ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ ਭਾਵੁਕ ਹੋਏ ਸਿਤਾਰੇ: 'ਇੰਝ ਲੱਗਦਾ ਹੈ ਜਿਵੇਂ ਸਵਰਗ ਦੀ ਦੇਵੀ ਸਾਡੇ ਨਾਲ ਰੁੱਸ ਗਈ ਹੈ'

ਤਸਵੀਰ ਸਰੋਤ, @Narendra Modi
ਭਾਰਤ ਦੀ ਕੋਇਲ ਵਜੋਂ ਜਾਣੇ ਜਾਂਦੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ ਹੈ।
ਉਨ੍ਹਾਂ ਦੇ ਭੈਣ ਊਸ਼ਾ ਮੰਗੇਸ਼ਕਰ ਨੇ ਖ਼ਬਰ ਏਜੰਸੀ ਪੀਟੀਆਈ ਨੂੰ ਇਸਦੀ ਜਾਣਕਾਰੀ ਦਿੱਤੀ। ਬੀਤੇ ਕਈ ਦਿਨਾਂ ਤੋਂ ਲਤਾ ਦੀ ਤਬੀਅਤ ਖ਼ਰਾਬ ਚੱਲ ਰਹੀ ਸੀ ਅਤੇ ਉਹ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ ਸਨ।
ਡਾਕਟਰ ਪ੍ਰਤੀਤ ਸਮਦਾਨੀ ਨੇ ਹਸਪਤਾਲ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ, "ਕੋਵਿਡ-19 ਦੀ ਜਾਂਚ ਦੇ 28 ਦਿਨਾਂ ਬਾਅਦ, ਮਲਟੀ ਆਰਗਨ ਫੇਲ ਹੋਣ ਕਾਰਨ ਸਵੇਰੇ 8 ਵੱਜ ਕੇ 12 ਮਿੰਟ 'ਤੇ ਲਤਾ ਦੀਦੀ ਦੀ ਦਾ ਦੇਹਾਂਤ ਹੋ ਗਿਆ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ- ''ਉਹ ਸਾਡੇ ਦੇਸ਼ 'ਚ ਇੱਕ ਅਜਿਹਾ ਖਾਲੀਪਨ ਛੱਡ ਕੇ ਚਲੇ ਗਏ, ਜੋ ਕਦੇ ਨਹੀਂ ਭਰਿਆ ਜਾ ਸਕਦਾ।''

ਤਸਵੀਰ ਸਰੋਤ, LATA MANGESHKAR IN HER OWN VOICE
ਉਨ੍ਹਾਂ ਆਪਣੇ ਟਵੀਟ 'ਚ ਲਿਖਿਆ, ''ਮੈਂ ਆਪਣੇ ਦੁੱਖ ਨੂੰ ਸ਼ਬਦਾਂ 'ਚ ਬਿਆਨ ਨਹੀਂ ਕਰ ਸਕਦਾ। ਦਿਆਲੂ ਅਤੇ ਸਭ ਦਾ ਖਿਆਲ ਰੱਖਣ ਵਾਲੇ ਲਤਾ ਦੀਦੀ ਸਾਨੂੰ ਛੱਡ ਕੇ ਚਲੇ ਗਏ। ਲਤਾ ਦੀਦੀ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕੇਗੀ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਨੂੰ ਭਾਰਤੀ ਸੰਸਕ੍ਰਿਤੀ ਦੇ ਆਗੂ ਵਜੋਂ ਯਾਦ ਰੱਖਣਗੀਆਂ। ਉਨ੍ਹਾਂ ਦੀ ਆਵਾਜ਼ 'ਚ ਲੋਕਾਂ ਨੂੰ ਮੋਹਿਤ ਕਰਨ ਦੀ ਬੇਮਿਸਾਲ ਸਮਰੱਥਾ ਸੀ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇੱਕ ਹੋਰ ਟਵੀਟ ਵਿੱਚ ਉਨ੍ਹਾਂ ਲਿਖਿਆ, "ਲਤਾ ਦੀਦੀ ਦੇ ਗੀਤ ਹਰ ਤਰ੍ਹਾਂ ਦੇ ਭਾਵਾਂ ਨਾਲ ਭਰੇ ਹੁੰਦੇ ਸਨ। ਉਨ੍ਹਾਂ ਨੇ ਕਈ ਦਹਾਕਿਆਂ ਤੱਕ ਭਾਰਤੀ ਫਿਲਮਾਂ ਵਿੱਚ ਹੁੰਦੇ ਬਦਲਾਅ ਨੂੰ ਨੇੜਿਓਂ ਦੇਖਿਆ। ਫਿਲਮਾਂ ਤੋਂ ਇਲਾਵਾ ਉਹ ਹਮੇਸ਼ਾ ਭਾਰਤ ਦੀ ਤਰੱਕੀ ਨੂੰ ਲੈ ਕੇ ਉਤਸ਼ਾਹਿਤ ਰਹਿੰਦੇ ਸਨ। ਉਹ ਹਮੇਸ਼ਾ ਇੱਕ ਮਜ਼ਬੂਤ ਅਤੇ ਵਿਕਸਤ ਭਾਰਤ ਚਾਹੁੰਦੇ ਸਨ।
ਪੀਐੱਮ ਮੋਦੀ ਨੇ ਆਪਣੇ ਤੀਜੇ ਟਵੀਟ ਵਿੱਚ ਲਿਖਿਆ, "ਇਹ ਮੇਰੇ ਲਈ ਸਨਮਾਨ ਦੀ ਗੱਲ ਹੈ ਕਿ ਮੈਨੂੰ ਲਤਾ ਦੀਦੀ ਤੋਂ ਅਥਾਹ ਪਿਆਰ ਮਿਲਿਆ। ਉਨ੍ਹਾਂ ਨਾਲ ਹੋਈਆਂ ਗੱਲਾਂ ਮੇਰੇ ਲਈ ਯਾਦਗਾਰ ਰਹਿਣਗੀਆਂ। ਮੈਂ ਲਤਾ ਦੀਦੀ ਦੇ ਜਾਣ 'ਤੇ ਭਾਰਤੀਆਂ ਦੇ ਦੁੱਖ ਵਿੱਚ ਸ਼ਾਮਲ ਹਾਂ। ਮੈਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਅਤੇ ਸ਼ਰਧਾਂਜਲੀ ਦਿੱਤੀ। ਓਮ ਸ਼ਾਂਤੀ।''
ਰਾਸ਼ਟਰਪਤੀ ਰਾਮਨਾਥ ਕੋਵਿਦ ਨੇ ਟਵਿੱਟਰ 'ਤੇ ਲਤਾ ਮੰਗੇਸ਼ਕਰ ਨਾਲ ਆਪਣੀ ਸਤਵੀਰ ਸਾਂਝਾ ਕੀਤੀ ਅਤੇ 'ਭਾਰਤ ਰਤਨ' ਗਾਇਕਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਇਹ ਵੀ ਪੜ੍ਹੋ:
ਲਤਾ ਨੂੰ ਪਾਕਿਸਤਾਨ ਵਿੱਚ ਲੋਕਾਂ ਨੇ ਇੰਝ ਚੇਤੇ ਕੀਤਾ
ਭਾਵੁਕ ਹੋਵੇ ਸਿਤਾਰੇ
ਲਤਾ ਮੰਗੇਸ਼ਕਰ ਨੇ ਬਾਲੀਵੁੱਡ ਫ਼ਿਲਮਾਂ ਅਤੇ ਸੰਗੀਤ 'ਚ ਬੇਸ਼ਕੀਮਤੀ ਯੋਗਦਾਨ ਦਿੱਤਾ ਹੈ। ਉਨ੍ਹਾਂ ਦੇ ਦੇਹਾਂਤ ਨਾਲ ਸਿਨੇਮਾ ਜਗਤ ਵਿੱਚ ਦੁੱਖ ਦੀ ਲਹਿਰ ਹੈ।
ਅਦਾਕਾਰ ਧਰਮਿੰਦਰ ਨੇ ਲਤਾ ਮੰਗੇਸ਼ਕਰ ਦੇ ਨਾਲ ਆਪਣੀ ਇੱਕ ਤਸਵੀਰ ਸਾਂਝਾ ਕੀਤੀ ਅਤੇ ਲਿਖਿਆ, "ਸਾਰਾ ਸੰਸਾਰ ਦੁਖੀ ਹੈ। ਵਿਸ਼ਵਾਸ ਨਹੀਂ ਹੋ ਰਿਹਾ ਕਿ ਤੁਸੀਂ ਸਾਨੂੰ ਛੱਡ ਕੇ ਚਲੇ ਗਏ। ਅਸੀਂ ਤੁਹਾਨੂੰ ਯਾਦ ਕਰਾਂਗੇ ਲਤਾ ਜੀ, ਤੁਹਾਡੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਆਗੂ ਤੇ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਜੋ ਉਨ੍ਹਾਂ ਨੇ ਲਤਾ ਮੰਗੇਸ਼ਕਰ ਦੇ ਹਿੱਟ ਗੀਤਾਂ 'ਤੇ ਪਰਫਾਰਮ ਕੀਤਾ।
ਹੇਮਾ ਨੇ ਆਪਣੇ ਟਵੀਟ 'ਚ ਲਿਖਿਆ, ''ਲਤਾ ਮੰਗੇਸ਼ਕਰ ਇੰਨੇ ਵੱਡੇ ਕਲਾਕਾਰ ਅਤੇ ਸ਼ਖਸੀਅਤ ਹਨ। ਮੈਂ 200 ਫਿਲਮਾਂ 'ਚ ਕੰਮ ਕੀਤਾ ਹੈ ਅਤੇ ਮੈਂ ਖੁਸ਼ਕਿਸਮਤ ਹਾਂ ਕਿ ਮੈਂ ਉਨ੍ਹਾਂ ਦੇ ਗਾਏ ਹਿੱਟ ਗੀਤਾਂ 'ਤੇ ਪਰਫਾਰਮ ਕੀਤਾ। ਉਨ੍ਹਾਂ ਵਰਗਾ ਕੋਈ ਨਹੀਂ ਗਾ ਸਕਦਾ, ਉਹ ਬਹੁਤ ਖਾਸ ਸਨ। ਉਨ੍ਹਾਂ ਦਾ ਦੇਹਾਂਤ ਬਹੁਤ ਦੁਖਦਾਈ ਹੈ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਆਸਕਰ ਜੇਤੂ ਸੰਗੀਤਕਾਰ ਏਆਰ ਰਹਿਮਾਨ ਨੇ ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕਰਦਿਆਂ ਲਿਖਿਆ, "ਪਿਆਰ, ਸਤਿਕਾਰ ਅਤੇ ਪ੍ਰਾਰਥਨਾ"।

ਤਸਵੀਰ ਸਰੋਤ, AR Rehman Instagram
ਅਦਾਕਾਰਾ ਭੂਮੀ ਪਡਨੇਕਰ ਨੇ ਟਵਿੱਟਰ 'ਤੇ ਲਿਖਿਆ, ''ਇੱਕ ਬਹੁਤ ਹੀ ਦੁਖਦਾਈ ਦਿਨ ਅਤੇ ਸਾਡੇ ਸਾਰਿਆਂ, ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਬਹੁਤ ਵੱਡਾ ਘਾਟਾ ਹੈ। ਤੁਹਾਡਾ ਯੋਗਦਾਨ ਹਮੇਸ਼ਾ ਜ਼ਿੰਦਾ ਰਹੇਗਾ। ਪਰਿਵਾਰ ਅਤੇ ਦੁਨੀਆ ਭਰ 'ਚ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਬਾਲੀਵੁੱਡ ਅਦਾਕਾਰ ਮਨੋਜ ਵਾਜਪਾਈ ਨੇ ਟਵਿੱਟਰ 'ਤੇ ਲਿਖਿਆ, ''ਸੰਗੀਤ ਦੀ ਦੁਨੀਆ ਦਾ ਇੱਕ ਸੁਨਹਿਰੀ ਯੁੱਗ ਸੱਚਮੁੱਚ ਸਮਾਪਤ ਹੋ ਗਿਆ ਹੈ। ਲਤਾ ਜੀ ਤੁਹਾਨੂੰ ਸਾਡੇ 'ਚੋਂ ਲੱਖਾਂ ਅਤੇ ਸਾਡੇ ਤੋਂ ਬਾਅਦ ਆਉਣ ਵਾਲੀਆਂ ਪੀੜ੍ਹੀਆਂ ਵੀ ਯਾਦ ਕਰਨਗੀਆਂ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਪੰਜਾਬੀ ਗਾਇਕ ਹੰਸ ਰਾਜ ਹੰਸ ਨੇ ਲਤਾ ਮੰਗੇਸ਼ਕਰ ਦੇ ਦੇਹਾਂਤ ਦੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ, ''ਅੱਜ ਦੀ ਜੋ ਸਵੇਰੇ ਚੜ੍ਹੀ ਹੈ, ਉਹ ਹੰਝੂਆਂ ਦੀ ਬਰਸਾਤ ਲੈ ਕੇ ਆਈ ਹੈ।''
''ਕਿਉਂਕਿ ਜੇ ਕੋਈ ਸਭ ਤੋਂ ਵੱਡਾ ਤੋਹਫ਼ਾ, ਕਰਿਸ਼ਮਾ ਕੁਦਰਤ ਦਾ ਸਾਨੂੰ ਕੋਈ ਬਖਸ਼ਿਆ ਸੀ, ਉਹ ਲਤਾ ਜੀ ਹੀ ਸਨ। ਭਾਵੇਂ ਪੂਰੀ ਦੁਨੀਆ 'ਚ ਕੁਝ ਵੀ ਹਾਸਿਲ ਕਰ ਲਿਆ ਲੋਕਾਂ ਨੇ ਪਰ ਅਸੀਂ ਨਾਜ਼ ਨਾਲ ਕਹਿ ਸਕਦੇ ਹਾਂ ਕਿ ਸਾਡੇ ਕੋਲ ਲਤਾ ਜੀ ਹਨ।''
''ਮੈਨੂੰ ਤਾ ਇੰਝ ਲੱਗਦਾ ਹੈ ਜਿਵੇਂ ਸਵਰਗ ਦੀ ਦੇਵੀ ਸਾਡੇ ਨਾਲ ਰੁੱਸ ਗਈ ਹੈ।''

ਤਸਵੀਰ ਸਰੋਤ, Hans Raj Hans Facebook
ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਨੇ ਲਿਖਿਆ, ''ਲਤਾ ਜੀ ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਸੁਰੀਲੇ ਗੀਤਾਂ ਨੇ ਦੁਨੀਆ ਭਰ ਦੇ ਲੱਖਾਂ ਲੋਕਾਂ ਦੇ ਦਿਲਾਂ ਨੂੰ ਛੂਹੀਆ। ਸਾਰੇ ਸੰਗੀਤ ਅਤੇ ਯਾਦਾਂ ਲਈ ਧੰਨਵਾਦ, ਪਰਿਵਾਰ ਅਤੇ ਅਜ਼ੀਜ਼ਾਂ ਲਈ ਮੇਰੀ ਡੂੰਘੀ ਸੰਵੇਦਨਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 8
ਗਾਇਕ ਲਖਵਿੰਦਰ ਵਡਾਲੀ ਨੇ ਇੱਕ ਵੀਡੀਓ ਜਾਰੀ ਕਰਕੇ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ''ਤਮਾਮ ਦੁਨੀਆਂ 'ਚ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਸਾਰੇ ਲੋਕ ਅੱਜ ਦੁੱਖ 'ਚ ਡੁੱਬੇ ਹੋਏ ਹਨ।''
ਉਨ੍ਹਾਂ ਅੱਗੇ ਕਿਹਾ, ''ਮਰਨਾ ਉਸੀ ਕਾ ਜਿਸ ਕਾ ਜ਼ਮਾਨਾ ਕਰੇ ਅਫਸੋਸ, ਯੂੰ ਤੋ ਆਏ ਹੈਂ ਦੁਨੀਆ ਮੇਂ ਸਭੀ ਮਰਨੇ ਕੇ ਲਿਏ।''
''ਲਤਾ ਜੀ ਹਮੇਸ਼ਾ ਸਾਡੇ ਦਿਲਾਂ 'ਚ ਜ਼ਿੰਦਾ ਰਹਿਣਗੇ।''

ਤਸਵੀਰ ਸਰੋਤ, Lakhwinder Wadali Facebook
ਬਾਲੀਵੁੱਡ ਦੇ ਮੰਨੇ-ਪ੍ਰਮੰਨੇ ਗਾਇਕ ਸ਼ਾਨ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਤਾ ਦੀ ਇੱਕ ਪੁਰਾਣੀ ਤਸਵੀਰ ਸਾਂਝਾ ਕੀਤੀ ਤੇ ਲਿਖਿਆ ਉਨ੍ਹਾਂ ਦੀ ਆਵਾਜ਼ ਰੱਬ ਦੀ ਆਵਾਜ਼ ਵਰਗੀ ਸੀ।
ਸ਼ਾਨ ਨੇ ਲਿਖਿਆ ਕਿ ਉਹ ਆਪਣੇ ਪਿਤਾ ਦੇ ਧੰਨਵਾਦੀ ਹਨ ਜਿਨ੍ਹਾਂ ਕਾਰਨ ਉਨ੍ਹਾਂ (ਸ਼ਾਨ) ਨੂੰ ਲਤਾ ਮੰਗੇਸ਼ਕਰ ਦਾ ਪਿਆਰ ਤੇ ਆਸ਼ੀਰਵਾਦ ਮਿਲ ਸਕਿਆ।

ਤਸਵੀਰ ਸਰੋਤ, Shaan Instagram
ਪੰਜਾਬੀ ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਤਾ ਦੀ ਇੱਕ ਪੁਰਾਣੀ ਤਸਵੀਰ ਸਾਂਝਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਤਸਵੀਰ ਸਰੋਤ, Gurdas Maan/Instagram
ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਲਤਾ ਮੰਗੇਸ਼ਕਰ ਦੀ ਫੋਟੋ ਸਾਂਝਾ ਕਰਦਿਆਂ ਸ਼ਰਧਾਂਜਲੀ ਦਿੱਤੀ।

ਤਸਵੀਰ ਸਰੋਤ, Ranveer Singh/Instagram
ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਲਿਖਿਆ ਕਿ ਲਤਾ ਮੰਗੇਸ਼ਕਰ ਆਪਣੀ ਆਵਾਜ਼ ਨਾਲ ਸਾਡੇ ਦਿਲਾਂ 'ਚ ਹਮੇਸ਼ਾ ਜ਼ਿੰਦਾ ਰਹਿਣਗੇ।

ਤਸਵੀਰ ਸਰੋਤ, Anushka Sharma/Instagram
ਰਾਜਨੀਤਿਕ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਕੇਂਦਰੀ ਮੰਤਰੀ ਨਿਤਿਨ ਗਡਕਰੀ ਆਪ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਪਹੁੰਚੇ। ਮੀਡੀਆ ਨਾਲ ਗਲਬਾਤ ਦੌਰਾਨ ਉਨ੍ਹਾਂ ਕਿਹਾ, ''ਲਤਾ ਮੰਗੇਸ਼ਕਰ ਦਾ ਦੇਹਾਂਤ ਰਾਸ਼ਟਰ ਨੂੰ ਬਹੁਤ ਵੱਡਾ ਨੁਕਸਾਨ ਹੈ। ਉਨ੍ਹਾਂ ਦਾ ਸੰਗੀਤ ਕਈ ਪੀੜ੍ਹੀਆਂ ਤੱਕ ਯਾਦ ਰੱਖਿਆ ਜਾਵੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 9
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵਿੱਟਰ 'ਤੇ ਇਸ ਬਾਰੇ ਸ਼ੋਕ ਪ੍ਰਗਟ ਕੀਤਾ। ਸ਼ਾਹ ਨੇ ਸੰਗੀਤ ਜਗਤ 'ਚ ਲਤਾ ਮੰਗੇਸ਼ਕਰ ਦੇ ਯੋਗਦਾਨ ਨੂੰ ਯਾਦ ਕਰਦਿਆਂ ਲਿਖਿਆ, ''ਉਨ੍ਹਾਂ ਦਾ ਦੇਹਾਂਤ ਮੇਰੇ ਲਈ ਨਿੱਜੀ ਘਾਟਾ ਹੈ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 10
ਇਜ਼ਰਾਈਲ ਨੇ ਵੀ ਲਤਾ ਮੰਗੇਸ਼ਕਰ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਭਾਰਤ ਵਿੱਚ ਇਜ਼ਰਾਈਲੀ ਦੂਤਘਰ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਗਿਆ ਹੈ।
ਟਵੀਟ 'ਚ ਲਿਖਿਆ ਹੈ, ''ਭਾਰਤ ਦੀ ਸੁਰ ਕੋਕਿਲਾ ਲਤਾ ਮੰਗੇਸ਼ਕਰ ਜੀ ਦੇ ਦੇਹਾਂਤ ਬਾਰੇ ਸੁਣ ਕੇ ਦੁੱਖ ਹੋਇਆ। ਸੰਗੀਤ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।''
"ਅਸੀਂ ਸੋਗ ਵਿੱਚ ਭਾਰਤ ਦੇ ਲੋਕਾਂ ਦੇ ਨਾਲ ਹਾਂ। ਓਮ ਸ਼ਾਂਤੀ''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 11
ਖ਼ਬਰ ਏਜੰਸੀ ਐਐੱਨਆਈ ਦੇ ਇੱਕ ਟਵੀਟ ਮੁਤਾਬਕ, ਸਰਕਾਰੀ ਸੂਤਰਾਂ ਨੇ ਜਾਣਕਾਰੀ ਦਿੱਤੀ ਕਿ ਲਤਾ ਮੰਗੇਸ਼ਕਾਰ ਦੇ ਦੇਹਾਂਤ 'ਤੇ ਦੋ ਦਿਨ ਦੇ ਰਾਸ਼ਟਰੀ (ਕੌਮੀ) ਸ਼ੋਕ ਦਾ ਐਲਾਨ ਕੀਤਾ ਜਾਵੇਗਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 12
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post