੇ ਵਾਲਿਆਂ ਨੂੰ ਸ਼ੱਕ ਸੀ ਕਿ ਇਸ ਪਿੱਛੇ ਰਣਜੀਤ ਸਿੰਘ ਦਾ ਹੱਥ ਹੈ।''

ਰਣਜੀਤ ਸਿੰਘ ਡੇਰਾ ਸੱਚਾ ਸੌਦਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ।

''ਡੇਰੇ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਇਹ ਚਿੱਠੀ ਆਪਣੀ ਭੈਣ ਤੋਂ ਲਿਖਵਾਈ ਹੈ। ਜਿਸ ਕਾਰਨ ਪਹਿਲਾਂ ਇਨ੍ਹਾਂ ਨੇ ਰਣਜੀਤ ਸਿੰਘ ਨੂੰ ਧਮਕਾਇਆ।''

ram rahim

''ਫਿਰ ਰਣਜੀਤ ਸਿੰਘ ਉੱਪਰ ਦਬਾਅ ਪਾਇਆ ਗਿਆ ਕਿ ਉਹ ਡੇਰੇ ਵਿੱਚ ਆ ਕੇ ਪਿਤਾ ਜੀ ਤੋਂ ਮਾਫ਼ੀ ਮੰਗ, ਨਹੀਂ ਤਾਂ ਨਤੀਜਾ ਭੁਗਤਣ ਲਈ ਤਿਆਰ ਰਹੀਂ।''

''ਜਦੋਂ ਉਹ ਨਹੀ ਆਏ ਤਾਂ 10 ਜੁਲਾਈ 2002 ਨੂੰ ਉਨ੍ਹਾਂ ਦੇ ਪਿੰਡ (ਖਾਨਪੁਰ ਕੋਹਲੀਆਂ) ਵਿੱਚ ਉਨ੍ਹਾਂ ਦਾ ਕਤਲ ਹੋ ਗਿਆ।''

''ਮਾਮਲਾ ਡੇਰੇ ਨਾਲ ਜੁੜਿਆ ਹੋਣ ਕਾਰਨ ਪੀੜਤ ਪਰਿਵਾਰ ਨੂੰ ਕਾਫ਼ੀ ਦੇਰ ਇਨਸਾਫ਼ ਨਹੀਂ ਮਿਲਿਆ। ਉਸ ਤੋਂ ਬਾਅਦ ਜਦੋਂ ਪੱਤਰਕਾਰ ਛਤੱਰਪਤੀ ਉੱਪਰ 24 ਅਕਤੂਬਰ 2002 ਨੂੰ ਹਮਲਾ ਹੋਇਆ ਉਸ ਮਾਮਲੇ ਵਿੱਚ ਵੀ ਪੁਲਿਸ ਕਾਰਵਾਈ ਗੁਰਮੀਤ ਰਾਮ ਰਹੀਮ ਦੇ ਖ਼ਿਲਾਫ਼ ਨਹੀਂ ਕੀਤੀ ਗਈ।''

ਛੱਤਰਪਤੀ ਦਾ ਬੇਟਾ

ਤਸਵੀਰ ਸਰੋਤ, Prabhu dayal/bbc

ਤਸਵੀਰ ਕੈਪਸ਼ਨ, ਮਰਹੂਮ ਪੱਤਰਕਾਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ

''24 ਅਕਤੂਬਰ, 2002 ਨੂੰ ਸਿਰਸਾ ਤੋਂ ਛਪਦੇ 'ਪੂਰਾ ਸੱਚ' ਨਾਂ ਦੇ ਅਖ਼ਬਾਰ ਦੇ ਸੰਪਾਦਕ ਰਾਮ ਚੰਦਰ ਛਤਰਪਤੀ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਹੀ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ।''

''ਛਤੱਰਪਤੀ ਪਰਿਵਾਰ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਸੀਬੀਆਈ ਦੀ ਜਾਂਚ ਲਈ ਪਟੀਸ਼ਨ ਕੀਤੀ।''

''ਉਸ ਦੌਰਾਨ ਹੀ ਰਣਜੀਤ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਨੇ ਵੀ ਆਪਣੇ ਬੇਟੇ ਦੇ ਕਤਲ ਦੀ ਸੀਬੀਆਈ ਜਾਂਚ ਲਈ ਇੱਕ ਪਟੀਸ਼ਨ ਅਦਾਲਤ ਵਿੱਚ ਪਾਈ।''

''ਪਟੀਸ਼ਨ ਵਿੱਚ ਉਨ੍ਹਾਂ ਨੇ ਇਲਜ਼ਾਮ ਲਗਾਏ ਕਿ ਮੇਰੇ ਬੇਟੇ ਦਾ ਕਤਲ ਡੇਰਾ ਮੁਖੀ ਦੇ ਇਸ਼ਾਰੇ 'ਤੇ ਕੀਤਾ ਗਿਆ ਅਤੇ ਪੁਲਿਸ ਨੇ ਇਸ ਦੀ ਜਾਂਚ ਨਹੀਂ ਕੀਤੀ।''

''ਉਸ ਤੋਂ ਬਾਅਦ ਅੰਸ਼ੁਲ ਛਤੱਰਪਤੀ ਅਤੇ ਜੋਗਿੰਦਰ ਸਿੰਘ ਵੱਲੋਂ ਮੂਵ ਕੀਤੀਆਂ ਗੀਆਂ ਦੋਵੇਂ ਪਟੀਸ਼ਨਾਂ ਨੂੰ ਹਾਈ ਕੋਰਟ ਨੇ ਜੋੜ ਦਿੱਤਾ ਅਤੇ ਸਾਂਝੀ ਸੁਣਵਾਈ ਕੀਤੀ।''

ਇਹ ਵੀ ਪੜ੍ਹੋ:

''10 ਨਵੰਬਰ 2003 ਨੂੰ ਰਣਜੀਤ ਸਿੰਘ ਕਤਲ ਕੇਸ ਅਤੇ ਛਤੱਰਪਤੀ ਕਤਲ ਕੇਸ ਦੋਵਾਂ ਮਾਮਲਿਆਂ ਵਿੱਚ ਹਾਈਕੋਰਟ ਨੇ ਸੀਬੀਆਈ ਜਾਂਚ ਦੇ ਹੁਕਮ ਸੁਣਾਏ।''

''ਉਸ ਤੋਂ ਬਾਅਦ ਸੀਬੀਆਈ ਜਾਂਚ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਅਤੇ ਕੋਰਟ ਨੇ ਜਾਂਚ ਉੱਪਰ ਸਟੇਅ ਲਗਾ ਦਿੱਤੀ।''

ਨਵੰਬਰ 2004 ਵਿੱਚ ਦੂਜੀ ਧਿਰ ਦੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਡੇਰੇ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਤੇ ਸੀਬੀਆਈ ਦੀ ਜਾਂਚ ਜਾਰੀ ਰੱਖਣ ਦੇ ਆਦੇਸ਼ ਦਿੱਤੇ।

''ਸੀਬੀਆਈ ਨੇ 31 ਜੁਲਾਈ 2007 ਨੂੰ ਸੀਬੀਆਈ ਨੇ ਅੰਬਾਲਾ ਵਿੱਚ ਆਪਣੀ ਚਾਰਜਸ਼ੀਟ ਫਾਈਲ ਕੀਤੀ। ਉਸ ਤੋਂ ਬਾਅਦ ਮਾਮਲੇ ਦੀ ਲਗਾਤਾਰ ਸੁਣਵਾਈ ਚੱਲ ਰਹੀ ਸੀ।

''ਗਵਾਹੀਆਂ 2013-14 ਤੋਂ ਹੀ ਪੂਰੀਆਂ ਹੋ ਚੁੱਕੀਆਂ ਸਨ ਪਰ ਡੇਰਾ ਮੁਖੀ ਤਾਕਤਵਰ ਬੰਦਾ ਸੀ ਅਤੇ ਮਾਮਲੇ ਭਟਕਾਈ ਰੱਖਿਆ।''

''ਮਾਮਲੇ ਦੇ ਇੱਕ ਹੋਰ ਮੁਲਜ਼ਮ ਇੰਦਰਸੈਨ ਦੀ ਮੌਤ ਹੋ ਚੁੱਕੀ ਹੈ।''

ਸਿਰਸਾ ਵਿਚ ਕਿਹੋ ਜਿਹਾ ਹੈ ਮਾਹੌਲ

ਡੇਰਾ ਸਿਰਸਾ

ਤਸਵੀਰ ਸਰੋਤ, Prabhudayal/BBC

ਤਸਵੀਰ ਕੈਪਸ਼ਨ, ਡੇਰਾ ਸਿਰਸਾ ਦੀ ਸਿਰਸਾ ਵਿਚ ਬੰਦ ਪਈ ਮਾਰਕੀਟ
ਡੇਰਾ ਸਿਰਸਾ

ਤਸਵੀਰ ਸਰੋਤ, Prabhudayal /BBC

ਤਸਵੀਰ ਕੈਪਸ਼ਨ, ਸਿਰਸਾ ਵਿਚ ਡੇਰੇ ਨੇ ਆਪਣੇ ਪ੍ਰੇਮੀਆਂ ਨੂੰ ਘਰਾਂ ਵਿਚ ਰਹਿ ਕੇ ਨਾਮ ਸਿਮਰਨ ਲਈ ਕਿਹਾ ਹੈ
ਸਿਰਸਾ ਡੇਰਾ ਸੱਚਾ ਸੌਦਾ

ਤਸਵੀਰ ਸਰੋਤ, Prabhudyal/BBC

ਤਸਵੀਰ ਕੈਪਸ਼ਨ, ਸਿਰਸਾ ਵਿਚ ਵਾਹਨਾਂ ਦੀ ਚੈਕਿੰਗ ਲਈ ਹਰਿਆਣਾ ਪੁਲਿਸ ਨੇ ਸਖ਼ਤ ਨਾਕੇਬੰਦੀ ਕੀਤੀ ਹੋਈ ਹੈ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)