ਰਾਹੁਲ ਗਾਂਧੀ ਦੀ ਅੰਮ੍ਰਿਤਸਰ ਵਿਚ ਜੇਬ ਕਿਸ ਨੇ ਕੱਟੀ, ਅਕਾਲੀਆਂ ਤੇ ਕਾਂਗਰਸੀਆਂ ਵਿਚਾਲੇ ਛਿੜੀ ਬਹਿਸ- ਪ੍ਰੈਸ ਰੀਵਿਊ

ਹਰਸਿਮਰਤ ਕੌਰ ਬਾਦਲ

ਤਸਵੀਰ ਸਰੋਤ, Harsimrat Kaur Badal/FB

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੌਜੂਦਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਹੋ ਸਕਦਾ ਹੈ ਕਿ ਪੰਜਾਬ ਦੇ ਅੰਮ੍ਰਿਤਸਰ 'ਚ ਸਥਿਤ ਹਰਿਮੰਦਰ ਸਾਹਿਬ ਦੀ ਫੇਰੀ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਵੀਰਵਾਰ ਨੂੰ ਜੇਬ ਕੱਟੀ ਗਈ ਹੋਵੇ।

ਇੰਡੀਆ ਟੁਡੇ ਦੀ ਖ਼ਬਰ ਮੁਤਾਬਕ, ਸ਼ਨੀਵਾਰ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ ਆਗੂ ਨੇ ਇੱਕ ਟਵੀਟ ਕਰਕੇ ਕਿਹਾ, "ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਹੁਲ ਗਾਂਧੀ ਦੀ ਜੇਬ ਕਿਸਨੇ ਕੱਟੀ? ਚਰਨਜੀਤ ਚੰਨੀ? ਨਵਜੋਤ ਸਿੱਧੂ? ਜਾਂ ਸੁਖਜਿੰਦਰ ਸਿੰਘ ਰੰਧਾਵਾ?''

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

''ਜ਼ੈੱਡ-ਸੁਰੱਖਿਆ ਦੁਆਰਾ ਸਿਰਫ ਇਨ੍ਹਾਂ ਤਿੰਨ ਵਿਅਕਤੀਆਂ ਨੂੰ ਉਨ੍ਹਾਂ ਦੇ ਨੇੜੇ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਜਾਂ ਫਿਰ ਇਹ 'ਬੇਅਦਬੀ' ਘਟਨਾਵਾਂ ਤੋਂ ਬਾਅਦ ਸਾਡੇ ਪਵਿੱਤਰ ਅਸਥਾਨ ਦਾ ਨਾਮ ਬਦਨਾਮ ਕਰਨ ਦੀ ਇੱਕ ਹੋਰ ਕੋਸ਼ਿਸ਼ ਹੈ?''

ਹਰਸਿਮਰਤ ਕੌਰ ਬਾਦਲ ਦੇ ਇਸ ਟਵੀਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸ ਆਗੂ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਉਹ "ਝੂਠੀਆਂ ਖਬਰਾਂ" ਫੈਲਾ ਰਹੇ ਹਨ ਅਤੇ ਜਿਸ ਤਰ੍ਹਾਂ ਦਾ ਉਨ੍ਹਾਂ ਨੇ ਦੱਸਿਆ ਹੈ, ਉਸ ਤਰ੍ਹਾਂ ਦਾ ਕੁਝ ਨਹੀਂ ਹੋਇਆ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਸੁਰਜੇਵਾਲਾ ਨੇ ਅਜਿਹੀਆਂ "ਝੂਠੀਆਂ ਖ਼ਬਰਾਂ" ਫੈਲਾਉਣ ਨੂੰ "ਪਵਿੱਤਰ ਗੁਰੂ ਘਰ ਦਾ ਅਪਮਾਨ" ਕਿਹਾ।

ਇਹ ਵੀ ਪੜ੍ਹੋ:

ਐੱਸਬੀਆਈ ਬੈਂਕ ਨੇ ਗਰਭਵਤੀ ਔਰਤਾਂ ਨੂੰ ਨੌਕਰੀ 'ਤੇ ਰੱਖਣ ਵਿਰੁੱਧ ਆਦੇਸ਼ ਲਿਆ ਵਾਪਸ

ਐੱਸਬੀਆਈ ਬੈਂਕ ਨੇ ਗਰਭਵਤੀ ਔਰਤਾਂ ਨੂੰ ਨੌਕਰੀ 'ਤੇ ਰੱਖਣ ਵਾਲੇ ਆਪਣੇ ਇੱਕ ਵਿਵਾਦਪੂਰਨ ਆਦੇਸ਼ ਨੂੰ ਭਾਰੀ ਰੋਸ ਦੇ ਬਾਅਦ, ਸ਼ਨੀਵਾਰ ਨੂੰ ਵਾਪਸ ਲੈ ਲਿਆ ਹੈ।

ਦਿ ਹਿੰਦੂ ਦੀ ਖ਼ਬਰ ਮੁਤਾਬਕ, ਵਾਪਸ ਲਏ ਗਏ ਇਸ ਆਦੇਸ਼ ਅਨੁਸਾਰ, ਗਰਭ ਅਵਸਥਾ ਦੀ ਦੂਜੇ ਤਿਮਾਹੀ ਵਿੱਚ ਔਰਤਾਂ ਨੂੰ ਭਰਤੀ ਅਤੇ ਤਰੱਕੀਆਂ ਲਈ "ਅਣਫਿੱਟ" ਕਰਾਰ ਦਿੱਤਾ ਗਿਆ ਸੀ।

ਦਰਅਸਲ, 31 ਦਸੰਬਰ, 2021 ਨੂੰ ਜਾਰੀ ਕੀਤੇ ਗਏ ਇੱਕ ਈ-ਸਰਕੂਲਰ ਵਿੱਚ, ਐੱਸਬੀਆਈ ਨੇ ਦੇਸ਼ ਭਰ ਵਿੱਚ ਆਪਣੇ ਸਥਾਨਕ ਦਫਤਰਾਂ ਨੂੰ ਆਪਣੇ ਸੰਸ਼ੋਧਿਤ ਮੈਡੀਕਲ ਮਿਆਰਾਂ ਬਾਰੇ ਸੂਚਿਤ ਕੀਤਾ ਸੀ। ਇਨ੍ਹਾਂ ਨਿਯਮਾਂ ਅਨੁਸਾਰ, ਇੱਕ ਔਰਤ ਜੋ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਲਈ ਗਰਭਵਤੀ ਹੈ, ਉਸ ਨੂੰ "ਅਸਥਾਈ ਤੌਰ 'ਤੇ ਅਣਫਿੱਟ" ਮੰਨਿਆ ਜਾਵੇਗਾ ਅਤੇ ਬੱਚੇ ਨੂੰ ਜਨਮ ਦੇਣ ਦੇ ਚਾਰ ਮਹੀਨਿਆਂ ਬਾਅਦ ਹੀ ਕੰਮ 'ਤੇ ਮੁੜ ਜੁਆਇਨ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਗਰਭਵਤੀ ਮਹਿਲਾ - ਸੰਕੇਤਕ ਤਸਵੀਰ

ਤਸਵੀਰ ਸਰੋਤ, Getty Images

ਹੁਣ ਇਸਨੂੰ ਵਾਪਸ ਲੈਣ ਤੋਂ ਬਾਅਦ, ਦੇਸ਼ ਦੇ ਸਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ ਨੇ ਕਿਹਾ ਕਿ ਉਹ ਨਿਯੁਕਤੀਆਂ ਵਿੱਚ ਜਿਉਂ ਦੀ ਤਿਉਂ ਵਾਪਸੀ ਕਰੇਗਾ।

ਹਾਲਾਂਕਿ, ਬੈਂਕ ਦੀ ਕਰਮਚਾਰੀ ਯੂਨੀਅਨ ਇਸ ਜਵਾਬ ਤੋਂ ਸੰਤੁਸ਼ਟ ਨਹੀਂ ਹੈ ਕਿਉਂਕਿ ਪਹਿਲਾਂ ਦੇ ਮਾਪਦੰਡ ਵੀ ਗਰਭਵਤੀ ਔਰਤਾਂ ਨਾਲ ਵਿਤਕਰਾ ਕਰਦੇ ਹਨ।

ਆਲ ਇੰਡੀਆ ਸਟੇਟ ਬੈਂਕ ਕਰਮਚਾਰੀ ਸੰਘ ਦੇ ਜਨਰਲ ਸਕੱਤਰ ਕੇ.ਐਸ. ਕ੍ਰਿਸ਼ਨਾ ਨੇ ਦਿ ਹਿੰਦੂ ਨੂੰ ਕਿਹਾ, "ਗਰਭ ਅਵਸਥਾ ਕੋਈ ਰੁਕਾਵਟ ਨਹੀਂ ਹੋਣੀ ਚਾਹੀਦੀ। ਸਾਡੀ ਮੰਗ ਹੈ ਕਿ ਛੇ ਮਹੀਨਿਆਂ ਤੋਂ ਵੱਧ ਗਰਭਵਤੀ ਔਰਤਾਂ ਲਈ ਨਿਯਮ ਵੀ ਹੌਲੀ-ਹੌਲੀ ਬਦਲਿਆ ਜਾਣਾ ਚਾਹੀਦਾ ਹੈ ਕਿਉਂਕਿ ਗਰਭ ਅਵਸਥਾ ਕੋਈ ਬਿਮਾਰੀ ਨਹੀਂ ਹੈ।''

ਪ੍ਰਸਿੱਧ ਸਮਾਜ ਸੇਵੀ ਅਤੇ ਪਦਮ ਸ਼੍ਰੀ ਐਵਾਰਡੀ ਬਾਬਾ ਇਕਬਾਲ ਸਿੰਘ ਦਾ 96 ਸਾਲ ਦੀ ਉਮਰ 'ਚ ਦੇਹਾਂਤ

ਉੱਘੇ ਸਮਾਜ ਸੇਵੀ ਅਤੇ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ, ਕਲਗੀਧਰ ਟਰੱਸਟ ਦੇ ਇੰਚਾਰਜ ਬਾਬਾ ਇਕਬਾਲ ਸਿੰਘ ਦਾ ਸਿਰਮੌਰ ਜ਼ਿਲ੍ਹੇ ਦੇ ਬੜੂ ਸਾਹਿਬ ਵਿਖੇ 96 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।

ਉਨ੍ਹਾਂ ਨੇ ਆਪਣੇ ਗੁਰੂ ਸੰਤ ਅਤਰ ਸਿੰਘ ਮਹਾਰਾਜ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਦਾ ਸਫ਼ਰ ਸ਼ੁਰੂ ਕੀਤਾ ਸੀ। ਉਨ੍ਹਾਂ ਨੂੰ ਸ਼੍ਰੋਮਣੀ ਪੰਤ ਰਤਨ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਬਾਬਾ ਇਕਬਾਲ ਸਿੰਘ ਨੇ ਪੇਂਡੂ ਭਾਰਤ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਨਿਰੰਤਰ ਕੰਮ ਕੀਤਾ।

ਉਹ ਸਾਲ 1965 ਤੋਂ ਕਲਗੀਧਰ ਟਰੱਸਟ ਦੇ ਇੰਚਾਰਜ ਰਹੇ 1987 ਵਿੱਚ ਸੇਵਾਮੁਕਤ ਹੋਏ। ਉਨ੍ਹਾਂ ਨੇ ਇਸ ਸੰਸਥਾ ਨੂੰ ਇੱਕ ਇੱਕ ਇੱਟ ਜੋੜ ਕੇ ਬਣਾਇਆ, ਜੋ ਹੁਣ ਸੀਬੀਐੱਸਈ ਦੁਆਰਾ ਮਾਨਤਾ ਪ੍ਰਾਪਤ 129 ਅੰਗਰੇਜ਼ੀ ਮਾਧਿਅਮ ਵਾਲੇ ਸਕੂਲ ਚਲਾ ਰਹੀ ਹੈ ਅਤੇ ਜਿਸ ਵਿੱਚ 70,000 ਤੋਂ ਵੱਧ ਬੱਚੇ ਪੜ੍ਹਦੇ ਹਨ।

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਇਨ੍ਹਾਂ ਸਕੂਲਾਂ ਵਿੱਚ ਜ਼ਿਆਦਾਤਰ ਭਾਰਤ ਦੇ ਪੰਜ ਪੇਂਡੂ ਸੂਬਿਆਂ ਦੇ ਹਨ। ਸ਼ਹਿਰੀ ਮਾਹੌਲ ਤੋਂ ਦੂਰ, ਇਹ ਸਕੂਲ ਸਮਾਜ 'ਚ ਹਾਸ਼ੀਏ 'ਤੇ ਪਏ ਵਰਗਾਂ ਦੇ ਬੱਚਿਆਂ ਲਈ ਚੰਗੀ ਸਿੱਖਿਆ ਦੇ ਕੇਂਦਰ ਹਨ।

ਇੱਕ ਸਮਾਜ ਸੇਵੀ ਹੋਣ ਦੇ ਨਾਤੇ ਬਾਬਾ ਇਕਬਾਲ ਸਿੰਘ ਨੇ ਸਿੱਖਿਆ ਦੇ ਨਾਲ-ਨਾਲ ਹਸਪਤਾਲ, ਕਾਲਜ, ਮਹਿਲਾ ਦੇਖਭਾਲ ਅਤੇ ਨਸ਼ਾ ਛੁਡਾਉਣ ਦੀ ਦਿਸ਼ਾ ਵਿੱਚ ਵੀ ਕੰਮ ਕੀਤਾ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)