ਪੰਜਾਬ ਚੋਣਾਂ : 17 ਹਲਕੇ, ਜਿੱਥੇ ਪੈਸਿਆਂ ਨਾਲ ਵੋਟਾਂ ਖਰੀਦੀਆਂ ਜਾ ਸਕਦੀਆਂ ਹਨ -ਪ੍ਰੈਸ ਰੀਵਿਊ

ਅਜਿਹੇ 17 ਹਲਕੇ ਸ਼ਨਾਖਤ ਕੀਤੇ ਗਏ ਹਨ ਜਿੱਥੇ ਵੋਟਰਾਂ ਦੀ ਖਰੀਦੋ ਫਰੋਖ਼ਤ ਹੋ ਸਕਦੀ ਹੈ।

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਅਜਿਹੇ 17 ਹਲਕੇ ਸ਼ਨਾਖਤ ਕੀਤੇ ਗਏ ਹਨ ਜਿੱਥੇ ਵੋਟਰਾਂ ਦੀ ਖਰੀਦੋ ਫਰੋਖ਼ਤ ਹੋ ਸਕਦੀ ਹੈ।
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅਜਿਹੇ ਹਲਕਿਆਂ ਦੀ ਸ਼ਨਾਖ਼ਤ ਕੀਤੀ ਹੈ ਜਿੱਥੇ ਪੈਸੇ ਅਤੇ ਨਸ਼ੇ ਦੀ ਵਰਤੋਂ ਹੋਣ ਦੀ ਸੰਭਾਵਨਾ ਹੈ।

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਅਜਿਹੇ 17 ਹਲਕੇ ਸ਼ਨਾਖਤ ਕੀਤੇ ਗਏ ਹਨ ਜਿੱਥੇ ਵੋਟਰਾਂ ਦੀ ਖਰੀਦੋ ਫਰੋਖ਼ਤ ਹੋ ਸਕਦੀ ਹੈ। ਇਨ੍ਹਾਂ ਹਲਕਿਆਂ ਵਿੱਚ ਦੌਲਤਮੰਦ ਉਮੀਦਵਾਰ ਵਿਚਕਾਰ ਮੁਕਾਬਲਾ ਹੈ।

ਖ਼ਬਰ ਮੁਤਾਬਕ ਇਨ੍ਹਾਂ ਹਲਕਿਆਂ ਵਿੱਚ ਸਭ ਤੋਂ ਉੱਪਰ ਲੰਬੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਤੇ ਪ੍ਰਕਾਸ਼ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਉਮੀਦਵਾਰ ਹਨ।

ਗਿੱਦੜਬਾਹਾ ਵੀ ਅਜਿਹੀ ਵਿਧਾਨ ਸਭਾ ਸੀਟ ਵਿੱਚ ਸੂਚੀਬੱਧ ਹੈ ਜਿੱਥੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਰਦੀਪ ਸਿੰਘ ਢਿੱਲੋਂ ਉਮੀਦਵਾਰ ਹਨ।

ਇਸਦੇ ਨਾਲ ਹੀ ਬਠਿੰਡਾ ਸ਼ਹਿਰੀ ਵੀ ਇਸ ਸੂਚੀ ਵਿੱਚ ਸ਼ਾਮਲ ਹੈ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਮੀਦਵਾਰ ਹਨ।

ਇਹ ਵੀ ਪੜ੍ਹੋ:

ਹੋਰ ਹਲਕਿਆਂ ਵਿੱਚ ਰਾਮਪੁਰਾ ਫੂਲ,ਮੌੜ, ਸੁਨਾਮ,ਸਨੌਰ, ਲੁਧਿਆਣਾ ਦੱਖਣੀ,ਆਤਮਨਗਰ,ਸਾਹਨੇਵਾਲ,ਗਿੱਲ ਵੀ ਸ਼ਾਮਿਲ ਹਨ।

ਇਸ ਸੂਚੀ ਵਿੱਚ ਦੁਆਬੇ ਦੀ ਕੋਈ ਸੀਟ ਨਹੀਂ ਹੈ ਜਦੋਂਕਿ ਮਾਝੇ ਤੋਂ ਮਜੀਠਾ, ਪਠਾਨਕੋਟ, ਡੇਰਾ ਬਾਬਾ ਨਾਨਕ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਕੇਂਦਰੀ ਸ਼ਾਮਿਲ ਹਨ।

ਖ਼ਬਰ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 521 ਉਮੀਦਵਾਰ ਅਜਿਹੇ ਹਨ, ਜੋ ਕਰੋੜਪਤੀ ਹਨ ਅਤੇ ਇਨ੍ਹਾਂ ਉਮੀਦਵਾਰਾਂ ਦੇ ਹਲਕਿਆਂ ਉਪਰ ਚੋਣ ਕਮਿਸ਼ਨ ਦੀ ਨਜ਼ਰ ਰਹੇਗੀ।

ਯੂਕਰੇਨ ਰੂਸ ਵਿਵਾਦ-ਕਈ ਦੇਸ਼ਾਂ ਦੀਆਂ ਉਡਾਣਾਂ ਰੱਦ

ਰੂਸ ਅਤੇ ਪੱਛਮੀ ਦੇਸ਼ਾਂ ਵਿਚਾਲੇ ਹਫ਼ਤੇ ਦੇ ਅਖੀਰ ਵਿੱਚ ਗੱਲਬਾਤ ਦੇ ਬਾਵਜੂਦ ਹਮਲਿਆਂ ਦੀਆਂ ਸੰਭਾਵਨਾਵਾਂ ਦੇ ਕਾਰਨ ਕੁਝ ਹਵਾਈ ਕੰਪਨੀਆਂ ਨੇ ਯੂਕਰੇਨ ਜਾਣ ਵਾਲੀਆਂ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ।

ਕੁਝ ਕੰਪਨੀਆਂ ਵੱਲੋਂ ਉਡਾਣਾਂ ਦੇ ਰੂਟ ਬਦਲ ਦਿੱਤੇ ਗਏ ਹਨ। ਇਨ੍ਹਾਂ ਵਿੱਚ ਨੀਦਰਲੈਂਡ ਅਤੇ ਜਰਮਨੀ ਸ਼ਾਮਲ ਹਨ।

ਅੰਗਰੇਜ਼ੀ ਅਖ਼ਬਾਰ 'ਦਿ ਗਾਰਡੀਅਨ' ਦੀ ਖ਼ਬਰ ਮੁਤਾਬਕ ਯੂਕਰੇਨ ਵੱਲੋਂ 592 ਮਿਲੀਅਨ ਦਾ ਫੰਡ ਰਾਖਵਾਂ ਰੱਖਿਆ ਗਿਆ ਹੈ ਤਾਂ ਜੋ ਦੇਸ਼ ਦਾ ਏਅਰ ਸਪੇਸ ਖੁੱਲ੍ਹਾ ਰਹੇ।

ਯੂਕਰੇਨ -ਰੂਸ ਵਿੱਚ ਯੁੱਧ ਦੀ ਸੰਭਾਵਨਾ ਨੂੰ ਪੱਛਮੀ ਦੇਸ਼ ਟਾਲਣ ਦੀ ਕੋਸ਼ਿਸ਼ ਕਰ ਰਹੇ ਹਨ।

ਤਸਵੀਰ ਸਰੋਤ, RUSSIAN DEFENCE MINISTRY

ਤਸਵੀਰ ਕੈਪਸ਼ਨ, ਯੂਕਰੇਨ -ਰੂਸ ਵਿੱਚ ਯੁੱਧ ਦੀ ਸੰਭਾਵਨਾ ਨੂੰ ਪੱਛਮੀ ਦੇਸ਼ ਟਾਲਣ ਦੀ ਕੋਸ਼ਿਸ਼ ਕਰ ਰਹੇ ਹਨ।

ਯੂਕਰੇਨ ਦੇ ਪ੍ਰਧਾਨ ਮੰਤਰੀ ਡੈਨਿਸ ਸਮਗਲ ਵੱਲੋਂ ਸੋਸ਼ਲ ਮੀਡੀਆ ਤੇ ਇਸ ਫੰਡ ਬਾਰੇ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਆਖਿਆ ਕਿ ਇਸ ਫ਼ੈਸਲੇ ਨਾਲ ਦੂਸਰੇ ਦੇਸ਼ਾਂ ਵਿੱਚ ਮੌਜੂਦ ਯੂਕਰੇਨ ਦੇ ਨਾਗਰਿਕ ਦੇਸ਼ ਪਰਤ ਸਕਣਗੇ।

ਇਸੇ ਦੌਰਾਨ ਕੈਨੇਡਾ ਨੇ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸਥਿਤ ਆਪਣੇ ਦੂਤਾਵਾਸ ਨੂੰ ਬੰਦ ਕਰ ਦਿੱਤਾ ਹੈ ਅਤੇ ਦੂਤਾਵਾਸ ਦੇ ਮੁਲਾਜ਼ਮਾਂ ਨੂੰ ਦੇਸ਼ ਦੇ ਪੱਛਮੀ ਹਿੱਸੇ ਵਿੱਚ ਸਥਿਤ ਲਵੀਵ ਵਿਖੇ ਭੇਜਿਆ ਗਿਆ ਹੈ।

ਰਾਖੀ ਸਾਵੰਤ ਅਤੇ ਰਿਤੇਸ਼ ਹੋਏ ਅਲੱਗ, ਸੋਸ਼ਲ ਮੀਡੀਆ ਤੇ ਦਿੱਤੀ ਜਾਣਕਾਰੀ

ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਨੇ ਆਪਣੇ ਪਤੀ ਰਿਤੇਸ਼ ਤੋਂ ਅਲੱਗ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਚਾਹੁਣ ਵਾਲਿਆਂ ਨੇ ਦਿੱਤੀ।

'ਹਿੰਦੁਸਤਾਨ ਟਾਈਮਜ਼' ਦੀ ਖਬਰ ਮੁਤਾਬਕ ਰਾਖੀ ਸਾਵੰਤ ਨੇ ਆਖਿਆ ਹੈ ਕਿ ਬਿੱਗ ਬੌਸ ਤੋਂ ਬਾਅਦ ਸਾਡੀ ਜ਼ਿੰਦਗੀ ਵਿੱਚ ਕਈ ਕੁਝ ਵਾਪਰਿਆ ਹੈ ਅਤੇ ਹੁਣ ਅਸੀਂ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਫ਼ੈਸਲਾ ਕੀਤਾ ਹੈ।

ਰਾਖੀ ਸਾਵੰਤ

ਤਸਵੀਰ ਸਰੋਤ, COLORS

ਇਸੇ ਖ਼ਬਰ ਮੁਤਾਬਕ ਰਾਖੀ ਨੇ ਆਖਿਆ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਇਹ ਸਭ ਵੈਲੇਨਟਾਈਨ ਤੋਂ ਪਹਿਲਾਂ ਹੋਇਆ ਅਤੇ ਹੁਣ ਉਹ ਆਪਣੇ ਕੰਮ ਤੇ ਧਿਆਨ ਕੇਂਦਰਿਤ ਕਰਨਗੇ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)