ਸ਼ਿਲੌਂਗ ਦੇ ਪੰਜਾਬੀ ਲੇਨ ਵਾਸੀਆਂ ਨੇ ਕਿਹਾ ਨਹੀਂ ਖਾਲੀ ਕਰਨਗੇ ਘਰ, ਜਾਰੀ ਰਹੇਗੀ ਲੜਾਈ - ਪ੍ਰੈੱਸ ਰਿਵੀਊ

ਤਸਵੀਰ ਸਰੋਤ, FAISAL MOHAMMAD ALI
ਸ਼ਿਲੌਂਗ ਦੀ ਪੰਜਾਬੀ ਲੇਨ ਦੇ ਵਾਸੀਆਂ ਵੱਲੋਂ ਆਪਣੇ ਘਰ ਖਾਲੀ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਪਣੇ ਘਰਾਂ ਦੀ ਰਾਖੀ ਲਈ ਮੇਘਾਲਿਆ ਸਰਕਾਰ ਖ਼ਿਲਾਫ਼ ਲੜਾਈ ਜਾਰੀ ਰੱਖਣਗੇ।
ਅੰਗਰੇਜ਼ੀ ਅਖ਼ਬਾਰ 'ਦਿ ਟ੍ਰਿਬਿਊਨ' ਦੀ ਖਬਰ ਮੁਤਾਬਕ ਹਰੀਜਨ ਪੰਚਾਇਤ ਕਮੇਟੀ ਜੋ ਇਨ੍ਹਾਂ ਪਰਿਵਾਰਾਂ ਨਾਲ ਸਬੰਧਿਤ ਹੈ, ਵੱਲੋਂ ਬੈਠਕ ਕੀਤੀ ਗਈ ਅਤੇ ਸਰਕਾਰ ਵੱਲੋਂ ਜ਼ਮੀਨ ਦਾ ਕਬਜ਼ਾ ਲੈਣ ਦੇ ਐਲਾਨ ਦਾ ਵਿਰੋਧ ਕੀਤਾ ਗਿਆ। ਕਮੇਟੀ ਦੇ ਸਕੱਤਰ ਗੁਰਜੀਤ ਸਿੰਘ ਮੁਤਾਬਕ ਇਸ ਲੇਨ ਵਿੱਚ ਸਿੱਖ ਪਰਿਵਾਰਾਂ ਦੇ ਨਾਲ-ਨਾਲ ਕੁਝ ਹਿੰਦੂ ਅਤੇ ਈਸਾਈ ਪਰਿਵਾਰ ਵੀ ਰਹਿੰਦੇ ਹਨ।
ਖ਼ਬਰ ਮੁਤਾਬਕ ਗੁਰਜੀਤ ਸਿੰਘ ਨੇ ਆਖਿਆ ਕਿ ਇਸ ਸਬੰਧ ਵਿਚ ਪਹਿਲਾਂ ਵੀ ਅਦਾਲਤ ਵੱਲੋਂ ਲੋਕਾਂ ਦੇ ਹੱਕ ਵਿੱਚ ਫੈਸਲਾ ਕੀਤਾ ਗਿਆ ਹੈ ਅਤੇ ਹੁਣ ਇਹ ਮਾਮਲਾ ਅਦਾਲਤ ਵਲੋਂ ਸਟੇਅ ਕੀਤਾ ਗਿਆ ਹੈ।
ਕੁਝ ਦਿਨ ਪਹਿਲਾਂ ਖ਼ਬਰ ਆਈ ਸੀ ਕਿ ਇੱਥੇ ਰਹਿਣ ਵਾਲੇ ਲੋਕਾਂ ਨੂੰ ਦੂਸਰੀ ਜਗ੍ਹਾ 'ਤੇ ਭੇਜਿਆ ਜਾਵੇਗਾ। ਖ਼ਬਰ ਮੁਤਾਬਕ 12,444 ਵਰਗ ਮੀਟਰ ਦੇ ਇਸ ਖੇਤਰ ਲਈ ਸੂਬਾ ਸਰਕਾਰ ਨੇ ਤਕਰੀਬਨ ਦੋ ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਹੈ।
ਸ਼ਿਲੌਂਗ ਦੀ ਪੰਜਾਬੀ ਲੇਨ ਵਿੱਚ ਜ਼ਿਆਦਾਤਰ ਸਿੱਖ ਰਹਿੰਦੇ ਹਨ। ਹਰੀਜਨ ਪੰਚਾਇਤ ਕਮੇਟੀ, ਜੋ ਉੱਥੇ ਰਹਿੰਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਹੈ ਮੁਤਾਬਕ ਲਗਭਗ ਦੋ ਸਦੀਆਂ ਪਹਿਲਾਂ ਸਿੱਖ ਇੱਥੇ ਆ ਕੇ ਵਸੇ ਸਨ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਜਗ੍ਹਾ ਬ੍ਰਿਟਿਸ਼ ਰਾਜ ਸਮੇਂ ਮੁਹੱਈਆ ਕਰਵਾਈ ਗਈ ਸੀ।
ਇਹ ਵੀ ਪੜ੍ਹੋ-
ਚਾਰ ਅਕਤੂਬਰ ਨੂੰ ਕੈਬਨਿਟ ਦੀ ਬੈਠਕ ਵਿੱਚ ਇਸ ਜਗ੍ਹਾ ਬਾਰੇ ਫ਼ੈਸਲਾ ਲਿਆ ਗਿਆ ਸੀ। ਹਰੀਜਨ ਪੰਚਾਇਤ ਕਮੇਟੀ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਮੁਤਾਬਕ ਇਹ ਮਾਮਲਾ ਪਹਿਲਾਂ ਹੀ ਮੇਘਾਲਿਆ ਦੀ ਹਾਈ ਕੋਰਟ ਵਿੱਚ ਹੈ।
ਹਰੀਜਨ ਪੰਚਾਇਤ ਕਮੇਟੀ ਵੱਲੋਂ ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਤੀ ਨਾਰਾਜ਼ਗੀ ਜਤਾਈ ਗਈ ਸੀ ਕਿ ਉਨ੍ਹਾਂ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ।
ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਆਪਣੇ ਆਪਣੇ ਵਫ਼ਦ ਵੀ ਸ਼ਿਲਾਂਗ ਭੇਜੇ ਗਏ ਸਨ।
2018 ਦੌਰਾਨ ਸਿੱਖ ਅਤੇ ਸਥਾਨਕ ਖਾਸੀ ਲੋਕਾਂ ਵਿੱਚ ਵਿਵਾਦ ਤੋਂ ਬਾਅਦ ਇੱਥੇ ਇੰਟਰਨੈੱਟ ਸੇਵਾਵਾਂ ਉਪਰ ਰੋਕ ਲਗਾ ਦਿੱਤੀ ਗਈ ਸੀ ਅਤੇ ਸ਼ਹਿਰ ਵਿੱਚ ਕਰਫਿਊ ਲਗਾਇਆ ਗਿਆ ਸੀ।
2013 ਨਰਿੰਦਰ ਮੋਦੀ ਦੀ ਪਟਨਾ ਰੈਲੀ ਦੌਰਾਨ ਧਮਾਕੇ ਲਈ ਚਾਰ ਨੂੰ ਸਜ਼ਾ- ਏ -ਮੌਤ
ਪਟਨਾ ਦੀ ਇਕ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਚਾਰ ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ 2013 ਵਿੱਚ ਪ੍ਰਧਾਨ ਮੰਤਰੀ ਉਮੀਦਵਾਰ ਨਰਿੰਦਰ ਮੋਦੀ ਦੀ ਪਟਨਾ ਰੈਲੀ ਦੌਰਾਨ ਹੋਏ ਧਮਾਕੇ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਸੁਣਾਈ ਗਈ ਹੈ।

ਤਸਵੀਰ ਸਰੋਤ, Getty Images
ਅੰਗਰੇਜ਼ੀ ਅਖ਼ਬਾਰ 'ਦਿ ਟਾਈਮਜ਼ ਆਫ ਇੰਡੀਆ' ਦੀ ਖ਼ਬਰ ਮੁਤਾਬਕ ਇਸ ਕੇਸ 'ਚ ਨੌਂ ਲੋਕਾਂ ਨੂੰ ਦੋਸ਼ੀ ਪਾਇਆ ਗਿਆ। ਜਿੱਥੇ ਚਾਰ ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਥੇ ਦੋ ਨੂੰ ਉਮਰ ਕੈਦ ਅਤੇ ਦੋ ਨੂੰ ਦਸ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਕ ਦੋਸ਼ੀ ਨੂੰ ਸੱਤ ਸਾਲ ਦੀ ਕੈਦ ਦੀ ਸਜ਼ਾ ਦਿੱਤੀ ਗਈ ਹੈ।
ਬੀਬੀਸੀ ਪੰਜਾਬੀ ਨੂੰ ਆਪਣੇ ਮੋਬਾਈਲ ਦੀ ਹੋਮ ਸਕਰੀਨ ਉੱਤੇ ਇੰਝ ਲੈ ਕੇ ਆਓ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਅਕਤੂਬਰ 2013 ਵਿੱਚ ਉਸ ਵੇਲੇ ਗੁਜਰਾਤ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਉਮੀਦਵਾਰ ਨਰਿੰਦਰ ਮੋਦੀ ਦੀ ਪਟਨਾ ਦੇ ਗਾਂਧੀ ਮੈਦਾਨ ਵਿਖੇ ਰੈਲੀ ਸੀ। ਇਨ੍ਹਾਂ ਧਮਾਕਿਆਂ ਦੀ ਜਾਂਚ ਦੀ ਜ਼ਿੰਮੇਵਾਰੀ ਐਨਆਈਏ ਨੂੰ ਸੌਂਪ ਦਿੱਤੀ ਗਈ ਸੀ। ਪਟਨਾ ਵਿੱਚ ਕੁੱਲ ਛੇ ਧਮਾਕੇ ਹੋਏ ਸਨ। ਗਾਂਧੀ ਮੈਦਾਨ ਅਤੇ ਪਟਨਾ ਰੇਲਵੇ ਸਟੇਸ਼ਨ ਵੀ ਇਹਨਾਂ ਥਾਵਾਂ ਵਿੱਚ ਸ਼ਾਮਲ ਸਨ।
ਇਨ੍ਹਾਂ ਧਮਾਕਿਆਂ ਵਿੱਚ ਛੇ ਲੋਕਾਂ ਦੀ ਮੌਤ ਹੋਈ ਸੀ ਅਤੇ ਦਰਜਨਾਂ ਲੋਕ ਜ਼ਖ਼ਮੀ ਹੋਏ ਸਨ।
ਆਸਟਰੇਲੀਆ ਵੱਲੋਂ ਕੋਵੈਕਸੀਨ ਨੂੰ ਹਰੀ ਝੰਡੀ
ਆਸਟਰੇਲੀਆ ਵੱਲੋਂ ਭਾਰਤ ਵਿੱਚ ਬਣੇ ਕੋਰੋਨਾਵਾਇਰਸ ਖ਼ਿਲਾਫ਼ ਟੀਕੇ ਕੋਵੈਕਸੀਨ ਨੂੰ ਮਾਨਤਾ ਦੇ ਦਿੱਤੀ ਗਈ ਹੈ। ਭਾਰਤ ਦੇ ਦੂਸਰੇ ਟੀਕੇ ਕੋਵੀਸ਼ੀਲਡ ਨੂੰ ਆਸਟਰੇਲੀਆ ਨੇ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਸੀ।
ਅੰਗਰੇਜ਼ੀ ਅਖ਼ਬਾਰ 'ਦਿ ਇੰਡੀਅਨ ਐਕਸਪ੍ਰੈੱਸ' ਦੇ ਹਵਾਲੇ ਤੋਂ ਲੱਗੀ ਖ਼ਬਰ ਮੁਤਾਬਕ ਸੋਮਵਾਰ ਨੂੰ ਆਸਟਰੇਲੀਆ ਦੇ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਬਾਰੇ ਰੈਗੂਲੇਟਰ ਥੈਰਾਪੈਟਿਕ ਗੁਡਜ਼ ਐਡਮਿਨਿਸਟਰੇਸ਼ਨ ਨੇ ਰਸਮੀ ਤੌਰ ਤੇ ਕੋਵੈਕਸੀਨ ਨੂੰ ਹਰੀ ਝੰਡੀ ਦਿੱਤੀ। ਐਤਵਾਰ ਨੂੰ ਲਗਭਗ 20 ਮਹੀਨਿਆਂ ਬਾਅਦ ਆਸਟਰੇਲੀਆ ਨੇ ਆਪਣੀਆਂ ਸਰਹੱਦਾਂ ਦੂਸਰੇ ਦੇਸ਼ਾਂ ਲਈ ਖੋਲ੍ਹੀਆਂ ਹਨ।
ਇਸ ਮਨਜ਼ੂਰੀ ਨਾਲ ਆਸਟਰੇਲੀਆ ਵਿੱਚ ਪੜ੍ਹਦੇ ਭਾਰਤੀ ਵਿਦਿਆਰਥੀਆਂ ਅਤੇ ਹੋਰ ਕਾਮਿਆਂ ਨੂੰ ਫਾਇਦਾ ਹੋਵੇਗਾ।

ਤਸਵੀਰ ਸਰੋਤ, Getty Images
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟਰੇਲੀਆ ਦੇ ਫ਼ੈਸਲੇ ਤੋਂ ਬਾਅਦ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮਾਰਿਸਨ ਦਾ ਧੰਨਵਾਦ ਕੀਤਾ ਹੈ ਅਤੇ ਇਸ ਨੂੰ ਆਸਟਰੇਲੀਆ ਅਤੇ ਭਾਰਤ ਦੇ ਕੋਵਿਡ ਨਾਲ ਲੜਾਈ ਵਿਰੁੱਧ ਇੱਕ ਮਹੱਤਵਪੂਰਨ ਕਦਮ ਦੱਸਿਆ।
ਕੋਵੈਕਸੀਨ ਦੇ ਨਾਲ ਨਾਲ ਆਸਟਰੇਲੀਆ ਨੇ ਚੀਨ ਦੇ ਬਣੇ ਸਾਈਨੋਫ਼ਾਰਮ ਟੀਕੇ ਨੂੰ ਵੀ ਮਨਜ਼ੂਰੀ ਦਿੱਤੀ ਹੈ।
ਉਧਰ ਅੰਗਰੇਜ਼ੀ ਅਖ਼ਬਾਰ 'ਦਿ ਗਾਰਡੀਅਨ' ਦੀ ਖ਼ਬਰ ਮੁਤਾਬਕ ਫੇਸਬੁੱਕ ਅਤੇ ਇੰਸਟਾਗ੍ਰਾਮ ਕੋਰੋਨਾਵਾਇਰਸ ਖ਼ਿਲਾਫ਼ ਟੀਕਿਆਂ ਸਬੰਧੀ ਫੈਲਦੀਆਂ ਗ਼ਲਤ ਧਾਰਨਾਵਾਂ ਅਤੇ ਅਫ਼ਵਾਹਾਂ ਨੂੰ ਰੋਕਣ ਵਿੱਚ ਅਸਫ਼ਲ ਹੁੰਦੇ ਨਜ਼ਰ ਆ ਰਹੇ ਹਨ।
ਇੰਟਰਨੈੱਟ ਉੱਪਰ ਅਫਵਾਹਾਂ ਨੂੰ ਟਰੈਕ ਕਰ ਦੀ ਨਿਊਜ਼ ਗਾਰਡ ਨਾਮ ਦੀ ਇੱਕ ਸੰਸਥਾ ਮੁਤਾਬਕ ਘੱਟੋ ਘੱਟ ਵੀਹ ਅਜਿਹੇ ਪੇਜ ਅਤੇ ਸਾਈਟ ਸਾਹਮਣੇ ਆਏ ਹਨ ਜੋ ਕੋਰੋਨਾਵਾਇਰਸ ਦੇ ਟੀਕਿਆਂ ਖ਼ਿਲਾਫ਼ ਅਫਵਾਹਾਂ ਫੈਲਾ ਰਹੇ ਹਨ ਅਤੇ ਤੇਜ਼ੀ ਨਾਲ ਉਨ੍ਹਾਂ ਨੂੰ ਨਵੇਂ ਫਾਲੋਵਰ ਮਿਲ ਰਹੇ ਹਨ। ਫੇਸਬੁੱਕ ਅਜਿਹੇ ਪੇਜ ਆਪਣੀ ਸਾਈਟ ਤੋਂ ਹਟਾਉਣ ਵਿੱਚ ਅਸਫਲ ਰਿਹਾ ਹੈ।
ਯੂਕੇ ਦੇ ਪ੍ਰਧਾਨ ਮੰਤਰੀ ਨੇ ਮੋਦੀ ਦਾ ਨਿਓਤਾ ਕੀਤਾ ਸਵੀਕਾਰ: ਵਿਦੇਸ਼ ਸਕੱਤਰ
ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਰਤ ਆਉਣ ਦਾ ਨਿਉਤਾ ਸਵੀਕਾਰ ਕਰ ਲਿਆ ਹੈ। ਇਹ ਜਾਣਕਾਰੀ ਭਾਰਤ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਦਿੱਤੀ।
ਖ਼ਬਰ ਏਜੰਸੀ ਏਐਨਆਈ ਮੁਤਾਬਕ ਬੋਰਿਸ ਜੌਹਨਸਨ ਨੇ ਆਖਿਆ ਹੈ ਕਿ ਹਾਲਾਤ ਠੀਕ ਹੋਣ 'ਤੇ ਉਹ ਛੇਤੀ ਹੀ ਭਾਰਤ ਦੌਰੇ 'ਤੇ ਆਉਣਗੇ।

ਤਸਵੀਰ ਸਰੋਤ, NARENDRA MODI/TWITTER
ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਭਾਰਤ ਬੁਲਾਇਆ ਗਿਆ ਸੀ ਪਰ ਮਹਾਂਮਾਰੀ ਕਾਰਨ ਵਿਗੜੇ ਹਾਲਾਤਾਂ ਤੋਂ ਬਾਅਦ ਉਨ੍ਹਾਂ ਦਾ ਦੌਰਾ ਰੱਦ ਹੋ ਗਿਆ ਸੀ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਲਾਸਕੋ ਵਿੱਚ ਵਾਤਾਵਰਨ ਸੰਬੰਧੀ ਸ਼ਿਖਰ ਸੰਮੇਲਨ ਵਿਚ ਭਾਗ ਲੈਣ ਪਹੁੰਚੇ ਸਨ। ਹਰਸ਼ਵਰਧਨ ਮੁਤਾਬਕ ਦੋਨਾਂ ਆਗੂਆਂ ਨੇ ਅਫ਼ਗ਼ਾਨਿਸਤਾਨ, ਅੱਤਵਾਦ, ਵਾਤਾਵਰਨ, ਮਹਾਂਮਾਰੀ ਅਤੇ ਬਦਲਦੇ ਆਰਥਿਕ ਹਾਲਾਤਾਂ ਉੱਪਰ ਵੀ ਚਰਚਾ ਕੀਤੀ।
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












