ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ 26 ਦਸੰਬਰ ਨੂੰ ਕੇਂਦਰ ਮਨਾਏਗਾ 'ਵੀਰ ਬਾਲ' ਦਿਵਸ, ਸ਼੍ਰੋਮਣੀ ਕਮੇਟੀ ਨੂੰ ਹੈ ਇਹ ਇਤਰਾਜ਼
ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਦੇ ਬੇਮਿਸਾਲ ਹੌਸਲੇ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ, ਭਾਰਤ ਸਰਕਾਰ 26 ਦਸੰਬਰ ਨੂੰ ਦਿੱਲੀ ਸਣੇ ਦੇਸ ਵਿਦੇਸ਼ ਵਿਚ ਵੀਰ ਬਾਲ ਦਿਵਸ ਮਨਾ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸਮਾਗਮ ਵਿਚ ਹਾਜ਼ਰ ਹੋਣਗ ।ਇਸ ਮੌਕੇ ਸੱਭਿਆਚਾਰਕ ਮੰਤਰਾਲੇ ਵਲੋਂ ਵਿਸ਼ੇਸ਼ ਡਿਜੀਟਲ ਪ੍ਰਦਰਸ਼ਨੀ ਵੀ ਲਾਈ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਦਸੰਬਰ ਨੂੰ ਇਸ ਬਾਬਤ ਮਨ ਕੀ ਬਾਤ ਪ੍ਰੋਗਰਾਮ ਵਿਚ ਇਸ ਦਾ ਜਿਕਰ ਕੀਤਾ ਸੀ। ਜਿਸ ਤੋਂ ਬਾਅਦ ਭਾਰਤ ਸਰਕਾਰ ਦੇ ਅਧਿਕਾਰਤ ਟਵਿੱਟਰ ਹੈਂਡਲ ਉੱਤੇ ਪ੍ਰਧਾਨ ਮੰਤਰੀ ਦੇ ਵੀਰ ਬਾਲ ਦਿਵਸ ਸਮਾਗਮ ਵਿਚ ਸ਼ਾਮਲ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਸੀ।
ਕੇਂਦਰ ਸਰਕਾਰ ਨੇ ਬੀਤੇ ਵਰ੍ਹੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ 'ਵੀਰ ਬਾਲ ਦਿਵਸ' ਐਲਾਨਿਆ ਸੀ, ਜਿਸ ਤੋਂ ਬਾਅਦ ਕੁਝ ਵਿਵਾਦ ਸ਼ੁਰੂ ਹੋ ਗਿਆ ਸੀ।
ਕੁਝ ਧਾਰਮਿਕ ਆਗੂ ਇਸ ਨੂੰ ਸਿੱਖਾਂ ਦੇ ਅੰਦਰੂਨੀ ਮਾਮਲਿਆਂ 'ਚ ਦਖਲ ਦੱਸਦੇ ਸਨ ਅਤੇ ਇਸ ਫੈਸਲੇ ਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ ਸੀ
ਪਰ ਕਈ ਧਾਰਮਿਕ ਤੇ ਸਿਆਸੀ ਆਗੂਆਂ ਨੇ ਪ੍ਰਧਾਨ ਮੰਤਰੀ ਦੇ ਇਸ ਫੈਸਲੇ ਦੀ ਸ਼ਲਾਘਾ ਵੀ ਕੀਤੀ ਸੀ।
ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਹੀ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆਈਆਂ ਸਨ।
ਪ੍ਰਧਾਨ ਮੰਤਰੀ ਨੇ ਕੀ ਐਲਾਨ ਕੀਤਾ ਸੀ
9 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਐਲਾਨਿਆ ਸੀ।
ਪ੍ਰਧਾਨ ਮੰਤਰੀ ਨੇ ਟਵੀਟ ਰਾਹੀਂ ਇਹ ਜਾਣਕਾਰੀ ਸਾਂਝਾ ਕਰਦਿਆਂ ਲਿਖਿਆ ਸੀ, ''ਅੱਜ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਵਰ੍ਹੇ ਤੋਂ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੇ ਸਾਹਸ ਅਤੇ ਉਨ੍ਹਾਂ ਦੀ ਨਿਆਂ ਦੀ ਖੋਜ ਪ੍ਰਤੀ ਢੁਕਵੀਂ ਸ਼ਰਧਾਂਜਲੀ ਹੈ।''
ਉਨ੍ਹਾਂ ਅੱਗੇ ਲਿਖਿਆ ਸੀ, ''ਵੀਰ ਬਾਲ ਦਿਵਸ' ਉਸੇ ਦਿਨ ਮਨਾਇਆ ਜਾਵੇਗਾ ਜਿਸ ਦਿਨ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਆਪਣੇ ਆਪ ਨੂੰ ਕੰਧ ਵਿੱਚ ਜ਼ਿੰਦਾ ਚਿਣਵਾ ਕੇ ਸ਼ਹੀਦੀ ਪ੍ਰਾਪਤ ਕੀਤੀ ਸੀ। ਇਨ੍ਹਾਂ ਦੋਹਾਂ ਮਹਾਪੁਰਖਾਂ ਨੇ ਧਰਮ ਦੇ ਨੇਕ ਸਿਧਾਂਤਾਂ ਤੋਂ ਭਟਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
'ਇਸ ਨੂੰ ਪੰਥ ਪ੍ਰਵਾਨਿਤ ਨਹੀਂ ਸਮਝਿਆ ਜਾ ਸਕਦਾ'
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਐਲਾਨ 'ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਦੀ ਅਸੀਂ ਕਦਰ ਕਰਦੇ ਹਾਂ, ਪਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ, ਵੀਰ ਬਾਲ ਦਿਵਸ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਦੇ ਮੇਚ ਨਹੀਂ ਹੈ।
ਉਨ੍ਹਾਂ ਕਿਹਾ ਸੀ ਕਿ ਸਿੱਖ ਇਤਿਹਾਸ, ਸਿਧਾਤਾਂ ਅਤੇ ਪਰੰਪਰਾਵਾਂ ਦੇ ਮੱਦੇਨਜ਼ਰ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਵੱਡੇ ਯੋਧਿਆਂ ਵਰਗੀਆਂ ਹਨ ਅਤੇ ਉਨ੍ਹਾਂ ਨੂੰ ਸੰਬੋਧਨ ਸਮੇਂ ਬਾਬਾ ਸ਼ਬਦ ਨਾਲ ਸਤਿਕਾਰ ਦਿੱਤਾ ਜਾਂਦਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਾਰ ਅੰਦਰ ਕਿਸੇ ਵੀ ਵਿਚਾਰ ਨੂੰ ਕੌਮੀ ਮਾਨਤਾ ਦੇਣ ਲਈ ਕਸਵੱਟੀ ਸਾਡਾ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤ, ਅਤੇ ਮਾਨਤਾਵਾਂ ਹਨ।

ਨਾਲ ਹੀ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਸੀ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ 'ਵੀਰ ਬਾਲ ਦਿਵਸ' ਵਜੋਂ ਮਾਨਤਾ ਦੇ ਸਬੰਧ ਵਿੱਚ ਉਹ ਅਗਵਾਈ ਦੇਣ।
ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਦਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਤੇ ਐਲਾਨ, ਸਤਿਕਾਰ ਦੀ ਭਾਵਨਾ 'ਚੋਂ ਉਪਜਿਆ ਤਾਂ ਹੋ ਸਕਦਾ ਹੈ, ਪਰ ਪੰਥ ਪ੍ਰਵਾਨਤ ਨਹੀਂ ਸਮਝਿਆ ਜਾ ਸਕਦਾ।
'ਮੋਦੀ ਸਰਕਾਰ ਨੇ ਇਸਨੂੰ ਬੱਚਿਆਂ ਦੀ ਖੇਡ ਸਮਝ ਲਿਆ ਹੈ!'
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਿਰਨਜੋਤ ਕੌਰ ਨੇ ਦਿਨ ਦਾ ਨਾਮ ਰੱਖਣ ਦੀ ਥਾਂ ਸ਼ਹੀਦੀ ਨੂੰ ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ।
ਪ੍ਰਧਾਨ ਮੰਤਰੀ ਦੇ ਇਸ ਐਲਾਨ ਬਾਰੇ ਉਨ੍ਹਾਂ ਕਿਹਾ ਸੀ, ''ਗੈਰ ਸਿੱਖ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਛੁਟਿਆਂਦੇ ਹੋਏ, ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ''ਵੀਰ ਬਾਲ ਦਿਵਸ'' ਦਾ ਨਾਮ ਦਿੱਤਾ ਹੈ, ਮੋਦੀ ਸਰਕਾਰ ਨੇ ਇਸ ਨੂੰ ਬੱਚਿਆਂ ਦੀ ਖੇਡ ਸਮਝ ਲਿਆ ਹੈ!''

''ਛੋਟੇ ਸਾਹਿਬਜ਼ਾਦਿਆਂ ਲਈ ਪੰਥਕ ਸ਼ਬਦਾਵਲੀ ਬਾਬਾ ਹੈ ਅਤੇ ਪੰਥਕ ਸ਼ਬਦਾਵਲੀ ਨਾਲ ਛੇੜਛਾੜ ਕਰਨ ਦਾ ਕਿਸੇ ਗੈਰ ਸਿੱਖ ਨੂੰ ਹੱਕ ਨਹੀਂ।''
ਹਾਲਾਂਕਿ ਅੰਗਰੇਜ਼ੀ ਵਿੱਚ ਕੀਤੇ ਟਵੀਟ ਤੋਂ ਲਗਭਗ ਦੋ ਘੰਟੇ ਬਾਅਦ ਪ੍ਰਧਾਨ ਮੰਤਰੀ ਵੱਲੋਂ ਪੰਜਾਬੀ 'ਚ ਵੀ ਟਵੀਟ ਕੀਤੇ ਗਏ, ਜਿਨ੍ਹਾਂ ਵਿੱਚ ਸਾਹਿਬਜ਼ਾਦਿਆਂ ਲਈ ਬਾਬਾ ਸ਼ਬਦ ਦੀ ਵਰਤੋਂ ਕੀਤੀ ਗਈ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
'ਇਸ ਫ਼ੈਸਲੇ ਨੂੰ ਇੱਥੇ ਹੀ ਅਪ੍ਰਵਾਨ ਕੀਤਾ ਜਾਵੇ'
ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਵੀ ਇਸ ਐਲਾਨ 'ਤੇ ਨਰਾਜ਼ਗੀ ਜਤਾਈ ਗਈ ਸੀ ਅਤੇ ਕਿਹਾ ਗਿਆ ਸੀ ਕਿ ਸਟੇਟ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਦੇ ਵਿੱਚ ਦਖਲਅੰਦਾਜ਼ੀ ਕਰਨ ਦਾ ਕੋਈ ਹੱਕ ਨਹੀਂ।
ਦਲ ਖਾਲਸਾ ਅਨੁਸਾਰ, ਪ੍ਰਧਾਨ ਮੰਤਰੀ ਦਾ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦਾ ਆਪ-ਮੁਹਾਰੇ ਫੈਸਲਾ ਗਲਤ ਪਿਰਤ ਨੂੰ ਤੋਰੇਗਾ, ਇਸ ਫ਼ੈਸਲੇ ਨੂੰ ਇੱਥੇ ਹੀ ਅਪ੍ਰਵਾਨ ਕੀਤਾ ਜਾਵੇ।
ਨਾਲ ਹੀ ਕਿਹਾ ਗਿਆ ਸੀ ਕਿ ਸਿੱਖਾਂ ਨੂੰ ਸਟੇਟ ਨੂੰ ਇਹ ਦੱਸਣ ਦੀ ਲੋੜ ਹੈ, ਸਾਡੇ ਅੰਦਰੂਨੀ ਧਾਰਮਿਕ ਮਾਮਲਿਆਂ ਵਿੱਚ ਤੁਹਾਡੀ ਦਖਲਅੰਦਾਜ਼ੀ ਮਨਜ਼ੂਰ ਨਹੀਂ ਹੈ। ਦੂਰ ਰਹੋ!
'ਪ੍ਰਧਾਨ ਮੰਤਰੀ ਦੇ ਇਸ ਕਦਮ ਨਾਲ ਕੌਮ ਦਾ ਸਿਰ ਉੱਚਾ ਹੋਇਆ ਹੈ'
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਹਿੰਮਤ ਤੇ ਹੌਂਸਲੇ ਨੂੰ ਢੁਕਵੀਂ ਸ਼ਰਧਾਂਜਲੀ ਵਜੋਂ ਦੇਸ਼ ਭਰ 'ਚ 26 ਦਸੰਬਰ ਨੂੰ ਸਰਕਾਰੀ ਛੁੱਟੀ ਐਲਾਨਦਿਆਂ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦੇ ਲਏ ਗਏ ਫੈਸਲੇ ਦੀ ਸ਼ਲਾਘਾ ਕੀਤੀ ਸੀ ।
ਉਨ੍ਹਾਂ ਨੇ ਇਸ ਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਸੀ।

ਤਸਵੀਰ ਸਰੋਤ, Harnam singh khalsa
ਉਨ੍ਹਾਂ ਕਿਹਾ ਸੀ, ਪ੍ਰਧਾਨ ਮੰਤਰੀ ਨੇ ਇਸ ਵੱਡੇ ਫ਼ੈਸਲੇ ਰਾਹੀਂ ਆਪਣਾ ਫਰਜ ਨਿਭਾਉਂਦਿਆਂ ਚਾਰ ਸਾਹਿਬਜ਼ਾਦਿਆਂ ਵੱਲੋਂ ਹਿੰਦੂ ਧਰਮ ਦੀ ਰੱਖਿਆ ਅਤੇ ਗੁਰਸਿੱਖੀ ਖ਼ਾਤਰ ਜ਼ਾਲਮਾਂ ਦੀ ਈਨ ਨਾ ਮੰਨਣ, ਮਾਤਾ ਗੁਜਰੀ ਕੌਰ ਜੀ ਅਤੇ ਸਿੱਖ ਪੰਥ ਦੀ ਇਤਿਹਾਸਕ ਭੂਮਿਕਾ ਪ੍ਰਤੀ ਵਿਸ਼ਵ ਨੂੰ ਜਾਣੂ ਕਰਾਉਣ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਨੇ ਮੇਰੇ ਸਤਿਗੁਰਾਂ ਦੇ ਲਾਲਾਂ ਦੀ ਯਾਦ 'ਚ ਇਸ ਦਿਹਾੜੇ ਨੂੰ ਸਮਰਪਿਤ ਕਰਦਿਆਂ ਹਿੰਦੁਸਤਾਨ ਦੇ ਲੋਕਾਂ ਨੂੰ ਜਗਾਇਆ ਅਤੇ ਹਿੰਦ ਵਾਸੀਆਂ ਲਈ ਉਨ੍ਹਾਂ ਵੱਲੋਂ ਕੀਤੀਆਂ ਕੁਰਬਾਨੀਆਂ ਤੇ ਸ਼ਹਾਦਤਾਂ ਨੂੰ ਯਾਦ ਰੱਖਣ ਦਾ ਸੁਨੇਹਾ ਦਿੱਤਾ ਹੈ।
ਦਮਦਮੀ ਟਕਸਾਲ ਮੁਖੀ ਅਨੁਸਾਰ, ਪ੍ਰਧਾਨ ਮੰਤਰੀ ਦੇ ਇਸ ਕਦਮ ਨਾਲ ਕੌਮ ਦਾ ਸਿਰ ਉੱਚਾ ਹੋਇਆ ਹੈ, ਖ਼ਾਲਸੇ ਦੇ ਬੋਲ-ਬਾਲੇ ਤੇ ਸਿੱਖੀ ਦੀ ਪਛਾਣ ਵਿਕਸਤ ਹੁੰਦੀ ਹੈ।
ਉਨ੍ਹਾਂ ਕਿਹਾ ਸੀ ਕਿ ਜੋ ਵੀ ਵਿਅਕਤੀ ਪੰਥ ਲਈ ਚੰਗਾ ਕਾਰਜ ਕਰਦਾ ਹੈ ਉਸ ਦੀ ਹੌਂਸਲਾ ਅਫਜਾਈ ਅਤੇ ਸ਼ਲਾਘਾ ਹੋਣੀ ਚਾਹੀਦੀ ਹੈ। ਨਾ ਕਿ ਉਸ ਬਾਰੇ ਨੁਕਤਾਚੀਨ ਜਾਂ ਨਿੰਦਿਆ ਕਰਦਿਆਂ ਨਾਸ਼ੁਕਰਾ ਹੋਇਆ ਜਾਣਾ ਚਾਹੀਦਾ।
ਦਮਦਮੀ ਟਕਸਾਲ ਦੇ ਮੁਖੀ ਨੇ ਚਿਰਾਂ ਤੋਂ ਲਟਕਦੇ ਪੰਥ ਅਤੇ ਪੰਜਾਬ ਦੇ ਮਸਲੇ ਜਲਦ ਹੱਲ ਕਰਨ ਦੀ ਵੀ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਸੀ।
'ਫੈਸਲਾ ਸਵਾਗਤਯੋਗ ਪਰ ਨਾਮਕਰਨ ਉਚਿਤ ਨਹੀਂ'
ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹੀਦੀ ਨੂੰ ਸਰਕਾਰੀ ਤੌਰ 'ਤੇ ਮਾਨਤਾ ਦਿੱਤੇ ਜਾਣ ਦਾ ਸਵਾਗਤ ਕੀਤਾ ਸੀ, ਪਰ ਮੋਦੀ ਸਰਕਾਰ ਨੂੰ ਮਹਾਨ ਸ਼ਹੀਦੀ ਦਿਹਾੜੇ ਨੂੰ 'ਵੀਰ ਬਾਲ ਦਿਵਸ' ਦਾ ਨਾਂਅ ਨਾ ਦੇਣ ਦੀ ਵੀ ਅਪੀਲ ਕੀਤੀ ਸੀ।

ਤਸਵੀਰ ਸਰੋਤ, Getty Images
ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਇਸ ਨੂੰ ਜਾਂ ਤਾਂ ਸਾਹਿਬਜ਼ਾਦੇ ਦਿਵਸ ਜਾਂ ਬਾਬਾ ਜ਼ੋਰਾਵਰ ਸਿੰਘ/ਬਾਬਾ ਫਤਹਿ ਸਿੰਘ ਦਿਵਸ ਕਿਹਾ ਜਾਣਾ ਚਾਹੀਦਾ ਹੈ ਤਾਂ ਜੋ ਸੂਬਾ ਪੱਧਰ 'ਤੇ ਉਨ੍ਹਾਂ ਦੀ ਬੇਮਿਸਾਲ ਸ਼ਹੀਦੀ ਦਾ ਸਨਮਾਨ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਸੀ, "ਸਾਹਿਬਜ਼ਾਦਿਆਂ ਦੀ ਇਸ ਸ਼ਹੀਦੀ ਨੂੰ ਸਰਕਾਰੀ ਤੌਰ 'ਤੇ ਮਾਨਤਾ ਦੇਣਾ ਇੱਕ ਸਵਾਗਤਯੋਗ ਕਦਮ ਹੈ, ਪਰ 'ਵੀਰ ਬਾਲ ਦਿਵਸ' ਇੱਕ ਉਚਿਤ ਨਾਮਕਰਨ ਨਹੀਂ ਹੈ। ਸਿੱਖ ਧਰਮ ਅਤੇ ਇਤਿਹਾਸ ਵਿੱਚ ਸਾਹਿਬਜ਼ਾਦੇ, ਉਨ੍ਹਾਂ ਦੇ ਉੱਚੇ ਕੱਦ ਲਈ ਬਾਬਿਆਂ ਵਜੋਂ ਸਤਿਕਾਰੇ ਜਾਂਦੇ ਹਨ, ਨਾ ਕਿ ਬੱਚਿਆਂ ਵਜੋਂ।''
ਸਿਰਸਾ ਵੱਲੋਂ ਪੀਐੱਮ ਦਾ ਧੰਨਵਾਦ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਦੇ ਇਸ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਸੀ ਕਿ ਅੱਜ ਦੇਸ਼ ਅਤੇ ਦੁਨੀਆ ਨੂੰ ਉਹ ਇਤਿਹਾਸ ਪਤਾ ਲੱਗੇਗਾ।

ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਦਾ ਇਹ ਐਲਾਨ ਕਿ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਹੋ ਕੇ ''ਵੀਰ ਬਾਲ ਦਿਵਸ'' ਮਨਾਇਆ ਜਾਵੇਗਾ ਪੂਰੇ ਦੇਸ਼ ਦੇ ਅੰਦਰ 26 ਦਸੰਬਰ ਨੂੰ।
ਉਨ੍ਹਾਂ ਕਿਹਾ ਸੀ, ਇਹ ਉਹ ਸਾਕਾ ਸੀ ਜਿਹੜਾ ਹਰ ਬੱਚੇ ਤੱਕ ਪਹੁੰਚਣਾ ਚਾਹੀਦਾ ਸੀ ਪਰ ਪਹੁੰਚ ਨਾ ਸਕਿਆ। ਦੇਸ਼ ਅਤੇ ਦੁਨੀਆ ਨੂੰ ਹੁਣ ਪਤਾ ਲੱਗੇਗਾ ਕਿ ਸਾਹਿਬਜ਼ਾਦੇ ਕੌਣ ਸਨ।
ਸਿਰਸਾ ਨੇ ਕਿਹਾ ਸੀ, ''ਇੰਨੀ ਵੱਡੀ ਲਾਸਾਨੀ ਸ਼ਹਾਦਤ, ਜਿਸ ਦਾ ਇਸ ਦੇਸ਼ ਦਾ ਕਣ-ਕਣ ਕਰਜ਼ਦਾਰ ਹੈ ਅਤੇ ਉਸ ਕਰਜ਼ ਨੂੰ ਉਤਾਰਨ ਦਾ ਕੰਮ ਕੀਤਾ ਹੈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੇ।''
'ਇਹ ਇੱਕ ਸ਼ਲਾਘਾਯੋਗ ਕਦਮ ਹੈ'
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਐਲਾਨ ਦਾ ਸਵਾਗਤ ਕਰਦਿਆਂ ਟਵੀਟ ਕਰਕੇ ਲੀਖਿਆ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
''ਜ਼ੁਲਮ ਦੇ ਅਧੀਨ ਸਾਹਿਬਜ਼ਾਦਿਆਂ ਵੱਲੋਂ ਦਰਸਾਈ ਗਈ ਦਲੇਰੀ ਬੇਮਿਸਾਲ ਹੈ ਅਤੇ ਵਿਸ਼ਵ ਭਰ ਵਿੱਚ ਹਰ ਕਿਸੇ ਨੂੰ ਉਨ੍ਹਾਂ ਦੀ ਮਹਾਨ ਕੁਰਬਾਨੀ ਬਾਰੇ ਪਤਾ ਲੱਗਣਾ ਚਾਹੀਦਾ ਹੈ। ਉਸ ਦਿਸ਼ਾ ਵਿੱਚ ਇਹ ਇੱਕ ਸ਼ਲਾਘਾਯੋਗ ਕਦਮ ਹੈ।''
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ, ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਵੀਰ ਬਾਲ ਦਿਵਸ' ਦੇ ਐਲਾਨ ਮਗਰੋਂ ਬੀਬੀਸੀ ਪੰਜਾਬੀ ਦੇ ਫੇਸਬੁੱਕ ਪੇਜ 'ਤੇ ਕਈ ਰੀਡਰਜ਼ ਨੇਇਸਦੀ ਸ਼ਲਾਘਾ ਵੀ ਕੀਤੀ ਹੈ ਤੇ ਕਈ ਇਸਦਾ ਵਿਰੋਧ ਵੀ ਕਰ ਰਹੇ ਹਨ।
'ਨਾਮ ਬਦਲਣਾ ਕੋਈ ਵੱਡੀ ਗੱਲ ਨਹੀਂ ਹੋਵੇਗੀ'
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀ ਸੈਂਟਰ ਦੇ ਡਾਇਰੈਕਟਰ ਡਾ. ਅਮਰਜੀਤ ਸਿੰਘ ਨੇ ਕਿਹਾ ਸੀ ਕਿ ਭਾਰਤ ਸਰਕਾਰ ਵੱਲੋਂ ਕੀਤੇ ਗਏ ਇਸ ਕੰਮ ਦੀ ਮੈਂ ਸ਼ਲਾਘਾ ਕਰਦਾ ਹਾਂ। ਇਸ ਤਰ੍ਹਾਂ ਦੇ ਐਲਾਨ ਨਾਲ ਸਿੱਖ ਇਤਿਹਾਸ ਦੇ ਬਾਰੇ ਜਾਣਕਾਰੀ ਵਧੇਗੀ, ਜਿਹੜੀ ਕਿ ਇੱਕ ਸੈਕਸ਼ਨ ਤੱਕ ਹੀ ਸੀਮਤ ਸੀ।
ਉਨ੍ਹਾਂ ਕਿਹਾ ਸੀ , ਉਸ ਕੁਰਬਾਨੀ ਨੇ ਇਤਿਹਾਸ ਬਦਲ ਦਿੱਤਾ ਸੀ ਅਤੇ ਭਾਰਤ ਸਰਕਾਰ ਜੇ ਉਸ ਨੂੰ ਰਿਕੋਗਨਾਇਜ਼ ਕਰ ਰਹੀ ਹੈ ਤਾਂ ਉਸ ਦਾ ਸੁਆਗਤ ਕਰਨਾ ਬਣਦਾ ਹੈ।

ਨਾਮ ਬਾਰੇ ਉਹ ਕਹਿੰਦੇ ਹਨ ਕਿ ਕੁਝ ਲੋਕ ਜੋ ਨਾਮ ਨੂੰ ਲੈ ਕੇ ਇਤਰਾਜ਼ ਕਰ ਰਹੇ ਹਨ, ਉਹ ਸਰਕਾਰ ਨੂੰ ਆਪਣੇ ਸੁਝਾਅ ਦੇਣ ਤੇ ਮੇਰਾ ਖਿਆਲ ਹੈ ਕਿ ਨਾਮ ਬਦਲਣਾ ਕੋਈ ਵੱਡੀ ਗੱਲ ਨਹੀਂ ਹੋਵੇਗੀ।
ਡਾ. ਅਮਰਜੀਤ ਸਿੰਘ ਨੇ ਕਿਹਾ ਸੀ, ਸਾਡੀ ਇੱਕ ਪੰਥਕ ਟਰਮੀਨਾਲੋਜੀ ਵੀ ਹੈ, ਇਸ ਦੇ ਲਈ ਕੋਈ ਦੋ ਰਾਇ ਨਹੀਂ ਹੈ। ਇਕ ਵਾਰੀ ਤੇ ਓਪਰਾ ਲੱਗਦਾ ਹੈ ਕਿ ਵੀਰ ਸ਼ਬਦ ਜਾਂ ਬਾਲ ਸ਼ਬਦ ਕਿੱਥੋਂ ਆ ਗਿਆ, ਜਦਕਿ ਇਹ ਦੋਵੇਂ ਸ਼ਬਦ ਗੁਰਬਾਣੀ ਵਿੱਚ ਵੀ ਵੱਖਰੇ ਵੱਖਰੇ ਪ੍ਰਸੰਗ ਵਿੱਚ ਆਉਂਦੇ ਹਨ।
''ਮੇਰਾ ਸੁਝਾਅ ਹੋਏਗਾ ਕਿ ਇਸ ਦੇ ਵਿੱਚ ਜੇ ਸਾਹਿਬਜ਼ਾਦਾ ਸ਼ਬਦ ਨਾਲ ਜੋੜ ਦਿੱਤਾ ਜਾਵੇ ਤਾਂ ਕੁਝ ਲੋਕਾਂ ਦੇ ਜੋ ਇਤਰਾਜ਼ ਹਨ ਉਹ ਖ਼ਤਮ ਹੋ ਜਾਣਗੇ।''
ਸਾਹਿਬਜ਼ਾਦਿਆਂ ਦੀ ਸ਼ਹਾਦਤ
ਸਿੱਖ ਇਤਿਹਾਸ ਵਿੱਚ ਪੋਹ ਦਾ ਮਹੀਨਾ (ਦਸੰਬਰ ਅੱਧ ਤੋਂ ਸ਼ੁਰੂ) ਬੇਹੱਦ ਉਦਾਸੀਨਤਾ ਭਰਿਆ ਹੁੰਦਾ ਹੈ। ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਵਿਛੋੜਾ, ਚਾਰੇ ਸਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ, ਇਸੇ ਮਹੀਨੇ ਹੀ ਇਹ ਸਭ ਦੁਖਾਂਤ ਵਾਪਰੇ ਸਨ।
ਫਤਹਿਗੜ੍ਹ ਸਾਹਿਬ ਦੇ ਠੰਡੇ ਬੁਰਜ 'ਚ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਕੈਦ ਕਰ ਦਿੱਤਾ ਗਿਆ ਸੀ। ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਨੂੰ ਕੰਧ ਵਿੱਚ ਜਿੰਦਾ ਹੀ ਚਿਣਵਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ:














