ਕੋਰੋਨਾਵਾਇਰਸ: ਦਿੱਲੀ ‘ਚ ਆਏ 5 ਹਜ਼ਾਰ ਕੇਸ, ਪੰਜਾਬ ਤੇ ਦਿੱਲੀ ਵਿੱਚ ਇਹ ਪਾਬੰਦੀਆਂ ਲੱਗੀਆਂ

ਕੋਰੋਨਾਵਾਇਰਸ

ਤਸਵੀਰ ਸਰੋਤ, Getty Images

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 5 ਮਿੰਟ

ਭਾਰਤ ਵਿੱਚ ਕੋਰੋਨਾ ਲਾਗ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਰਾਜਧਾਨੀ ਦਿੱਲੀ ਅਤੇ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਪਾਬੰਦੀਆਂ ਤੋਂ ਬਾਅਦ ਵੀ ਨਵੇਂ ਮਾਮਲਿਆਂ ਦੀ ਗਿਣਤੀ ਵਧ ਰਹੀ ਹੈ।

ਕਈ ਹੋਰ ਸ਼ਹਿਰਾਂ ਵਿੱਚ ਵੀ ਲਾਗ ਦੀ ਰਫ਼ਤਾਰ ਬੇਕਾਬੂ ਨਜ਼ਰ ਆ ਰਹੀ ਹੈ। ਦੇਸ਼ ਵਿੱਚ ਹੁਣ ਸਰਗਰਮ ਕੇਸ ਇੱਕ ਲੱਖ 71 ਹਜ਼ਾਰ ਤੋਂ ਵੱਧ ਹਨ।

ਸਰਕਾਰੀ ਅੰਕੜਿਆਂ ਮੁਤਾਬਕ ਦਿੱਲੀ ਵਿੱਚ 24 ਘੰਟਿਆਂ ਦੌਰਾਨ ਲਾਗ ਦੇ 5481 ਮਾਮਲੇ ਦਰਜ ਕੀਤੇ ਗਏ ਹਨ। ਉੱਥੇ ਮੁੰਬਈ ਦੇ ਨਵੇਂ ਕੇਸਾਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਗਈ ਹੈ।

ਸਰਕਾਰੀ ਅੰਕੜਿਆਂ ਮੁਤਾਬਕ ਮੁੰਬਈ ਵਿੱਚ ਕੋਰੋਨਾ ਦੇ 10,860 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਦੋ ਲੋਕਾਂ ਦੇ ਮਰਨ ਦੀ ਪੁਸ਼ਟੀ ਵੀ ਕੀਤੀ ਗਈ ਹੈ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਪੁਣੇ ਵਿੱਚ ਕੋਰੋਨਾ ਦੇ 1,104 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪੁਣੇ ਵਿੱਚ ਪੌਜ਼ੀਟੀਵਿਟੀ ਰੇਟ 18 ਫੀਸਦ ਪਹੁੰਚ ਗਿਆ ਹੈ।

ਕਰਨਾਟਕ ਵਿੱਚ 2479 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਚਾਰ ਲੋਕਾਂ ਦੀ ਲਾਗ ਕਾਰਨ ਮੌਤ ਹੋ ਗਈ ਹੈ।

ਉੱਤਰਾਖੰਡ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਲਾਗ ਦੇ 310 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ।

ਇਸ ਤੋਂ ਇਲਾਵਾ ਕੇਰਲ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੇਰਲ ਵਿੱਚ ਅੱਜ ਕੋਰੋਨਾ ਦੇ 3640 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ 30 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ।

ਜਦਕਿ ਗੁਜਰਾਤ ਵਿੱਚ ਕੋਰੋਨਾ ਲਾਗ ਦੇ 2265 ਨਵੇਂ ਮਾਮਲੇ ਸਾਹਮਣੇ ਆਏ ਹਨ।

ਕੋਰੋਨਾਵਾਇਰਸ, ਪੰਜਾਬ ਵਿੱਚ ਪਾਬੰਦੀਆਂ

ਤਸਵੀਰ ਸਰੋਤ, Getty Images

ਦੇਸ਼ ਵਿੱਚ ਪੌਜ਼ੀਟੀਵਿਟੀ ਦੀ ਦਰ 3.24 ਫੀਸਦ ਹੈ ਅਤੇ ਇਸ ਵੇਲੇ ਕੋਵਿਡ-19 ਦੇ ਕੁੱਲ ਸਰਗਰਮ ਮਾਮਲੇ ਇੱਕ ਲੱਖ 71 ਹਜ਼ਾਰ ਤੋਂ ਵੱਧ ਹੋ ਗਏ ਹਨ ਜਦਕਿ ਇਸ ਮਹਾਮਾਰੀ ਕਰਕੇ ਹੁਣ ਤੱਕ ਦੇਸ਼ ਵਿੱਚ 4,82,017 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ ਵਿੱਚ ਨਾਈਟ ਕਰਫਿਊ ਤੋਂ ਇਲਾਵਾ ਇਹ ਪਾਬੰਦੀਆਂ

ਪੰਜਾਬ ਵਿੱਚ ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਵੇਖਦਿਆਂ ਗ੍ਰਹਿ ਮੰਤਰਾਲੇ ਵੱਲੋਂ ਨਵੀਆਂ ਪਾਬੰਦੀਆਂ ਬਾਰੇ ਐਲਾਨ ਕੀਤਾ ਗਿਆ ਹੈ ਜੋ ਕਿ 15 ਜਨਵਰੀ ਤੱਕ ਲਾਗੂ ਰਹਿਣਗੀਆਂ।

ਪੰਜਾਬ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜ਼ਰੂਰੀ ਵਸਤੂਆਂ ਲੈ ਕੇ ਜਾਣ ਵਾਲੇ ਵਾਹਨਾਂ ਅਤੇ ਕਰਮਚਾਰੀਆਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ।

ਪੰਜਾਬ ਵਿੱਚ ਇਕੱਠ ਉੱਤੇ ਸਰਕਾਰ ਨੇ ਨਿਯਮ ਤੈਅ ਕਰ ਦਿੱਤੇ ਹਨ। ਹੁਣ ਇੰਡੋਰ ਹਾਲ ਵਿੱਚ 500 ਲੋਕ ਇਕੱਠੇ ਹੋਣਗੇ ਤੇ ਆਊਟਡੋਰ ਹਾਲ ਵਿੱਚ 700 ਲੋਕਾਂ ਦੇ ਇਕੱਠੇ ਹੋਣ ਦੀ ਇਜਾਜ਼ਤ ਹੈ।

ਅੰਮ੍ਰਿਤਸਰ ਦੇ ਡੀਸੀ ਗੁਰਪ੍ਰੀਤ ਸਿੰਘ ਕਾਲਰਾ ਨੇ ਕਿਹਾ ਗਿਆ ਹੈ ਕਿ ਜੇ ਕਿਸੇ ਹਾਲ ਦੀ ਸਮਰੱਥਾ 200 ਲੋਕਾਂ ਦੀ ਹੈ ਤਾਂ ਉਹ 100 ਲੋਕਾਂ ਨੂੰ ਹੀ ਇਕੱਠ ਕਰਨ ਦੀ ਇਜਾਜ਼ਤ ਦੇ ਸਕਦਾ ਹੈ।

ਡੀਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਹੜਤਾਲ ਉੱਤੇ ਗਏ ਹੈਲਥ ਵਰਕਰਾਂ ਨੂੰ ਕੰਮ ਉੱਤ ਵਾਪਸ ਆਉਣਾ ਪਵੇਗਾ।

ਤਸਵੀਰ ਸਰੋਤ, Ani

ਤਸਵੀਰ ਕੈਪਸ਼ਨ, ਡੀਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਹੜਤਾਲ ਉੱਤੇ ਗਏ ਹੈਲਥ ਵਰਕਰਾਂ ਨੂੰ ਕੰਮ ਉੱਤ ਵਾਪਸ ਆਉਣਾ ਪਵੇਗਾ

ਇਸ ਦੇ ਨਾਲ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਲੋਕਾਂ ਨੇ ਵਿਆਹ ਤੇ ਹੋਰ ਇਕੱਠ ਕਰਨ ਹਨ ਉਹ ਸਮਾਗਮ ਨੂੰ ਰਾਤ 10 ਵਜੇ ਤੋਂ 5 ਵਜੇ ਤੱਕ ਦੇ ਕਰਫਿਊ ਟਾਈਮ ਤੋਂ ਪਹਿਲਾਂ ਹੀ ਨਿਬਟਾ ਲੈਣ।

ਡੀਸੀ ਗੁਰਪ੍ਰੀਤ ਖਹਿਰਾ ਨੇ ਕਿਹਾ ਕਿ ਸਿਆਸੀ ਰੈਲੀਆਂ ਵਾਸਤੇ ਗਾਈਡਲਾਈਂਸ ਬਣਾਈਆਂ ਜਾ ਰਹੀਆਂ ਹਨ।

ਜੋ ਵਿਅਕਤੀ ਪੰਜਾਬ ਵਿੱਚ ਆਉਣਾ ਚਾਹੁੰਦਾ ਹੈ ਉਸ ਦਾ ਵੈਕਸੀਨੇਟਿਡ ਹੋਣਾ ਜ਼ਰੂਰੀ ਹੈ। ਜੇ ਅਜਿਹਾ ਨਹੀਂ ਹੁੰਦਾ ਹੈ ਤਾਂ ਉਸ ਦੇ ਉੱਥੇ ਹੀ ਰੈਟ ਟੈਸਟ ਹੋਵੇਗਾ।

ਇਹ ਵੀ ਕਿਹਾ ਗਿਆ ਹੈ ਕਿ ਦੋ - ਤਿੰਨ ਦਿਨ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਲੋਕਾਂ ਤੱਕ ਮੈਸੇਜ ਪਹੁੰਚਾਉਣ ਮਗਰੋਂ ਉਸ 'ਤੇ ਲੀਗਲ ਐਕਸ਼ਨ ਲਿਆ ਜਾਵੇਗਾ।

ਇਹ ਵੀ ਪੜ੍ਹੋ:

ਇਸ ਦੇ ਨਾਲ ਹੀ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਵੀ ਜ਼ਰੂਰੀ ਕਰ ਦਿੱਤਾ ਗਿਆ ਹੈ। ਸਮਾਜਿਕ ਦੂਰੀ ਦਾ ਧਿਆਨ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ।

ਕਰੋਨਾਵਾਇਰਸ

ਤਸਵੀਰ ਸਰੋਤ, Getty Images

ਸਿੱਖਿਆ ਅਦਾਰੇ ਬੰਦ ਕਰਨ ਦੇ ਦਿੱਤੇ ਗਏ ਹੁਕਮ

  • ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਕੋਚਿੰਗ ਇੰਸਟੀਚਿਊਟ ਨੂੰ ਵੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਵਿੱਦਿਅਕ ਅਦਾਰਿਆਂ ਨੂੰ ਆਨਲਾਈਨ ਪੜ੍ਹਾਈ ਨੂੰ ਤਰਜੀਹ ਦੇਣ ਦੀ ਅਪੀਲ ਵੀ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ।
  • ਨਰਸਿੰਗ ਅਤੇ ਮੈਡੀਕਲ ਕਾਲਜ ਬੰਦ ਨਹੀਂ ਹੋਣਗੇ।
  • ਸਿਨਮਾ, ਬਾਰ, ਰੈਸਟੋਰੈਂਟ, ਮਿਊਜ਼ੀਅਮ ਚਿੜੀਆ ਘਰ ਆਦਿ 50 ਫ਼ੀਸਦ ਸਮਰੱਥਾ ਨਾਲ ਖੁੱਲ੍ਹੇ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ ਪਰ ਇਸਦੇ ਨਾਲ ਹੀ ਇਨ੍ਹਾਂ ਦੇ ਕਰਮਚਾਰੀਆਂ ਦਾ ਪੂਰਾ ਟੀਕਾਕਰਨ ਵੀ ਜ਼ਰੂਰੀ ਹੈ।
ਕੋਰੋਨਾਵਾਇਰਸ

ਤਸਵੀਰ ਸਰੋਤ, Getty Images

  • ਜਿਮ, ਸਵਿਮਿੰਗ ਪੂਲ, ਸਟੇਡੀਅਮ ਆਦਿ ਬੰਦ ਰਹਿਣਗੇ। ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਜਿਹੜੇ ਆਉਣ ਵਾਲੇ ਦਿਨਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਖੇਡਾਂ ਵਿੱਚ ਹਿੱਸਾ ਲੈਣਗੇ ਉਨ੍ਹਾਂ ਦੀ ਟ੍ਰੇਨਿੰਗ ਨੂੰ ਇਸ ਪਾਬੰਦੀ ਤੋਂ ਬਾਹਰ ਰੱਖਿਆ ਗਿਆ ਹੈ।
  • ਏਸੀ ਬੱਸਾਂ ਵੀ 50 ਫ਼ੀਸਦ ਸਮਰੱਥਾ 'ਤੇ ਹੀ ਚੱਲਣਗੀਆਂ।
  • ਕੋਰੋਨਾਵਾਇਰਸ ਖ਼ਿਲਾਫ਼ ਟੀਕੇ ਦੀਆਂ ਦੋਹੇਂ ਡੋਜ਼ ਲਗਵਾ ਚੁੱਕੇ ਕਰਮਚਾਰੀਆਂ ਨੂੰ ਹੀ ਸਰਕਾਰੀ,ਪ੍ਰਾਈਵੇਟ ਦਫ਼ਤਰ, ਫੈਕਟਰੀਆਂ ਅਤੇ ਇੰਡਸਟਰੀ ਵਿੱਚ ਕੰਮ ਕਰਨ ਦੀ ਇਜਾਜ਼ਤ ਹੋਵੇਗੀ।

ਪਾਬੰਦੀਆਂ ਮਗਰੋਂ ਸਿਹਤ ਮੰਤਰੀ ਨੇ ਕੀ ਕਿਹਾ

ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓਪੀ ਸੋਨੀ ਨੇ ਪੰਜਾਬ ਸਰਕਾਰ ਦੇ ਇਨ੍ਹਾਂ ਐਲਾਨਾਂ ਤੋਂ ਬਾਅਦ ਮੀਡੀਆ ਨਾਲ ਗੱਲ ਘਰਦਿਆਂ ਨੇ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਤਿਆਰੀਆਂ ਪੂਰੀਆਂ ਹਨ।

ਓਪੀ ਸੋਨੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਸਤਾਰਾਂ ਹਜ਼ਾਰ ਦੇ ਕਰੀਬ ਬੈੱਡ ਹਸਪਤਾਲਾਂ ਵਿੱਚ ਮੌਜੂਦ ਹਨ। ਕੋਰੋਨਾਵਾਇਰਸ ਦੀ ਟੈਸਟਿੰਗ ਦੀ ਲੋੜ ਉੱਪਰ ਵੀ ਸਿਹਤ ਮੰਤਰੀ ਨੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਿਹਤ ਕਰਮਚਾਰੀਆਂ ਦੀ ਹੜਤਾਲ ਕਾਰਨ ਟੈਸਟਿੰਗ ਪ੍ਰਭਾਵਿਤ ਹੋਈ ਸੀ।

ਉਨ੍ਹਾਂ ਨੇ ਦੱਸਿਆ ਕਿ 2.7 ਕਰੋੜ ਦੇ ਕਰੀਬ ਟੀਕੇ ਵੀ ਲੱਗ ਚੁੱਕੇ ਹਨ। ਕੋਰੋਨਾਵਾਇਰਸ ਦੀ ਦੂਸਰੀ ਲਹਿਰ ਦੌਰਾਨ ਦੇਸ਼ ਨੂੰ ਆਕਸੀਜਨ ਦੀ ਕਮੀ ਦਾ ਸਾਹਮਣਾ ਵੀ ਕਈ ਜਗ੍ਹਾ ਕਰਨਾ ਪਿਆ ਸੀ। ਸੋਨੀ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਆਕਸੀਜਨ ਪਲਾਂਟ ਲਗਾਏ ਗਏ ਹਨ ਅਤੇ ਆਕਸੀਜਨ ਦੀ ਕਮੀ ਦੀ ਸਮੱਸਿਆ ਨਹੀਂ ਆਵੇਗੀ।

ਪਟਿਆਲਾ ਦੇ ਮੈਡੀਕਲ ਕਾਲਜ ਵਿੱਚ 60 ਤੋਂ ਵੱਧ ਕੋਵਿਡ ਕੇਸ

ਸੋਮਵਾਰ ਨੂੰ ਪੰਜਾਬ ਵਿੱਚ 400 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ 100 ਤੋਂ ਵੱਧ ਮਾਮਲੇ ਸਿਰਫ਼ ਪਟਿਆਲਾ ਦੇ ਹਨ।

ਕੋਰੋਨਾਵਾਇਰਸ

ਤਸਵੀਰ ਸਰੋਤ, Dr Taranjit kaur

ਪਟਿਆਲਾ ਦੇ ਚੀਫ਼ ਮੈਡੀਕਲ ਅਫਸਰ ਵਿਕਾਸ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਪਰ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿੱਚ ਵੀ ਕਈ ਮਾਮਲੇ ਸਾਹਮਣੇ ਆਏ ਹਨ।

ਪਟਿਆਲਾ ਦੇ ਮੈਡੀਕਲ ਕਾਲਜ ਵਿੱਚ ਵੀ 60 ਦੇ ਕਰੀਬ ਮਾਮਲੇ ਆਏ ਹਨ। ਇਹਨਾਂ ਦਾ ਕਾਰਨ ਓਮੀਕਰੋਨ ਹੈ, ਇਸ ਦੀ ਪੁਸ਼ਟੀ ਫਿਲਹਾਲ ਨਹੀਂ ਹੋਈ ਹੈ। ਕੁੱਲ ਕੇਸਾਂ ਦੀ ਪੁਸ਼ਟੀ ਵੀ ਦੋ ਤਿੰਨ ਦਿਨਾਂ ਵਿੱਚ ਹੋਵੇਗੀ।

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।

ਦਿੱਲੀ ਵਿੱਚ ਵੀਕਐਂਡ ਕਰਫਿਊ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਵੇਖਦਿਆਂ ਦਿੱਲੀ ਵਿੱਚ ਵੀਕਐਂਡ ਲੌਕਡਾਊਨ ਲਗਾਇਆ ਗਿਆ ਹੈ। ਜੋ ਦਿਨ ਅਤੇ ਰਾਤ ਦੋਨੋਂ ਸਮੇਂ ਲਾਗੂ ਰਹੇਗਾ।

ਸਰਕਾਰੀ ਦਫ਼ਤਰਾਂ ਵਾਲੇ ਸਾਰੇ ਵਰਕ ਫਰਾਮ ਹੋਮ ਕਰਨਗੇ। ਨਿੱਜੀ ਦਫ਼ਤਰਾਂ ਵਾਲੇ 50% ਕਰਮਚਾਰੀ ਵਰਕ ਫਰਾਮ ਹੋਮ ਕਰਨਗੇ।

ਬਿਨਾਂ ਮਾਸਕ ਬਸ ਤੇ ਮੈਟਰੋ ਵਿੱਚ ਐਂਟਰੀ ਨਹੀਂ ਮਿਲੇਗੀ

ਪੰਜਾਬ ਵਿੱਚ ਸੋਮਵਾਰ ਨੂੰ ਆਏ ਚਾਰ ਸੌ ਤੋਂ ਵੱਧ ਨਵੇਂ ਮਾਮਲੇ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਮੈਡੀਕਲ ਬੁਲੇਟਿਨ ਮੁਤਾਬਕ 3 ਜਨਵਰੀ, 2022 ਨੂੰ ਪੰਜਾਬ ਵਿੱਚ ਕੁੱਲ 419 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਸਿਰਫ਼ ਪਟਿਆਲਾ ਦੇ ਹੀ 143 ਮਾਮਲੇ ਹਨ।

3 ਜਨਵਰੀ,2022 ਨੂੰ ਪੰਜਾਬ ਵਿੱਚ ਕੁੱਲ 419 ਨਵੇਂ ਮਾਮਲੇ ਸਾਹਮਣੇ ਆਏ ਹਨ

ਇਸ ਨਾਲ ਹੀ ਪੰਜਾਬ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ 1741 ਹੋ ਗਈਆਂ ਹਨ। ਪੰਜਾਬ ਵਿੱਚ ਹੁਣ ਤਕ ਕੁੱਲ 16551 ਮੌਤਾਂ ਹੋ ਚੁੱਕੀਆਂ ਹਨ।

ਭਾਰਤ ਵਿੱਚ ਸੋਮਵਾਰ ਨੂੰ ਕੁੱਲ 37,379 ਨਵੇਂ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ਅਤੇ 124 ਮੌਤਾਂ ਵੀ ਦਰਜ ਕੀਤੀਆਂ ਹੋਈਆਂ ਹਨ। ਪੂਰੇ ਦੇਸ਼ ਵਿੱਚ ਹੁਣ ਤੱਕ ਕੋਰੋਨਾਵਾਇਰਸ ਕਾਰਨ ਸਾਢੇ ਚਾਰ ਲੱਖ ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ।

ਅਰਵਿੰਦ ਕੇਜਰੀਵਾਲ ਵੀ ਹੋਏ ਕੋਰੋਨਾ ਪੌਜ਼ੇਟਿਵ

ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਆਪਣੇ ਕੋਰੋਨਾ ਪੌਜ਼ੀਟਿਵ ਹੋਣ ਦੀ ਜਾਣਕਾਰੀ ਵੀ ਦਿੱਤੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਫਿਲਹਾਲ ਉਹ ਆਪਣੇ ਘਰ ਇਕਾਂਤਵਾਸ ਕਰ ਰਹੇ ਹਨ ਅਤੇ ਉਹ ਪਿਛਲੇ ਦਿਨਾਂ ਵਿੱਚ ਜੋ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਉਨ੍ਹਾਂ ਨੂੰ ਟੈਸਟ ਕਰਵਾਉਣ ਅਤੇ ਇਕਾਂਤਵਾਸ ਕਰਨ ਦੀ ਸਲਾਹ ਦਿੱਤੀ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਉੱਤਰਾਖੰਡ ਦੇ ਦੇਹਰਾਦੂਨ ਵਿਖੇ ਰੈਲੀ ਕੀਤੀ ਸੀ। ਪਿਛਲੇ ਹਫ਼ਤੇ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਅਤੇ ਪਟਿਆਲਾ ਵਿਖੇ ਵੀ ਰੋਡ ਸ਼ੋਅ ਅਤੇ ਮਾਰਚ ਕਰਦੇ ਨਜ਼ਰ ਆਏ ਸਨ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)