ਅਜੇ ਮਿਸ਼ਰਾ ਟੈਨੀ ਤੋਂ ਮੋਦੀ ਸਰਕਾਰ ਅਸਤੀਫ਼ਾ ਲੈਣ ਲਈ ਕਿਸਦੀ ਉਡੀਕ ਕਰ ਰਹੀ ਹੈ

ਅਜੇ ਮਿਸ਼ਰਾ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਲੋਕ ਸਭਾ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅਜੇ ਮਿਸ਼ਰਾ ਟੇਨੀ ਦੇ ਅਸਤੀਫ਼ੇ ਦੀ ਮੰਗ ਕੀਤੀ
    • ਲੇਖਕ, ਸਲਮਾਨ ਰਾਵੀ
    • ਰੋਲ, ਬੀਬੀਸੀ ਪੱਤਰਕਾਰ
  • ਪ੍ਰਕਾਸ਼ਿਤ
  • ਪੜ੍ਹਨ ਦਾ ਸਮਾਂ: 5 ਮਿੰਟ

ਸੰਸਦ ਦੇ ਦੋਵੇਂ ਸਦਨਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹੰਗਾਮਾ ਹੋਇਆ।

ਵੀਰਵਾਰ ਨੂੰ ਲੋਕ ਸਭਾ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅਜੇ ਮਿਸ਼ਰਾ ਟੈਨੀ ਦੇ ਅਸਤੀਫ਼ੇ ਦੀ ਮੰਗ ਕੀਤੀ।

ਉਨ੍ਹਾਂ ਨੇ ਕਿਹਾ, "ਲਖੀਮਪੁਰ ਖੀਰੀ ਵਿੱਚ ਜੋ ਕਤਲ ਹੋਇਆ ਹੈ, ਉਸ ਵਿੱਚ ਮੰਤਰੀ ਜੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਉਹ ਕ੍ਰਿਮੀਨਲ ਹਨ।"

ਰਾਹੁਲ ਨੇ ਕਿਹਾ, "ਇਹ ਕਿਹਾ ਗਿਆ ਕਿ ਲਖੀਮਪੁਰ ਖੀਰੀ ਮਾਮਲਾ ਇੱਕ ਸਾਜ਼ਿਸ਼ ਹੈ, ਬਿਲਕੁਲ ਹੈ। ਹਰ ਕੋਈ ਜਾਣਦਾ ਹੈ ਕਿ ਇਸ ਵਿੱਚ ਕਿਸ ਦਾ ਮੁੰਡਾ ਸ਼ਾਮਲ ਹੈ। ਅਸੀਂ ਚਾਹੁੰਦੇ ਹਾਂ ਮੰਤਰੀ ਅਸਤੀਫ਼ਾ ਦੇਵੇ। ਅਸੀਂ ਸੰਸਦ ਵਿੱਚ ਬਹਿਸ ਚਾਹੁੰਦੇ ਹਾਂ ਪਰ ਪੀਐੱਮ ਮੋਦੀ ਨੇ ਮਨ੍ਹਾ ਕਰ ਦਿੱਤਾ। ਉਹ ਬਹਾਨੇ ਬਣਾ ਰਹੇ ਹਨ।"

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਉੱਥੇ ਹੀ, ਰਾਜ ਸਭਾ ਵਿੱਚ ਸਪੀਕਰ ਵੈਂਕਈਆ ਨਾਇਡੂ ਨੇ ਕਿਹਾ ਕਿ ਉਹ ਇਸ ਵਜ੍ਹਾ ਨਾਲ ਸਦਨ ਦੇ ਕੰਮ-ਕਾਜ ਨੂੰ ਠੱਪ ਨਹੀਂ ਹੋਣ ਦੇਣਗੇ ਅਤੇ ਵਿਰੋਧੀ ਦਲ ਦੇ ਆਗੂ ਮਲਿਕਾਅਰਜੁਨ ਖੜਗੇ ਨੂੰ ਉਨ੍ਹਾਂ ਨੇ ਬੋਲਣ ਤੋਂ ਰੋਕ ਦਿੱਤਾ।

ਅਜੇ ਮਿਸ਼ਰਾ ਟੈਨੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿੱਚ ਗ੍ਰਹਿ ਰਾਜ ਮੰਤਰੀ ਹਨ।

ਲੰਘੀ ਤਿੰਨ ਅਕਤੂਬਰ ਨੂੰ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਕਾਰ ਦੇ ਕਾਫ਼ਲੇ ਨੇ ਦਰੜ ਦਿੱਤਾ ਸੀ। ਉਸ ਘਟਨਾ ਵਿੱਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਉਸ ਤੋਂ ਬਾਅਦ ਭੜਕੀ ਹਿੰਸਾ ਵਿੱਚ ਚਾਰ ਹੋਰ ਲੋਕ ਵੀ ਮਾਰੇ ਗਏ ਸੀ ਅਤੇ ਮਰਨ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ ਅੱਠ ਤੱਕ ਪਹੁੰਚ ਗਈ ਸੀ।

ਬਾਅਦ ਵਿੱਚ ਕਿਸਾਨਾਂ ਨੂੰ ਕਾਰ ਨਾਲ ਦਰੜਨ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਣੇ ਕਈ ਜਣੇ ਗ੍ਰਿਫ਼ਤਾਰ ਕੀਤੇ ਗਏ ਸਨ।

ਅਗਲੇ ਮਹੀਨੇ 2 ਜਨਵਰੀ (2022) ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੀ ਘਟਨਾ ਦੇ ਸਿਲਸਿਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੇਂਦਰੀ ਰਾਜ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਹਿਰਾਸਤ ਵਿੱਚ 90 ਦਿਨ ਪੂਰੇ ਹੋ ਜਾਣਗੇ।

ਇਹ ਵੀ ਪੜ੍ਹੋ:

ਉੱਤਰ ਪ੍ਰਦੇਸ਼ ਦੀ ਪੁਲਿਸ ਨੇ ਇਸ ਮਾਮਲੇ ਨਾਲ ਸੰਬੰਧਿਤ ਚਾਰਜਸ਼ੀਟ ਇਨ੍ਹਾਂ ਹੀ 90 ਦਿਨਾਂ ਦੇ ਅੰਦਰ ਦਾਇਰ ਕਰਨਾ ਹੈ।

ਚਾਰਜਸ਼ੀਟ ਵਿੱਚ ਕੀ ਕੁਝ ਹੋਵੇਗਾ ਇਹ ਤਾਂ ਕਹਿਣਾ ਮੁਸ਼ਕਲ ਹੈ ਪਰ ਘਟਨਾ ਨੂੰ ਲੈ ਕੇ ਜਾਂਚ ਦੇ ਲਈ ਉੱਤਰ ਪ੍ਰਦੇਸ਼ ਸਰਕਾਰ ਦੇ ਜ਼ਰੀਏ ਬਣਾਈ ਗਈ 'ਸਪੈਸ਼ਲ ਇਨਵੈਸਟੀਗੇਸ਼ਨ ਟੀਮ' (ਐੱਸਆਈਟੀ) ਨੇ ਆਪਣੀ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰ ਦਿੱਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਇਹ ਘਟਨਾ ਇੱਕ 'ਸੋਚੀ ਸਮਝੀ ਸਾਜ਼ਿਸ਼' ਸੀ।

ਇਸ ਰਿਪੋਰਟ ਦੇ ਆਧਾਰ 'ਤੇ ਵਿਰੋਧੀ ਦਲ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਸੰਸਦ ਦੇ ਦੋਵੇਂ ਸਦਨਾਂ ਵਿੱਚ ਜੰਮ ਕੇ ਹੰਗਾਮਾ ਕੀਤਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਆਪਣੀ ਮੰਗ 'ਤੇ ਅੜੇ ਰਹੇ।

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੰਮਕਾਰ ਮੁਲਤਵੀ ਕਰਨ ਦਾ ਪ੍ਰਸਤਾਵ ਵੀ ਪੇਸ਼ ਕੀਤਾ ਸੀ।

ਵਿਰੋਧੀ ਦਲ ਦੇ ਮੈਂਬਰਾਂ ਦਾ ਕਹਿਣਾ ਸੀ ਕਿ ਜਦੋਂ ਸਰਕਾਰ ਵੱਲ਼ੋਂ ਗਠਿਤ ਵਿਸ਼ੇਸ਼ ਜਾਂਚ ਦਲ ਨੇ ਲਖੀਮਪੁਰ ਦੀ ਘਟਨਾ ਨੂੰ ਹੀ 'ਸਾਜ਼ਿਸ਼' ਦੱਸਿਆ ਹੈ ਤਾਂ 'ਇਹ ਵੀ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਇਸ ਵਿੱਚ ਮੰਤਰੀ ਦੀ ਕੀ ਭੂਮਿਕਾ ਸੀ।'

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ ਘਟਨਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਗ੍ਰਿਫ਼ਤਾਰ

ਟੈਨੀ ਦੇ ਅਸਤੀਫ਼ੇ ਨੂੰ ਲੈ ਕੇ ਦੋਵੇਂ ਸਦਨਾਂ ਦੀ ਕਾਰਵਾਈ ਲਗਾਤਾਰ ਦੂਜੇ ਦਿਨ ਹੰਗਾਮੇ ਦੀ ਭੇਟ ਚੜ੍ਹ ਗਈ।

ਹਾਲਾਂਕਿ ਕੇਂਦਰੀ ਮੰਤਰੀ ਪਿਯੂਸ਼ ਗੋਇਲ ਦਾ ਕਹਿਣਾ ਸੀ ਕਿ ਕਿਉਂਕਿ ਮਾਮਲਾ ਅਦਾਲਤ ਦੇ ਅਧੀਨ ਹੈ, ਇਸ ਲਈ ਸੰਸਦ ਵਿੱਚ ਇਸ ਨੂੰ ਲੈ ਕੇ ਚਰਚਾ ਨਹੀਂ ਕੀਤੀ ਜਾ ਸਕਦੀ।

ਉੱਥੇ ਹੀ ਭਾਰਤੀ ਜਨਤਾ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਬੀਬੀਸੀ ਨੂੰ ਕਿਹਾ ਕਿ, "ਜਦੋਂ ਤੱਕ ਪੁਲਿਸ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਨਹੀਂ ਕਰਦੀ ਹੈ ਉਦੋਂ ਤੱਕ ਅਜੇ ਮਿਸ਼ਰਾ ਟੈਨੀ 'ਤੇ ਇਲਜ਼ਾਮ ਲਗਾਉਣਾ ਅਤੇ ਉਸ 'ਤੇ ਕੋਈ ਕਾਰਵਾਈ ਕਰਨਾ ਨਿਆਂਸੰਗਤ ਨਹੀਂ ਹੋਵੇਗਾ।

ਉੱਤਰ ਪ੍ਰਦੇਸ਼ ਪੁਲਿਸ ਦਾ ਕਹਿਣਾ ਹੈ ਕਿ ਉਹ ਅਗਲੇ ਹਫ਼ਤੇ ਤੱਕ ਚਾਰਜਸ਼ੀਟ ਦਾਇਰ ਕਰ ਸਕਦੀ ਹੈ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਸਰਕਾਰ ਕਿਉਂ ਨਹੀਂ ਕਰ ਰਹੀ ਕਾਰਵਾਈ?

ਸੀਨੀਅਰ ਪੱਤਰਕਾਰ ਦਿਵਾਕਰ ਕਹਿੰਦੇ ਹਨ ਕਿ ਵਿਰੋਧੀ ਧਿਰ ਸੰਸਦ ਵਿੱਚ ਜਿੰਨਾ ਚਾਹੇ ਹੰਗਾਮਾ ਕਰ ਲਵੇ ਅਤੇ ਸਰਕਾਰ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਲਵੇ, ਪਰ ਸਰਕਾਰ ਸਰਦ ਰੁੱਤ ਸੈਸ਼ਨ ਦੌਰਾਨ ਤਾਂ ਅਜੇ ਮਿਸ਼ਰਾ ਦੇ ਖ਼ਿਲਾਫ਼ ਕੋਈ ਕਾਰਵਾਈ ਕਰਨ ਵਿੱਚ ਜਲਦਬਾਜ਼ੀ ਨਹੀਂ ਕਰਨਾ ਚਾਹੇਗੀ।

ਉਹ ਕਹਿੰਦੇ ਹਨ ਕਿ ਇਸ ਲਈ ਸਰਕਾਰ ਜਲਦਬਾਜ਼ੀ ਨਹੀਂ ਕਰਨਾ ਚਾਹੇਗੀ ਕਿਉਂਕਿ ਜੇ ਉਹ ਅਜਿਹਾ ਕਰਦੀ ਹੈ ਤਾਂ ਸੰਦੇਸ਼ ਸਾਫ਼ ਜਾਵੇਗਾ ਕਿ ਸਰਕਾਰ ਦਬਾਅ ਵਿੱਚ ਆ ਗਈ ਹੈ।

ਉਹ ਇਹ ਵੀ ਕਹਿੰਦੇ ਹਨ ਕਿ ਉੱਤਰ ਪ੍ਰਦੇਸ਼ ਵਿੱਚ ਅਜਿਹੀ ਧਾਰਨਾ ਬਣਾਈ ਜਾਣ ਲੱਗੀ ਹੈ ਕਿ ਬ੍ਰਾਹਮਣ ਮੌਜੂਦਾ ਰਾਜ ਸਰਕਾਰ ਤੋਂ ਨਾਰਾਜ਼ ਹਨ। ਵਿਰੋਧੀ ਪਾਰਟੀਆਂ ਇਸ ਧਾਰਨਾ ਨੂੰ ਹੋਰ ਅਲੱਗ ਤੋਂ ਵਧਾਉਣ ਚੜ੍ਹਾਉਣ ਲੱਗੀਆਂ ਹਨ।

ਦਿਵਾਕਰ ਕਹਿੰਦੇ ਹਨ, "ਪਰ ਇਹ ਬਹਿਸ ਦਾ ਮੁੱਦਾ ਹੈ। ਇਸ 'ਤੇ ਅਲੱਗ-ਅਲੱਗ ਰਾਇ ਵੀ ਹੈ। ਰਾਜਨੀਤਕ ਦਲ ਆਪਣੇ-ਆਪਣੇ ਨਜ਼ਰੀਏ ਤੋਂ ਉਸ ਦੀ ਵਿਆਖਿਆ ਕਰ ਰਹੇ ਹਨ।"

ਦਿਵਾਕਰ ਕਹਿੰਦੇ ਹਨ, "ਜਦੋਂ ਵਿਕਾਸ ਦੂਬੇ ਨੂੰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ ਉਦੋਂ ਵੀ ਇਹੀ ਕਿਹਾ ਜਾ ਰਿਹਾ ਸੀ। ਪਰ ਉੱਤਰ ਪ੍ਰਦੇਸ਼ ਦੇ ਬ੍ਰਾਹਮਣ ਸਮਾਜ ਨੂੰ ਨਾ ਤਾਂ ਅਜੇ ਮਿਸ਼ਰਾ ਦੇ ਮੁੱਦੇ ਨਾਲ ਅਤੇ ਨਾ ਹੀ ਵਿਕਾਸ ਦੂਬੇ ਦੇ ਮਾਮਲੇ ਨਾਲ ਕੋਈ ਮਤਲਬ ਹੈ। ਉਨ੍ਹਾਂ ਦੀ ਨਾਰਾਜ਼ਗੀ ਦਾ ਕਾਰਨ ਹੈ ਉਦਾਸੀਨਤਾ - ਰਾਜਨੀਤੀ ਅਤੇ ਪ੍ਰਸ਼ਾਸਨ ਵਿੱਚ।"

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ: ਕਿਸਾਨ ਦਲਜੀਤ ਸਿੰਘ ਦੀ ਪਤਨੀ ਦਾ ਦਰਦ

ਜਾਣਕਾਰ ਕਹਿੰਦੇ ਹਨ ਕਿ ਇਹੀ ਵਜ੍ਹਾ ਹੈ ਕਿ ਕੁਝ ਹੀ ਦਿਨ ਪਹਿਲਾਂ ਇਨ੍ਹਾਂ ਸਮੀਕਰਣਾਂ ਨੂੰ 'ਬੈਲੇਂਸ' ਕਰਨ ਦੇ ਲਈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਸੀ।

ਸਮਾਜਵਾਦੀ ਪਾਰਟੀ ਦੇ ਬੁਲਾਰੇ ਅਬਦੁਲ ਹਫ਼ੀਜ਼ ਗਾਂਧੀ ਦਾ ਇਲਜ਼ਾਮ ਹੈ ਕਿ ਭਾਜਪਾ ਦੀ ਸਰਕਾਰ ਵਿੱਚ ਬ੍ਰਾਹਮਣ ਸਮਾਜ ਨੂੰ ਰਾਜ ਵਿੱਚ ਉਹ ਅਗਵਾਈ ਨਹੀਂ ਮਿਲੀ ਜਿਸ ਦੀ ਉਨ੍ਹਾਂ ਨੂੰ ਉਮੀਦ ਸੀ।

ਐੱਮ ਜੇ ਅਕਬਰ ਦਾ ਉਦਾਹਰਣ

ਦੂਜੇ ਪਾਸੇ ਉੱਤਰ ਪ੍ਰਦੇਸ਼ ਦੀ ਰਾਜਨੀਤੀ 'ਤੇ ਨੇੜਿਓਂ ਨਜ਼ਰ ਰੱਖਣ ਵਾਲੇ ਸੀਨੀਅਰ ਪੱਤਰਕਾਰ ਪੀਯੂਸ਼ ਰਾਏ ਐੱਮ ਜੇ ਅਕਬਰ ਦਾ ਉਦਾਹਰਣ ਦਿੰਦੇ ਹੋਏ ਕਹਿੰਦੇ ਹਨ, "ਜਦੋਂ ਅਕਬਰ 'ਤੇ ਇਲਜ਼ਾਮ ਲੱਗੇ ਸੀ ਤਾਂ ਵਿਰੋਧੀ ਧਿਰ ਨੇ ਇਸ ਤਰ੍ਹਾਂ ਸਰਕਾਰ ਉੱਤੇ ਦਬਾਅ ਬਣਾਉਣਾ ਸ਼ੁਰੂ ਕੀਤਾ ਸੀ।

ਪਰ ਭਾਜਪਾ ਟੱਸ ਤੋਂ ਮੱਸ ਨਹੀਂ ਹੋਈ ਅਤੇ ਦਬਾਅ ਵਿੱਚ ਝੁਕੀ ਨਹੀਂ। ਪਰ ਅਕਬਰ ਨੇ ਆਪਣੇ ਹਿਸਾਬ ਨਾਲ ਖੁਦ ਹੀ ਅਸਤੀਫ਼ਾ ਦਿੱਤਾ ਸੀ।

ਐੱਮ ਜੇ ਅਕਬਰ

ਤਸਵੀਰ ਸਰੋਤ, EPA

ਤਸਵੀਰ ਕੈਪਸ਼ਨ, ਐੱਮ ਜੇ ਅਕਬਰ

ਰਾਏ ਅਨੁਸਾਰ ਅਜੇ ਮਿਸ਼ਰਾ ਟੈਨੀ ਦਾ ਜੋ ਥੋੜ੍ਹਾ ਬਹੁਤ ਪ੍ਰਭਾਵ ਰਿਹਾ ਹੈ ਉਹ ਸਿਰਫ਼ ਲਖੀਮਪੁਰ ਅਤੇ ਉਸ ਦੇ ਆਲੇ-ਦੁਆਲੇ ਦੇ ਖੇਤਰ ਤੱਕ ਹੀ ਸੀਮਤ ਹੈ। ਜਦੋਂ ਕਿ ਸੂਬੇ ਦੇ ਦੂਜੇ ਇਲਾਕਿਆਂ ਵਿੱਚ ਇਨ੍ਹਾਂ ਦਾ ਨਾ ਤਾਂ ਕੋਈ ਪ੍ਰਭਾਵ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਜਾਣਦਾ ਹੈ।

ਉਹ ਕਹਿੰਦੇ ਹਨ, "ਉੱਤਰ ਪ੍ਰਦੇਸ਼ ਦੇ ਲੋਕ ਪਹਿਲਾਂ ਉਨ੍ਹਾਂ ਦੇ ਨਾਮ ਨਾਲ ਰੂ ਬ ਰੂ ਉਦੋਂ ਹੋਏ ਜਦੋਂ ਉਨ੍ਹਾਂ ਨੂੰ ਗ੍ਰਹਿ ਮੰਤਰਾਲੇ ਵਿੱਚ ਬਤੌਰ ਰਾਜ ਮੰਤਰੀ ਰੱਖਿਆ ਗਿਆ ਅਤੇ ਦੂਜੀ ਵਾਰ ਉਨ੍ਹਾਂ ਦਾ ਨਾਂ ਉਦੋਂ ਚਰਚਾ ਵਿੱਚ ਆਇਆ ਜਦੋਂ ਲਖੀਮਪੁਰ ਦੀ ਘਟਨਾ ਘਟੀ।

ਸਰਕਾਰ ਨੂੰ ਝੁਕਣਾ ਹੀ ਪਵੇਗਾ: ਵਿਸ਼ਲੇਸ਼ਕ

ਕੁਝ ਹੋਰ ਵਿਸ਼ਲੇਸ਼ਕ ਅਲੱਗ ਰਾਇ ਵੀ ਰੱਖਦੇ ਹਨ ਅਤੇ ਕਿਸਾਨ ਅੰਦੋਲਨ ਦੀ ਮਿਸਾਲ ਵੀ ਦਿੰਦੇ ਹਨ।

ਉਹ ਦੱਸਦੇ ਹਨ ਕਿ ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ ਉਦੋਂ ਵੀ ਇਹੀ ਕਿਹਾ ਜਾ ਰਿਹਾ ਸੀ ਕਿ ਸਰਕਾਰ ਦਬਾਅ ਵਿੱਚ ਨਹੀਂ ਹੈ।

ਪਰ ਉਹ ਕਹਿੰਦੇ ਹਨ ਕਿ ਸਰਕਾਰ ਨੂੰ ਆਖਿਰਕਾਰ ਝੁਕਣਾ ਹੀ ਪਿਆ।

ਇਸੇ ਤਰ੍ਹਾਂ ਹੀ ਉਨ੍ਹਾਂ ਦਾ ਮੰਨਣਾ ਹੈ ਕਿ ਅਜੇ ਮਿਸ਼ਰਾ ਦਾ ਮਾਮਲਾ ਵੀ ਇਸੇ ਤਰ੍ਹਾਂ ਦਾ ਹੈ ਅਤੇ ਸਰਕਾਰ ਨੂੰ ਝੁਕਣਾ ਹੀ ਪਵੇਗਾ।

ਸੰਸਦ ਹੰਗਾਮੇ ਅਤੇ ਖਿੱਚੋਤਾਣ ਦੇ ਵਿੱਚ ਅਜੇ ਮਿਸ਼ਰਾ ਟੈਨੀ ਆਪਣੇ ਮੰਤਰਾਲੇ ਵੀ ਪਹੁੰਚੇ, ਜਿਸ ਤੋਂ ਇਹ ਉਮੀਦਾਂ ਲਗਾਈਆਂ ਜਾਣ ਲੱਗੀਆਂ ਕਿ ਉਹ ਅਸਤੀਫ਼ਾ ਦੇ ਸਕਦੇ ਹਨ।

ਪਰ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਬੀਬੀਸੀ ਨਾਲ ਚਰਚਾ ਦੌਰਾਨ ਕਿਹਾ ਕਿ ਜਦੋਂ ਤੱਕ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਨਹੀਂ ਹੁੰਦਾ, ਉਦੋਂ ਤੱਕ ਮੁਸ਼ਕਲ ਹੀ ਹੈ ਕਿ ਉਨ੍ਹਾਂ ਨਾਲ ਅਧਿਕਾਰਤ ਰੂਪ ਤੋਂ ਅਸਤੀਫ਼ਾ ਮੰਗਿਆ ਜਾਵੇ। ਇਸ ਲਈ, ਇਹ ਲਾਜ਼ਮੀ ਹੀ ਟੈਨੀ ਦੀ ਇੱਛਾ 'ਤੇ ਨਿਰਭਰ ਕਰਦਾ ਹੈ ਕਿ ਉਹ ਕੀ ਕਰਦੇ ਹਨ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)