ਓਮੀਕਰੋਨ: ਕੋਰੋਨਾਵਾਇਰਸ ਦੇ ਨਵੇਂ ਵੇਰੀਐਂਟ ਨਾਲ ਇਸ ਦੇਸ਼ ਵਿੱਚ ਹੋਈ ਪਹਿਲੀ ਮੌਤ - ਪ੍ਰੈੱਸ ਰਿਵੀਊ

ਤਸਵੀਰ ਸਰੋਤ, Getty Images
ਯੂਕੇ ਵਿੱਚ ਕੋਰੋਨਾਵਾਇਰਸ ਦੇ ਵੇਰੀਐਂਟ ਓਮੀਕਰੋਨ ਨਾਲ ਇੱਕ ਮਰੀਜ਼ ਦੀ ਮੌਤ ਹੋਈ ਹੈ।
ਖ਼ਬਰ ਏਜੰਸੀ ਰਾਇਟਰਜ਼ ਮੁਤਾਬਕ ਇਸ ਬਾਰੇ ਜਾਣਕਾਰੀ ਖੁਦ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਦਿੱਤੀ ਹੈ।
ਜੌਨਸਨ ਨੇ ਪੱਤਰਕਾਰਾਂ ਨੂੰ ਦੱਸਿਆ, "ਦੁੱਖ ਦੀ ਗੱਲ ਹੈ ਕਿ ਇੱਕ ਮਰੀਜ਼ ਦੀ ਓਮੀਕਰੋਨ ਕਾਰਨ ਮੌਤ ਹੋਣ ਦੀ ਪੁਸ਼ਟੀ ਹੋਈ ਹੈ।"
''ਜਿਹੜੀ ਗੱਲ ਸੀ ਕਿ ਇਹ ਵਾਇਰਸ ਦੇ ਘੱਟ ਅਸਰ ਵਾਲਾ ਵੇਰੀਐਂਟ ਹੈ, ਮੇਰਾ ਖਿਆਲ ਹੈ ਕਿ ਇਸ ਗੱਲ ਨੂੰ ਇੱਕ ਪਾਸੇ ਰੱਖ ਦੇਣਾ ਚਾਹੀਦਾ ਹੈ ਅਤੇ ਇਸ ਗੱਲ ਵੱਲ਼ ਧਿਆਨ ਦੇਣਾ ਚਾਹੀਦਾ ਹੈ ਕਿ ਇਹ ਰਫ਼ਤਾਰ ਨਾਲ ਆਬਾਦੀ ਰਾਹੀਂ ਫੈਲਦਾ ਹੈ।''
ਦੱਸ ਦਈਏ ਕਿ ਯੂਕੇ ਵਿੱਚ ਓਮੀਕਰੋਨ ਦਾ ਪਹਿਲਾ ਕੇਸ 27 ਨਵੰਬਰ ਨੂੰ ਸਾਹਮਣੇ ਆਇਆ ਸੀ।
ਪੀਐੱਮ ਬੋਰਿਸ ਜੌਨਸਨ ਨੇ ਸਖ਼ਤ ਪਾਬੰਦੀਆਂ ਲਗਾਈਆਂ ਸਨ ਅਤੇ ਐਤਵਾਰ ਨੂੰ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੂਸਟਰ ਸ਼ੌਟ ਲੈਣ ਤਾਂ ਜੋ ਸਿਹਤ ਸੇਵਾਵਾਂ ਉੱਤੇ ਭਾਰ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ:
ਕਾਸ਼ੀ 'ਚ ਮੋਦੀ - 'ਜਦੋਂ ਵੀ ਔਰੰਗਜ਼ੇਬ ਆਇਆ, ਸ਼ਿਵਾ ਜੀ ਦਾ ਉਦੈ ਹੋਇਆ'
ਵਾਰਾਣਸੀ ਵਿੱਚ ਕਾਸ਼ੀ ਵਿਸ਼ਵਨਾਥ ਕੌਰੀਡੋਰ ਦੇ ਉਦਘਾਟਨ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸਨ।

ਤਸਵੀਰ ਸਰੋਤ, Getty Images
ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਮੋਦੀ ਨੇ ਇਸ ਦੌਰਾਨ ਕਾਸ਼ੀ ਨੂੰ 'ਸਥਾਈ' ਪਵਿੱਤਰ ਸ਼ਹਿਰ ਦੱਸਿਆ।
ਉਨ੍ਹਾਂ ਕਿਹਾ ਕਿ, "ਹਮਲਾਵਰਾਂ ਨੇ ਇਸ ਸ਼ਹਿਰ ਉੱਤੇ ਹਮਲਾ ਕੀਤਾ। ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ। ਪਰ ਇੱਥੋਂ ਦੇ ਲੋਕਾਂ ਦੀ ਅਜਿਹੇ ਹਮਲਾਵਰ ਅਤੇ ਬਾਹਰੀ ਲੋਕਾਂ ਨਾਲ ਲੜਨ ਦੀ ਸਮਰੱਥਾ ਵੱਖਰੀ ਹੈ।"
ਉਨ੍ਹਾਂ ਅੱਗੇ ਕਿਹਾ, "ਇੱਥੇ ਔਰੰਗਜੇਬ ਵੀ ਆਇਆ ਤਾਂ ਸ਼ਿਵਾ ਜੀ ਦਾ ਉਦੈ ਹੋਇਆ।"
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
''ਜੇ ਸਲਾਰ ਮਸੂਦ ਅੱਗੇ ਵਧਿਆ ਤਾਂ ਰਾਜਾ ਸੁਹੇਲਦੇਵ ਵਰਗੇ ਯੋਧਿਆਂ ਨੇ ਇਸ ਦੇਸ਼ ਦੀ ਏਕਤਾ ਦਾ ਉਸ ਨੂੰ ਅਹਿਸਾਸ ਕਰਵਾਇਆ।''
ਇਸ ਮੌਕੇ ਨਰਿੰਦਰ ਮੋਦੀ ਨੇ ਕਿਹਾ, "ਅੱਜ ਮੈਂ ਤੁਹਾਡੇ ਤੋਂ ਤਿੰਨ ਚੀਜ਼ਾਂ ਮੰਗ ਰਿਹਾ ਹਾਂ। ਸਵਛਤਾ, ਸ੍ਰਿਜਨਤਾ ਅਤੇ ਆਤਮ ਨਿਰਭਰ ਭਾਰਤ ਬਣਾਉਣ ਲਈ ਨਿਰੰਤਰ ਕੋਸ਼ਿਸ਼ਾਂ ਦਾ ਸੰਕਲਪ ਸਾਰੇ ਲੋਕ ਕਰਨ।"
ਪੂਰੇ ਕੌਰੀਡੋਰ ਨੂੰ ਲਗਭਗ 50,000 ਵਰਗ ਮੀਟਰ ਦੇ ਇੱਕ ਵੱਡੇ ਕਾਂਪਲੈਕਸ 'ਚ ਬਣਾਇਆ ਗਿਆ ਹੈ। ਇਸ ਦਾ ਮੁੱਖ ਦਰਵਾਜ਼ਾ ਗੰਗਾ ਵਾਲੇ ਪਾਸੇ ਲਲਿਤਾ ਘਾਟ ਵੱਲ ਹੈ।
ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦੇ ਮੁਖੀ
ਕਾਂਗਰਸ ਹਾਈਕਮਾਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸੂਬੇ ਦੀ ਚੋਣ ਕਮੇਟੀ ਦਾ ਐਲਾਨ ਕੀਤਾ ਹੈ।

ਤਸਵੀਰ ਸਰੋਤ, Getty Images
ਦੈਨਿਕ ਭਾਸਕਰ ਦੀ ਖ਼ਬਰ ਮੁਤਾਬਕ ਇਸ 53 ਮੈਂਬਰੀ ਚੋਣ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੋਣਗੇ।
ਕਮੇਟੀ ਦੇ ਮੈਂਬਰਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਰੰਧਾਵਾ, ਓ ਪੀ ਸੋਨੀ ਆਦਿ ਸ਼ਾਮਲ ਹਨ।
ਇਸ ਤੋਂ ਇਲਾਵਾ ਇਸ ਚੋਣ ਕਮੇਟੀ ਵਿੱਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਹੰਸਪਾਲ ਸਿੰਘ, ਮੋਹਿੰਦਰ ਸਿੰਘ ਕੇਪੀ ਵੀ ਸ਼ਾਮਲ ਹਨ। ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਆਂਵਲਾ ਵੀ ਇਸ ਕਮੇਟੀ ਦੇ ਮੈਂਬਰ ਹਨ।
ਚੋਣ ਕਮੇਟੀ ਦੇ ਐਲਾਨ ਦੇ ਨਾਲ ਹੀ ਸਿੱਧੂ ਦੇ ਹੱਥ ਆਈ ਇਸ ਜ਼ਿਮੇਵਾਰੀ ਨਾਲ ਹੁਣ ਪੰਜਾਬ ਜਿਤਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੋਵੇਗੀ।
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












