ਕੈਪਟਨ ਨਾਲ ਗਠਜੋੜ ਲਈ ਪੰਜਾਬ ਭਾਜਪਾ ਵੀ ਤਿਆਰ, ਕਿਹਾ ਰਾਸ਼ਟਰਵਾਦੀ ਤਾਕਤਾਂ ਦਾ ਏਕਾ ਪੰਜਾਬ ਦੇ ਭਲੇ 'ਚ

ਕੈਪਟਨ ਅਮਰਿੰਦਰ ਸਿੰਘ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 5 ਮਿੰਟ

ਕੈਪਟਨ ਅਮਰਿੰਦਰ ਸਿੰਘ ਦੇ ਨਵੀਂ ਪਾਰਟੀ ਬਣਾ ਕੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰਨ ਦੇ ਬਿਆਨ ਨੂੰ ਭਾਜਪਾ ਦੀ ਪੰਜਾਬ ਇਕਾਈ ਨੇ ਜੀ ਆਇਆਂ ਕਿਹਾ ਹੈ।

ਪੰਜਾਬ ਭਾਜਪਾ ਦੇ ਬੁਲਾਰੇ ਜਨਾਰਧਨ ਸ਼ਰਮਾ ਨੇ ਬੀਬੀਸੀ ਪੰਜਾਬੀ ਨੂੰ ਦੱਸਿਆ ਕਿ ਭਾਜਪਾ ਅਤੇ ਕੈਪਟਨ ਦਾ ਗਠਜੋੜ ਪੰਜਾਬ ਦੀ ਤਰੱਕੀ ਦਾ ਨਵਾਂ ਰਾਹ ਖੋਲ੍ਹੇਗਾ

ਜਨਾਰਧਨ ਸ਼ਰਮਾ ਨੇ ਕਿਹਾ, ''ਕੈਪਟਨ ਅਮਰਿੰਦਰ ਸਿੰਘ ਇੱਕ ਰਾਸ਼ਟਰਵਾਦੀ ਆਗੂ ਹਨ ਅਤੇ ਸ਼ੁਰੂ ਤੋਂ ਹੀ ਉਨ੍ਹਾਂ ਦੇ ਕੰਮਕਾਜ ਦੇ ਤਰੀਕੇ ਕਾਰਨ ਉਹ ਰਾਸ਼ਟਰਵਾਦੀ ਆਗੂ ਦੇ ਤੌਰ ਉੱਤੇ ਹੀ ਜਾਣੇ ਜਾਂਦੇ ਹਨ।''

''ਜਿੱਥੋਂ ਤੱਕ ਭਾਜਪਾ ਦੇ ਉਨ੍ਹਾਂ ਨਾਲ ਮਿਲਕੇ ਚੋਣ ਲੜਨ ਦੀ ਗੱਲ ਹੈ ਉਸ ਬਾਰੇ ਤਾਂ ਫ਼ੈਸਲਾ ਕੇਂਦਰੀ ਹਾਈਕਮਾਂਡ ਨੇ ਹੀ ਕਰਨਾ ਹੈ। ਪਰ ਮੈਂ ਕਹਿ ਸਕਦਾ ਹਾਂ ਕਿ ਜੇਕਰ ਪੰਜਾਬ ਵਿਚ ਰਾਸ਼ਟਰਵਾਦੀ ਤਾਕਤਾਂ ਇਕੱਠੀਆਂ ਹੋਕੇ ਲੜਦੀਆਂ ਹਨ ਤਾਂ ਪੰਜਾਬ ਤਰੱਕੀ ਦੇ ਰਾਹਾਂ ਉੱਤੇ ਚੱਲੇਗਾ। ਇਸ ਦੇ ਨਾਲ ਹੀ ਭੈਅ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣੇਗਾ।''

''ਕੈਪਟਨ ਅਮਰਿੰਦਰ ਜੇਕਰ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਗਠਜੋੜ ਕਰਦੇ ਹਨ ਤਾਂ ਭਾਵੇਂ ਇਹ ਭਵਿੱਖ ਦੀਆਂ ਗੱਲਾਂ ਹਨ , ਪਰ ਇਸ ਨਾਲ ਇੱਕ ਚੰਗਾ ਸੁਨੇਹਾ ਜਾਵੇਗਾ।''

ਜਨਾਰਧਨ ਸ਼ਰਮਾ ਨੇ ਅੱਗੇ ਕਿਹਾ, ''ਜਿੱਥੋਂ ਤੱਕ ਨਵਜੋਤ ਸਿੱਧੂ ਦਾ ਸਵਾਲ ਹੈ, ਉਨ੍ਹਾਂ ਜਿਵੇਂ ਮੁਹਿੰਮ ਚਲਾ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਤੋਂ ਬਾਹਰ ਕਰਵਾਇਆ ਹੈ ਅਤੇ ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਚੱਲ ਰਹੇ ਹਨ, ਉਸ ਤੋਂ ਸਾਫ਼ ਹੋ ਗਿਆ ਹੈ ਕਿ ਇਹ ਉਨ੍ਹਾਂ ਦੀ ਲਾਲਸਾ ਹੀ ਹੈ। ਪੰਜਾਬ ਅਤੇ ਪੰਜਾਬ ਦੇ ਭਲੇ ਵਾਸਤੇ ਉਹ ਕਿਸੇ ਕਿਸਮ ਦਾ ਕੰਮ ਨਹੀਂ ਕਰਨਾ ਚਾਹੁੰਦੇ।''

ਇਹ ਵੀ ਪੜ੍ਹੋ:

'ਆਖਰ ਬਿੱਲੀ ਥੈਲਿਓ ਬਾਹਰ ਆ ਹੀ ਗਈ'

ਅਕਾਲੀ ਦਲ ਦੀ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਵੀਂ ਪਾਰਟੀ ਬਣਾਉਣ ਅਤੇ ਭਾਜਪਾ ਨਾਲ ਗਠਜੋੜ ਕਰਨ ਦੇ ਐਲਾਨ ਉੱਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਜਲੰਧਰ ਵਿਚ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ''ਮੈਨੂੰ ਖੁਸ਼ੀ ਹੈ ਕਿ ਆਖਰ ਬਿੱਲੀ ਥੈਲਿਓ ਬਾਹਰ ਆ ਹੀ ਗਈ।''

ਉਨ੍ਹਾਂ ਕਿਹਾ, ''ਮੈਂ ਤਾਂ ਪਹਿਲਾਂ ਵੀ ਕਹਿ ਰਹੀ ਸੀ ਕਿ ਕੈਪਟਨ ਸਾਹਿਬ ਪਿਛਲੇ 5 ਸਾਲ ਤੋਂ ਹੀ ਭਾਜਪਾ ਦੀ ਲਾਇਨ ਲੈਂਦੇ ਰਹੇ ਹਨ, ਭਾਵੇਂ ਉਹ ਕਰਤਾਰਪੁਰ ਸਾਹਿਬ ਦੇ ਲਾਂਘਾ ਖੋਲ੍ਹਿਆ ਗਿਆ ਹੋਵੇ. ਉਦੋਂ ਵੀ ਕੈਪਟਨ ਨੇ ਅੱਤਵਾਦ ਦਾ ਰੌਲ਼ਾ ਪਾਈ ਰੱਖਿਆ।

ਤੁਸੀਂ ਦੇਖੋਗੇ ਕਿ ਪ੍ਰਧਾਨ ਮੰਤਰੀ ਮੋਦੀ ਕਿਸੇ ਵੀ ਵਿਰੋਧੀ ਕਾਂਗਰਸ ਜਾਂ ਮਮਤ ਬੈਨਰਜੀ ਨੂੰ ਛੱਡਦੇ ਨਹੀਂ ਹਨ। ਪਰ ਕੈਪਟਨ ਦੇ ਖਿਲਾਫ਼ 5 ਸਾਲਾਂ ਵਿਚ ਜੇ ਇੱਕ ਸ਼ਬਦ ਵੀ ਬੋਲਿਆ ਹੋਵੇ ਤਾਂ ਰਿਕਾਰਡਿੰਗ ਦਿਖਾ ਦਿਓ।

ਸਭ ਤੋਂ ਵੱਧ ਇਹੀ ਕਿਹਾ ਸੀ ਕਿ ਕੈਪਟਨ ਸੁਤੰਤਰ ਫੌਜੀ ਹੈ, ਅਤੇ ਇਸ ਸੁਤੰਤਰ ਫੌਜੀ ਨੇ ਭਾਜਪਾ ਨਾਲ ਰਲ਼ ਕੇ ਖੇਤੀ ਕਾਨੂੰਨਾਂ ਨੂੰ ਪਾਸ ਕਰਵਾਇਆ ਤੇ ਪੰਜਾਬ ਦੀ ਜਨਤਾ ਤੋਂ ਇੱਕ ਸਾਲ ਗੱਲ ਨੂੰ ਲੁਕੋ ਕੇ ਰੱਖਿਆ। ਅੱਜ ਸਾਰਾ ਕੁਝ ਸਾਹਮਣੇ ਆ ਗਿਆ ਹੈ।

ਕੈਪਟਨ ਦੇਭਾਜਪਾ ਨਾਲ ਜਾਣ ਦੇ ਸੰਕੇਤ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇ ਕਿਸਾਨ ਅੰਦੋਲਨ ਦਾ ਹੱਲ ਕਿਸਾਨਾਂ ਦੇ ਹੱਕ ਵਿੱਚ ਹੋਇਆ ਤਾਂ ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨਾਲ ਗਠਜੋੜ ਕਰ ਸਕਦੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਛੇਤੀ ਹੀ ਇੱਕ ਨਵੀਂ ਪਾਰਟੀ ਦਾ ਐਲਾਨ ਕਰਨਗੇ, ਜੋ ਪੰਜਾਬ ਅਤੇ ਉਸ ਦੇ ਲੋਕਾਂ ਦਾ ਪੱਖ ਪੂਰੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਉਨ੍ਹਾਂ ਕਿਸਾਨਾਂ ਦਾ ਹੱਕ ਵੀ ਪੂਰੇਗੀ ਜੋ ਇੱਕ ਸਾਲ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਪਿਛਲੇ ਸਾਲ ਤੋਂ ਲੈ ਕੇ ਸਤੰਬਰ ਤੱਕ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕਾਫੀ ਤਲਖ਼ੀ ਵਧ ਗਈ ਸੀ।

ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਕੈਪਟਨ ਵਿਰੋਧੀ ਗੁੱਟ ਕਾਫੀ ਮਜ਼ਬੂਤ ਹੋਇਆ ਸੀ ਅਤੇ ਇਸ ਸਾਲ 18 ਸਤੰਬਰ ਨੂੰ ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਕਾਂਗਰਸ ਪਾਰਟੀ ਵਿੱਚ ਉਨ੍ਹਾਂ ਦੇ ਵੱਡੇ ਯੋਗਦਾਨ ਮਗਰੋਂ ਵੀ ਉਨ੍ਹਾਂ ਦਾ ਅਪਮਾਨ ਹੋਇਆ ਹੈ।

ਵੀਡੀਓ ਕੈਪਸ਼ਨ, ਕੈਪਟਨ ਅਮਰਿੰਦਰ ਸਿੰਘ

ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਸੀ ਕਿ ਉਹ ਕਾਂਗਰਸ ਪਾਰਟੀ ਵਿੱਚ ਨਹੀਂ ਰਹਿਣਗੇ। ਹਾਲਾਂਕਿ, ਉਨ੍ਹਾਂ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਵੀ ਨਹੀਂ ਦਿੱਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਦਿੱਲੀ ਜਾ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕਰ ਚੁੱਕੇ ਹਨ।

ਹਾਲਾਂਕਿ, ਉਸ ਵੇਲੇ ਉਨ੍ਹਾਂ ਨੇ ਇਸ ਵੇਲੇ ਮੁਲਾਕਾਤ ਦੇ ਏਜੰਡੇ ਨੂੰ ਪੰਜਾਬ ਦੀ ਸੁਰੱਖਿਆ ਨਾਲ ਜੁੜਿਆ ਹੀ ਦੱਸਿਆ ਸੀ।

ਕੈਪਟਨ ਅਮਰਿੰਦਰ ਦੇ ਐਲਾਨ ਦੀ ਟਾਈਮਿੰਗ ਦਿਲਚਸਪ

ਕੈਪਟਨ ਅਮਰਿੰਦਰ ਦਾ ਨਵੀਂ ਪਾਰਟੀ ਬਣਾਉਣ ਦੇ ਐਲਾਨ ਦੀ 'ਟਾਈਮਿੰਗ' ਬਹੁਤ ਦਿਲਚਸਪ ਹੈ। ਪਿਛਲੇ ਕੁਝ ਦਿਨਾਂ ਤੋਂ ਸਿੰਘੂ ਬਾਰਡਰ 'ਤੇ ਨਿਹੰਗਾਂ ਦੇ ਹੱਥੋਂ ਹੋਏ ਕਤਲ ਤੋਂ ਬਾਅਦ ਮੰਗਲਵਾਰ ਨੂੰ ਇਹ ਤਸਵੀਰ ਸਾਹਮਣੇ ਆਈ ਹੈ।

ਇੱਕ ਨਿਹੰਗ ਜਥੇਦਾਰ ਤੇ ਖੇਤੀਬਾੜੀ ਮੰਤਰੀ ਤੋਮਰ ਦੀ ਤਸਵੀਰ ਸਾਹਮਣੇ ਆਈ ਹੈ। ਪੰਜਾਬ ਵਿੱਚ ਪੂਰੇ ਮਸਲੇ ਉੱਤੇ ਬਹਿਸ ਛਿੜੀ ਹੋਈ ਹੈ। ਕੇਂਦਰ ਸਰਕਾਰ ਅਤੇ ਭਾਜਪਾ ਉੱਤੇ ਕਈ ਪਾਸਿਓਂ ਸ਼ਬਦੀ ਹਮਲੇ ਹੋ ਰਹੇ ਹਨ।

ਅਮਿਤ ਸ਼ਾਹ ਤੇ ਕੈਪਟਨ ਅਮਰਿੰਦਰ ਸਿੰਘ

ਤਸਵੀਰ ਸਰੋਤ, RAVEEN THUKRAL / TWITTER

ਇਸ ਮਾਹੌਲ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਇਹ ਕਹਿਣਾ ਕਿ ਉਹ ਭਾਜਪਾ ਨਾਲ ਗਠਜੋੜ ਕਰ ਸਕਦੇ ਹਨ, ਭਾਜਪਾ ਲਈ ਇੱਕ ਰਾਹਤ ਦੀ ਖ਼ਬਰ ਹੈ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਪੰਜਾਬ ਦੇ ਭਵਿੱਖ ਲਈ ਜੰਗ ਸ਼ੁਰੂ ਹੋਈ - ਕੈਪਟਨ

ਕੈਪਟਨ ਅਮਰਿੰਦਰ ਨੇ ਕਿਹਾ, "ਪੰਜਾਬ ਦੇ ਭਵਿੱਖ ਲਈ ਜੰਗ ਸ਼ੁਰੂ ਹੋ ਗਈ ਹੈ। ਛੇਤੀ ਹੀ ਅਸੀਂ ਪਾਰਟੀ ਦਾ ਐਲਾਨ ਕਰ ਸਕਦੇ ਹਾਂ।"

ਕੈਪਟਨ ਅਮਰਿੰਦਰ ਨੇ ਕਿਹਾ, "ਮੈਂ ਉਦੋਂ ਤੱਕ ਆਰਾਮ ਨਹੀਂ ਕਰ ਸਕਦਾ ਜਦੋਂ ਤੱਕ ਆਪਣੇ ਲੋਕਾਂ ਅਤੇ ਸੂਬੇ ਦਾ ਭਵਿੱਖ ਸੁਰੱਖਿਅਤ ਨਹੀਂ ਕਰ ਦਿੰਦਾ। ਪੰਜਾਬ ਨੂੰ ਸਿਆਸੀ ਸਥਿਰਤਾ, ਅੰਦਰੂਨੀ ਤੇ ਬਾਹਰੀ ਖ਼ਤਰਿਆਂ ਤੋਂ ਸੁਰੱਖਿਆ ਦੀ ਲੋੜ ਹੈ।"

ਵੀਡੀਓ ਕੈਪਸ਼ਨ, ਅਸਤੀਫੇ ਤੋਂ ਬਾਅਦ ਅਗਲੀ ਰਣਨੀਤੀ ਬਾਰੇ ਬੋਲੇ ਕੈਪਟਨ (ਵੀਡੀਓ ਸਤੰਬਰ 2021 ਦਾ ਹੈ)

"ਮੈਂ ਆਪਣੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਵਾਂਗਾ ਜੋ ਅੱਜ ਦਾਅ 'ਤੇ ਹੈ।"

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਵਿਚਾਰਧਾਰਾ ਨਾਲ ਮੇਲ ਖਾਣ ਵਾਲੇ ਅਤੇ ਅਕਾਲੀ ਦਲ ਤੋਂ ਵੱਖ ਹੋਏ ਖ਼ਾਸ ਤੌਰ 'ਤੇ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਵੀ ਗਠਜੋੜ ਕਰਨ ਬਾਰੇ ਸੋਚ ਰਹੇ ਹਨ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਕੈਪਟਨ ਦੀ ਗੱਲ ਦਾ ਸੁਖਦੇਵ ਢੀਂਡਸਾ ਨੇ ਕੀ ਦਿੱਤਾ ਜਵਾਬ

ਬੀਬੀਸੀ ਪੰਜਾਬੀ ਦੇ ਸਹਿਯੋਗੀ ਸਰਬਜੀਤ ਸਿੰਘ ਧਾਲੀਵਾਲ ਨਾਲ ਫੋਨ 'ਤੇ ਗੱਲਬਾਤ 'ਤੇ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਅਜੇ ਮੈਂ ਨਾ ਸੁਣਿਆ ਹੈ ਤੇ ਨਾ ਹੀ ਦੇਖਿਆ। ਮੇਰੀ ਕੈਪਟਨ ਨਾਲ ਪਿਛਲੇ ਤਿੰਨ ਸਾਲ ਤੋਂ ਮੁਲਾਕਾਤ ਨਹੀਂ ਹੋਈ। ਕੈਪਟਨ ਨਾਲ ਮਿਲ ਕੇ ਚੱਲਣਾ ਹੈ ਜਾਂ ਨਹੀਂ ਇਹ ਮੇਰਾ ਫੈਸਲਾ ਨਹੀਂ ਹੋਵੇਗਾ, ਸਗੋਂ ਪਾਰਟੀ ਦਾ ਹੋਵੇਗਾ।

ਜਦੋਂ ਕੈਪਟਨ ਨੇ ਭਾਜਪਾ ਨਾਲ ਜਾਣ ਨੂੰ 'ਬੇਤੁਕੀਆਂ ਕਹਾਣੀਆਂ' ਕਿਹਾ ਸੀ

ਜਦੋਂ ਪਰਗਟ ਸਿੰਘ ਨੇ 14 ਅਕਤੂਬਰ ਨੂੰ ਕਿਹਾ ਸਮਾਚਾਰ ਏਜੰਸੀ ਏਐੱਨਆਈ ਨੂੰ ਕਿਹਾ ਸੀ, "ਮੈਂ ਹਮੇਸ਼ਾ ਕਹਿੰਦਾ ਸੀ ਕਿ ਕੈਪਟਨ ਭਾਜਪਾ ਨਾਲ ਹਨ, ਇਹ ਜਾਂ ਤਾਂ ਝੋਨੇ ਦੀ ਖਰੀਦ ਵਿੱਚ ਦੇਰੀ ਕਰਵਾਉਣ ਲਈ ਦਿੱਲੀ ਗਏ ਹਨ ਜਾਂ ਪੰਜਾਬ ਬੀਐੱਸਐੱਫ ਨੂੰ ਪੰਜਾਬ ਵਿੱਚ ਤਾਇਨਾਤ ਕਰਨ ਲਈ ਗਏ ਹਨ।"

"ਇਸ ਤੋਂ ਤੁਹਾਡਾ ਗਵਰਨਰ ਰੂਲ ਲਾਗੂ ਕਰਨ ਦਾ ਮਕਸਦ ਉਜਾਗਰ ਹੁੰਦਾ ਹੈ।"

ਇਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਟਵੀਟ ਕਰ ਕੇ ਕਿਹਾ ਸੀ ਕਿ ਇਹ ਸੂਬੇ ਦੇ ਮੰਤਰੀ ਦੀ ਗ਼ੈਰ-ਜ਼ਿੰਮੇਵਾਰੀ ਦੀ ਹੱਦ ਹੈ।

"ਤੁਸੀਂ ਅਤੇ ਨਵਜੋਤ ਸਿੰਘ ਸਿੱਧੂ ਸਪੱਸ਼ਟ ਤੌਰ 'ਤੇ ਇੱਕੋ-ਜਿਹੇ ਹੋ। ਸਸਤੇ ਪ੍ਰਚਾਰ ਅਤੇ ਬੇਤੁਕੀਆਂ ਕਹਾਣੀਆਂ ਘੜਨ ਤੋਂ ਇਲਾਵਾ ਹੋਰ ਕੁਝ ਨਹੀਂ ਕਰ ਸਕਦੇ।"

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਇਹ ਵੀ ਪੜ੍ਹੋ:

ਇਹ ਵੀ ਵੇਖੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)