ਅਰੂਸਾ ਆਲਮ ਨਾਲ ਨਿੱਜੀ ਤਸਵੀਰਾਂ ਰਾਹੀਂ ਅੱਗੇ ਵਧਿਆ ਕਾਂਗਰਸ ਦਾ ਸਿਆਸੀ ਟਕਰਾਅ - ਪ੍ਰੈਸ ਰੀਵਿਊ

ਰਜ਼ੀਆ ਸੁਲਤਾਨਾ

ਤਸਵੀਰ ਸਰੋਤ, RAVEEN THUKRAL/TWITTER

ਤਸਵੀਰ ਕੈਪਸ਼ਨ, ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਅਰੂਸਾ ਆਲਮ ਦੀ ਫਾਈਲ ਤਸਵੀਰ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਾਂਗਰਸ ਆਗੂਆਂ ਵਿਚਕਾਰ ਮਤਭੇਦ ਸੋਸ਼ਲ ਮੀਡੀਆ ਰਾਹੀਂ ਖੁੱਲ੍ਹ ਕੇ ਸਾਹਮਣੇ ਆ ਰਹੇ ਹਨ।

ਜਿੱਥੇ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ -ਨਵਜੋਤ ਸਿੰਘ ਸਿੱਧੂ ਅਤੇ ਕੈਪਟਨ-ਸੁਖਜਿੰਦਰ ਸਿੰਘ ਰੰਧਾਵਾ ਵਿਚਕਾਰ ਟਵਿੱਟਰ 'ਤੇ ਬਿਆਨਬਾਜ਼ੀ ਚਰਚਾ ਦਾ ਵਿਸ਼ਾ ਬਣੇ ਰਹੇ। ਹਣ ਕੈਪਟਨ ਅਮਰਿੰਦਰ ਸਿੰਘ ਨੇ ਅਰੂਸਾ ਦੀਆਂ ਕੁਝ ਤਸਵੀਰਾਂ ਰਾਹੀਂ ਸੋਸ਼ਲ ਮੀਡੀਆ ਜੰਗ ਨੂੰ ਅੱਗੇ ਵਧਾਇਆ ਹੈ।

ਅੰਗਰੇਜ਼ੀ ਅਖ਼ਬਾਰ 'ਦਿ ਟ੍ਰਿਬਿਊਨ' ਵਿਚ ਛਪੀ ਖਬਰ ਮੁਤਾਬਕ ਇਸ 'ਟਵਿੱਟਰ ਵਾਰ' ਵਿੱਚ ਹੁਣ ਸਾਬਕਾ ਆਈਪੀਐਸ ਅਤੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਮੁਹੰਮਦ ਮੁਸਤਫ਼ਾ ਵੀ ਸ਼ਾਮਲ ਹੋ ਗਏ ਹਨ।

ਉਨ੍ਹਾਂ ਨੇ ਸਾਬਕਾ ਡੀਜੀਪੀ ਦਿਨਕਰ ਗੁਪਤਾ ਅਤੇ ਸਾਬਕਾ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਅਰੂਸਾ ਆਲਮ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਤੇ ਸ਼ੇਅਰ ਕਰਦੇ ਹੋਏ ਸਵਾਲ ਚੁੱਕੇ।

ਸਾਬਕਾ ਡੀਜੀਪੀ ਦਿਨਕਰ ਗੁਪਤਾ

ਤਸਵੀਰ ਸਰੋਤ, MOHD MUSTAFA/TWITTER

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਰੂਸਾ ਆਲਮ ਦੇ ਆਈਐੱਸਆਈ ਨਾਲ ਕਥਿਤ ਸਬੰਧਾਂ ਉੱਪਰ ਟਿੱਪਣੀ ਤੋਂ ਬਾਅਦ ਇਸ ਵਿਵਾਦ ਚਰਚਾ ਦਾ ਵਿਸ਼ਾ ਬਣਿਆ। ਇਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਵੱਲੋਂ ਸੋਨੀਆ ਗਾਂਧੀ ਅਤੇ ਦੋ ਸਾਲਾਂ ਦੀ ਇਕ ਤਸਵੀਰ ਵੀ ਜਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ:

ਮੁਹੰਮਦ ਮੁਸਤਫ਼ਾ ਨੂੰ ਜਵਾਬ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਜਾਰੀ ਕਰਦੇ ਹੋਏ ਮੁਹੰਮਦ ਮੁਸਤਫਾ ਦੀ ਪਤਨੀ ਰਜ਼ੀਆ ਸੁਲਤਾਨਾ ਅਤੇ ਉਨ੍ਹਾਂ ਦੀ ਨੂੰਹ ਨਾਲ ਅਰੂਸਾ ਆਲਮ ਨੇ ਕੁਝ ਤਸਵੀਰਾਂ ਟਵਿੱਟਰ 'ਤੇ ਸਾਂਝੀਆਂ ਕੀਤੀਆਂ ਅਤੇ ਸਵਾਲ ਚੁੱਕੇ।

ਟਿਕੈਤ ਦਾ ਦਾਅਵਾ-ਕਿਸਾਨਾਂ ਨੇ ਤੰਬੂ ਹਟਾਏ ਪਰ ਪੁਲੀਸ ਨੇ ਰੋਕੀ ਰਸਤੇ

ਦਿੱਲੀ-ਉੱਤਰ ਪ੍ਰਦੇਸ਼ ਦੀ ਗਾਜ਼ੀਪੁਰ ਸਰਹੱਦ 'ਤੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਸਰਵਿਸ ਲੇਨ ਉੱਪਰੋਂ ਤੱਬੂ ਹਟਾ ਲੈਣ ਦੇ ਬਾਵਜੂਦ ਦਿੱਲੀ ਪੁਲੀਸ ਨੇ ਰੋਕਾਂ ਨਹੀਂ ਹਟਾਈਆਂ।

'ਪੰਜਾਬੀ ਟ੍ਰਿਬਿਊਨ' ਵਿੱਚ ਛਪੀ ਖ਼ਬਰ ਮੁਤਾਬਕ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਨੇ ਆਖਿਆ ਕੇ ਬੈਰੀਕੇਡ ਲਈ ਪੁਲੀਸ ਜ਼ਿੰਮੇਵਾਰ ਹੈ ਨਾ ਕਿ ਕਿਸਾਨ। ਉਨ੍ਹਾਂ ਵੱਲੋਂ ਬੈਰੀਕੇਡ ਤੇ ਨਾਅਰੇ ਵੀ ਲਿਖੇ ਗਏ।

ਰਾਕੇਸ਼ ਟਿਕੈਤ

ਤਸਵੀਰ ਸਰੋਤ, RAKESH TKAIT/TWITTER

ਇਨ੍ਹਾਂ ਨਾਅਰਿਆਂ ਰਾਹੀਂ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ, ਇਸ ਸਮੇਂ ਨਾਲ ਦਿੱਲੀ ਪੁਲੀਸ ਵੱਲੋਂ ਬੈਰੀਕੇਡ ਹੋਰ ਸਖ਼ਤ ਕੀਤੇ ਗਏ ਹਾਂ। ਜਿਨ੍ਹਾਂ ਵਿਚ ਕੰਡਿਆਲੀਆਂ ਤਾਰਾਂ ਅਤੇ ਸੀਮਿੰਟ ਦੀ ਵਰਤੋਂ ਵੀ ਸ਼ਾਮਲ ਹੈ।

ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਤੋਂ ਬਾਅਦ ਵੀ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਆਖਿਆ ਗਿਆ ਸੀ ਕਿ ਕਿਸਾਨਾਂ ਨੇ ਨਹੀਂ ਰੋਕੀਆਂ ਅਤੇ ਇਹ ਰੋਕ ਪੁਲਿਸ ਵੱਲੋਂ ਲਗਾਈ ਗਈ ਹੈ।

ਯੋਗੇਂਦਰ ਯਾਦਵ ਜਿਨ੍ਹਾਂ ਨੂੰ ਇੱਕ ਮਹੀਨੇ ਲਈ ਸੰਯੁਕਤ ਕਿਸਾਨ ਮੋਰਚਾ ਤੋਂ ਸਸਪੈਂਡ ਕੀਤਾ ਗਿਆ ਹੈ, ਬਾਰੇ ਟਕੈਤ ਨੇ ਆਖਿਆ ਕਿ ਉਹ ਮਹੀਨੇ ਦੀ ਛੁੱਟੀ 'ਤੇ ਗਏ ਹਨ।

ਪੂਰੇ ਦੇਸ਼ ਦੀ ਨਾਕਾਮੀ:ਵਰੁਣ ਗਾਂਧੀ

ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਇੱਕ ਵਾਰ ਫੇਰ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦਾ ਪੱਖ ਪੂਰਿਆ ਹੈ।

ਪੰਜਾਬੀ ਟ੍ਰਿਬਿਊਨ ਵਿੱਚ ਛਪੀ ਇੱਕ ਖ਼ਬਰ ਮੁਤਾਬਕ ਵਰੁਣ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਕਿਸਾਨ ਵੱਲੋਂ ਆਪਣੀ ਫਸਲ ਸਾੜਨ ਦੀ ਵੀਡੀਓ ਸ਼ੇਅਰ ਕੀਤੀ ਹੈ।

ਵਰੁਣ ਗਾਂਧੀ

ਤਸਵੀਰ ਸਰੋਤ, VARUN GANDHI/TWITTER

ਵਰੁਣ ਗਾਂਧੀ ਨੇ ਲਿਖਿਆ ਕਿ ਜੇਕਰ ਅਸੀਂ ਅੰਨਦਾਤੇ ਦੀ ਰਾਖੀ ਨਹੀਂ ਕਰ ਸਕਦੇ ਤਾਂ ਇਹ ਪੂਰੇ ਦੇਸ਼ ਦੀ ਨਾਕਾਮੀ ਹੈ।

ਵਰੁਣ ਗਾਂਧੀ ਨੇ ਇਹ ਵੀ ਲਿਖਿਆ ਕਿ ਸਮੋਧ ਸਿੰਘ ਵੱਲੋਂ ਕਈ ਦਿਨ ਮੰਡੀਆਂ ਦੇ ਚੱਕਰ ਲਗਾਏ ਗਏ ਪਰ ਝੋਨੇ ਦੀ ਫ਼ਸਲ ਨਹੀਂ ਵਿਕੀ। ਇਸ ਤੋਂ ਪਰੇਸ਼ਾਨ ਹੋ ਕੇ ਕਿਸਾਨ ਨੇ ਆਪਣੀ ਫਸਲ ਨੂੰ ਅੱਗ ਦੇ ਹਵਾਲੇ ਕਰ ਦਿੱਤਾ।

ਇਸ ਦੇ ਨਾਲ ਹੀ ਵਰੁਣ ਗਾਂਧੀ ਨੇ ਟਿੱਪਣੀ ਕੀਤੀ ਕਿ ਖੇਤੀ ਨੀਤੀ ਬਾਰੇ ਮੁੜ ਤੋਂ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਵਰੁਣ ਗਾਂਧੀ ਨੇ ਪਹਿਲਾਂ ਵੀ ਕਿਸਾਨਾਂ ਦੇ ਹੱਕ ਵਿੱਚ ਸਰਕਾਰ ਨੂੰ ਅਪੀਲ ਕੀਤੀ ਹੈ। ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਸਿੰਘ ਨੇ ਵੀ ਮੀਡੀਆ ਵਿਚ ਬਿਆਨ ਦਿੱਤਾ ਸੀ ਕਿ ਜੇਕਰ ਕਿਸਾਨਾਂ ਦੇ ਮਸਲੇ ਹੱਲ ਨਹੀਂ ਕੀਤੇ ਗਏ ਤਾਂ ਭਾਜਪਾ ਸਰਕਾਰ ਦਾ ਮੁੜ ਸੱਤਾ ਵਿੱਚ ਆਉਣਾ ਔਖਾ ਹੋ ਜਾਵੇਗਾ।

ਇਹ ਵੀ ਪੜ੍ਹੋ:

ਇਹ ਵੀ ਵੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)