ਪੰਡਿਤ ਬਿਰਜੂ ਮਹਾਰਾਜ: ਪ੍ਰਸਿੱਧ ਕੱਥਕ ਡਾਂਸਰ ਦਾ ਦੇਹਾਂਤ

ਤਸਵੀਰ ਸਰੋਤ, PREETI MANN
ਭਾਰਤ ਦੇ ਮੰਨੇ ਪ੍ਰਮੰਨੇ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦਾ ਐਤਵਾਰ ਦੇਰ ਰਾਤ ਦੇਹਾਂਤ ਹੋ ਗਿਆ। ਉਹ 83 ਵਰ੍ਹਿਆਂ ਦੇ ਸਨ।
ਪਦਮ ਵਿਭੂਸ਼ਣ ਪੰਡਿਤ ਬਿਰਜੂ ਮਹਾਰਾਜ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ।
ਆਪਣੀ ਫੇਸਬੁੱਕ ਪੋਸਟ 'ਚ ਉਨ੍ਹਾਂ ਨੇ ਲਿਖਿਆ ਹੈ, "ਬੜੇ ਗਹਿਰੇ ਦੁਖ ਨਾਲ ਦੱਸਣਾ ਪੈ ਰਿਹਾ ਹੈ ਕਿ ਅੱਜ ਅਸੀਂ ਆਪਣੇ ਪਰਿਵਾਰ ਦੇ ਸਭ ਤੋਂ ਪਿਆਰੇ ਪੰਡਿਤ ਬਿਰਜੂ ਮਹਾਰਾਜ ਜੀ ਨੂੰ ਗੁਆ ਦਿੱਤਾ ਹੈ। 17 ਜਨਵਰੀ ਨੂੰ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ। ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ।"

ਤਸਵੀਰ ਸਰੋਤ, SWARANSH MISHRA/FACEBOOK
ਲਖਨਊ ਦੇ ਕਥਕ ਘਰਾਣੇ ਵਿੱਚ ਪੈਦਾ ਹੋਏ ਪੰਡਿਤ ਬਿਰਜੂ ਮਹਾਰਾਜ ਦੇ ਪਿਤਾ ਅੱਛੁਣ ਮਹਾਰਾਜ ਅਤੇ ਚਾਚਾ ਸ਼ੰਭੂ ਮਹਾਰਾਜ ਦੇਸ਼ ਦੇ ਪ੍ਰਸਿੱਧ ਕਲਾਕਾਰਾਂ ਵਿੱਚ ਸ਼ਾਮਿਲ ਸਨ।
ਉਨ੍ਹਾਂ ਦਾ ਸ਼ੁਰੂਆਤੀ ਨਾਮ ਬ੍ਰਿਜ ਮੋਹਨ ਮਿਸ਼ਰਾ ਸੀ ਅਤੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਉਨ੍ਹਾਂ ਨੇ ਘਰ ਦੀ ਜ਼ਿੰਮੇਵਾਰੀ ਸੰਭਾਲੀ। ਇਸ ਦੇ ਨਾਲ ਹੀ ਉਨ੍ਹਾਂ ਦੇ ਆਪਣੇ ਚਾਚਾ ਤੋਂ ਕੱਥਕ ਬਾਰੇ ਸਿੱਖਿਆ ਵੀ ਲੈਣੀ ਸ਼ੁਰੂ ਕੀਤੀ।
ਦਿੱਲੀ ਆ ਕੇ ਉਨ੍ਹਾਂ ਨੇ ਛੋਟੇ ਬੱਚਿਆਂ ਨੂੰ ਕੱਥਕ ਦੀ ਸਿਖਲਾਈ ਦੇਣੀ ਸ਼ੁਰੂ ਕੀਤੀ ਅਤੇ ਫਿਰ ਦਿੱਲੀ ਦੇ ਕਥਾ ਕੇਂਦਰ ਨੂੰ ਸੰਭਾਲਿਆ।
ਉਨ੍ਹਾਂ ਨੇ ਕਈ ਫ਼ਿਲਮਾਂ ਵਿੱਚ ਵੀ ਕੋਰੀਓਗ੍ਰਾਫੀ ਕੀਤੀ ਹੈ।
ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ
ਪੰਡਿਤ ਬਿਰਜੂ ਮਹਾਰਾਜ ਦੀ ਮੌਤ 'ਤੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਦੇ ਜਾਣ ਨਾਲ ਇਕ ਯੁੱਗ ਦਾ ਅੰਤ ਹੋ ਗਿਆ ਹੈ। ਰਾਸ਼ਟਰਪਤੀ ਨੇ ਆਖਿਆ ਕਿ ਬਿਰਜੂ ਮਹਾਰਾਜ ਨੇ ਦੁਨੀਆਂ ਭਰ ਵਿੱਚ ਕੱਥਕ ਦੀ ਲੋਕਪ੍ਰਿਅਤਾ ਨੂੰ ਵਧਾਇਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੀ ਟਵੀਟ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੀ ਮੌਤ ਨਾਲ ਕਲਾ ਜਗਤ ਨੂੰ ਵੱਡਾ ਘਾਟਾ ਪਿਆ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਵਿੱਚ ਪੰਡਿਤ ਬਿਰਜੂ ਮਹਾਰਾਜ ਨਾਲ ਆਪਣੀ ਪੁਰਾਣੀ ਤਸਵੀਰ ਵੀ ਸਾਂਝੀ ਕੀਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












