ਮਨੋਹਰ ਲਾਲ ਖੱਟਰ ਨੇ ਕਿਹਾ, 'ਖੁੱਲ੍ਹੀਆਂ ਥਾਵਾਂ 'ਤੇ ਨਮਾਜ਼ ਅਦਾ ਕਰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ' - ਪ੍ਰੈੱਸ ਰਿਵੀਊ

ਗੁਰੂਗ੍ਰਾਮ ਨਮਾਜ਼

ਤਸਵੀਰ ਸਰੋਤ, AFP/GETTY IMAGES

ਤਸਵੀਰ ਕੈਪਸ਼ਨ, ਮੁੱਖ ਮੰਤਰੀ ਨੇ ਕਿਹਾ ਕਿ ਨਮਾਜ਼ ਅਦਾ ਕਰਨ ਲਈ ਥਾਵਾਂ ਰਾਖਵੀਆਂ ਕਰਨ ਦਾ ਪਹਿਲਾਂ ਕੀਤਾ ਗਿਆ ਫੈਸਲਾ ਵਾਪਸ ਲੈ ਲਿਆ ਗਿਆ ਹੈ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਖੁੱਲ੍ਹੇ 'ਚ ਨਮਾਜ਼ ਅਦਾ ਕਰਨ ਦੀ ਪ੍ਰਥਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਤਿੰਨ ਸਾਲ ਪਹਿਲਾਂ, ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰੂਗ੍ਰਾਮ ਵਿੱਚ ਮੁਸਲਮਾਨਾਂ ਲਈ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰਨ ਲਈ 37 ਸਥਾਨ ਨਿਰਧਾਰਤ ਕੀਤੇ ਸਨ, ਜਿਸ ਤੋਂ ਬਾਅਦ ਕੁਝ ਹਿੰਦੂ ਸਮੂਹਾਂ ਦੁਆਰਾ ਇਸਦਾ ਵਿਰੋਧ ਕੀਤਾ ਗਿਆ ਸੀ।

ਇੰਡੀਆ ਟੁਡੇ ਦੀ ਖ਼ਬਰ ਮੁਤਾਬਕ, ਪਿਛਲੇ ਮਹੀਨਿਆਂ ਤੋਂ ਕੁਝ ਹਿੰਦੂ ਸੰਗਠਨਾਂ ਦੇ ਮੈਂਬਰ ਉਨ੍ਹਾਂ ਥਾਵਾਂ 'ਤੇ ਇਕੱਠੇ ਹੋ ਰਹੇ ਹਨ ਜਿੱਥੇ ਮੁਸਲਿਮ ਭਾਈਚਾਰਾ ਖੁੱਲ੍ਹੀ ਥਾਂ 'ਤੇ ਨਮਾਜ਼ ਅਦਾ ਕਰਦਾ ਹੈ, ਅਤੇ "ਭਾਰਤ ਮਾਤਾ ਕੀ ਜੈ" ਅਤੇ "ਜੈ ਸ਼੍ਰੀ ਰਾਮ" ਦੇ ਨਾਅਰੇ ਲਗਾ ਰਹੇ ਹਨ।

ਹੁਣ ਸੂਬੇ ਦੇ ਮੁੱਖ ਮੰਤਰੀ ਨੇ ਵੀ ਇਸ ਬਾਰੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੁੱਲ੍ਹੀਆਂ ਥਾਵਾਂ 'ਤੇ ਨਮਾਜ਼ ਅਦਾ ਕਰਨ ਲਈ ਕੁਝ ਥਾਵਾਂ ਰਾਖਵੀਆਂ ਕਰਨ ਦਾ ਪਹਿਲਾਂ ਕੀਤਾ ਗਿਆ ਫੈਸਲਾ ਵਾਪਸ ਲੈ ਲਿਆ ਗਿਆ ਹੈ ਅਤੇ ਸੂਬਾ ਸਰਕਾਰ ਹੁਣ ਇਸ ਮੁੱਦੇ ਦਾ ਸੁਖਾਵਾਂ ਹੱਲ ਕੱਢੇਗੀ।

ਖੱਟਰ ਨੇ ਕਿਹਾ, "ਹਰ ਕਿਸੇ ਨੂੰ (ਨਮਾਜ਼ ਅਦਾ ਕਰਨ) ਦੀ ਸਹੂਲਤ ਮਿਲਣੀ ਚਾਹੀਦੀ ਹੈ, ਪਰ ਕਿਸੇ ਨੂੰ ਵੀ ਦੂਜਿਆਂ ਦੇ ਅਧਿਕਾਰਾਂ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ। ਇਸਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।"

ਉਨ੍ਹਾਂ ਅੱਗੇ ਕਿਹਾ, "ਧਾਰਮਿਕ ਸਥਾਨ ਇਸੇ ਮਕਸਦ ਲਈ ਬਣਾਏ ਗਏ ਹਨ ਕਿ ਲੋਕ ਉੱਥੇ ਜਾ ਕੇ ਨਮਾਜ਼ ਅਦਾ ਕਰਦੇ ਹਨ। ਅਜਿਹੇ ਪ੍ਰੋਗਰਾਮ ਖੁੱਲ੍ਹੀਆਂ ਥਾਵਾਂ 'ਤੇ ਨਹੀਂ ਹੋਣੇ ਚਾਹੀਦੇ।"

ਇਹ ਵੀ ਪੜ੍ਹੋ:

ਧਾਰਮਿਕ ਗ੍ਰੰਥਾਂ ਦੇ ਸਰੂਪਾਂ ਸਮੇਤ ਅਫਗਾਨਿਸਤਾਨ ਤੋਂ 104 ਲੋਕਾਂ ਨੂੰ ਏਅਰਲਿਫਟ ਕੀਤਾ ਗਿਆ

ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਅਫ਼ਗਾਨਿਸਤਾਨ ਤੋਂ 104 ਵਿਅਕਤੀਆਂ ਨੂੰ ਏਅਰਲਿਫਟ ਕੀਤਾ ਹੈ, ਜਿਨ੍ਹਾਂ ਵਿੱਚ 10 ਭਾਰਤੀ ਨਾਗਰਿਕ ਅਤੇ 94 ਅਫ਼ਗਾਨ ਹਿੰਦੂ-ਸਿੱਖ ਘੱਟ ਗਿਣਤੀ ਭਾਈਚਾਰੇ ਦੇ ਲੋਕ ਸ਼ਾਮਲ ਹਨ।

ਇਸਦੇ ਲਈ ਇੱਕ ਵਿਸ਼ੇਸ਼ ਚਾਰਟਰ ਜਹਾਜ਼ ਰਾਹੀਂ ਇਨ੍ਹਾਂ ਲੋਕਾਂ ਨੂੰ ਕਾਬੁਲ ਤੋਂ ਬਾਹਰ ਕੱਢਿਆ ਗਿਆ।

ਜੇਪੀ ਨੱਡਾ

ਤਸਵੀਰ ਸਰੋਤ, JPNada/Twitter

ਤਸਵੀਰ ਕੈਪਸ਼ਨ, ਇਸ ਉਡਾਣ ਦਾ ਪ੍ਰਬੰਧ ਭਾਰਤ ਦੇ ਆਪਰੇਸ਼ਨ ਦੇਵੀ ਸ਼ਕਤੀ ਦੇ ਤਹਿਤ ਕੀਤਾ ਗਿਆ ਸੀ

ਦਿ ਟ੍ਰਿਬਿਊਨ ਦੀ ਖ਼ਬਰ ਅਨੁਸਾਰ, ਇਸ ਉਡਾਣ ਰਾਹੀਂ ਅਫਗਾਨਿਸਤਾਨ ਦੇ ਪ੍ਰਾਚੀਨ ਧਾਰਮਿਕ ਸਥਾਨਾਂ ਤੋਂ ਗੁਰੂ ਗ੍ਰੰਥ ਸਾਹਿਬ ਅਤੇ ਹਿੰਦੂ ਧਾਰਮਿਕ ਗ੍ਰੰਥਾਂ ਦੇ ਤਿੰਨ ਸਰੂਪ ਵੀ ਲਿਆਂਦੇ ਗਏ ਹਨ।

ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ, ਮਹਾਂਵੀਰ ਨਗਰ ਤੱਕ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਲੈ ਕੇ ਜਾਣ ਵਾਲੇ ਜਲੂਸ ਦੀ ਅਗਵਾਈ ਕੀਤੀ।

ਕਾਬੁਲ ਵਿੱਚ ਪੰਜਵੀਂ ਸਦੀ ਦੇ ਅਸਮਈ ਮੰਦਰ ਤੋਂ ਜੋ ਹਿੰਦੂ ਧਾਰਮਿਕ ਗ੍ਰੰਥ ਲਿਆਂਦੇ ਗਏ ਹਨ, ਉਨ੍ਹਾਂ ਵਿੱਚ ਰਾਮਾਇਣ, ਮਹਾਭਾਰਤ ਅਤੇ ਭਗਵਦ ਗੀਤਾ ਸ਼ਾਮਲ ਹਨ ਅਤੇ ਉਨ੍ਹਾਂ ਨੂੰ ਫਰੀਦਾਬਾਦ ਦੇ ਅਸਮਈ ਮੰਦਰ ਵਿੱਚ ਭੇਜਿਆ ਜਾ ਰਿਹਾ ਹੈ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਇਸ ਉਡਾਣ ਦਾ ਪ੍ਰਬੰਧ ਭਾਰਤ ਦੇ ਆਪਰੇਸ਼ਨ ਦੇਵੀ ਸ਼ਕਤੀ ਦੇ ਤਹਿਤ ਕੀਤਾ ਗਿਆ ਸੀ, ਜੋ ਕਿ 15 ਅਗਸਤ ਨੂੰ ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੀ ਸੱਤਾ ਆਉਣ ਤੋਂ ਬਾਅਦ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਉੱਥੋਂ ਭਾਰਤੀਆਂ ਨੂੰ ਕੱਢਿਆ ਜਾ ਸਕੇ।

ਬੂਸਟਰ ਡੋਜ਼ ਦਾ ਫੈਸਲਾ ਪਾਲਿਸੀ ਮਾਹਿਰਾਂ ਦੀ ਮਨਜ਼ੂਰੀ 'ਤੇ ਆਧਾਰਿਤ

ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਨੂੰ ਦੱਸਿਆ ਕਿ ਭਾਰਤ ਦੀ ਬੂਸਟਰ ਡੋਜ਼ ਪਾਲਿਸੀ ਕੋਈ ਸਿਆਸੀ ਫੈਸਲਾ ਨਹੀਂ ਹੋਵੇਗੀ, ਸਗੋਂ ਮਾਹਿਰਾਂ ਦੀ ਮਨਜ਼ੂਰੀ 'ਤੇ ਆਧਾਰਿਤ ਹੋਵੇਗੀ।

ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ, ਉਨ੍ਹਾਂ ਨੇ ਮੈਂਬਰਾਂ ਨੂੰ ਇਹ ਵੀ ਕਿਹਾ ਕਿ ਉਹ ਬਿਨਾਂ ਕਿਸੇ ਵੱਡੇ ਕਾਰਨ ਦੇ ਟੀਕਿਆਂ ਦੇ ਪ੍ਰਭਾਵਾਂ ਬਾਰੇ ਕੋਈ ਟਿੱਪਣੀ ਨਾ ਕਰਨ ਕਿਉਂਕਿ ਇਸ ਨਾਲ ਵੈਕਸੀਨ ਲਈ ਲੋਕਾਂ ਵਿੱਚ ਹਿਚਕਚਾਹਟ ਪੈਦਾ ਹੋ ਸਕਦੀ ਹੈ, ਜਿਸ ਨਾਲ ਟੀਕਾ ਲਗਾਉਣ ਦੀ ਮੁਹਿੰਮ 'ਤੇ ਮਾੜਾ ਅਸਰ ਪੈ ਸਕਦਾ ਹੈ।

ਕੋਰੋਨਾਵਾਇਰਸ

ਤਸਵੀਰ ਸਰੋਤ, EPA/JAGADEESH NV

ਤਸਵੀਰ ਕੈਪਸ਼ਨ, ਸਿਹਤ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਟੀਕਾ ਲੈਣ ਯੋਗ 100% ਲੋਕਾਂ ਲਈ ਜਲਦੀ ਹੀ ਟੀਕਾਕਰਨ ਪੂਰਾ ਕਰਨਾ ਚਾਹੁੰਦੀ ਹੈ

ਟੀਕੇ ਲਈ ਕੰਮ ਕਰਨ ਵਾਲੇ ਮਾਹਿਰਾਂ ਦੇ ਦੋ ਸਮੂਹਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੋਵੇਂ ਸਮੂਹਾਂ 'ਤੇ ਪੂਰਾ ਭਰੋਸਾ ਹੈ ਅਤੇ ਇਹ ਦੋਵੇਂ ਹੀ ਵਿਗਿਆਨ ਅਧਾਰਿਤ ਕੰਮ ਕਰਦੇ ਹਨ। ਇਨ੍ਹਾਂ ਦੁਆਰਾ ਸੂਝਾਏ ਜਾਂ ਤੋਂ ਬਾਅਦ ਹੀ ਬੂਸਟਰ ਖੁਰਾਕਾਂ 'ਤੇ ਕੋਈ ਫੈਸਲਾ ਲਿਆ ਜੇਵਗਾ।

ਇਸ ਦੌਰਾਨ ਮਾਂਡਵੀਆ ਨੇ ਇਹ ਵੀ ਦੱਸਿਆ ਕਿ ਭਾਰਤ ਦੀ ਟੀਕਾ ਲਗਵਾਉਣ ਯੋਗ ਲਗਭਗ 86 ਪ੍ਰਤੀਸ਼ਤ ਆਬਾਦੀ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਮਿਲ ਚੁੱਕੀ ਹੈ ਅਤੇ ਸਰਕਾਰ ਦੀ ਇੱਛਾ ਹੈ ਕਿ 100 ਪ੍ਰਤੀਸ਼ਤ ਟੀਕਾਕਰਨ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)