ਸ਼ਿਲੌਂਗ ਦੀ ਪੰਜਾਬੀ ਲੇਨ ਹੁਣ ਮੇਘਾਲਿਆ ਸਰਕਾਰ ਦੀ ਮਲਕੀਅਤ -ਪ੍ਰੈੱਸ ਰੀਵਿਊ

ਪੰਜਾਬੀ ਲੇਨ

ਤਸਵੀਰ ਸਰੋਤ, FAISAL MOHAMMAD ALI

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਸ਼ਿਲੌਂਗ ਦੀ ਪੰਜਾਬੀ ਲੇਨ ਦੀ ਮਾਲਿਕ ਹੁਣ ਮੇਘਾਲਿਆ ਸਰਕਾਰ ਹੋਵੇਗੀ। ਪਿਛਲੇ ਤਿੰਨ ਸਾਲਾਂ ਤੋਂ ਵਿਵਾਦ ਤੋਂ ਬਾਅਦ ਇਹ ਥਾਂ ਲਗਾਤਾਰ ਚਰਚਾ ਦਾ ਵਿਸ਼ਾ ਰਹੀ ਹੈ ।

ਅੰਗਰੇਜ਼ੀ ਅਖ਼ਬਾਰ 'ਦਿ ਟ੍ਰਿਬਿਊਨ' ਦੀ ਖ਼ਬਰ ਮੁਤਾਬਕ ਇੱਥੇ ਰਹਿਣ ਵਾਲੇ ਲੋਕਾਂ ਨੂੰ ਦੂਸਰੀ ਜਗ੍ਹਾ 'ਤੇ ਭੇਜਿਆ ਜਾਵੇਗਾ। ਖ਼ਬਰ ਮੁਤਾਬਕ 12,444 ਵਰਗ ਮੀਟਰ ਦੇ ਇਸ ਖੇਤਰ ਲਈ ਸੂਬਾ ਸਰਕਾਰ ਨੇ ਤਕਰੀਬਨ ਦੋ ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਹੈ।

ਸ਼ਿਲੌਂਗ ਦੀ ਪੰਜਾਬੀ ਲੇਨ ਵਿਚ ਜ਼ਿਆਦਾਤਰ ਸਿੱਖ ਰਹਿੰਦੇ ਹਨ। ਹਰੀਜਨ ਪੰਚਾਇਤ ਕਮੇਟੀ, ਜੋ ਉੱਥੇ ਰਹਿੰਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਹੈ ਮੁਤਾਬਕ ਲਗਭਗ ਦੋ ਸਦੀਆਂ ਪਹਿਲਾਂ ਸਿੱਖ ਇੱਥੇ ਆ ਕੇ ਵਸੇ ਸਨ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਜਗ੍ਹਾ ਬ੍ਰਿਟਿਸ਼ ਰਾਜ ਸਮੇਂ ਮੁਹੱਈਆ ਕਰਵਾਈ ਗਈ ਸੀ।

ਇਹ ਵੀ ਪੜ੍ਹੋ-

ਚਾਰ ਅਕਤੂਬਰ ਨੂੰ ਕੈਬਨਿਟ ਦੀ ਬੈਠਕ ਵਿੱਚ ਇਸ ਜਗ੍ਹਾ ਬਾਰੇ ਫ਼ੈਸਲਾ ਲਿਆ ਗਿਆ ਸੀ। ਹਰੀਜਨ ਪੰਚਾਇਤ ਕਮੇਟੀ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਮੁਤਾਬਕ ਇਹ ਮਾਮਲਾ ਪਹਿਲਾਂ ਹੀ ਮੇਘਾਲਿਆ ਦੀ ਹਾਈ ਕੋਰਟ ਵਿੱਚ ਹੈ।

ਹਰੀਜਨ ਪੰਚਾਇਤ ਕਮੇਟੀ ਵੱਲੋਂ ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਤੀ ਨਾਰਾਜ਼ਗੀ ਜਤਾਈ ਗਈ ਸੀ ਕਿ ਉਨ੍ਹਾਂ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ।

ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਆਪਣੇ ਆਪਣੇ ਵਫ਼ਦ ਵੀ ਸ਼ਿਲਾਂਗ ਭੇਜੇ ਗਏ ਸਨ।

2018 ਦੌਰਾਨ ਸਿੱਖ ਅਤੇ ਸਥਾਨਕ ਖਾਸੀ ਲੋਕਾਂ ਵਿੱਚ ਵਿਵਾਦ ਤੋਂ ਬਾਅਦ ਇੱਥੇ ਇੰਟਰਨੈੱਟ ਸੇਵਾਵਾਂ ਉਪਰ ਰੋਕ ਲਗਾ ਦਿੱਤੀ ਗਈ ਸੀ ਅਤੇ ਸ਼ਹਿਰ ਵਿਚ ਕਰਫਿਊ ਲਗਾਇਆ ਗਿਆ ਸੀ।

ਹਰਿਆਣਾ ਸਣੇ 11 ਸੂਬਿਆਂ ਵਿੱਚ ਜ਼ਿਮਨੀ ਚੋਣਾਂ ਅੱਜ

3 ਤਿੰਨ ਲੋਕ ਸਭਾ ਅਤੇ 29 ਵਿਧਾਨ ਸਭਾ ਹਲਕਿਆਂ ਵਿਚ ਸ਼ਨੀਵਾਰ ਨੂੰ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਹ ਚੋਣਾਂ ਦੇਸ਼ ਦੇ 11 ਸੂਬਿਆਂ ਵਿੱਚ ਹੋਣਗੀਆਂ।

ਅੰਗਰੇਜ਼ੀ ਅਖ਼ਬਾਰ 'ਦਿ ਹਿੰਦੂ' ਦੀ ਖਬਰ ਮੁਤਾਬਕ ਇਨ੍ਹਾਂ ਸੂਬਿਆਂ ਵਿੱਚ ਬਿਹਾਰ, ਮਹਾਰਾਸ਼ਟਰ, ਹਰਿਆਣਾ, ਤੇਲੰਗਾਨਾ, ਅਸਾਮ,ਕਰਨਾਟਕ ਆਦਿ ਸ਼ਾਮਲ ਹਨ। ਦਾਦਰ ਨਗਰ ਹਵੇਲੀ, ਹਿਮਾਚਲ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਲੋਕ ਸਭਾ ਜ਼ਿਮਨੀ ਚੋਣਾਂ ਹਨ।

ਚੋਣ ਕਮਿਸ਼ਨ

ਤਸਵੀਰ ਸਰੋਤ, AFP

ਚੋਣ ਕਮਿਸ਼ਨ ਮੁਤਾਬਕ ਸੁਰੱਖਿਆ ਅਤੇ ਕੋਰੋਨਾਵਾਇਰਸ ਖ਼ਿਲਾਫ਼ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਵਿੱਚ ਏਲਨਾਬਾਦ ਦੀ ਸੀਟ ਇੰਡੀਅਨ ਨੈਸ਼ਨਲ ਲੋਕ ਦਲ ਲਈ ਕਾਫੀ ਅਹਿਮ ਮੰਨੀ ਜਾ ਰਹੀ ਹੈ।

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਭੈ ਚੌਟਾਲਾ ਨੇ ਇੱਥੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਹੁਣ ਭਾਜਪਾ ਨੇ ਸਾਬਕਾ ਵਿਧਾਇਕ ਗੋਪਾਲ ਕਾਂਡਾ ਦੇ ਭਰਾ ਗੋਬਿੰਦ ਕਾਂਡਾ ਨੂੰ ਇੱਥੋਂ ਉਮੀਦਵਾਰ ਬਣਾਇਆ ਹੈ।

ਬੀਬੀਸੀ ਪੰਜਾਬੀ ਨੂੰ ਆਪਣੇ ਮੋਬਾਈਲ ਦੀ ਹੋਮ ਸਕਰੀਨ ਉੱਤੇ ਇੰਝ ਲੈ ਕੇ ਆਓ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਹਿਮਾਚਲ ਪ੍ਰਦੇਸ਼ ਵਿਚ ਮੰਡੀ ਲੋਕ ਸਭਾ, ਅਰਕੀ ,ਫਤਿਹਪੁਰ, ਜੁੱਬਲ ਕੋਟਖਾਈ ਵਿਧਾਨ ਸਭਾ ਨੂੰ ਅਹਿਮ ਦੇਖਿਆ ਜਾ ਰਿਹਾ ਹੈ ਕਿਉਂਕਿ ਅਗਲੇ ਸਾਲ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਐਲਾਨ ਦੋ ਨਵੰਬਰ ਨੂੰ ਕੀਤਾ ਜਾਵੇਗਾ।

ਕੇਂਦਰੀ ਵਿੱਤ ਮੰਤਰਾਲੇ ਵੱਲੋਂ ਪੀਐਫ ਉੱਪਰ ਵਿੱਤੀ ਵਰ੍ਹੇ ਲਈ ਵਿਆਜ ਦਰ ਤੈਅ

ਕੇਂਦਰੀ ਵਿੱਤ ਮੰਤਰਾਲੇ ਵੱਲੋਂ ਵਿੱਤੀ ਵਰ੍ਹੇ 2020-21 ਲਈ ਪ੍ਰੋਵੀਡੈਂਟ ਫੰਡ ਉੱਪਰ 8.5 ਫ਼ੀਸਦ ਵਿਆਜ ਦੀ ਦਰ ਤੈਅ ਕੀਤੀ ਗਈ ਹੈ।

ਅੰਗਰੇਜ਼ੀ ਅਖ਼ਬਾਰ ਦਾ ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਇਹ ਫ਼ੈਸਲਾ ਲਗਪਗ 6.5 ਕਰੋੜ ਲੋਕਾਂ ਨੂੰ ਪ੍ਰਭਾਵਿਤ ਕਰੇਗਾ।

ਖ਼ਬਰ ਮੁਤਾਬਕ ਕੇਂਦਰ ਸਰਕਾਰ ਪਹਿਲਾਂ ਹੀ ਇਸ ਨੂੰ ਪ੍ਰਵਾਨਗੀ ਦੇ ਚੁੱਕੀ ਸੀ ਹੁਣ ਰੁਜ਼ਗਾਰ ਮੰਤਰਾਲੇ ਵੱਲੋਂ ਇਸ ਨੂੰ ਸਹਿਮਤੀ ਦਿੱਤੀ ਗਈ ਹੈ।

ਈਪੀਐਫਓ

ਤਸਵੀਰ ਸਰੋਤ, AFP

ਈਪੀਐਫਓ ਉੱਪਰ ਵਿਆਜ ਦੀ ਦਰ ਲਗਪਗ ਸਭ ਤੋਂ ਜ਼ਿਆਦਾ ਹੈ। ਖਬਰ ਮੁਤਾਬਕ ਪਿਛਲੇ ਸਾਲ ਮਹਾਂਮਾਰੀ ਕਾਰਨ ਕਈ ਲੋਕਾਂ ਵੱਲੋਂ ਇਸ ਦੀ ਵਰਤੋਂ ਵੀ ਕੀਤੀ ਗਈ ਹੈ।

ਦੀਵਾਲੀ ਤੋਂ ਪਹਿਲਾਂ ਲਏ ਗਏ ਇਸ ਫ਼ੈਸਲੇ ਕਾਰਨ ਇੰਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ ਨੂੰ ਇਹ ਵਿਆਜ ਦੀ ਰਕਮ ਧਾਰਕਾਂ ਦੇ ਖਾਤਿਆਂ 'ਚ ਜਮ੍ਹਾ ਕਰਵਾਉਣ ਦੀ ਮਨਜ਼ੂਰੀ ਵੀ ਮਿਲ ਗਈ ਹੈ।

ਸੈਂਟਰਲ ਬੋਰਡ ਆਫ਼ ਟਰੱਸਟੀਜ਼ ਵੱਲੋਂ ਮਾਰਚ ਵਿੱਚ ਆਖਿਆ ਗਿਆ ਸੀ ਕਿ ਇਸ ਵਿੱਤੀ ਵਰ੍ਹੇ ਲਈ ਇਹ ਵਿਆਜ ਦਰ 8.5 ਫੀਸਦ ਹੀ ਰੱਖੀ ਜਾਵੇ।

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)