ਕੋਰੋਨਾਵਾਇਰਸ: ਕੇਂਦਰੀ ਕਮੇਟੀ ਮੁਤਾਬਕ 5 ਵਿੱਚੋਂ 3 ਸੂਬਿਆਂ ਵਿੱਚ 'ਕੋਰੋਨਾ ਦੇ ਸਾਏ ਹੇਠ ਹੋਣਗੀਆਂ ਚੋਣਾਂ' - ਪ੍ਰੈੱਸ ਰਿਵੀਊ

ਨਰਸਾਂ

ਤਸਵੀਰ ਸਰੋਤ, Getty Images

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਕੋਵਿਡ-19 ਬਾਰੇ ਕੇਂਦਰ ਦੀ ਉੱਚ ਸ਼ਕਤੀ ਕਮੇਟੀ ਮੁਤਾਬਕ ਚੋਣਾਂ ਵੱਲ ਵਧ ਰਹੇ ਪੰਜ ਸੂਬਿਆਂ ਦੇ ਬਹੁਗਿਣਤੀ ਜ਼ਿਲ੍ਹਿਆਂ ਨੂੰ ਓਮੀਕਰੋਨ ਵੇਰੀਐਂਟ ਕਾਰਨ ਕੋਵਿਡ-19 ਦਾ ਗੰਭੀਰ ਖ਼ਤਰਾ ਹੈ।

ਦਿ ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਅਜਿਹਾ ''ਜ਼ਿਲ੍ਹਿਆਂ ਨੂੰ ਕੋਵਿਡ-19 ਦੇ ਸੰਭਾਵੀ ਖ਼ਤਰੇ ਬਾਰੇ'' ਸਿਹਤ ਅਤੇ ਇਸਤਰੀ ਬਾਲ ਵਿਕਾਸ ਮੰਤਰਾਲਾ ਵੱਲੋਂ ਸੋਮਵਾਰ ਨੂੰ ਸਾਂਝੀ ਕੀਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ।

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਉੱਤਰ ਪ੍ਰਦੇਸ਼ ਦੇ 75 ਵਿੱਚੋਂ 65 ਜ਼ਿਲ੍ਹੇ ਅਤੇ ਪੰਜਾਬ ਦੇ 22 ਵਿੱਚੋਂ 21 ਜ਼ਿਲ੍ਹੇ ਅਤੇ ਮਨੀਪੁਰ ਦੇ 18 ਵਿੱਚੋਂ ਨੌਂ ਜ਼ਿਲ੍ਹਿਆਂ ਨੂੰ ਕੋਵਿਡ-19 ਦੇ ਪੱਖ ਤੋਂ ਪਹਿਲੇ ਅਤੇ ਦੂਜੇ ਵਰਗ ਵਿੱਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ

ਯੂਰਪ ਬਾਰੇ WHO ਦੀ ਭਵਿੱਖਬਾਣੀ

ਕੋਰੋਨਾਵਾਇਰਸ

ਤਸਵੀਰ ਸਰੋਤ, Getty Images

ਵਿਸ਼ਵ ਸਿਹਤ ਸੰਗਠਨ ਯੂਰਪੀ ਖੇਤਰ ਦੇ ਨਿਰਦੇਸ਼ਕ ਡਾਂ ਹਾਂਸ ਕਲੂਗ ਨੇ ਓਮੀਕਰੋਨ ਬਾਰੇ ਭਵਿੱਖਬਾਣੀ ਕਰਦਿਆਂ ਕਿਹਾ ਕਿ ਯੂਰਪ ਵਿੱਚ ਓਮੀਕਰੋਨ ਦੇ ਮਾਮਲੇ ਆਉਣ ਵਾਲੇ ਦੋ ਹਫਤਿਆਂ ਵਿੱਚ ਦੁੱਗਣੇ ਹੋ ਸਕਦੇ ਹਨ।

ਸੀਐਨਐਨ ਦੀ ਖ਼ਬਰ ਮੁਤਾਬਕ, ਉਨ੍ਹਾਂ ਨੇ ਕਿਹਾ ਕਿ ਨਵੇਂ ਸਾਲ ਦੇ "ਪਹਿਲੇ ਹਫ਼ਤੇ ਦੌਰਾਨ ਖੇਤਰ ਵਿੱਚ 70 ਲੱਖ ਤੋਂ ਜ਼ਿਆਦਾ ਕੋਰੋਨਾਵਾਇਰਸ ਦੇ ਮਾਮਲੇ ਦੇਖੇ ਗਏ ਹਨ ਜੋ ਕਿ ਆਉਣ ਵਾਲੇ ਦੋ ਹਫ਼ਤਿਆਂ ਦੇ ਵਕਫ਼ੇ ਦੌਰਾਨ ਦੁੱਗਣੇ ਹੋ ਸਕਦੇ ਹਨ।"

ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ''ਸੁਨਾਮੀ ਦੀ ਦਿਸ਼ਾ ਪੱਛਮ ਤੋਂ ਪੂਰਬ ਵੱਲ ਰਹੇਗੀ''। ਯੂਰਪ ਦੇ ਪੂਰਬੀ ਹਿੱਸੇ ਦੇ ਮੁਲਕਾਂ ਵਿੱਚ ਟੀਕਾਕਰਨ ਘੱਟ ਹੋਇਆ।

ਉਨ੍ਹਾਂ ਨੇ ਕਿਹਾ ਕਿ ਖੇਤਰ ਵਿੱਚ 50 ਫੀਸਦ ਆਬਾਦੀ ਨੂੰ ਅਗਲੇ ਛੇ ਤੋਂ ਅੱਠ ਹਫਤਿਆਂ ਵਿਚਕਾਰ ਓਮੀਕਰੋਨ ਦੀ ਲਾਗ ਲੱਗ ਸਕਦੀ ਹੈ।

ਹਾਲਾਂਕਿ ਨਿਰਦੇਸ਼ਕ ਨੇ ਕਿਹਾ ਕਿ ਭਾਵੇਂ ਕਿ ਮਾਮਲੇ ਵਧ ਰਹੇ ਹਨ ਪਰ ਸਕੂਲ ਸਭ ਤੋਂ ਅਖੀਰ ਵਿੱਚ ਬੰਦ ਕੀਤੇ ਜਾਣੇ ਚਾਹੀਦੇ ਹਨ ਅਤੇ ਸਭ ਤੋਂ ਪਹਿਲਾਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਵਿੱਚ ਹੋਣੇ ਚਾਹੀਦੇ ਹਨ।

ਧਰਮ ਸੰਸਦ ਦੀ ਜਾਂਚ ਬਾਰੇ ਸੁਣਵਾਈ

ਧਰਮ ਸੰਸਦ

ਤਸਵੀਰ ਸਰੋਤ, FACEBOOK/DEVBHOOMI RAKSHA ABHIYAN

ਦਿੱਲੀ ਅਤੇ ਹਰਿਦੁਆਰ ਵਿੱਚ ਹੋਈਆਂ ਧਰਮ ਸੰਸਦਾਂ ਵਿੱਚ ਮੁਸਲਮਾਨ ਭਾਈਚਾਰੇ ਖ਼ਿਲਾਫ਼ ਨਫ਼ਰਤੀ ਭਾਸ਼ਨ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗ ਕਰਦੀ ਇੱਕ ਅਰਜੀ ਉੱਪਰ ਬੁੱਧਵਾਰ ਨੂੰ ਸੁਪਰੀਮ ਵਿੱਚ ਸੁਣਵਾਈ ਕੀਤੀ ਜਾਣੀ ਹੈ।

ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਇਹ ਸੁਣਵਾਈ ਭਾਰਤ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਵੱਲੋਂ ਕੀਤੀ ਜਾਵੇਗੀ।

ਇਹ ਅਪੀਲ ਪੱਤਰਕਾਰ ਕੁਰਬਾਨ ਅਲੀ ਅਤੇ ਪਟਨਾ ਹਾਈ ਕੋਰਟ ਦੇ ਇੱਕ ਸਾਬਕਾ ਜੱਜ ਅਨਜਨਾ ਪ੍ਰਕਾਸ਼ ਵੱਲੋਂ ਦਾਇਰ ਕੀਤੀ ਗਈ ਸੀ। ਅਰਜ਼ੀ ਵਿੱਚ ਮੰਗ ਕੀਤੀ ਗਈ ਸੀ ਕਿ ਅਦਾਲਤ ਮਾਮਲੇ ਦੀ ਜਾਂਚ ਲਈ ਇੱਕ ਸੁਸਤੰਤਰ ਐਸਆਈਟੀ ਦੇ ਨਿਰਮਾਣ ਲਈ ਹਦਾਇਤ ਜਾਰੀ ਕਰੇ।

ਚੀਫ਼ ਜਸਟਿਸ ਆਫ਼ ਇੰਡੀਆ ਨੇ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਨੂੰ ਆਪਣੀ ਸਹਿਮਤੀ ਦਿੱਤੀ ਸੀ, ਜੋ ਕਾਂਗਰਸੀ ਆਗੂ ਤੇ ਸੀਨੀਅਰ ਵਕੀਲ ਕਪਿਲ ਸਿੱਬਲ ਵੱਲੋਂ ਪੇਸ਼ ਕੀਤਾ ਗਿਆ ਸੀ।

ਯੋਗੀ ਦੇ 5 ਵਿਧਾਇਕਾਂ ਨੇ ਫੜਿਆ ਅਖਿਲੇਸ਼ ਦਾ ਹੱਥ

ਉੱਤਰ ਪ੍ਰਦੇਸ਼ ਵਿੱਚ ਚੋਣਾਂ ਤੋਂ ਪਹਿਲਾਂ ਇੱਕ ਮੰਤਰੀ ਤੇ ਚਾਰ ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ ਹੈ।

ਖ਼ਬਰ ਵੈਬਸਾਈਟ ਐਨਡੀਟੀਵੀ ਦੀ ਰਿਪੋਰਟ ਮੁਤਾਬਕ ਯੋਗੀ ਆਦਿੱਤਿਆਨਾਥ ਨੂੰ ਛੱਡ ਕੇ ਇਹ ਪੰਜੇ ਜਣੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਯੋਗੀ ਸਰਕਾਰ ਦੇ ਮੰਤਰੀ ਸਵਾਮੀ ਪਰਸਾਦ ਮੌਰਿਆ ਨੇ ਆਪਣਾ ਅਸਤੀਫ਼ਾ ਟਵਿੱਟਰ 'ਤੇ ਸਾਂਝਾ ਕੀਤਾ। ਉਨ੍ਹਾਂ ਤੋਂ ਕੁਝ ਘੰਟਿਆਂ ਬਾਅਦ ਹੀ ਚਾਰ ਹੋਰ ਵਿਧਾਇਕਾਂ ਰੌਸ਼ਨ ਲਾਲ ਵਰਮਾ, ਬ੍ਰਿਜੇਸ਼ ਪ੍ਰਜਾਪਤੀ, ਭਗਵਤੀ ਸਾਗਰ ਅਤੇ ਵਿਨੇ ਸ਼ਾਕਿਆ ਨੇ ਆਪੋ-ਆਪਣੇ ਅਸਤੀਫ਼ਿਆਂ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)