ਚਰਨਜੀਤ ਚੰਨੀ : ਪੰਜਾਬ 'ਚ ਸਰਕਾਰੀ ਤੇ ਨਿੱਜੀ ਨੌਕਰੀਆਂ ਵਿਚ ਪੰਜਾਬੀਆਂ ਲਈ ਤੈਅ ਹੋਵੇਗਾ ਕੋਟਾ : ਚੰਨੀ -ਪ੍ਰੈੱਸ ਰਿਵੀਊ

ਤਸਵੀਰ ਸਰੋਤ, Getty Images
ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਪ੍ਰਨੀਤ ਕੌਰ ਨੇ ਐਤਵਾਰ ਨੂੰ ਅਚਨਚੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਨਵੇਂ ਸਿਆਸੀ ਚਰਚੇ ਛਿੜ ਗਏ ਹਨ।
ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਮੁਲਾਕਾਤ ਸਮੇਂ ਨਗਰ ਨਿਗਮ ਪਟਿਆਲਾ ਦੇ ਮੇਅਰ ਵੀ ਸੰਜੀਵ ਬਿੱਟੂ ਅਤੇ ਹੋਰ ਕੌਂਸਲਰ ਵੀ ਮੌਜੂਦ ਸਨ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਪ੍ਰਨੀਤ ਕੌਰ ਵੱਲੋਂ ਇਸ ਤਰ੍ਹਾਂ ਦੀ ਮਿਲਣੀ ਦੇ ਸਿਆਸੀ ਮਾਅਨੇ ਕੱਢੇ ਜਾ ਰਹੇ ਹਨ।
ਹਾਲਾਂਕਿ, ਮਿਲਣੀ ਤੋਂ ਬਾਅਦ ਪ੍ਰਨੀਤ ਕੌਰ ਨੇ ਕੁਝ ਨਹੀਂ ਕਿਹਾ ਪਰ ਸੂਤਰਾਂ ਮੁਤਾਬਕ ਮੇਅਰ ਬਿੱਟੂ ਨੂੰ ਅਹੁਦੇ ਤੋਂ ਲਾਂਬੇ ਕਰਨ ਦੀ ਮੁਹਿੰਮ ਚੱਲੀ ਹੋਈ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਸੇ ਸਬੰਧੀ ਪ੍ਰਨੀਤ ਕੌਰ ਨੇ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕੀਤੀ ਹੈ।
ਸਿਆਸੀ ਕਿਆਸ ਇਹ ਵੀ ਹਨ ਕਿ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਤੋਂ ਪ੍ਰਨੀਤ ਕੌਰ ਫਿਲਹਾਲ ਦੂਰੀ ਬਣਾ ਕੇ ਰੱਖ ਸਕਦੇ ਹਨ।
ਪੰਜਾਬ ਦੇ ਇੱਕ ਮੰਤਰੀ ਦੇ ਕੈਪਟਨ ਅਮਰਿੰਦਰ ਸਿੰਘ ਦੀ ਗਾਂਧੀ ਪਰਿਵਾਰ ਨਾਲ ਮੁਲਾਕਾਤ ਦੇ ਦਾਅਵੇ ਅਤੇ ਪ੍ਰਨੀਤ ਕੌਰ ਦੀ ਮੁੱਖ ਮੰਤਰੀ ਚਰਨਜੀਤ ਨਾਲ ਮੁਲਾਕਾਤ ਮਗਰੋਂ ਚਰਚਾ ਚੱਲਣ ਲੱਗੀ ਕਿ ਕੈਪਟਨ ਅਮਰਿੰਦਰ ਸਿੰਘ ਵਾਪਸ ਆ ਸਕਦੇ ਹਨ।
ਪਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਇਸ਼ਾਰਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਇਹ ਗ਼ਲਤ ਤੇ ਸ਼ਰਾਰਤੀ ਕੂੜ ਪ੍ਰਚਾਰ ਹੈ।
ਉਨ੍ਹਾਂ ਨੇ ਕਿਹਾ ਕਿ ਅਜਿਹਾ ਜਾਣਬੁੱਝ ਕੇ ਫੈਲਾਇਆ ਜਾ ਰਿਹਾ ਹੈ। ਉਹ ਆਪਣੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਅੰਤਿਮ ਛੋਹਾਂ ਦੇ ਰਹੇ ਹਨ ਅਤੇ ਚੋਣ ਨਿਸ਼ਾਨ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ-
ਨੌਕਰੀਆਂ 'ਚ ਕੋਟੇ ਦਾ ਕਾਨੂੰਨ ਲਿਆਂਦਾ ਜਾਵੇਗਾ˸ ਚੰਨੀ
ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੋਟਰਾਂ ਨੂੰ ਲੁਭਾਉਣ ਲਈ ਸਮੇਂ ਨਾਲ ਦੌੜ ਲਗਾ ਰਹੇ ਲੱਗਦੇ ਹਨ।

ਤਸਵੀਰ ਸਰੋਤ, Charanjeet Channi
ਉਨ੍ਹਾਂ ਦਾ ਕਹਿਣਾ ਹੈ ਕਿ ਛੇਤੀ ਹੀ ਉਹ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਨੌਕਰੀਆਂ ਵਿੱਚ ਸਥਾਨਕ ਲੋਕਾਂ ਲਈ ਕਰੀਬ ਸ਼ਤ-ਪ੍ਰਤੀਸ਼ਤ ਰਾਂਖਵਾਕਰਨ ਨੂੰ ਯਕੀਨੀ ਬਣਾਉਣਗੇ।
ਮੁੱਖ ਮੰਤਰੀ ਚੰਨੀ ਨੇ ਦਿ ਟ੍ਰਿਬਿਊਨ ਨੂੰ ਦਿੱਤੇ ਇੰਟਰਵਿਊ ਮੁਤਾਬਕ ਉਨ੍ਹਾਂ ਨੇ ਦੱਸਿਆ, "2022 ਵਿੱਚ ਸਰਕਾਰ ਲਈ ਸਾਡੇ ਮਾਡਲ ਵਿੱਚ ਰੁਜ਼ਗਾਰ ਪੈਦਾ ਕਰਨ ਦੇ ਅੰਕੜੇ ਕਾਫੀ ਹਨ। ਮੈਂ ਪੰਜਾਬੀਆਂ ਲਈ ਨੌਕਰੀ ਦੇ ਮੌਕਿਆਂ ਬਾਰੇ ਕਾਨੂੰਨੀ ਟੀਮ ਨਾਲ ਸਲਾਹ ਕਰ ਰਿਹਾ ਹਾਂ।"
"ਅਕਸਰ ਗੁਆਂਢੀ ਸੂਬੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਅਤੇ ਇੱਥੋਂ ਤੱਕ ਦਿੱਲੀ ਦੇ ਉਮੀਦਵਾਰਾਂ ਨੂੰ ਸਥਾਨਕ ਲੋਕਾਂ ਦੀ ਕੀਮਤ 'ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ।"
"ਮੇਰੀ ਕੋਸ਼ਿਸ਼ ਹੋਵੇਗੀ ਕਿ ਹੋਮ ਗਾਰਡ ਦੀਆਂ 5000 ਅਸਾਮੀਆਂ ਸਮੇਤ ਇੱਕ ਲੱਖ ਖਾਲ੍ਹੀ ਅਸਾਮੀਆਂ ਨੂੰ ਭਰਿਆ ਜਾਵੇ। ਇਸ ਨਾਲ ਹੀ, ਹੁਨਰਮੰਦ ਅਤੇ ਗ਼ੈਰ-ਹੁਨਰ ਵਾਲੇ ਕਰਮਚਾਰੀਆਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕੀਤਾ ਗਿਆ ਹੈ।"
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਰੇਲਵੇ ਦਾ ਰਿਜ਼ਰਵੇਸ਼ਨ ਸਿਸਟਮ ਨੂੰ ਅਗਲੇ 7 ਦਿਨਾਂ ਲਈ 6 ਘੰਟਿਆਂ ਲਈ ਬੰਦ ਰਹੇਗਾ
ਰੇਲ ਮੰਤਰਾਲੇ ਨੇ ਦੱਸਿਆ ਕਿ ਪ੍ਰੀ-ਕੋਵਿਡ ਪੱਧਰਾਂ 'ਤੇ ਪੜਾਅਵਾਰ ਢੰਗ ਨਾਲ ਵਾਪਸ ਲਈ ਰਿਜ਼ਰਵੇਸ਼ਨ ਪ੍ਰਣਾਲੀ ਨੂੰ ਅਗਲੇ 7 ਦਿਨਾਂ ਲਈ ਰਾਤ ਵੇਲੇ 6 ਘੰਟਿਆਂ (ਰਾਤੀ 11.30 ਤੋਂ ਸਵੇਰੇ 5.30 ਵਜੇ ਤੱਕ) ਲਈ ਬੰਦ ਕਰ ਦਿੱਤਾ ਜਾਵੇਗਾ।

ਤਸਵੀਰ ਸਰੋਤ, Getty Images
ਮਿੰਟ ਦੀ ਖ਼ਬਰ ਮੁਤਾਬਕ, ਮੰਤਰਾਲੇ ਨੇ ਦੱਸਿਆ ਹੈ ਕਿ ਇਸ ਦੌਰਾਨ ਡਾਟਾ ਨੂੰ ਅਪਗ੍ਰੇਡ ਅਤੇ ਟ੍ਰੇਨਾਂ ਦੇ ਨਵੇਂ ਨੰਬਰਾਂ ਨੂੰ ਅਪਡੇਟ ਕੀਤਾ ਜਾਵੇਗਾ ਕਿਉਂਕਿ ਸਾਰੀਆਂ ਮੇਲ/ਐਕਸਪ੍ਰੈਸ ਰੇਲਗੱਡੀਆਂ ਵਿੱਚ ਵੱਡੇ ਪੱਧਰ 'ਤੇ ਪੁਰਾਣੇ (ਪੁਰਾਣੇ ਰੇਲ ਨੰਬਰ) ਅਤੇ ਮੌਜੂਦਾ ਯਾਤਰੀ ਬੁਕਿੰਗ ਡੇਟਾ ਨੂੰ ਅਪਡੇਟ ਕੀਤਾ ਜਾਣਾ ਹੈ।
ਬਿਆਨ ਮੁਤਾਬਕ, ਇਨ੍ਹਾਂ 6 ਘੰਟਿਆਂ ਵਿੱਚ ਪੀਆਰਐੱਸ ਸੇਵਾ (ਟਿਕਟ ਰਿਜ਼ਵਰਵੇਸ਼ਨ, ਵਰਤਮਾਨ ਬੁਕਿੰਗ, ਕੈਨਸ਼ਲੇਸ਼ਨ, ਪੁੱਛਗਿੱਛ ਸੇਵਾਵਾਂ) ਬੰਦ ਰਹਿਣਗੀਆਂ।
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












