ਕੋਵਿਡ ਹਦਾਇਤਾਂ ਹਟਾਉਣ ਬਾਰੇ ਵਿਸ਼ਵ ਸਿਹਤ ਸੰਗਠਨ ਨੇ ਦਿੱਤੀ ਚੇਤਾਵਨੀ - ਪ੍ਰੈੱਸ ਰਿਵੀਊ

ਡਾ਼ ਅਦਾਨੋਮ

ਤਸਵੀਰ ਸਰੋਤ, Getty Images

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਮੰਗਲਵਾਰ ਨੂੰ ਵਿਸ਼ਵ ਸਿਹਤ ਸੰਗਠਨ ਨੇ ਦੁਨੀਆਂ ਦੇ ਦੇਸ਼ਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਵਿਡ ਸਖ਼ਤੀਆਂ ਵਿੱਚ ਢਿੱਲ ਦੇਣ ਵਿੱਚ ਕਾਹਲੀ ਨਾ ਕਰਨ ਕਿਉਂਕਿ ਕਈ ਦੇਸ਼ਾਂ ਵਿੱਚ ਅਜੇ ਓਮੀਕਰੋਨ ਦੀ ਲਹਿਰ ਦਾ ਸਿਖਰ ਨਹੀਂ ਆਇਆ ਹੈ।

ਸੰਗਠਨ ਦੇ ਮੁਖੀ ਡਾ. ਅਦਾਨੋਮ ਨੇ ਕਿਹਾ ਕਿ ਵਾਇਰਸ ਨੂੰ ਆਤਮ ਸਮਰਪਣ ਕਰ ਦੇਣਾ ਜਾਂ ਉਸ ਖ਼ਿਲਾਫ਼ ਜਿੱਤ ਦਾ ਐਲਾਨ ਕਰ ਦੇਣਾ ਬਹੁਤ ਜਲਦਬਾਜ਼ੀ ਹੋਵੇਗੀ।

ਖ਼ਬਰ ਵੈਬਸਾਈਟ ਦਿ ਮਿੰਟ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਵਾਇਰਸ ਖ਼ਤਰਨਾਕ ਹੈ ਤੇ ਇਹ ਸਾਡੀਆਂ ਅੱਖਾਂ ਦੇ ਸਾਹਮਣੇ ਰੂਪ ਬਦਲ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਸੰਗਠਨ ਕੋਰੋਨਾਵਾਇਰਸ ਦੇ ਉੱਭਰ ਰਹੇ ਓਮੀਕੋਰੋਨ ਸਬ-ਲੀਨੀਏਜ ਬੀਏ.2 ਸਣੇ ਵੇਰੀਐਂਟਾਂ ਉੱਪਰ ਨਿਗ੍ਹਾ ਰੱਖ ਰਿਹਾ ਹੈ।

ਇਹ ਵੀ ਪੜ੍ਹੋ:

ਪੰਜਾਬ ਚੋਣਾਂ: ਇਹ ਦੋ ਸੀਟਾਂ ਹੋਈਆਂ ਦਿਲਚਸਪ

ਮਜੀਠੀਆ ਤੇ ਸਿੱਧੂ

ਤਸਵੀਰ ਸਰੋਤ, FB/BBC

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਰਮ ਮਜੀਠੀਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਚੁਣੌਤੀ ਸਵੀਕਾਰ ਕਰਦਿਆਂ ਐਲਾਨ ਕੀਤਾ ਕਿ ਉਹ ਵੀ ਉਨ੍ਹਾਂ ਵਾਂਗ ਸਿਰਫ਼ ਇੱਕੋ ਸੀਟ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ।

ਦਿ ਟ੍ਰਬਿਊਨ ਦੀ ਖ਼ਬਰ ਮੁਤਾਬਕ ਹਾਲਾਂਕਿ ਮਜੀਠੀਆ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਥਾਵੇਂ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠਾ ਹਲਕੇ ਤੋਂ ਚੋਣ ਲੜਨਗੇ।

ਇੱਕ ਵੱਖਰੇ ਘਟਨਾਕ੍ਰਮ ਵਿੱਚ ਕਾਂਗਰਸ ਦਾ ਗੜ੍ਹ ਰਹੀ ਨਵਾਂ ਸ਼ਹਿਰ ਸੀਟ ਇੱਕ ਅਨੋਖੇ ਤਰੀਕੇ ਨਾਲ ਦਿਲਚਸਪ ਹੋ ਗਈ ਹੈ।

ਕਾਂਗਰਸ ਪਿਛਲੇ 60 ਸਾਲਾਂ ਤੋਂ 13 ਵਾਰ ਇੱਥੋਂ ਇੱਕੋ ਪਰਿਵਾਰ ਵਿੱਚ ਟਿਕਟਾਂ ਦਿੰਦੀ ਆ ਰਹੀ ਸੀ ਜੋ ਕਿ ਇੱਕ ਰਿਕਾਰਡ ਹੈ, ਪਰ ਹੁਣ ਇੱਥੋਂ ਦੇ ਮੁਕਾਬਲੇ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ''ਦਲ ਬਦਲੂ ਬਨਾਮ ਬਾਗੀ'' ਬਣ ਗਿਆ ਹੈ।

ਹੁਣ ਕੀ ਹੋਇਆ ਹੈ ਕਿ ਮੌਜੂਦਾ ਵਿਧਾਇਕ ਅੰਗਦ ਸਿੰਘ ਨੂੰ ਪਤਨੀ ਅਦਿਤੀ ਸਿੰਘ ਦੇ ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਵਿੱਚ ਸ਼ਾਮਲ ਹੋ ਜਾਣ ਕਾਰਨ ਟਿਕਟ ਨਹੀਂ ਦਿੱਤੀ ਗਈ।

ਉਨ੍ਹਾਂ ਦੀ ਥਾਂ ਉਸ ਵਿਅਕਤੀ ਨੂੰ ਟਿਕਟ ਦਿੱਤੀ ਗਈ ਜੋ ਪਿਛਲੇ 15 ਸਾਲਾਂ ਤੋਂ ਇਸਦੀ ਉਡੀਕ ਕਰ ਰਹੇ ਸਨ। ਜਦਕਿ ਉਨ੍ਹਾਂ ਨੂੰ ਹਾਲ ਹੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਆਪਣਾ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ।

ਖ਼ਬਰ ਵੈਬਸਾਈਟ ਐਨਡੀਟੀਵੀ ਮੁਤਾਬਕ ਮੌਜੂਦਾ ਵਿਧਾਇਕ ਨੇ ਆਪਣੀ ਨਾਮਜ਼ਦਗੀ ਇੱਕ ਅਜ਼ਾਦ ਉਮੀਦਵਾਰ ਵਜੋਂ ਭਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਉਨ੍ਹਾਂ ਦੇ ਕੰਮ ਨਾਲੋਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨੂੰ ਤਵੱਜੋ ਦਿੱਤੀ ਗਈ ਹੈ।

ਸੰਯੁਕਤ ਕਿਸਾਨ ਮੋਰਚਾ ਦਾ ਕਿਸਾਨਾਂ ਨੂੰ ਐਮਐਸਪੀ ਲਈ ਘੋਲ ਦਾ ਸੱਦਾ

ਕਿਸਾਨ ਅੰਦੋਲਨ

ਤਸਵੀਰ ਸਰੋਤ, Skm/FB

ਤਸਵੀਰ ਕੈਪਸ਼ਨ, ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਕੇਂਦਰ ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ਖ਼ਿਲਾਫ਼ 'ਵਿਸਾਹਘਾਤ ਦਿਵਸ' ਮਨਾਇਆ ਗਿਆ

ਖ਼ਬਰ ਵੈਬਸਾਈਟ ਦਿ ਪ੍ਰਿੰਟ ਮੁਤਾਬਕ ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਕੇਂਦਰੀ ਬਜਟ 2022 ਨੂੰ ਕਿਸਾਨ ਵਿਰੋਧੀ ਦੱਸਿਆ ਅਤੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੁੱਦਿਆਂ ਲਈ ਇੱਕ ਵੱਡਾ ਘੋਲ ਕਰਨ ਲਈ ਤਿਆਰ ਹੋ ਜਾਣ।

ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦੀ ਨੁਮਾਇੰਦਾ ਸੰਗਠਨ ਨੇ ਦਾਅਵਾ ਕੀਤਾ ਕਿ ਤਾਜ਼ਾ ਬਜਟ ਵਿੱਚ ਖੇਤੀਬਾੜੀ ਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਲਈ ਬਜਟ ਪਿਛਲੇ ਸਾਲ 4.3% ਦੇ ਮੁਕਬਾਲੇ ਘਟਾਅ ਕੇ 3.4% ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)